Monday, 01 July 2024

 

 

ਖ਼ਾਸ ਖਬਰਾਂ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ 1 ਜਨਵਰੀ 2024 ਤੋਂ 28 ਜੂਨ 2024 ਤੱਕ "ਇਜ਼ੀ ਵੀਜ਼ਾ" ਨੇ 3400+ ਵੀਜ਼ਿਆਂ ਦੀ ਸਫਲਤਾ ਦੇ ਨਾਲ ਕੈਨੇਡਾ ਦਿਵਸ ਦਾ ਜਸ਼ਨ ਮਨਾਇਆ!! ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੂਰਵ ਹਜੂਰੀ ਰਾਗੀ, ਪੰਥਕ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਜਥੇਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਰਾਜਨੀਤੀ 'ਚ ਕਦਮ ਰੱਖਿਆ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

 

ਜ਼ਿਲ੍ਹਾ ਚੋਣ ਅਫ਼ਸਰ ਤੇ ਖ਼ਰਚਾ ਅਬਜਰਵਰ ਵੱਲੋਂ ਵੋਟਰ ਜਾਗਰੂਕਤਾ ਗੀਤ ”ਤੂੰ ਵੋਟ ਕਰ” ਰਲੀਜ਼

ਹਰ ਵੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਕੀਤੀ ਅਪੀਲ

Rajesh Dhiman, DC Ferozepur, Deputy Commissioner Ferozepur, Ferozepur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਿਰੋਜ਼ਪੁਰ , 20 May 2024

ਅਗਾਮੀ ਲੋਕ ਸਭਾ ਚੋਣਾਂ 2024 ਵਿੱਚ ਹਰੇਕ ਵੋਟਰ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਭਾਰਤ ਦੇ ਚੋਣ ਕਮਿਸ਼ਨ, ਰਾਜ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਨਿਰੰਤਰ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਚੋਣ ਦਫ਼ਤਰ ਤੇ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀਆਂ ਤਹਿਤ ਗੀਤ ’' ਤੂੰ ਵੋਟ ਕਰ'’ ਤਿਆਰ ਕੀਤਾ ਗਿਆ। 

ਜਿਸ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਅਤੇ ਖ਼ਰਚਾ ਅਬਜਰਵਰ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ ਸ੍ਰੀ ਨਾਗੇਂਦਰ ਯਾਦਵ ਵੱਲੋਂ ਰਲੀਜ਼ ਕੀਤਾ ਗਿਆ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ਼੍ਰੀ ਸੂਰਜ, ਇਲੈਕਸ਼ਨ ਤਹਿਸੀਲਦਾਰ ਸ਼੍ਰੀ ਚਾਂਦ ਪ੍ਰਕਾਸ਼ ਵੀ ਵਿਸ਼ੇਸ਼ ਤੌਰ' ਤੇ ਹਾਜ਼ਰ ਸਨ।

ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਸਵੀਪ ਗਤੀਵਿਧੀਆਂ ਜਿਨ੍ਹਾਂ ਵਿੱਚ ਸਵੀਪ ਗੀਤ, ਸਵੀਪ ਗਿੱਧਾ, ਸਕਿੱਟਾਂ, ਨੁੱਕੜ ਨਾਟਕ ਆਦਿ ਰਾਹੀਂ ਲੋਕਾਂ ਨੂੰ ਮਤਦਾਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਲੜੀ ਵਿੱਚ ਅੱਜ ਗੀਤ ’' ਤੂੰ ਵੋਟ ਕਰ'’ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ਨੂੰ ਸ.ਸ.ਸ.ਸ. ਧੀਰਾ ਘਾਰਾ ਕੇ ਦੀ ਵਿਦਿਆਰਥਣ ਮਨਦੀਪ ਕੌਰ ਨੇ ਆਵਾਜ਼ ਦਿੱਤੀ ਅਤੇ ਵੀਡੀਓ ਟੀਮ ਰਜਿੰਦਰ ਵੱਲੋਂ ਤਿਆਰ ਕੀਤੀ ਗਈ ਹੈ।

ਇਸ ਮੌਕੇ ਖ਼ਰਚਾ ਅਬਜਰਵਰ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ ਸ੍ਰੀ ਨਾਗੇਂਦਰ ਯਾਦਵ ਨੇ ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਚੋਣ ਦਫ਼ਤਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਇਸ ਤਿਉਹਾਰ 'ਚੋਣਾਂ ਦਾ ਪਰਵ' ਵਿੱਚ 1 ਜੂਨ 2024 ਨੂੰ ਹਰ ਵੋਟਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਕੇ ਹਿੱਸਾ ਲਵੇ। 

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਬਿਨਾਂ ਕਿਸੇ ਡਰ, ਪੱਖਪਾਤ ਤੇ ਲਾਲਚ ਤੋਂ ਇਸਤੇਮਾਲ ਕਰਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ ਅਤੇ ਵੱਧ ਤੋਂ ਵੱਧ ਵੋਟ ਫ਼ੀਸਦੀ ਦਾ ਟੀਚਾ ਹਾਸਿਲ ਕਰਨ ਵਿੱਚ ਜ਼ਿਲ੍ਹਾ ਸਵੀਪ ਟੀਮ ਫਿਰੋਜ਼ਪੁਰ ਵੱਲੋਂ ਬਹੁਤ ਹੀ ਮਿਹਨਤ ਕੀਤੀ ਜਾ ਰਹੀ ਹੈ ਜਿਸ ਲਈ ਚੋਣ ਅਮਲੇ ਤੇ ਸਵੀਪ ਟੀਮ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਜੋ ਲੋਕਤੰਤਰ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਪੂਰਨ ਯੋਗਦਾਨ ਦੇ ਰਹੇ ਹਨ।

ਇਸ ਮੌਕੇ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਇਸ ਗੀਤ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਪ੍ਰੇਰਨਾ ਨਾਲ ਤਿਆਰ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲੈਕਸ਼ਨ ਦਫ਼ਤਰ, ਜ਼ਿਲ੍ਹਾ ਸਵੀਪ ਟੀਮ ਅਤੇ ਜ਼ਿਲ੍ਹਾ ਸਵੀਪ ਆਰਟਿਸਟ ਟੀਮ ਵੱਲੋਂ ਵੋਟਰ ਜਾਗਰੂਕਤਾ ਲਈ ਵੱਡੀ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਸ ਮੌਕੇ ਨੋਡਲ ਅਫ਼ਸਰ ਐਮ.ਸੀ.ਐਮ.ਸੀ.-ਕਮ-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ, ਇਲੈਕਸ਼ਨ ਕਾਨੂੰਗੋ ਗਗਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮਰ ਤਰਲੋਚਨ ਸਿੰਘ, ਸਰਬਜੀਤ ਸਿੰਘ ਭਾਵੜਾ, ਸਕੂਲ ਇੰਚਾਰਜ ਸ.ਸ.ਸ.ਸ. ਧੀਰਾ ਘਾਰਾ ਗੁਰਵਿੰਦਰ ਸਿੰਘ, ਵਿਦਿਆਰਥਣ ਤਨਵੀਰ ਕੌਰ, ਗਾਈਡ ਅਧਿਆਪਕ ਯੋਗੇਸ਼ ਤਲਵਾੜ, ਰੁਪਿੰਦਰ ਕੌਰ, ਸੁਖਪ੍ਰੀਤ ਕੌਰ, ਰੀਤੂ ਡੋਗਰਾ, ਮਹਿੰਦਰ ਸਿੰਘ, ਰਣਜੀਤ ਸਿੰਘ, ਸਮੇਤ ਜ਼ਿਲ੍ਹਾ ਚੋਣ ਦਫ਼ਤਰ ਦੇ ਹੋਰ ਕਰਮਚਾਰੀ ਵੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD