Friday, 28 June 2024

 

 

ਖ਼ਾਸ ਖਬਰਾਂ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ

 

ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਪੋਲਿੰਗ ਵਾਲੇ ਦਿਨ ਲੂੰ ਤੋਂ ਬਚਾਉਣ ਲਈ ਓ.ਆਰ.ਐਸ. ਪੈਕਟ, ਮਿੱਠਾ ਅਤੇ ਠੰਡਾ ਪੀਣ ਵਾਲਾ ਪਾਣੀ, ਕੂਲਰ ਅਤੇ ਪੱਖਿਆਂ ਤੋਂ ਇਲਾਵਾ ਛਾਂ ਅਤੇ ਟੈਂਟ ਮੋਹਾਲੀ ਪ੍ਰਸ਼ਾਸਨ ਦੇ ਹਥਿਆਰ ਹੋਣਗੇ

ਸਾਰੇ 452 ਪੋਲਿੰਗ ਸਥਾਨਾਂ ਨੂੰ ਨਜ਼ਦੀਕੀ ਸਰਕਾਰੀ ਸਿਹਤ ਸੰਸਥਾਵਾਂ ਤੋਂ ਇਲਾਵਾ ਐਂਬੂਲੈਂਸਾਂ ਨਾਲ ਮੈਪ (ਜੋੜਿਆ) ਕੀਤਾ ਜਾਵੇਗਾ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਐਸ.ਏ.ਐਸ.ਨਗਰ , 21 May 2024

ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਮੋਹਾਲੀ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਗਰਮੀ ਤੋਂ ਬਚਾਉਣ ਲਈ ਓ.ਆਰ.ਐੱਸ. ਪੈਕੇਟ, ਮਿੱਠੇ ਅਤੇ ਠੰਡੇ ਪਾਣੀ ਦੀ ਛਬੀਲ, ਛਾਂ ਅਤੇ ਟੈਂਟ, ਕੂਲਰਾਂ ਅਤੇ ਪੱਖਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਚੋਣਾਂ ਸਬੰਧੀ ਵੱਖ-ਵੱਖ ਜ਼ਿੰਮੇਵਾਰੀਆਂ ਨਾਲ ਜੁੜੇ ਅਧਿਕਾਰੀਆਂ ਤੋਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਜੈਨ ਨੇ ਕਿਹਾ ਕਿ ਸਾਡੇ ਕੋਲ ਕੁੱਲ 452 ਪੋਲਿੰਗ ਸਥਾਨ ਹਨ, ਜਿੱਥੇ ਇੱਕ ਆਸ਼ਾ ਵਰਕਰ ਨੂੰ ਘੱਟੋ-ਘੱਟ 30 ਓ.ਆਰ.ਐੱਸ. ਪੈਕੇਟ ਦੇ ਨਾਲ-ਨਾਲ ਮੁੱਢਲੀਆਂ ਦਵਾਈਆਂ ਪੈਰਾਸੀਟਾਮੋਲ ਅਤੇ ਉਲਟੀਆਂ ਦੀ ਰੋਕਥਾਮ ਦੀਆਂ ਗੋਲੀਆਂ ਸਮੇਤ ਤਾਇਨਾਤ ਕਰਨ ਤੋਂ ਇਲਾਵਾ, ਸਾਰੇ ਪੋਲਿੰਗ ਸਥਾਨਾਂ ਨੂੰ ਨੇੜਲੀਆਂ ਸਰਕਾਰੀ ਸਿਹਤ ਸੰਸਥਾਵਾਂ ਨਾਲ ਮੈਪ (ਜੋੜਿਆ) ਕੀਤਾ ਜਾਵੇਗਾ, ਜੇਕਰ ਲੂੰ ਤੋਂ ਪ੍ਰਭਾਵਿਤ ਸਟਾਫ ਜਾਂ ਵੋਟਰਾਂ ਨੂੰ ਉੱਥੇ ਪਹੁੰਚਾਉਣ ਦੀ ਜ਼ਰੂਰਤ ਹੈ। ਇਸ ਤੋਂ ਇਲਾਵਾ ਐਮਰਜੈਂਸੀ ਦੀ ਸਥਿਤੀ ਵਿੱਚ ਐਂਬੂਲੈਂਸਾਂ ਨੂੰ ਉਪਲਬਧ ਰੱਖਿਆ ਜਾਵੇਗਾ।

ਉਨ੍ਹਾਂ ਅੱਗੇ ਕਿਹਾ ਕਿ 26 ਅਤੇ 31 ਮਈ ਨੂੰ ਹੋਣ ਵਾਲੀਆਂ ਚੋਣ ਅਮਲੇ ਦੀਆਂ ਰਿਹਰਸਲਾਂ ਦੌਰਾਨ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਸੈਕਟਰ ਅਫਸਰਾਂ ਅਤੇ ਪੋਲਿੰਗ ਸਟਾਫ ਨਾਲਜਾਣ ਪਛਾਣ ਕਰਵਾਈ ਜਾਵੇਗੀ। ਮੀਟਿੰਗ ਵਿੱਚ ਮੌਜੂਦ ਸਿਵਲ ਸਰਜਨ ਡਾ: ਦਵਿੰਦਰ ਕੁਮਾਰ ਨੇ ਡੀ ਸੀ ਸ਼੍ਰੀਮਤੀ ਜੈਨ ਨੂੰ ਜਾਣੂ ਕਰਵਾਇਆ ਕਿ ਸਾਰੀਆਂ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨੂੰ ਹੀਟ ਵੇਵ ਪੀੜਤਾਂ ਦੀ ਮੁੱਢਲੀ  ਦੇਖਭਾਲ ਲਈ ਸਿਖਲਾਈ ਦਿੱਤੀ ਜਾਵੇਗੀ। 

ਇਸ ਤੋਂ ਇਲਾਵਾ ਮੋਹਾਲੀ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ ਡਿਵੀਜ਼ਨਲ ਹਸਪਤਾਲ ਅਤੇ ਜ਼ਿਲ੍ਹਾ ਸਿਵਲ ਹਸਪਤਾਲ ਨੂੰ ਉਸ ਦਿਨ ਲੂੰ ਸਬੰਧੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰ ਰੱਖਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ 'ਤੇ ਸਟਾਫ਼ ਦੇ ਰਾਤ ਦੇ ਠਹਿਰਨ ਅਤੇ ਸਵੇਰ ਦੀ ਡਿਊਟੀ ਦੌਰਾਨ ਪੋਲਿੰਗ ਸਟਾਫ਼ ਨੂੰ ਤਾਜ਼ਾ ਪਕਾਇਆ ਭੋਜਨ ਮੁਹੱਈਆ ਕਰਵਾਇਆ ਜਾਵੇ। 

ਉਨ੍ਹਾਂ ਦੱਸਿਆ ਕਿ ਖਾਣਾ ਮਿਡ ਡੇ ਮੀਲ ਵਰਕਰਾਂ ਦੁਆਰਾ ਪਕਾਇਆ ਜਾਵੇਗਾ। ਉਨ੍ਹਾਂ ਏ.ਆਰ.ਓਜ਼ ਅਤੇ ਏ.ਡੀ.ਸੀਜ਼ ਨੂੰ ਹਦਾਇਤ ਕੀਤੀ ਕਿ ਉਹ ਪੋਲਿੰਗ ਸਟਾਫ਼ ਦੀਆਂ ਰਿਹਰਸਲਾਂ ਦੌਰਾਨ ਵੀ ਵਧੇਰੇ ਚੌਕਸੀ ਵਰਤਣ ਤਾਂ ਜੋ ਉਨ੍ਹਾਂ ਨੂੰ ਗਰਮੀ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਏ ਡੀ ਸੀ (ਜੀ) ਰਾਜੀਵ ਐਸ ਤਿੜਕੇ, ਕਮਿਸ਼ਨਰ ਐਮਸੀ ਮੁਹਾਲੀ ਨਵਜੋਤ ਕੌਰ, ਏ ਡੀ ਸੀ (ਯੂ ਡੀ) ਦਮਨਜੀਤ ਸਿੰਘ ਮਾਨ, ਏ ਡੀ ਸੀ (ਡ) ਸੋਨਮ ਚੌਧਰੀ, ਗਮਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਟਿਵਾਣਾ, ਸਿਵਲ ਸਰਜਨ ਡਾ: ਦਵਿੰਦਰ ਕੁਮਾਰ ਅਤੇ ਏ ਆਰ ਓਜ਼ ਦੀਪਾਂਕਰ ਗਰਗ, ਗੁਰਮੰਦਰ ਸਿੰਘ ਅਤੇ ਹਿਮਾਂਸ਼ੂ ਗੁਪਤਾ ਹਾਜ਼ਰ ਸਨ।

ORS Packets, Sweet and Cold drinking water, Shades and Tents apart from Coolers and fans will be the tools of the Mohali Admin to save polling staff and voters from Heatwave on Poll Day

All the 452 Polling Locations  to be mapped with nearby Government Health Facilities besides standby Ambulances

S.A.S Nagar

In the wake of hot weather conditions, the Mohali Administration has chosen ORS Packets, Sweet and Cold Drink water chhabeels, shades and Tents, Coolers and fans to save the polling staff and voters from the heat waves on Poll day, said District Election Officer Aashika Jain, today. While reviewing the arrangements from the officers connected with various activities of elections, the Deputy Commissioner Mrs Jain said that we have a total of 452 polling locations where an ASHA worker would be deputed with a minimum of 30 ORS sachets besides basic medicines Paracetamole and anti-vomiting tablets. 

Besides, all the polling locations would be mapped with nearby Government Health Facilities, in case of the need to rush heat wave-affected staff or voters there. Apart from that, ambulances would be kept on standby in case of emergency, she added.

The ASHA workers along with Anganwadi Workers would be imparted training-cum-interaction with the sector officers and polling staff during the upcoming polling staff rehearsals on May 26 and 31, she further added.  The Civil Surgeon Dr Davinder Kumar who was also in the meeting, apprised the DC that all the ASHA workers and Anaganwari workers would be imparted basic training to care for the heat wave victims primarily before rushing to the nearby Health Facility. 

Apart from that all the Primary Health Centres, Community Health Centres, Sub Divisional Hospitals and District Civil Hospital in Mohali will be kept ready to tackle any emergency on that day due to hot weather. The Deputy Commissioner directed the officials to provide fresh cooked food to the polling staff during their night stay and morning duty at polling booths. The food would be cooked by the Mid Day Meal workers, she added.She directed the AROs and ADCs to use extra alertness during rehearsals of polling staff too to save them from heat waves.

ADC (G) Rajiv S Tidke, Commissioner MC Mohali Navjot Kaur, ADC (UD) Damanjit Singh Mann, ADC (D) Sonam Chaudhry, Additional Cheif Administrator GMADA Amarinder Singh, Civil Surgeon Dr Davinder Kumar and AROs Depankar Garg, Gurmander Singh and Himanshu Gupta were among the officers present at the meeting.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD