Saturday, 22 June 2024

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵੱਲੋਂ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੇ ਗਏ 05 ਆਟੋਮੋਟਿਵ ਐਂਡ ਡਰਾਇਵਿੰਗ ਸਕਿੱਲ ਸੈਂਟਰ- ਲਾਲਜੀਤ ਸਿੰਘ ਭੁੱਲਰ ਸਿਹਤਮੰਦ ਜੀਵਨ ਸ਼ੈਲੀ ਲਈ ਯੋਗ ਇਕ ਪੱਕਾ ਹੱਲ: ਬਲਬੀਰ ਸਿੰਘ 10ਵਾਂ ਜ਼ਿਲ੍ਹਾ ਪੱਧਰੀ ਅੰਤਰ-ਰਾਸ਼ਟਰੀ ਯੋਗ ਦਿਵਸ ਮਨਾਇਆ ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼ ਪੰਜਾਬ ਸਰਕਾਰ ਵਲੋਂ ਭਗਤ ਕਬੀਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ ਅੱਜ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਘੁਗਿਆਣਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸਟੇਟ ਪੱਧਰੀ ਟੀਮ ਵੱਲੋਂ ਸਿਵਲ ਸਰਜਨ ਅਤੇ ਪ੍ਰੋਗਰਾਮ ਅਫਸਰਾਂ ਨਾਲ ਕੀਤੀ ਮੀਟਿੰਗ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਧਿਕਾਰੀ - ਸੰਦੀਪ ਕੁਮਾਰ ਰੈਡ ਕ੍ਰਾਸ ਵਿਖੇ ਅਲੀਮਕੋ ਵੱਲੋਂ 23 ਲੱਖ ਦੇ ਬਣਾਉਟੀ ਅੰਗ ਤੇ ਟ੍ਰਾਈਸਾਈਕਲਾਂ ਦੀ ਦਿਵਿਆਂਗਜਨਾਂ ਨੂੰ ਵੰਡ ਚੰਡੀਗੜ੍ਹ ਵਿੱਚ ਧਾਰਮਿਕ ਅਸਥਾਨਾਂ ਨੂੰ ਤੋੜ ਕੇ ਪ੍ਰਸ਼ਾਸ਼ਨ ਵਲੋਂ ਲਿਆ ਜਾ ਰਿਹਾ ਬਦਲਾ: ਡਾ. ਐਸ.ਐਸ. ਆਹਲੂਵਾਲੀਆ ਪੰਜਾਬ ਪੁਲਿਸ ਨੇ ਸਰਹੱਦ ਪਾਰ’ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਾਰਕੋ-ਅੱਤਵਾਦ ਹਵਾਲਾ ਰੈਕੇਟ ਦਾ ਕੀਤਾ ਪਰਦਾਫਾਸ਼; ਮੁੱਖ ਸਾਜਿਸ਼ਕਰਤਾ ਸਣੇ 8 ਮੁਲਜ਼ਮ ਗ੍ਰਿਫਤਾਰ ਮਾਨ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ਵਿੱਚ ਭੇਜਣ ਦੀ ਕਰੇਗੀ ਸ਼ੁਰੂਆਤ : ਚੇਤਨ ਸਿੰਘ ਜੌੜਾਮਾਜਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਸੰਜੀਦਗੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ - ਡਾ. ਬਲਬੀਰ ਸਿੰਘ ਵੋਲਟਾਸ ਨੇ ਚੰਡੀਗੜ੍ਹ ਵਿਚ ਆਪਣਾ ਪਹਿਲਾ 'ਕੰਪਨੀ ਓਨਡ ਅਤੇ ਕੰਪਨੀ ਓਪ੍ਰੇਟਡ (ਸੀਓਸੀਓ)' ਬ੍ਰਾਂਡ ਸਟੋਰ ਖੋਲਿਆ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਮੀਤ ਹੇਅਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦਾ ਪੋਸਟਰ ਜਾਰੀ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਮਐਸਪੀ 'ਤੇ ਆਮ ਆਦਮੀ ਪਾਰਟੀ ਨੇ ਕਿਹਾ - ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ

 

ਚੋਣ ਨਿਗਰਾਨਾਂ ਵੱਲੋਂ ਆਰ.ਓ., ਏ. ਆਰ.ਓਜ਼. ਤੇ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਪ੍ਰਬੰਧਾਂ ਅਤੇ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ

Rajesh Dhiman, DC Ferozepur, Deputy Commissioner Ferozepur, Ferozepur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਿਰੋਜ਼ਪੁਰ , 22 May 2024

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪ੍ਰਬੰਧਾਂ/ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਜਨਰਲ ਨਿਗਰਾਨ ਸ਼੍ਰੀ ਲਕਸ਼ਮੀਕਾਂਤ ਰੈਡੀ ਆਈ.ਏ.ਐਸ., ਪੁਲਿਸ ਨਿਗਰਾਨ ਸ਼੍ਰੀ ਏ.ਆਰ. ਦਾਮੋਦਰ ਆਈ.ਪੀ.ਐਸ. ਅਤੇ ਖਰਚਾ ਨਿਗਰਾਨ ਸ਼੍ਰੀ ਨਾਗੇਂਦਰ ਯਾਦਵ ਆਈ.ਆਰ.ਐੱਸ. ਵੱਲੋਂ ਅੱਜ ਆਰ.ਓ. ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ, ਸਹਾਇਕ ਰਿਟਰਨਿੰਗ ਅਫ਼ਸਰਾਂ, ਨੋਡਲ ਅਫ਼ਸਰਾਂ ਤੇ ਖਰਚਾ ਨਿਗਰਾਨ ਟੀਮਾਂ ਨਾਲ ਵਿਸ਼ੇਸ਼ ਬੈਠਕ ਕੀਤੀ ਗਈ।

ਇਸ ਮੌਕੇ ਜਨਰਲ ਨਿਗਰਾਨ ਸ੍ਰੀ ਲਕਸ਼ਮੀਕਾਂਤ ਰੈਡੀ ਨੇ ਆਦਰਸ਼ ਚੌਣ ਜਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਅਤੇ ਕਿਹਾ ਕਿ ਚੋਣ ਸਬੰਧੀ ਸਾਰੀਆਂ ਤਿਆਰੀਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿੱਤੇ ਗਏ ਸਡਿਊਲ ਅਨੁਸਾਰ ਪੂਰੀਆਂ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਉਨ੍ਹਾਂ ਨੂੰ ਜ਼ਿਲ੍ਹੇ ਵਿਚ ਕੀਤੀਆਂ ਜਾ ਰਹੀਆਂ ਚੋਣ ਤਿਆਰੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 671 ਪੋਲਿੰਗ ਬੂਥ ਹਨ। 

ਉਨ੍ਹਾਂ ਜ਼ਿਲ੍ਹਾ ਫਿਰੋਜ਼ਪੁਰ ਵਿਚ ਪੈਂਦੇ ਤਿੰਨ ਵਿਧਾਨ ਸਭਾ ਹਲਕੇ ਫ਼ਿਰੋਜ਼ਪੁਰ ਸ਼ਹਿਰੀ, ਫ਼ਿਰੋਜ਼ਪੁਰ ਦਿਹਾਤੀ ਅਤੇ ਗੁਰੂਹਰਸਹਾਏ ਦੇ ਵੋਟਰਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਹਲਕਿਆਂ ਵਿੱਚ ਕੁੱਲ 543223 ਵੋਟਰ ਹਨ, ਜਿਨ੍ਹਾਂ ਵਿਚੋਂ 286785 ਪੁਰਸ਼, 256418 ਮਹਿਲਾ ਅਤੇ 20 ਟਰਾਂਸਜੈਂਡਰ ਵੋਟਰ ਵੋਟਰ ਹਨ। ਇਸ ਮੌਕੇ ਖਰਚਾ ਨਿਗਰਾਨ ਸ੍ਰੀ ਨਾਗੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੇ ਚੋਣ ਖਰਚ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਹਰ ਪ੍ਰਕਾਰ ਦਾ ਖਰਚਾ ਸੈਡੋ ਰਜਿਸਟਰ ਵਿਚ ਨਿਯਮਾਂ ਅਨੁਸਾਰ ਦਰਜ ਕੀਤਾ ਜਾਵੇ। 

ਸ਼੍ਰੀ ਨਗੇਂਦਰ ਯਾਦਵ ਨੇ ਕਿਹਾ ਕਿ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਦੀ ਹਰ ਗਤੀਵਿਧੀ ਅਤੇ ਉਨ੍ਹਾਂ ਚੋਣਾਂ ਦੌਰਾਨ ਕੀਤੇ ਜਾਂਦੇ ਖ਼ਰਚਿਆਂ ਉੱਤੇ ਚੌਕਸੀ ਨਾਲ ਨਜ਼ਰ ਰੱਖਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੇ ਖ਼ਰਚਿਆਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਣ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਫੀਲਡ ਵਿੱਚ ਤਾਇਨਾਤ ਟੀਮਾਂ ਚੋਣ ਪ੍ਰਚਾਰ ਕਰਦੇ ਵਾਹਨਾਂ ਉਤੇ ਲਗਾਈ ਜਾਣ ਵਾਲੀ ਪ੍ਰਚਾਰ ਸਮੱਗਰੀ ਤੇ ਵੀ ਨਜ਼ਰ ਰੱਖਣ।

ਪੁਲਿਸ ਨਿਗਰਾਨ ਸ੍ਰੀ ਏ.ਆਰ. ਦਾਮੋਦਰ ਵੱਲੋਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਲੋਕ ਸਭਾ ਚੋਣਾਂ ਨੂੰ ਸੁਰੱਖਿਤ ਤੇ ਭੈਅ ਰਹਿਤ ਨੇਪਰੇ ਚਾੜ੍ਹਣ ਸਬੰਧੀ ਪੂਰੀ ਚੌਕਸੀ ਰੱਖਣ ਦੀ ਹਦਾਇਤ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਉਨ੍ਹਾਂ ਨੂੰ ਦੱਸਿਆ ਕਿ ਜ਼ਿਲ੍ਹੇ ਦੀ ਹੱਦ ’ਤੇ 30 ਬਾਰਡਰ ਚੈੱਕ ਪੋਸਟਾਂ, 14 ਇੰਟਰ ਡਿਸਟ੍ਰਿਕਟ ਅਤੇ 2 ਹਾਈਟੈਕ ਨਾਕੇ ਲਗਾਏ ਗਏ ਹਨ। 

ਜ਼ਿਲ੍ਹੇ ਵਿਚ 12 ਐਫ.ਐਸ.ਟੀ. ਤੇ 14 ਐਸ.ਐਸ.ਟੀ. ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਚੋਣਾਂ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖਰਚਾ ਨਿਗਰਾਨ ਟੀਮਾਂ ਨੂੰ ਹਦਾਇਤ ਕੀਤੀ ਕਿ ਚੋਣਾਂ ਸਬੰਧੀ ਕਿਸੇ ਵੀ ਕਿਸਮ ਦਾ ਖ਼ਰਚਾ ਛੁਪਾਉਣ ਜਾਂ ਘੱਟ ਦਰਸਾਉਣ 'ਤੇ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ। 

ਉਨਾਂ ਕਿਹਾ ਕਿ ਚੋਣ ਮੀਟਿਗਾਂ ਆਦਿ ਤੋਂ ਪਹਿਲਾਂ ਏ ਆਰ.ਓ. ਦੀ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਉਨ੍ਹਾਂ ਸਮੂਹ ਆਬਜ਼ਰਵਰਜ਼ ਨੂੰ ਜ਼ਿਲ੍ਹੇ ਵਿੱਚ ਵੀ.ਐਸ.ਟੀ., ਵੀ.ਵੀ.ਟੀ., ਐਸ.ਐਸ.ਟੀ., ਲੇਖਾ ਟੀਮ, ਸ਼ਿਕਾਇਤ ਸੈੱਲ ਅਤੇ ਐਮ.ਸੀ.ਐਮ.ਸੀ. ਸੈੱਲ ਦੀ ਕਾਰਜ ਪ੍ਰਣਾਲੀ ਬਾਰੇ ਵੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ । ਸਮੂਹ ਚੋਣ ਆਬਜ਼ਰਵਰਜ਼ ਨੇ ਚੋਣ ਅਧਿਕਾਰੀਆਂ ਅਤੇ ਨੋਡਲ ਅਫ਼ਸਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੋਲ ਵਾਲੇ ਦਿਨ ਵੋਟਰਾਂ ਅਤੇ ਪੋਲਿੰਗ ਸਟਾਫ਼ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ। 

ਉਨ੍ਹਾਂ ਚੋਣ ਡਿਊਟੀ ਨਿਭਾਉਣ ਵਾਲੇ ਹਰੇਕ ਅਹੁਦੇ ਦੇ ਅਧਿਕਾਰੀ ਤੇ ਕਰਮਚਾਰੀ ਨੂੰ ਇੱਕ ਟੀਮ ਵਾਂਗ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਕਿ ਵੋਟਾਂ ਦੇ ਕੰਮ ਨੂੰ ਪਾਰਦਰਸ਼ੀ ਅਤੇ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਨੇਪਰੇ ਚਾੜ੍ਹਿਆ ਜਾ ਸਕੇ। ਬੂਥਾਂ ਉੱਪਰ ਮੈਡੀਕਲ ਟੀਮਾਂ ਵੀ ਲਗਾਈਆਂ ਜਾਣ ਤਾਂ ਕਿ ਕਿਸੇ ਐਮਰਜੈਂਸੀ ਸਥਿਤੀ ਉੱਪਰ ਤੁਰੰਤ ਪ੍ਰਭਾਵ ਨਾਲ ਕਾਬੂ ਪਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਉੱਪਰ ਲੋੜੀਂਦੀਆਂ ਸਹੂਲਤਾਂ ਜਿਵੇਂ ਕਿ ਬੂਥਾਂ ਉੱਪਰ ਰੈਂਪ, ਰੌਸ਼ਨੀ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਬਾਥਰੂਮ, ਟਾਇਲਟਸ, ਸ਼ਾਮਿਆਨੇ ਆਦਿ ਦਾ ਪ੍ਰਬੰਧ ਕਰਨ ਦੀ ਹਦਾਇਤ ਕੀਤੀ ਤਾਂ ਕਿ ਵੋਟਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ, ਸਹਾਇਕ ਕਮਿਸ਼ਨਰ (ਜ) ਸ਼੍ਰੀ ਸੂਰਜ, ਇਲੈਕਸ਼ਨ ਤਹਿਸੀਲਦਾਰ ਸ਼੍ਰੀ ਚਾਂਦ ਪ੍ਰਕਾਸ਼, ਨੋਡਲ ਅਫ਼ਸਰ ਐਮ.ਸੀ.ਐਮ.ਸੀ.-ਕਮ-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ਼੍ਰੀ ਅਮਰੀਕ ਸਿੰਘ, ਏ.ਸੀ.ਐਫ਼.ਏ. ਸ਼੍ਰੀ ਹਰਜਸਦੀਪ ਸਿੰਘ ਸਿੱਧੂ, ਲਾਇਜ਼ਨ ਅਫ਼ਸਰ ਸ਼੍ਰੀ ਜਗਦੀਪ ਸਿੰਘ ਸੰਧੂ ਤੇ ਪ੍ਰਗਟ ਸਿੰਘ ਬਰਾੜ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Rajesh Dhiman , DC Ferozepur , Deputy Commissioner Ferozepur , Ferozepur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD