Wednesday, 26 June 2024

 

 

ਖ਼ਾਸ ਖਬਰਾਂ ਕਾਂਗਰਸ ਨੇ ਜਲੰਧਰ ਨੂੰ ਮੰਦਹਾਲੀ ਵਿੱਚ ਧੱਕਿਆ; ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਲਈ ਲੁੱਟੇ ਕਰੋੜਾਂ ਰੁਪਏ : ਆਪ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ/ਸੰਭਾਲ ਲਈ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਤੋਂ ਪਾਸਆਊਟ ਹੋਣ ਵਾਲੇ ਕੈਡਿਟਾਂ ਦੀ ਯਾਦਗਾਰੀ ਮਿਲਣੀ ਐਲਪੀਯੂ ਵੱਲੋਂ ਮੈਡੀਕਲ ਲੈਬ ਦੇ ਖੇਤਰ ਵਿੱਚ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਪੰਜਾਬ ਭਰ ਤੋਂ ਆਏ 1200 ਤੋਂ ਵੱਧ ਲੈਬ ਪ੍ਰੈਕਟੀਸ਼ਨਰ ਸ਼ਾਮਿਲ ਹੋਏ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਆਮ ਆਦਮੀ ਕਲੀਨਿਕ ਦਾ ਕੀਤਾ ਦੌਰਾ ਸੀਬੀਆਈ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਆਪ ਸਾਂਸਦ ਮਲਵਿੰਦਰ ਕੰਗ ਨੇ ਕਿਹਾ- ਭਾਜਪਾ ਆਮ ਆਦਮੀ ਪਾਰਟੀ ਖ਼ਿਲਾਫ਼ 'ਸਿਆਸੀ ਬਦਲਾਖੋਰੀ' ਤਹਿਤ ਕਰ ਰਹੀ ਹੈ ਕੰਮ ਜ਼ਿਲ੍ਹਾ ਪੁਲਿਸ ਵੱਲੋ ਨਸ਼ਾ ਸਮੱਗਲਰਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ 30 ਗ੍ਰਾਮ ਚਿੱਟੇ ਸਮੇਤ ਦੋਸ਼ੀ ਗ੍ਰਿਫ਼ਤਾਰ ਨਸ਼ਿਆਂ ਉੱਤੇ ਜਿੱਤ ਇਕੱਠੇ ਹੋ ਕੇ ਹਾਸਲ ਕੀਤੀ ਜਾ ਸਕਦੀ ਹੈ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਦੇ ਆਮ ਆਦਮੀ ਕਲੀਨਿਕ ਦਾ ਅਚਾਨਕ ਦੌਰਾ ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਜੇਲ੍ਹਾਂ ਦਾ ਦੌਰਾ ਮਹਿਲਾ ਕੈਦੀਆਂ ਦੇ ਜੀਵਨ ਵਿੱਚ ਵੱਡਾ ਬਦਲਾਅ ਲਿਆਵੇਗਾ : ਰਾਜ ਲਾਲੀ ਗਿੱਲ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ

 

ਬਠਿੰਡਾ ਵਿਚ ਗਰਜੇ ਅਰਵਿੰਦ ਕੇਜਰੀਵਾਲ- “ਇਕ ਪਰਿਵਾਰ ਦੇ ਰਾਜੇ ਨੂੰ ਹੁਣ ਖ਼ਤਮ ਕਰਨਾ ਹੋਵੇਗਾ”

ਗੁਰਮੀਤ ਸਿੰਘ ਖੁੱਡੀਆਂ ਤੁਹਾਡੇ ਆਪਣੇ ਹਨ, 24 ਘੰਟੇ ਤੁਹਾਡੇ ਵਿਚਕਾਰ ਰਹਿਣਗੇ ਅਤੇ ਤੁਹਾਡੇ ਕੰਮ ਕਰਨਗੇ- ਅਰਵਿੰਦ ਕੇਜਰੀਵਾਲ

Arvind Kejriwal, Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Bathinda

Web Admin

Web Admin

5 Dariya News

ਬਠਿੰਡਾ , 26 May 2024

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਬਠਿੰਡਾ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ‘ਆਪ’ਉਮੀਦਵਾਰ ਨਾਲ ਬਠਿੰਡਾ ਵਿੱਚ ਵਿਸ਼ਾਲ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾ ਕੇ ਗੁਰਮੀਤ ਖੁੱਡੀਆਂ ਨੂੰ ਜਿਤਾਉਣ ਦੀ ਅਪੀਲ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ 'ਤੇ ਨਿਸ਼ਾਨਾ ਸਾਧਦਿਆਂ ਲੋਕਾਂ ਨੂੰ ਕਿਹਾ ਕਿ ਪਿਛਲੀ ਵਾਰ ਦੀ ਗ਼ਲਤੀ ਇਸ ਵਾਰ ਨਾ ਦੁਹਰਾਇਓ। ਪਿਛਲੀ ਵਾਰ ਤੁਸੀਂ ਹਰਸਿਮਰਤ ਕੌਰ ਬਾਦਲ ਨੂੰ ਜਿਤਾਇਆ ਸੀ, ਪਰ ਉਹ ਕਦੇ ਹਲਕੇ ਵਿੱਚ ਨਜ਼ਰ ਨਹੀਂ ਆਈ। ਜਦਕਿ ਗੁਰਮੀਤ ਖੁੱਡੀਆਂ ਤੁਹਾਡਾ ਆਪਣਾ ਹੈ। 24 ਘੰਟੇ ਤੁਹਾਡੇ ਨਾਲ ਰਹੇਗਾ ਅਤੇ ਤੁਹਾਡਾ ਕੰਮ ਕਰੇਗਾ।

ਕੇਜਰੀਵਾਲ ਨੇ ਕਿਹਾ ਕਿ ਇਹ ਚੋਣ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਦੀ ਚੋਣ ਹੈ। ਇਹ ਤਾਨਾਸ਼ਾਹੀ ਨੂੰ ਖ਼ਤਮ ਕਰਨ ਦੀ ਚੋਣ ਹੈ। ਉਨ੍ਹਾਂ ਕਿਹਾ ਕਿ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ। ਇਸ ਵਾਰ ਅਜਿਹਾ ਬਟਨ ਦਬਾਓ ਕਿ ਮੋਦੀ ਦਿੱਲੀ ਦੀ ਸੱਤਾ ਤੋਂ ਹੀ ਬਾਹਰ ਹੋ ਜਾਣ। ਇਸ ਚੋਣ ਵਿੱਚ ਤੁਸੀਂ ਨਰਿੰਦਰ ਮੋਦੀ ਤੋਂ ਕਿਸਾਨ ਅੰਦੋਲਨ ਦਾ ਬਦਲਾ ਲੈਣਾ ਹੈ।

ਕੇਜਰੀਵਾਲ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਇਕੱਲਿਆਂ ਹੀ ਲੜਨਾ ਪੈ ਰਿਹਾ ਹੈ। ਇਸ ਲਈ 13 ਸੰਸਦ ਮੈਂਬਰ ਜਿੱਤਾ ਕੇ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰੋ। ਫਿਰ ਪੰਜਾਬ ਦੇ ਫੰਡਾਂ ਨੂੰ ਕੋਈ ਨਹੀਂ ਰੋਕ ਸਕੇਗਾ ਅਤੇ ਰਾਜਪਾਲ ਵੀ ਪੰਜਾਬ ਦਾ ਕੋਈ ਬਿੱਲ ਨਹੀਂ ਰੋਕ ਸਕੇਗਾ। ਇਸ ਸਮੇਂ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 8.5 ਹਜ਼ਾਰ ਕਰੋੜ ਰੁਪਏ ਰੋਕ ਲਏ ਹਨ। ਉਹ ਪੈਸਾ ਪੰਜਾਬ ਦੇ ਪਿੰਡਾਂ ਵਿੱਚ ਸੜਕਾਂ ਬਣਾਉਣ ਅਤੇ ਹੋਰ ਵਿਕਾਸ ਕਾਰਜਾਂ ਲਈ ਵਰਤਣਾ ਸੀ। ਜੇਕਰ ਸਾਡੇ 13 ਸੰਸਦ ਮੈਂਬਰ ਹੋਣਗੇ ਤਾਂ ਉਹ ਕੇਂਦਰ ਸਰਕਾਰ ਨਾਲ ਲੜ ਕੇ ਪੰਜਾਬ ਲਈ ਫੰਡ ਲੈ ਕੇ ਆਉਣਗੇ।

ਕੇਜਰੀਵਾਲ ਨੇ ਕਿਹਾ ਕਿ 2022 ਵਿੱਚ ਤੁਸੀਂ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਚੁਣੀ ਸੀ। ਇਸੇ ਦਾ ਨਤੀਜਾ ਹੈ ਕਿ ਅੱਜ ਪੰਜਾਬ ਵਿੱਚ ਮੁਫ਼ਤ ਅਤੇ 24 ਘੰਟੇ ਬਿਜਲੀ ਮਿਲਦੀ ਹੈ। ਅੱਜ ਪੰਜਾਬ ਦੇ 83 ਫ਼ੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਰ ਰਹੀ ਹੈ। ਚੰਗੀ ਸਿੱਖਿਆ ਲਈ ਸਕੂਲ ਆਫ਼ ਐਮਿਨੈਂਸ ਬਣਾਏ ਜਾ ਰਹੇ ਹਨ। 50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ ਅਤੇ ਹਜ਼ਾਰਾਂ ਕੱਚੇ ਮੁਲਾਜ਼ਮ ਪੱਕੇ ਕੀਤੇ ਗਏ।

ਕੇਜਰੀਵਾਲ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਅਸੀਂ ਲੋਕਾਂ ਨੂੰ ਕਿਹਾ ਸੀ ਕਿ ਅਸੀਂ ਤੁਹਾਡੇ ਬਿਜਲੀ ਦੇ ਬਿੱਲਾਂ ਨੂੰ ਘਟਾ ਕੇ ਜ਼ੀਰੋ ਕਰ ਦੇਵਾਂਗੇ ਤਾਂ ਲੋਕਾਂ ਨੇ ਇਸ 'ਤੇ ਵਿਸ਼ਵਾਸ ਨਹੀਂ ਕੀਤਾ, ਪਰ ਅਸੀਂ ਇਸ ਨੂੰ ਸੰਭਵ ਬਣਾਇਆ। ਅਜਿਹਾ ਦੇਸ਼ ਦੇ ਦੋ ਰਾਜਾਂ ਦਿੱਲੀ ਅਤੇ ਪੰਜਾਬ ਵਿੱਚ ਹੀ ਹੋ ਰਿਹਾ ਹੈ ਅਤੇ ਦੋਵਾਂ ਥਾਵਾਂ 'ਤੇ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਇਹ ਸਭ ਇਸ ਲਈ ਹੋ ਰਿਹਾ ਹੈ, ਕਿਉਂਕਿ ਸਾਡੀ ਨੀਅਤ ਸਾਫ਼ ਹੈ ਅਤੇ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ।

ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵਾਲੇ ਕਹਿ ਰਹੇ ਹਨ ਕਿ 400 ਸੀਟਾਂ ਦਿਓ ਮੋਦੀ ਜੀ ਕੁਝ ਵੱਡਾ ਕਰਨ ਜਾ ਰਹੇ ਹਨ। ਜਦੋਂ ਮੈਂ ਡੁੰਘਾਈ ਪੁੱਛਗਿੱਛ ਕੀਤੀ ਤਾਂ ਮੈਨੂੰ ਪਤਾ ਲੱਗਾ ਕਿ ਉਹ 400 ਸੀਟਾਂ ਇਸ ਲਈ ਮੰਗ ਕਰ ਰਹੇ ਹਨ ਤਾਂ ਜੋ ਉਹ ਦੇਸ਼ ਦੇ ਸੰਵਿਧਾਨ ਨੂੰ ਬਦਲ ਸਕਣ ਅਤੇ ਸੰਵਿਧਾਨ ਰਾਹੀਂ ਪਛੜੀਆਂ ਅਤੇ ਅਨੁਸੂਚਿਤ ਜਾਤੀਆਂ ਨੂੰ ਦਿੱਤੇ ਗਏ ਰਾਖਵੇਂਕਰਨ ਨੂੰ ਖ਼ਤਮ ਕਰ ਸਕਣ। ਉਨ੍ਹਾਂ ਕਿਹਾ ਕਿ ਆਰਐਸਐਸ ਅਤੇ ਇਸ ਨਾਲ ਸਬੰਧਿਤ ਜਥੇਬੰਦੀਆਂ ਦਾ ਸ਼ੁਰੂ ਤੋਂ ਹੀ ਇਹੀ ਉਦੇਸ਼ ਰਿਹਾ ਹੈ। ਇਸ ਲਈ ਇਸ ਵਾਰ ਦੇਸ਼ ਦੇ ਲੋਕਤੰਤਰ ਅਤੇ ਸੰਵਿਧਾਨ ਨੂੰ ਬਚਾਉਣ ਲਈ ਵੋਟ ਪਾਉਣੀ ਹੈ।

 

Tags: Arvind Kejriwal , Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD