Thursday, 27 June 2024

 

 

ਖ਼ਾਸ ਖਬਰਾਂ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ : ਕੁਲਤਾਰ ਸਿੰਘ ਸੰਧਵਾਂ

 

ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

ਲੋਕਾਂ ਨੂੰ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਮੁਕਾਬਲੇ ਕਾਂਗਰਸ ਤੇ ਆਪ ਨੇ ਕੀ ਕੀਤਾ, ਉਸਦੀ ਤੁਲਨਾ ਜ਼ਰੂਰ ਕਰੋ

Sukhbir Singh Badal, Shiromani Akali Dal, SAD, Akali Dal, Lok Sabha Elections 2024, General Elections 2024, Lok Sabha Election, Lok Sabha 2024, Bharat Bhushan Ashu

5 Dariya News

5 Dariya News

5 Dariya News

ਸ੍ਰੀ ਮੁਕਤਸਰ ਸਾਹਿਬ,/ਫਰੀਦਕੋਟ/ਬਠਿੰਡਾ , 19 May 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਆਧਾਰਿਤ ਪਾਰਟੀਆਂ ਨੂੰ ਰੱਦ ਕਰਨ ਜੋ ਲੋਕਾਂ ਨੂੰ ਜਾਤੀਵਾਦੀ ਤੇ ਫਿਰਕੂ ਲੀਹਾਂ ’ਤੇ ਵੰਡਣਾ ਚਾਹੁੰਦੀਆਂ ਹਨ ਤੇ ਉਹਨਾਂ ਨੇ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਉਹਨਾਂ ਦੇ ਹੱਕਾਂ ਵਾਸਤੇ ਸੰਘਰਸ਼ ਕਰ ਰਹੀ ਹੈ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋਂ ਤੇ ਕੋਟਕਪੁਰਾ ਵਿਚ ਫਰੀਦਕੋਟ ਹਲਕੇ ਤੋਂ ਉਮੀਦਵਾਰ ਰਾਜਵਿੰਦਰ ਸਿੰਘ ਦੇ ਹੱਕ ਵਿਚ ਭਰਵੀਂਆਂ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਕਿਹਾ ਕਿ ਪੰਜਾਬ ਚੁਰਸਤੇ ’ਤੇ ਹੈ। ਇਕ ਪਾਸੇ ਦਿੱਲੀ ਆਧਾਰਿਤ ਪਾਰਟੀਆਂ ਹਨ ਜਿਹਨਾਂ ਨੇ ਹਮੇਸ਼ਾ ਸੂਬੇ ਦੀ ਲੁੱਟ ਕੀਤੀ ਅਤੇ ਪੰਜਾਬੀਆਂ ਨੂੰ ਉਹਨਾਂ ਦੇ ਵਾਜਬ ਹੱਕ ਦੇਣ ਤੋਂ ਨਾਂਹ ਕੀਤੀ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਹੈ ਜਿਸਨੇ ਹਮੇਸ਼ਾ ਐਮ ਐਸ ਪੀ ਨੂੰ ਕਾਨੂੰਨ ਗਰੰਟੀ ਦਾ ਰੂਪ ਦੇਣ, ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਕਰਨ ਤੇ ਇਸਦੀ ਧਾਰਮਿਕ ਖੁਦਮੁਖ਼ਤਿਆਰੀ ਦੀ ਰਾਖੀ ਕਰਨ ਦੀ ਵਕਾਲਤ ਕੀਤੀ ਹੈ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ ਦਲ ਦੀ ਸਰਕਾਰ ਨੇ ਜੋ ਕੀਤਾ, ਉਸਦੀ ਤੁਲਨਾ ਕਾਂਗਰਸ ਤੇ ਆਪ ਨਾਲ ਕਰੋ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ ਨੇ ਤੁਹਾਡੇ ਨਾਲ ਧੋਖਾ ਕੀਤਾ ਹੈ। ਉਹਨਾਂ ਨੇ ਕਿਸਾਨਾਂ ਦੀ ਪੂਰਨ ਕਰਜ਼ਾ ਮੁਆਫੀ, ਨਸ਼ੇ ਖ਼ਤਮ ਕਰਨ, 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਣ ਅਤੇ ਔਰਤਾਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਰਗੇ ਵਾਅਦੇ ਪੂਰੇ ਨਹੀਂ ਕੀਤੇ।

ਉਹਨਾਂ ਕਿਹਾ ਕਿ ਦੂਜੇ ਪਾਸੇ ਅਕਾਲੀ ਦਲ ਦੀ ਸਰਕਾਰ ਨੇ ਕਿਸਾਨ ਪੱਖੀ ਤੇ ਗਰੀਬ ਪੱਖੀ ਕਦਮ ਚੁੱਕੇ ਹਾਲਾਂਕਿ ਇਹਨਾਂ ਦਾ ਵਾਅਦਾ ਵੀ ਨਹੀਂ ਕੀਤਾ ਸੀ। ਅਸੀਂ ਕਿਸਾਨਾਂ ਲਈ ਮੁਫਤ ਬਿਜਲੀ ਦੀ ਸ਼ੁਰੂਆਤ ਕੀਤੀ। ਅਸੀਂ ਆਟਾ ਦਾਲ, ਸ਼ਗਨ ਤੇ ਬੁਢਾਪਾ ਪੈਨਸ਼ਨ ਵਰਗੀਆਂ ਸਕੀਮਾਂ ਦੀ ਸ਼ੁਰੂਆਤ ਕੀਤੀ। ਆਪ ਸਰਕਾਰ ਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਿੱਤਾਂ ਖਿਲਾਫ ਕੰਮ ਕਰਨ ਦੀ ਨਿਖੇਧੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਸ ਸਰਕਾਰ ਨੇ ਹੁਣ ਤੱਕ ਪੰਜਾਬ ਵਿਚ ਇਕ ਵੀ ਪ੍ਰਾਜੈਕਟ ਨਹੀਂ ਲਿਆਂਦਾ। 

ਉਹਨਾਂ ਕਿਹਾ ਕਿ ਬਜਾਏ ਪੰਜਾਬ ਵਿਚ ਨਿਵੇਸ਼ ਕਰਵਾਉਣ ਦੇ ਇਹ ਪੰਜਾਬ ਤੋਂ ਉਦਯੋਗ ਦੂਜੇ ਰਾਜਾਂ ਵਿਚ ਜਾਣ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਉਹਨਾਂ ਕਿਹਾ ਕਿ ਦੂਜੇ ਪਾਸੇ ਪਿਛਲੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਥਰਮਲ ਪਲਾਂਟ ਲਗਵਾ ਕੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ, ਇਥੇ ਏਮਜ਼ ਵਰਗੀਆਂ ਵਿਸ਼ਵ ਪੱਧਰੀ ਸਹੂਲਤਾਂ ਲਿਆਂਦੀਆਂ ਤੇ ਸੜਕਾਂ ਨੂੰ ਚਹੁੰ ਤੇ ਛੇ ਮਾਰਗੀ ਕੀਤਾ ਤੇ ਹਵਾਈ ਅੱਡੇ ਸਥਾਪਿਤ ਕੀਤੇ।

ਸਰਦਾਰ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ 1984 ਦਾ ਦਿਨ ਯਾਦ ਰੱਖਣ ਜਿਸ ਦਿਨ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਸਰਕਾਰ ਨੇ ਤੋਪਾਂ ਤੇ ਟੈਂਕਾਂ ਨਾਲ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਤੇ ਇਸੇ ਦਿਨ ਇਸ ਸਾਲ ਵੋਟਾਂ ਪੈਣਗੀਆਂ ਹਨ। ਉਹਨਾਂ ਕਿਹਾ ਕਿ ਇਸ ਹਮਲੇ ਪਿਛੋਂ ਸਿੱਖਾਂ ਦਾ ਦੇਸ਼ ਭਰ ਵਿਚ ਕਤਲੇਆਮ ਕਰਵਾਇਆ ਗਿਆ।

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਦਾਰ ਹਰਜਿੰਦਰ ਸਿੰਘ ਹਿੰਦਾ ਦੀ ਹਮਾਇਤ ਕਰਨ ਜਿਹਨਾਂ ਨੂੰ ਰਾਮਪੁਰਾ ਫੂਲ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਆਗੂ ਹਰਿੰਦਰ ਸਿੰਘ ਹਿੰਦਾ,ਸਰਦਾਰ ਬਲਕਾਰ ਸਿੰਘ ਬਰਾੜ, ਹਰਦੀਪ ਸਿੰਘ ਡਿੰਪੀ ਢਿੱਲੋਂ, ਸੂਬਾ ਸਿੰਘ ਬਾਦਲ, ਮਨਤਾਰ ਸਿੰਘ ਬਰਾੜ, ਪਰਮਬੰਸ ਸਿੰਘ ਰੋਮਾਣਾ, ਮੋਹਿਤ ਗੁਪਤਾ, ਯਾਦਵਿੰਦਰ ਸਿੰਘ ਯਾਦੀ ਅਤੇ ਗੁਰਚੇਤ ਸਿੰਘ ਬਰਗਾੜੀ ਨੇ ਵੀ ਇਕੱਠਾਂ ਨੂੰ ਸੰਬੋਧਨ ਕੀਤਾ।

पंजाबियों से दिल्ली स्थित पार्टियों को खारिज करने की अपील की जो लोगों को बांटने पर तुली हुई हैं: सरदार सुखबीर सिंह बादल

लोगों से यह विश्लेषण करने का आग्रह किया कि अकाली दल की तुलना में कांग्रेस और आप ने क्या किया

मुक्तसर/फरीदकोट/बठिंडा

शिरोमणी अकाली दल के अध्यक्ष सरदार सुखबीर सिंह बादल ने आज पंजाबियों से दिल्ली स्थित पार्टियों को खारिज करने की अपील करते हुए कहा जो लोगों को जाति और साम्प्रदायिक आधार पर बांटने पर आमादा है तथा साथ ही उन्होने अपनी क्षेत्रीय पार्टी का समर्थन करने का आग्रह किया जो आपको अधिकारों की रक्षा के लिए लड़ रहे हैं।

अकाली दल अध्यक्ष ने यहां पार्टी उम्मीदवार राजविंदर सिंह के समर्थन में  गिददड़बाहा, रामपुरा फूल, जैतों,कोटकपुरा में एक रैली को संबोधित करते हुए कहा,‘‘ पंजाब चैराहे पर खड़ा है। एक तरफ दिल्ली स्थित पार्टियां हैं , जिन्होने हमेशा राज्य को लूटा है और पंजाबियों को उनके असली अधिकारों से वंचित रखा है। दूसरी और शिरोमणी अकाली दल है जो  एम.एस.पी को कानूनी इकाई बनाने, पंजाब के नदी जल को सुरक्षित करने और अपने संस्थानों के धार्मिक अधिकार का सम्मान करने की मांग को लेकर खड़ा रहा है।’’

सरदार सुखबीर सिंह बादल ने यह विश्लेषण करने की अपील करते हुए कहा कि कंाग्रेस और आप ने अकाली दल के मुकाबले में क्या किया है। उन्होने कहा,‘‘ इन दोनों पार्टियों ने आपको धोखा दिया है। वे किसानों का कर्जा माफ करने, नशे की समस्या को खत्म करने , 2500 रूपये प्रति माह बेरोजगारी भत्ता और महिलाओं को 1000 रूपया प्रति माह भत्ता देने के वादे से मुकर गए हैं।’’ उन्होने कहा कि इसके ठीक विपरीत अकाली दल ने  वादा किए बिना भी किसानों की भलाई और गरीबों की भलाई के लिए कई कदम उठाए हैं।

उन्होने कहा,‘‘ हमने किसानों के लिए मुफ्त बिजली शुरू की। हमने आटा-दाल , शगुन और बुढ़ापा पेंशन जैसी नवीन सामाजिक भलाई योजनाएं शुरू की।’’पंजाब के हितों के खिलाफ काम करने के लिए आप सरकार और उसके मुख्यमंत्री भगवंत मान की निंदा करते हुए सरदार बादल ने कहा,‘‘ यह सरकार अब तक पंजाब के लिए  एक भी प्रोजेक्ट नही लेकर आई है जिसके कारण पंजाब में कोई नया निवेश नही आया तथा राज्य की पूंजी दूसरे राज्यों में पलायन कर रही है। 

उन्होने कहा कि इसके ठीक विपरीत पूर्ववर्ती अकाली सरकारों ने थर्मल प्लांट स्थापित करके, राज्य में एम्स जैसी विश्वस्तरीय सुविधाएं लाकर और चार लेन राजमार्ग स्थापित करके और हवाई अडडे बनाकर और पंजाब को बिजली सरपल्स कर दिया था। सरदार बादल ने लोगों से अगले महीने अपने मताधिकार का प्रयोग करते समय 1 जून 1984 याद रखने की अपील की। 

उन्होने कहा कि इंदिरा गांधी की अगुवाई वाली कांग्रेस सरकार ने 1 जून को श्री दरबार साहिब पर हमला किया और सिखों का कत्लेआम प्रायोजित किया था। अकाली दल अध्यक्ष ने हरिंदर सिंह हिंदा , बलकार सिंह बराड़, हरदीप सिंह ढिंपी ढ़िल्लों, सूबा सिंह बादल, मंतर सिंह बराड़, परमबंस  सिंह रोमाणा, मोहित गुप्ता, यादविंदर सिंह यदी और गुरचेत सिंह बरगाड़ी ने भी अपने अपने हलकों में सभाओं को संबोधित किया।

Reject Delhi based parties who were bent on dividing people- Sukhbir Singh Badal tells Punjabis

Also urges people to analyse what the Congress and AAP had don vis a vis the SAD

Muktsar/Faridkot/Bathinda

Shiromani Akali Dal (SAD) president Sukhbir Singh Badal today appealed to Punjabis to reject Delhi based parties who were bent on dividing people among caste and communal lines, even as he urged them to support their own regional party which was fighting to safeguard their rights.

The SAD President, who addressed massive rallies in Gidderbaha, Rampura Phul, Jaito and Kotkapura in support of party’s Faridkot Lok Sabha seat candidate Rajwinder Singh, said “Punjab is at the crossroads. On the one side are the Delhi based parties who have always looted the State and have consistently denied Punjabis their genuine rights. 

On the other hand is the Shiromani Akali Dal which has stood up before the centre to demand MSP be made a legal entity, Punjab’s river waters be secured and religious authority of its institutions be respected”.Mr Sukhbir Badal also appealed to the people to analyse what the Congress and AAP had delivered vis a vis the SAD. 

“Both these parties have betrayed you. They have gone back on their promises to waive farmer loans, end drug menace, give Rs 2,500 per month unemployment allowance and Rs 1,000 per month allowance to women”. 

He said in stark contrast the SAD had undertaken a number of pro-farmer and pro- poor steps without even promising the same. “We introduced the free power facility for farmers. We introduced novel social welfare schemes like atta- daal, Shagun and old age pension”.

Condemning the AAP government and its chief minister Bhagwant Mann for working against the interests of Punjab, Mr Badal said “this government has not brought one project to Punjab till now. Instead of getting any investment to Punjab it is presiding over the flight of capital from Punjab to neighbouring States. 

He said in stark contrast the erstwhile SAD governments had made Punjab power surplus by establishing thermal plants, bringing world class facilities like AIIMS to the State and creating four lane highways and airports.

Mr Badal also appealed to the people to remember June 1,1984 while exercising their franchise on the same day next month. The Congress government under Indira Gandhi attacked Sri Darbar Sahib on June 1 and subsequently sponsored the genocide of Sikhs, he added.

Senior leaders Harinder Singh Hinda, Balkar Singh Brar, Hardeep Singh Dimpy Dhillon, Suba Singh Badal, Mantar Singh Brar, Parambans Singh Romana, Mohit Gupta, Yadwinder Singh Yadi and Gurchet Singh Bargari also addressed the gatherings in their respective areas.

 

Tags: Sukhbir Singh Badal , Shiromani Akali Dal , SAD , Akali Dal , Lok Sabha Elections 2024 , General Elections 2024 , Lok Sabha Election , Lok Sabha 2024 , Bharat Bhushan Ashu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD