Saturday, 22 June 2024

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ- ਲਾਲਜੀਤ ਸਿੰਘ ਭੁੱਲਰ ਸਿਹਤਮੰਦ ਜੀਵਨ ਸ਼ੈਲੀ ਲਈ ਯੋਗ ਇਕ ਪੱਕਾ ਹੱਲ: ਬਲਬੀਰ ਸਿੰਘ 10ਵਾਂ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼ ਪੰਜਾਬ ਸਰਕਾਰ ਵਲੋਂ ਭਗਤ ਕਬੀਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਅੱਜ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਘੁਗਿਆਣਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸਟੇਟ ਪੱਧਰੀ ਟੀਮ ਵੱਲੋਂ ਸਿਵਲ ਸਰਜਨ ਅਤੇ ਪ੍ਰੋਗਰਾਮ ਅਫਸਰਾਂ ਨਾਲ ਕੀਤੀ ਮੀਟਿੰਗ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਧਿਕਾਰੀ - ਸੰਦੀਪ ਕੁਮਾਰ ਰੈਡ ਕ੍ਰਾਸ ਵਿਖੇ ਅਲੀਮਕੋ ਵੱਲੋਂ 23 ਲੱਖ ਦੇ ਬਣਾਉਟੀ ਅੰਗ ਤੇ ਟ੍ਰਾਈਸਾਈਕਲਾਂ ਦੀ ਦਿਵਿਆਂਗਜਨਾਂ ਨੂੰ ਵੰਡ ਚੰਡੀਗੜ੍ਹ ਵਿੱਚ ਧਾਰਮਿਕ ਅਸਥਾਨਾਂ ਨੂੰ ਤੋੜ ਕੇ ਪ੍ਰਸ਼ਾਸ਼ਨ ਵਲੋਂ ਲਿਆ ਜਾ ਰਿਹਾ ਬਦਲਾ: ਡਾ. ਐਸ.ਐਸ. ਆਹਲੂਵਾਲੀਆ ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼; ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ : ਚੇਤਨ ਸਿੰਘ ਜੌੜਾਮਾਜਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਸੰਜੀਦਗੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਡਾ. ਬਲਬੀਰ ਸਿੰਘ ਵੋਲਟਾਸ ਨੇ ਚੰਡੀਗੜ੍ਹ ਵਿਚ ਆਪਣਾ ਪਹਿਲਾ 'ਕੰਪਨੀ ਓਨਡ ਅਤੇ ਕੰਪਨੀ ਓਪ੍ਰੇਟਡ (ਸੀਓਸੀਓ)' ਬ੍ਰਾਂਡ ਸਟੋਰ ਖੋਲਿਆ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਮੀਤ ਹੇਅਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦਾ ਪੋਸਟਰ ਜਾਰੀ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਮਐਸਪੀ 'ਤੇ ਆਮ ਆਦਮੀ ਪਾਰਟੀ ਨੇ ਕਿਹਾ - ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ

 

ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਲਿਖਿਆ ਪੀਐਸਪੀਸੀਐਲ ਅਧਿਕਾਰੀ ਨੂੰ ਪੱਤਰ

Kuljit Singh Bedi, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 20 May 2024

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਪੀਐਸਪੀਸੀਐਲ ਦੇ ਸੁਪਰਿੰਟੈਂਡਿੰਗ ਇੰਜੀਨੀਅਰ ਨੂੰ ਪੱਤਰ ਲਿਖ ਕੇ ਮੋਹਾਲੀ ਸ਼ਹਿਰ ਵਿੱਚ ਬਿਜਲੀ ਦੇ ਭਾਰੀ ਕੱਟਾਂ ਸਬੰਧੀ ਫੌਰੀ ਤੌਰ ਤੇ ਕਰਮਚਾਰੀਆਂ ਦੀ ਗਿਣਤੀ ਵਿੱਚ ਵਾਧਾ ਕਰਨ ਅਤੇ ਲੋੜ ਅਨੁਸਾਰ ਟਰਾਂਸਫਾਰਮਰ ਲਗਾਉਣ ਲਈ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਡਿਪਟੀ ਮੇਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਹੈ ਕਿ ਪੂਰੇ ਮੋਹਾਲੀ ਸ਼ਹਿਰ ਵਿੱਚ ਗਰਮੀ ਦਾ ਮੌਸਮ ਆਉਣ ਦੇ ਨਾਲ ਹੀ ਬਿਜਲੀ ਦੇ ਕੱਟਾਂ ਦੀ ਗਿਣਤੀ ਬਹੁਤ ਜਿਆਦਾ ਵੱਧ ਗਈ ਹੈ। 

ਇਹਨਾਂ ਕੱਟਾਂ ਵਿੱਚ ਜਿਆਦਾਤਰ  ਬਿਜਲੀ ਦਾ ਲੋੜ ਵਧਣ ਕਾਰਨ ਟਰਾਂਸਫਾਰਮਰਾਂ ਦੇ ਫਿਊਜ ਉੱਡਣ ਕਾਰਨ ਕੱਟ ਲੱਗ ਰਹੇ ਹਨ। ਬਿਜਲੀ ਵਿਭਾਗ ਵਿੱਚ ਸਟਾਫ ਦੀ ਭਾਰੀ ਕਮੀ ਹੈ। ਬਾਕੀ ਸ਼ਹਿਰ ਮੋਹਾਲੀ ਵਿੱਚ ਵੀ ਕਰਮਚਾਰੀਆਂ ਦੀ ਭਾਰੀ ਘਾਟ ਹੈ ਅਤੇ ਇਸੇ ਤਰ੍ਹਾਂ ਫੇਜ਼ 3ਬੀ1, ਫੇਜ਼ 5, ਫੇਜ਼ 3 ਬੀ 2 ਵਾਸਤੇ ਸਿਰਫ ਦੋ ਹੀ ਕਰਮਚਾਰੀ ਹਨ ਤੇ ਇਹ ਕਰਮਚਾਰੀ ਬਿਜਲੀ ਵਿੱਚ ਪੈਂਦੇ ਫਾਲਟ ਨੂੰ ਦੂਰ ਕਰਨ ਤੋਂ ਅਸਮਰਥ ਹਨ। 

ਇਸ ਲਈ ਫੌਰੀ ਤੌਰ ਤੇ ਕਰਮਚਾਰੀਆਂ ਦੀ ਗਿਣਤੀ ਵਧਾਉਣ ਦੀ ਲੋੜ ਹੈ। ਖਾਸ ਤੌਰ ਤੇ ਰਾਤ ਸਮੇਂ ਬਿਜਲੀ ਦੇ ਭਾਰੀ ਕੱਟ ਲੱਗ ਰਹੇ ਹਨ ਜਿਸ ਕਾਰਨ ਲੋਕ ਤਰਾਹੀ ਤਰਾਹੀ ਕਰ ਰਹੇ ਹਨ। ਉਹਨਾਂ ਕਿਹਾ ਕਿ ਇਸ ਪੂਰੇ ਖੇਤਰ ਵਿੱਚ ਬਿਜਲੀ ਦੇ ਫਾਲਟਾਂ ਨੂੰ ਦੂਰ ਕਰਨ ਲਈ ਕਰਮਚਾਰੀਆਂ ਦੀ ਗਿਣਤੀ ਵਧਾਈ ਜਾਵੇ।

ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਉਹਨਾਂ ਦੇ ਵਾਰਡ ਵਿੱਚ ਪੀਐਸਪੀਸੀਐਲ ਵੱਲੋਂ ਪਹਿਲਾਂ ਹੀ 3 ਹੋਰ ਟਰਾਂਸਫਾਰਮਰ ਪਾਸ ਹਨ ਪਰ ਇਹ ਲਗਾਏ ਨਹੀਂ ਜਾ ਰਹੇ। ਇਸ ਕਾਰਨ ਲੋਡ ਦੀ ਸਮੱਸਿਆ ਵੱਧ ਰਹੀ ਹੈ ਤੇ ਇਸ ਲੋਡ ਨੂੰ ਕੰਟਰੋਲ ਕਰਨ ਲਈ ਟ੍ਰਾਂਸਫਾਰਮਰ ਫੌਰੀ ਤੌਰ ਤੇ ਲਗਾਏ ਜਾਣ। 

ਉਹਨਾਂ ਕਿਹਾ ਕਿ ਉਹਨਾਂ ਦੇ ਵਾਰਡ ਸਮੇਤ ਪੂਰੇ ਮੋਹਾਲੀ ਸ਼ਹਿਰ ਵਿੱਚ ਬਜ਼ੁਰਗਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਅਤੇ ਬਿਮਾਰ ਬਜ਼ੁਰਗਾਂ ਵਾਸਤੇ ਆਕਸੀਜਨ ਕੰਨਸਟਰੇਟਰ ਲੋਕਾਂ ਦੇ ਘਰਾਂ ਵਿੱਚ ਲੱਗੇ ਹੋਏ ਹਨ ਜੋ ਬਿਜਲੀ ਨਾਲ ਹੀ ਚਲਦੇ ਹਨ। ਮੌਜੂਦਾ ਸਮੇਂ ਹਾਲਾਤ ਇਹ ਹਨ ਕਿ ਕਈ ਕਈ ਘੰਟੇ ਰਾਤ ਵੇਲੇ ਲਾਈਟ ਚਲੀ ਜਾਂਦੀ ਹੈ। 

ਇਹ ਆਕਸੀਜਨ ਕੰਸਨਟਰੇਟਰ ਕਨਵਰਟਰ ਉੱਤੇ ਚੱਲਣ ਯੋਗ ਨਹੀਂ ਹਨ ਅਤੇ ਇਹਨਾਂ ਨੂੰ ਬਿਜਲੀ ਸਪਲਾਈ ਦੀ ਲੋੜ ਹੁੰਦੀ ਹੈ। ਬਿਜਲੀ ਦੇ ਕੱਟਾਂ ਨੂੰ ਅਤੇ ਫਾਲਟਾਂ ਨੂੰ ਦੂਰ ਕਰਨ ਲਈ ਕਰਮਚਾਰੀਆਂ ਦੀ ਗਿਣਤੀ ਵਧਾਉਣ ਅਤੇ ਟਰਾਂਸਫਾਰਮਰ ਫੌਰੀ ਤੌਰ ਤੇ ਲਗਾਉਣ ਦੀ ਤੁਰੰਤ ਲੋੜ ਹੈ। ਡਿਪਟੀ ਮੇਅਰ ਨੇ ਆਸ ਪ੍ਰਗਟ ਕੀਤੀ ਕਿ ਪੀਐਸਪੀਸੀਐਲ ਅਧਿਕਾਰੀ ਇਸ ਪੱਤਰ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਇਸ ਸਬੰਧੀ ਕਾਰਵਾਈ ਕਰਨਗੇ ਤਾਂ ਜੋ ਲੋਕਾਂ ਨੂੰ ਸੁੱਖ ਦਾ ਸਾਹ ਆਵੇ।

 

Tags: Kuljit Singh Bedi , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD