Monday, 24 June 2024

 

 

ਖ਼ਾਸ ਖਬਰਾਂ ਐਲਪੀਯੂ ਨੇ ਤਕਨੀਕੀ ਤਰੱਕੀ ਦੇ ਸਮਾਜਿਕ ਪ੍ਰਭਾਵ ਦੀ ਪੜਚੋਲ ਕਰਨ ਲਈ ਐਸਯੂਟੀਏਕੇਐਸ ਦਾ ਆਯੋਜਨ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ ਐਮਪੀ ਸੰਜੀਵ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ ਵਿੱਚ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦੀ ਕੀਤੀ ਮੰਗ ਮੋਹਾਲੀ ਹੋਇਆ ਹਾਲੋਂ ਬੇਹਾਲ ਅਫਸਰਸ਼ਾਹੀ ਦੀ ਨਲਾਇਕੀ ਦਾ ਨਤੀਜਾ ਭੁਗਤ ਰਹੇ ਸ਼ਹਿਰਵਾਸੀ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ : ਬ੍ਰਮ ਸ਼ੰਕਰ ਜਿੰਪਾ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ : 'ਆਪ' ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ : ਭਗਵੰਤ ਸਿੰਘ ਮਾਨ ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ ਸਤਿਗੁਰੂ ਕਬੀਰ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਵਰਦਾਨ : ਡਾ ਸੁਭਾਸ਼ ਸ਼ਰਮਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ

 

ਖਰਚਾ ਅਬਜ਼ਰਵਰ ਵੱਲੋਂ ਪੁਲਿਸ, ਬੀ.ਐਸ.ਐਫ, ਜੀਐਸਟੀ, ਐਕਸਾਈਜ ਦੇ ਅਧਿਕਾਰੀਆ ਨਾਲ ਮੀਟਿੰਗ

ਸ਼ਰਾਬ, ਨਕਦੀ ਜਾਂ ਕੋਈ ਹੋਰ ਸਮਾਨ ਦੇ ਲੈਣ ਦੇਣ ਤੇ ਰੱਖੀ ਜਾਵੇ ਨਜ਼ਰ

Rajesh Dhiman, DC Ferozepur, Deputy Commissioner Ferozepur, Ferozepur, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਿਰੋਜ਼ਪੁਰ , 23 May 2024

ਲੋਕ ਸਭਾ ਚੋਣਾਂ 2024 ਦੌਰਾਨ ਵੋਟਰਾਂ ਨੂੰ ਵੋਟ ਦੇ ਲਾਲਚ ਸਬੰਧੀ ਨਕਦੀ, ਸ਼ਰਾਬ ਜਾਂ ਕੋਈ ਵੀ ਹੋਰ ਸਮਾਨ ਦੀ ਵੰਡ ਨਾ ਕੀਤੀ ਜਾ ਸਕੇ ਇਸ ਲਈ ਸਾਰੀਆਂ ਟੀਮਾਂ ਪੂਰੀਆਂ ਚੌਕਸ ਰਹਿਣ ਅਤੇ ਸਮੇਂ ਸਮੇਂ ਤੇ ਚੈਕਿੰਗ ਕਰਦੀਆਂ ਰਹਿਣ। ਇਹ ਪ੍ਰਗਟਾਵਾ ਖਰਚਾ ਅਬਜ਼ਰਵਰ ਸ੍ਰੀ ਨਾਗੇਂਦਰ ਯਾਦਵ ਆਈ.ਆਰ.ਐਸ ਨੇ ਪੁਲਿਸ, ਬੀ.ਐਸ.ਐਫ, ਜੀਐਸਟੀ, ਐਕਸਾਈਜ ਸਮੇਤ ਵੱਖ ਵੱਖ ਏਜੰਸੀਆਂ ਨਾਲ ਮੀਟਿੰਗ ਕਰਨ ਮੌਕੇ ਕੀਤਾ।ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ੍ਰੀ ਰਾਜੇਸ਼ ਧੀਮਾਨ ਅਤੇ ਵਧੀਕ ਜ਼ਿਲ੍ਹਾ ਚੋਣ ਅਫਸਰ ਡਾ. ਨਿੱਧੀ ਕੁਮੁਦ ਬਾਮਬਾ ਵੀ ਹਾਜ਼ਰ ਸਨ।  

ਸ੍ਰੀ ਨਾਗੇਂਦਰ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਕੁੱਝ ਹੀ ਦਿਨ ਬਾਕੀ ਹਨ, ਜਿਸ ਲਈ ਹੁਣ ਹੋਰ ਵੀ ਤੇਜੀ ਅਤੇ ਮਿਹਨਤ ਨਾਲ ਕੰਮ ਕਰਨ ਦੀ ਲੋੜ ਹੈ। ਪੁਲਿਸ ਅਤੇ ਬੀ.ਐਸ.ਐਫ ਦੇ ਅਧਿਕਾਰੀਆਂ ਨਾਲ ਗੱਲ ਕਰਦਿਆਂ ਕਿਹਾ ਕਿ ਲਗਾਤਾਰ ਸ਼ਹਿਰ ਵਿੱਚ ਆਉਣ ਜਾਣ ਵਾਲਿਆਂ ਵਹੀਕਲਾਂ ਅਤੇ ਬਾਰਡਰ ਏਰੀਆ ਵਿੱਚ ਕਿੰਗ ਕੀਤੀ ਜਾਵੇ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਨਸ਼ਾ, ਨਕਦੀ ਆਦਿ ਦੀ ਤਸਕਰੀ ਨਾ ਹੋ ਸਕੇ। ਉਨ੍ਹਾਂ ਐਕਸਾਈਜ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਰਾਬ ਦੀ ਵਿਕਰੀ ਉੱਤੇ ਨਜ਼ਰ ਰੱਖਣ ਲਈ ਕਿਹਾ ਅਤੇ ਨਾਲ ਹੀ ਸਟਾਕ ਰਜਿਸਟਰ ਵੀ ਸਮੇਂ ਸਮੇਂ ਤੇ ਚੈੱਕ ਕਰਨ ਲਈ ਕਿਹਾ।

ਇਸ ਤੋਂ ਇਲਾਵਾ ਉਨ੍ਹਾਂ ਜੀ.ਐਸ.ਟੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਟੋਰਾਂ ਤੋਂ ਸਮਾਨ ਦੀ ਖਰੀਦੋ-ਫਰੋਕਤ ਖਾਸ ਕਰ ਕੇ ਬਲਕ ਸਮਾਨ ਦੀ ਖਰੀਦ ਤੇ ਨਜ਼ਰ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮੂਹ ਟੀਮਾਂ ਆਪਸੀ ਤਾਲਮੇਲ ਬਣਾ ਕੇ ਰੱਖਣ ਅਤੇ ਕੋਈ ਵੀ ਨਕਦੀ, ਸ਼ਰਾਬ ਜਾਂ ਹੋਰ ਸਮਾਨ ਦੀ ਵੰਡ ਸਬੰਧੀ ਸੂਚਨਾ ਮਿਲੇ ਤਾਂ ਤੁਰੰਤ ਇਸ ਦੀ ਸੂਚਨਾ ਪੁਲਿਸ ਜਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇ।

 

Tags: Rajesh Dhiman , DC Ferozepur , Deputy Commissioner Ferozepur , Ferozepur , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD