Wednesday, 26 June 2024

 

 

ਖ਼ਾਸ ਖਬਰਾਂ ਹਰਭਜਨ ਸਿੰਘ ਈ.ਟੀ.ਓ. ਨੇ ਜ਼ਿਲ੍ਹੇ ਦੇ ਪਿੰਡ ਜਲਖੇੜ੍ਹੀ ਦੇ 10 ਮੈਗਾਵਾਟ ਬਾਇਓਮਾਸ ਪਾਵਰ ਪ੍ਰੋਜੈਕਟ ਨੂੰ 17 ਸਾਲ ਬਾਅਦ ਮੁੜ ਕੀਤਾ ਸ਼ੁਰੂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ ਪੰਜਾਬ ਨੇ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ 500 ਕਰੋੜ ਰੁਪਏ ਦੀ ਕਾਰਜ ਯੋਜਨਾ ਉਲੀਕੀ ਚੱਬੇਵਾਲ ਵਿਧਾਨ ਸਭਾ ਹਲਕੇ ਦੇ ਪਿੰਡ ਜਿਆਣ ’ਚ ਲਗਾਇਆ ਗਿਆ ਜਨਤਕ ਸ਼ਿਕਾਇਤ ਨਿਵਾਰਨ ਕੈਂਪ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

 

'ਆਪ' ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਕੀਤਾ

ਰਾਘਵ ਚੱਢਾ ਨੇ ਕਿਹਾ -ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ, ਸਿਰਫ਼ ਐਲਾਨ ਹੋਣਾ ਬਾਕੀ

Gurpreet Singh GP, AAP, Aam Aadmi Party, Aam Aadmi Party Punjab, AAP Punjab, Raghav Chadha, Lok Sabha Elections 2024, General Elections 2024, Lok Sabha Election, Lok Sabha 2024

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ , 27 May 2024

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਫ਼ਤਿਹਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਰਾਘਵ ਚੱਢਾ ਨੇ 'ਆਪ' ਉਮੀਦਵਾਰ ਦੇ ਨਾਲ  ਲੁਧਿਆਣਾ ਦੇ ਸਾਹਨੇਵਾਲ, ਪਾਇਲ ਅਤੇ ਖੰਨਾ ਵਿਖੇ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਗੁਰਪ੍ਰੀਤ ਜੀਪੀ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਸਾਹਨੇਵਾਲ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਗੁਰਪ੍ਰੀਤ ਜੀਪੀ ਦੀ ਜਿੱਤ ਪੱਕੀ ਹੈ, ਸਿਰਫ਼ ਐਲਾਨ ਹੋਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾ ਕੇ ਇਤਿਹਾਸ ਰਚਣਗੇ। ਰਾਘਵ ਚੱਢਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਤੁਸੀਂ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ 92 ਸੀਟਾਂ ਜਿੱਤ ਕੇ ਸਾਡੀ ਸਰਕਾਰ ਬਣਾਈ ਸੀ।  

ਹੁਣ ਸਾਨੂੰ 13 ਸੰਸਦ ਮੈਂਬਰ ਦੇ ਕੇ ਕੇਂਦਰ ਵਿੱਚ ਆਮ ਆਦਮ ਪਾਰਟੀ ਨੂੰ ਮਜ਼ਬੂਤ ਕਰੋ ਤਾਂਕਿ ਪੰਜਾਬ ਦੇ ਹੱਕ ਵਿਚ ਆਵਾਜ਼ ਬੁਲੰਦ ਕਰਕੇ ਕੇਂਦਰ ਸਰਕਾਰ ਨਾਲ ਸਬੰਧਿਤ ਸਾਰੇ ਮਸਲੇ ਹੱਲ ਕਰਵਾ ਕੇ ਪੰਜਾਬ ਦੇ ਸਾਰੇ ਬਕਾਇਆ ਫੰਡ ਜਾਰੀ ਕਰਵਾ ਸਕੀਏ। ਚੱਢਾ ਨੇ ਕਿਹਾ ਕਿ ਸਾਡੇ ਸੰਸਦ ਮੈਂਬਰ ਪਾਰਲੀਮੈਂਟ ਵਿੱਚ ਪੰਜਾਬ ਦੀ ਆਵਾਜ਼ ਬਣ ਕੇ ਪੰਜਾਬ ਦੇ ਹੱਕਾਂ ਲਈ ਲੜਨਗੇ।ਰਾਘਵ ਚੱਢਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਨੂੰ ਮੌਕਾ ਦਿੱਤਾ। ਕਿਸੇ ਨੇ ਤੁਹਾਡੇ ਲਈ ਕੁਝ ਵੀ ਨਹੀਂ ਕੀਤਾ ਅਤੇ ਨਾ ਹੀ ਤੁਹਾਡੇ ਮੁੱਦੇ ਸੰਸਦ ਵਿੱਚ ਉਠਾਏ। 

ਇਸ ਵਾਰ ਉਮੀਦਵਾਰ ਗੁਰਪ੍ਰੀਤ ਜੀਪੀ ਨੂੰ ਭਾਰੀ ਵੋਟਾਂ ਨਾਲ ਜਿਤਾਓ। ਰਾਘਵ ਚੱਢਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਮਾਨਦਾਰ ਸਰਕਾਰ ਬਣ ਤੋਂ ਬਾਅਦ ਪੰਜਾਬ ਵਿੱਚ ਮੁਫ਼ਤ ਅਤੇ 24 ਘੰਟੇ ਬਿਜਲੀ ਮਿਲਦੀ ਹੈ, ਅੱਜ ਪੰਜਾਬ ਦੇ 83 ਫ਼ੀਸਦੀ ਲੋਕਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ। ਵੱਖ-ਵੱਖ ਥਾਵਾਂ 'ਤੇ ਮੁਹੱਲਾ ਕਲੀਨਿਕ ਬਣਾਏ ਜਾ ਰਹੇ ਹਨ ਅਤੇ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਰ ਰਹੀ ਹੈ। 

ਚੰਗੀ ਸਿੱਖਿਆ ਲਈ ਸਕੂਲ ਆਫ਼ ਐਮਿਨੈਂਸ ਬਣਾਏ ਜਾ ਰਹੇ ਹਨ। 50 ਹਜ਼ਾਰ ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਮਿਲੀ ਅਤੇ ਹਜ਼ਾਰਾਂ ਕੱਚੇ ਮੁਲਾਜ਼ਮ ਪੱਕੇ ਕੀਤੇ ਗਏ। ਰਾਘਵ ਚੱਢਾ ਨੇ ਕਿਹਾ ਕਿ ਮੈਨੂੰ ਇਕ ਪਾਟਨਰ ਦੀ ਜ਼ਰੂਰਤ ਹੈ, ਕਿਉਂਕਿ ਮੈਂ ਸੰਸਦ ਵਿਚ ਇਕੱਲਾ ਹੀ ਪੰਜਾਬ ਦੇ ਮੁੱਦੇ ਉਠਾ ਰਿਹਾ ਹਾਂ, ਜੇਕਰ ਤੁਸੀ ਗੁਰਪ੍ਰੀਤ ਜੀਪੀ ਨੂੰ ਐਮ.ਪੀ ਬਣਾ ਕੇ ਸੰਸਦ ਵਿਚ ਭੇਜਦੇ ਹੋ ਤਾਂ ਮੈਂ (ਰਾਘਵ ਚੱਢਾ) ਅਤੇ ਗੁਰਪ੍ਰੀਤ ਜੀਪੀ ਹੋਰ ਵੀ ਮਜ਼ਬੂਤੀ ਨਾਲ ਪੰਜਾਬ ਦੇ ਹੱਕ ਲਈ ਲੜਾਂਗੇ ਅਤੇ ਪੰਜਾਬ ਦੇ ਰੋਕੇ ਫੰਡ ਨੂੰ ਜਾਰੀ ਕਰਵਾਵਾਂਗੇ। 

ਰਾਘਵ ਚੱਢਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤੁਸੀਂ ਗੁਰਪ੍ਰੀਤ ਜੀਪੀ ਨੂੰ ਭਾਰੀ ਵੋਟਾਂ ਨਾਲ ਜਿਤਾਓ ਅਤੇ 4 ਜੂਨ ਨੂੰ ਚੋਣਾਂ ਦੇ ਰਿਜ਼ਲਟ ਵਾਲੇ ਦਿਨ ਸਭ ਤੋਂ ਪਹਿਲਾਂ ਖ਼ਬਰ ਇੱਥੋਂ ਆਵੇ ਕਿ ਗੁਰਪ੍ਰੀਤ ਜੀਪੀ ਭਾਰੀ ਵੋਟਾਂ ਨਾਲ ਜਿੱਤ ਦਰਜ ਕਰਵਾ ਚੁੱਕੇ ਹਨ। ਫੇਰ ਤੁਹਾਡੀ ਜ਼ਿੰਮੇਵਾਰੀ ਖ਼ਤਮ ਅਤੇ ਸਾਡੀ ਜ਼ਿੰਮੇਵਾਰੀ ਸ਼ੁਰੂ ਹੋ ਜਾਵੇਗੀ।

आप सांसद राघव चड्ढा ने फतेहगढ़ साहिब से आप उम्मीदवार गुरप्रीत जीपी के लिए किया प्रचार

कहा - गुरप्रीत जीपी की जीत पक्की है, सिर्फ ऐलान होना बाकी है

फतेहगढ़ साहिब

आम आदमी पार्टी के वरिष्ठ नेता और राज्यसभा सांसद राघव चड्ढा ने फतेहगढ़ साहिब से आप उम्मीदवार गुरप्रीत सिंह जीपी के लिए चुनाव प्रचार किया। राघव चड्ढा ने आप उम्मीदवार के साथ लुधियाना के साहनेवाल, पायल और खन्ना में बड़ा रोड शो किया और लोगों से गुरप्रीत जीपी को भारी मतों से जीताने की अपील की। साहनेवाल में लोगों को संबोधित करते हुए राघव चड्ढा ने कहा कि गुरप्रीत जीपी की जीत पक्की है। सिर्फ ऐलान होना बाकी है। 

उन्होंने कहा कि इस चुनाव में पंजाब के लोग 13-0 से आम आदमी पार्टी को जिताकर इतिहास रचेंगे। राघव चड्ढा ने अपने संबोधन में कहा कि 2022 के विधानसभा चुनाव में आप लोगों ने 92 सीटें जीतकर हमारी सरकार बनाई थी। अब हमें 13 सांसद देकर केंद्र में आम आदम पार्टी को मजबूत करें ताकि हम पंजाब के पक्ष में अपनी आवाज उठा सकें। उन्होंने कहा कि अगर आप लोग हमारे हाथ मजबूत करते हो तो केंद्र सरकार से संबंधित सभी मुद्दों को हल कर पंजाब के सभी बकाया फंड जारी करवाएंगे। 

चड्ढा ने कहा कि आपने सभी पार्टियों को मौका दिया, किसी ने भी आपके लिए कुछ नहीं किया और न ही संसद में आपके मुद्दे उठाए। इस बार प्रत्याशी गुरप्रीत जीपी को भारी मतों से जीत दिलवाओ। राघव चड्ढा ने कहा कि आम आदमी पार्टी की ईमानदार सरकार बनने के बाद पंजाब में मुफ्त और 24 घंटे बिजली मिल रही है। 

आज पंजाब की 83 फीसदी जनता के जीरो बिजली बिल आ रहे है। जगह-जगह मोहल्ला क्लीनिक बन रहे हैं और सरकारी अस्पतालों की स्थिति में सुधार हो रहा है। बेहतर शिक्षा के लिए अच्छे स्कूल बनाये जा रहे हैं। वहीं लगभग 50 हजार युवाओं को सरकारी नौकरियां मिलीं और हजारों कच्चे कर्मचारियों को पक्का किया।

राघव चड्ढा ने कहा कि मुझे एक साथी की जरूरत है, क्योंकि मैं संसद में अकेले पंजाब के मुद्दे उठा रहा हूं, अगर आप गुरप्रीत जीपी को सांसद बनाकर भेजते हो तो मैं (राघव चड्ढा) और गुरप्रीत जीपी पंजाब के हक की लड़ाई मजबूती से लड़ेंगे और पंजाब का रूका हुआ फंड जारी करवाएंगे। राघव चड्ढा ने लोगों से गुरप्रीत जीपी को भारी मतों से जिताने की अपील की और कहा कि 4 जून को चुनाव नतीजों के दिन यहां से पहली खबर आनी चाहिए कि गुरप्रीत जीपी भारी मतों से जीत गए हैं। उस समय आप लोगों की जिम्मेदारी खत्म होगी और हमारी जिम्मेदारी शुरू होगी।

Raghav Chadha campaigned for candidate Gurpreet GP in Fatehgarh Sahib

Gurpreet GP's victory is certain, only the announcement is pending: Raghav Chadha

Fatehgarh Sahib

Senior Aam Aadmi Party leader and Rajya Sabha member Raghav Chadha campaigned for AAP candidate Gurpreet Singh GP from Fatehgarh Sahib. Raghav Chadha along with 'AAP' candidate conducted a road show in Sahnewal,Payal and Khanna and urged people to elect Gurpreet GP with huge margin victory.

Addressing the people in Sahnewal, Raghav Chadha said that the victory of Gurpreet GP is certain, only the announcement is pending. He said that the people of Punjab will create history by making the Aam Aadmi Party victorious by 13-0 in these elections.

Raghav Chadha said in his address that you people formed our government by giving us 92 seats in the 2022 assembly elections.  Now strengthen the Aam Adam Party in the Center by giving us 13 MPs so that we can raise our voice in favor of Punjab and solve all the issues related to the Central Government and get released all the outstanding funds of Punjab. 

Chadha said that our MPs will fight for the rights of Punjab by becoming the voice of Punjab in Parliament. Addressing the people, Raghav Chadha said that you have given a chance to all the parties.  No one has done anything for you or raised your issues in Parliament. Elect Gurpreet GP who will raise your issues in the Lok Sabha.

Raghav Chadha said that after the formation of an honest government of the Aam Aadmi Party, free and 24-hour electricity is available in Punjab, today 83 percent of the people of Punjab are getting zero electricity bill.  

Mohalla clinics are being opened at various places and the condition of government hospitals is improving.  Schools of eminence are being built for better education.  About 50 thousand youth got government jobs and thousands of temporary employees were regularised.

Raghav Chadha said that I need a partner, because I am raising the issues of Punjab alone in the Parliament, if you send Gurpreet GP as an MP, then I (Raghav Chadha) and Gurpreet GP will fight more strongly for the right of Punjab and get all funds of Punjab released.

Raghav Chadha appealed to the people to make Gurpreet GP win with huge vote margin and on the day of election results on June 4, the first news should come from here that Gurpreet GP has won. Then your responsibility will end and our responsibility will begin.

 

Tags: Gurpreet Singh GP , AAP , Aam Aadmi Party , Aam Aadmi Party Punjab , AAP Punjab , Raghav Chadha , Lok Sabha Elections 2024 , General Elections 2024 , Lok Sabha Election , Lok Sabha 2024

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD