Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਜੂਨ 1984 ਦਾ ਘੱਲੂਘਾਰਾ ਸਿੱਖ ਕੌਮ ਭੁੱਲ ਨਹੀਂ ਸਕਦੀ ਅਤੇ ਨਾ ਹੀ ਗੁਨਾਹਗਾਰ ਬਖ਼ਸ਼ੇ ਜਾ ਸਕਦੇ ਹਨ- ਜਥੇਦਾਰ ਗਿਆਨੀ ਰਘਬੀਰ ਸਿੰਘ

5 Dariya News

5 Dariya News

5 Dariya News

ਅੰਮ੍ਰਿਤਸਰ , 26 May 2024

ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਜੋ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਸਨ, ਦੇ ਸੰਗਤ ਨੂੰ ਦਰਸ਼ਨ ਕਰਵਾਉਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰਦੁਆਰਾ ਸ਼ਹੀਦ ਗੰਜ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸੁਸ਼ੋਭਿਤ ਕੀਤੇ ਗਏ। 

ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਤੋਂ ਘੱਲੂਘਾਰਾ ਹਫ਼ਤੇ ਦੌਰਾਨ ਇਸ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਦੀ ਲਗਾਤਾਰਤਾ ਇਸ ਵਾਰ ਵੀ ਜਾਰੀ ਰੱਖੀ ਗਈ ਹੈ। ਇਸ ਪਾਵਨ ਸਰੂਪ ਦੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਸੰਗਤਾਂ 6 ਜੂਨ ਤੱਕ ਰੋਜ਼ਾਨਾ ਸਵੇਰ ਤੋਂ ਸ਼ਾਮ ਤੱਕ ਦਰਸ਼ਨ ਕਰ ਸਕਣਗੀਆਂ। ਇਸ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਨਾਲ ਇਸ ਵਿਚ ਲੱਗੀ ਗੋਲੀ ਵੀ ਸੰਗਤ ਨੂੰ ਦਿਖਾਈ ਜਾ ਰਹੀ ਹੈ। ਇਸ ਦੇ ਨਾਲ ਹੀ ਹਮਲੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਨੁਕਸਾਨੀ ਇਮਾਰਤ ਦਾ ਮਾਡਲ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਸੁਸ਼ੋਭਿਤ ਕੀਤਾ ਗਿਆ ਹੈ।

ਗੋਲੀ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਗੁਰਦੁਆਰਾ ਸਾਹਿਬ ਵਿਖੇ ਸੁਸ਼ੋਭਿਤ ਕਰਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੇਵਾ ਨਿਭਾਈ, ਜਦਕਿ ਇਸ ਬਾਰੇ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਜਾਣਕਾਰੀ ਦਿੱਤੀ। ਗਿਆਨੀ ਗੁਰਮੁੱਖ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਹ ਜ਼ਖ਼ਮੀ ਪਾਵਨ ਸਰੂਪ ਸਿੱਖ ਕੌਮ ’ਤੇ ਹੋਏ ਜ਼ੁਲਮਾਂ ਦੀ ਮੂੰਹ ਬੋਲਦੀ ਤਸਵੀਰ ਹੈ, ਜਿਸ ਨੂੰ ਦੇਖ ਕੇ ਹਰ ਮਨੁੱਖ ਦਾ ਹਿਰਦਾ ਪੀੜਾ ਨਾਲ ਭਰ ਜਾਂਦਾ ਹੈ। 

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਕੇਂਦਰ ਦੀ ਕਾਂਗਰਸ ਸਰਕਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਫ਼ੌਜੀ ਹਮਲਾ ਕਰਕੇ ਜੋ ਵਹਿਸ਼ੀਆਨਾ ਕਾਰਾ ਕੀਤਾ ਸੀ, ਸਿੱਖ ਕੌਮ ਉਸ ਨੂੰ ਕਦੇ ਵੀ ਭੁੱਲ ਨਹੀਂ ਸਕਦੀ ਅਤੇ ਨਾ ਹੀ ਇਸ ਦੇ ਗੁਨਾਹਗਾਰਾਂ ਨੂੰ ਬਖ਼ਸ਼ਿਆ ਜਾ ਸਕਦਾ ਹੈ। 

ਉਨ੍ਹਾਂ ਕਿਹਾ ਕਿ 40 ਸਾਲ ਬੀਤਣ ਬਾਅਦ ਵੀ ਸਿੱਖਾਂ ਦੇ ਜ਼ਖ਼ਮ ਅੱਲ੍ਹੇ ਹਨ। ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰਕਾਰੇ ਤੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਜਾਣੂ ਕਰਵਾਉਣਾ ਜ਼ਰੂਰੀ ਹੈ, ਜਿਸ ਲਈ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤ ਨੂੰ ਹਰ ਸਾਲ ਦਰਸ਼ਨ ਕਰਵਾਏ ਜਾਂਦੇ ਹਨ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਘੱਲੂਘਾਰਾ ਹਫ਼ਤੇ ਦੌਰਾਨ ਜੂਨ 1984 ਦੇ ਸ਼ਹੀਦਾਂ ਨੂੰ ਸਤਿਕਾਰ ਦੇਣ ਲਈ ਹਰ ਗੁਰਦੁਆਰਾ ਸਾਹਿਬਾਨ ਅੰਦਰ ਗੁਰਮਤਿ ਸਮਾਗਮ ਕਰਕੇ ਤਤਕਾਲੀ ਸਰਕਾਰ ਦੇ ਇਸ ਘਿਨੌਣੇ ਕਾਰੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ।

ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ, ਭਾਈ ਸਤਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਬਲਕਾਰ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਜੂਨ 1984 ਦੇ ਘੱਲੂਘਾਰੇ ਸਮੇਂ ਵਾਪਰੇ ਦੁਖਾਂਤ ਨੂੰ ਬਿਆਨੀ ਕਰਦੀਆਂ ਤਸਵੀਰਾਂ ਦੀ ਲਗਾਈ ਪ੍ਰਦਰਸ਼ਨੀ

ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਢਹਿ-ਢੇਰੀ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਵਾਪਰੇ ਦੁਖਾਂਤ ਨੂੰ ਬਿਆਨ ਕਰਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਬਾਹਰਵਾਰ ਲਗਾਈ ਗਈ ਹੈ। 

ਪ੍ਰਦਰਸ਼ਨੀ ਵਿਚ ਲਗਾਈਆਂ ਗਈਆਂ ਵੱਖ-ਵੱਖ ਤਸਵੀਰਾਂ ਸਰਕਾਰ ਵੱਲੋਂ ਕੀਤੇ ਗਏ ਜਬਰ ਤੇ ਜੁਲਮ ਨੂੰ ਬਿਆਨ ਕਰਦੀਆਂ ਹਨ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬੀਤੇ ਦਿਨੀਂ 1984 ਦੇ ਘੱਲੂਘਾਰੇ ਦੇ ਦੁਖਾਂਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰਦਰਸ਼ਨੀਆਂ ਲਗਾਉਣ ਦਾ ਆਦੇਸ਼ ਕੀਤਾ ਗਿਆ ਸੀ, ਜਿਸ ਤਹਿਤ ਇਹ ਪ੍ਰਦਰਸ਼ਨੀ ਲਗਾਈ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ, ਜਿਸ ਨੂੰ ਸੰਗਤਾਂ ਸਵੇਰ ਤੋਂ ਸ਼ਾਮ ਤੱਕ ਦੇਖ ਸਕਣਗੀਆਂ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨੀ ਦਾ ਮੰਤਵ ਸੰਗਤਾਂ ਅਤੇ ਖ਼ਾਸਕਰ ਨੌਜੁਆਨੀ ਨੂੰ ਜੂਨ 1984 ਵੇਲੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖ ਕੌਮ ’ਤੇ ਕੀਤੇ ਹਮਲੇ ਤੋਂ ਜਾਣੂ ਕਰਵਾਉਣਾ ਹੈ।

 

Tags: Religious , Dharmik , Shiromani Gurdwara Parbandhak Committee , SGPC , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD