Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਸੁਰਜੀਤ ਪਾਤਰ ਦੀ ਯਾਦ 'ਚ ਹਰ ਸਾਲ ਕਰਵਾਇਆ ਜਾਵੇਗਾ ਕਵੀ ਦਰਬਾਰ : ਡਾ.ਐਸ.ਪੀ. ਸਿੰਘ ਓਬਰਾਏ

ਆਨੰਦਪੁਰ ਸਾਹਿਬ ਵਿਖੇ ਪਾਤਰ ਦੀ ਯਾਦ ਨੂੰ ਸਮਰਪਿਤ ਇੱਕ ਲਾਇਬਰੇਰੀ ਵੀ ਖੋਲ੍ਹੇਗਾ ਟਰੱਸਟ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

5 Dariya News

5 Dariya News

5 Dariya News

ਅੰਮ੍ਰਿਤਸਰ , 25 May 2024

ਲਫਜ਼ਾਂ ਦੇ ਜਾਦੂਗਰ ਵਜੋਂ ਜਾਣੇ ਜਾਂਦੇ ਪੰਜਾਬੀ ਸਾਹਿਤ ਦੇ ਨਾਮਵਰ ਹਸਤਾਖ਼ਰ ਮਰਹੂਮ ਸੁਰਜੀਤ ਪਾਤਰ ਦੀ ਯਾਦ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਹਰ ਸਾਲ ਆਨੰਦਪੁਰ ਸਾਹਿਬ ਵਿਖੇ ਜਿੱਥੇ ਇਕ ਕਵੀ ਦਰਬਾਰ ਕਰਵਾਇਆ ਜਾਵੇਗਾ ਉੱਥੇ ਹੀ ਇੱਕ ਲਾਇਬਰੇਰੀ ਦੀ ਸਥਾਪਨਾ ਵੀ ਕੀਤੀ ਜਾਵੇਗੀ। ਪ੍ਰੈਸ ਨੂੰ ਜਾਰੀ ਇੱਕ ਬਿਆਨ ਰਾਹੀਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਅਤੇ ਉੱਘੇ ਸਮਾਜ ਸੇਵਕ ਡਾ.ਐਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਆਨੰਦਪੁਰ ਸਾਹਿਬ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਚਲਾਏ ਜਾ ਰਹੇ ਸੰਨੀ ਓਬਰਾਏ ਵਿਵੇਕ ਸਦਨ (ਐਡਵਾਂਸ ਇੰਸਟੀਚਿਊਟ) ਵਿਖੇ ਸੁਰਜੀਤ ਪਾਤਰ ਦੀ ਯਾਦ ਵਿੱਚ ਜਿੱਥੇ ਹਰ ਸਾਲ ਕਵੀ ਦਰਬਾਰ ਕਰਵਾਇਆ ਜਾਵੇਗਾ ਉਥੇ ਹੀ ਵਿਵੇਕ ਸਦਨ ਵਿੱਚ ਮੌਜੂਦ ਉਨ੍ਹਾਂ ਦੇ ਠਹਿਰਨ ਵਾਲੇ ਕਮਰੇ ਨੂੰ ਲਾਇਬ੍ਰੇਰੀ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਆਨੰਦਪੁਰ ਸਾਹਿਬ ਵਿਚਲੇ ਸੰਨੀ ਓਬਰਾਏ ਵਿਵੇਕ ਸਦਨ ਅਤੇ ਅਡਵਾਂਸ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਵਿਖੇ 'ਸੰਮਲਿਤਾ ਦਾ ਵਿਚਾਰ : ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ, ਰਮਣੀਕ, ਅਲੌਕਿਕ ਧਰਤਿ' ਵਿਸ਼ੇ 'ਤੇ ਸਰਬੱਤ ਦਾ ਭਲਾ ਟਰੱਸਟ ਵੱਲੋਂ ਦੋ ਦਿਨਾਂ ਵਿਸ਼ਵ ਪੱਧਰੀ ਕਾਨਫਰੰਸ ਡਾ.ਸੁਰਜੀਤ ਪਾਤਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਸੀ, ਜਿਸ ਵਿੱਚ ਪੰਜਾਬੀ ਦੇ 28 ਨਾਮਵਰ ਵਿਦਵਾਨ ਬੁਲਾਏ ਗਏ ਸਨ, ਜਿਸ ਦੌਰਾਨ ਡਾ: ਸੁਰਜੀਤ ਪਾਤਰ ਵੀ ਦੋ ਦਿਨ ਇੱਥੇ ਠਹਿਰੇ ਸਨ। 

ਉਨ੍ਹਾਂ ਦੱਸਿਆ ਕਿ ਇਸ ਕਾਨਫਰੰਸ ਦੌਰਾਨ ਸੁਰਜੀਤ ਪਾਤਰ ਹੁਰੀਂ ਵਿਵੇਕ ਸਦਨ ਦੇ ਜਿਸ ਕਮਰੇ ਵਿੱਚ ਠਹਿਰੇ ਸਨ, ਉਸ ਕਮਰੇ 'ਚੋਂ ਦਿਸਦੇ ਕੁਦਰਤੀ ਨਜ਼ਾਰਿਆਂ ਨੂੰ ਵੇਖਦਿਆਂ ਸੁਰਜੀਤ ਪਾਤਰ ਹੁਰਾਂ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਇਹ ਕਮਰਾ, ਜਿਸ ਵਿਚ ਉਹ (ਪਾਤਰ ਸਾਹਿਬ) ਰਹੇ ਸੀ, ਉਹ ਉਨ੍ਹਾਂ ਨੂੰ ਪੱਕਾ ਅਲਾਟ ਕਰ ਦਿਉ। ਡਾ: ਓਬਰਾਏ ਨੇ ਦੱਸਿਆ ਕਿ ਉਸ ਦੌਰਾਨ ਹੀ ਮੈਂ ਉਨ੍ਹਾਂ ਨੂੰ ਕਹਿ ਦਿੱਤਾ ਸੀ ਕਿ ਅੱਜ ਤੋਂ ਬਾਅਦ ਇਹ ਕਮਰਾ ਪੱਕੇ ਤੌਰ 'ਤੇ ਤੁਹਾਡਾ ਹੈ।

ਡਾ. ਉਬਰਾਏ ਨੇ ਦੱਸਿਆ ਕਿ ਸੁਰਜੀਤ ਪਾਤਰ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ 52 ਕਵੀਆਂ ਦਾ ਕਵੀ ਦਰਬਾਰ ਲਗਾਉਂਦੇ ਸੀ, ਸੋ ਆਪਾਂ ਵੀ ਅਜਿਹਾ ਹੀ ਕਵੀ ਦਰਬਾਰ ਸ਼ੁਰੂ ਕਰੀਏ। ਉਨ੍ਹਾਂ ਕਿਹਾ ਕਿ ਪਾਤਰ ਹੁਰਾਂ ਦੀ ਸਲਾਹ ਮੁਤਾਬਕ ਅਸੀਂ ਵੀ 52  ਚੋਣਵੇਂ ਨਾਮਵਰ ਕਵੀ ਤਿਆਰ ਕਰਕੇ ਚਾਰ ਰੋਜ਼ਾ ਕਵੀ ਦਰਬਾਰ ਕਰਵਾਉਣ ਦੀ ਯੋਜਨਾ ਬਣਾਈ ਸੀ, ਜਿਸ ਦੀ ਪ੍ਰਧਾਨਗੀ ਵੀ ਪਾਤਰ ਸਾਹਿਬ ਨੇ ਹੀ ਕਰਨੀ ਸੀ ਪਰ ਸੁਰਜੀਤ ਪਾਤਰ ਦੇ ਅਚਾਨਕ ਪਏ ਵਿਛੋੜੇ ਕਾਰਨ ਇਹ ਕਵੀ ਦਰਬਾਰ ਹੁਣ 2 ਮਹੀਨੇ ਅੱਗੇ ਪਾ ਦਿੱਤਾ ਗਿਆ ਹੈ, ਜਿਹੜਾ ਹੁਣ ਸੁਰਜੀਤ ਪਾਤਰ ਹੁਰਾਂ ਨੂੰ ਸਮਰਪਿਤ ਹੋਵੇਗਾ।

ਡਾ. ਓਬਰਾਏ ਨੇ ਸੁਰਜੀਤ ਪਾਤਰ ਨਾਲ ਆਪਣੀਆਂ ਪੁਰਾਣੀਆਂ ਯਾਦਾਂ ਨੂੰ ਤਾਜ਼ਾ ਕਰਦਿਆਂ ਦੱਸਿਆ ਕਿ ਪਾਤਰ ਸਾਹਿਬ ਨਾਲ ਉਨ੍ਹਾਂ ਦੀ ਬਹੁਤ ਗੂੜੀ ਮਿੱਤਰਤਾ ਸੀ ਅਤੇ ਉਹ ਸੰਨੀ ਓਬਰਾਏ ਵਿਵੇਕ ਸਦਨ ਅਤੇ ਅਡਵਾਂਸ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ ਦੀ ਪੰਜ ਮੈਂਬਰੀ ਐਡਵਾਈਜ਼ਰੀ ਕਮੇਟੀ ਦੇ ਮੈਂਬਰ ਵੀ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਸੁਰਜੀਤ ਪਾਤਰ ਅਕਸਰ ਉਨ੍ਹਾਂ ਕੋਲ ਦੁਬਈ ਵੀ ਆਉਂਦੇ ਸਨ ਅਤੇ ਉਨਾਂ ਵੱਲੋਂ ਉਨ੍ਹਾਂ ਦੇ ਸਮੁੰਦਰ ਸਾਹਮਣੇ ਵਾਲੇ ਘਰ ਦੀ ਬਾਲਕੋਨੀ ਵਿੱਚ ਬੈਠ ਕੇ ਕਈ ਰਚਨਾਵਾਂ ਵੀ ਲਿਖੀਆਂ ਸਨ। 

ਉਨ੍ਹਾਂ ਕਿਹਾ ਕਿ ਏਸੇ ਬਾਲਕੋਨੀ 'ਚ ਡਾ.ਪਾਤਰ ਵੱਲੋਂ ਸਮੁੰਦਰ ਵੱਲ  ਆਪਣੀਆਂ ਦੋਵੇਂ ਬਾਹਾਂ ਉਲਾਰ ਕੇ ਬੋਲੀਆਂ ਕਾਵਿ ਸਤਰਾਂ ‘ਮੈਂ ਤਾਂ ਨਹੀਂ ਰਹਾਂਗਾ ਮੇਰੇ ਗੀਤ ਰਹਿਣਗੇ ,

ਪਾਣੀ ਨੇ ਮੇਰੇ ਗੀਤ ਮੈਂ ਪਾਣੀ ਤੇ ਲੀਕ ਹਾਂ।’ ਹਮੇਸ਼ਾਂ ਚੇਤੇ ਆਉਂਦੀਆਂ ਰਹਿਣਗੀਆਂ।

ਡਾ. ਓਬਰਾਏ ਨੇ ਕਿਹਾ ਕਿ ਬੇਸ਼ੱਕ ਪਾਤਰ ਹੁਰੀਂ ਸਰੀਰਕ ਤੌਰ 'ਤੇ ਸਾਨੂੰ ਛੱਡ ਗਏ ਹਨ ਪਰ ਰੂਹਾਨੀ ਤੌਰ 'ਤੇ ਉਨ੍ਹਾਂ ਦੀਆਂ ਯਾਦਾਂ ਹਮੇਸ਼ਾਂ ਹਰ ਪੰਜਾਬੀ ਨਾਲ ਜੁੜੀਆਂ ਰਹਿਣਗੀਆਂ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD