Friday, 28 June 2024

 

 

ਖ਼ਾਸ ਖਬਰਾਂ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ

 

ਸੈਕਟਰ 76-80 ਦੇ ਅਲਾਟੀਆਂ ‘ਤੇ ਪਾਈ ਅਨਹਾਂਸਮੈਂਟ ਤੇ ਵਿਆਜ ਦਾ ਮਸਲਾ ਜਲਦੀ ਹੱਲ ਕਰਾਂਗੇ: ਕੁਲਵੰਤ ਸਿੰਘ

ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਆਪ ਨੂੰ ਜਿਤਾਉਣ ਲਈ ਹੱਥ ਖੜੇ ਕਰਕੇ ਦਿੱਤਾ ਭਰੋਸਾ

Kulwant Singh Mohali, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 29 May 2024

ਸੈਕਟਰ 76–80 ਦੇ ਅਲਾਟੀਆਂ ਨੂੰ ਪਾਈ ਬੇਲੋੜੀ ਅਨਹਾਂਸਮੈਂਟ ਤੇ ਵਿਆਜ ਮੁਆਫ ਕਰਵਾਇਆ ਜਾਵੇਗਾ ਅਤੇ ਇਸ ਮਸਲੇ ਉੱਪਰ ਪਹਿਲ ਦੇ ਆਧਾਰ ‘ਤੇ ਕੰਮ ਕਰਾਂਗੇ। ਇਹ ਵਿਚਾਰ ਬੀਤੀ ਰਾਤ ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76–80 ਵੱਲੋਂ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਮੋਹਾਲੀ ਦੇ ਐਮ ਐਲ ਏ ਸ. ਕੁਲਵੰਤ ਸਿੰਘ ਨੇ ਪ੍ਰਗਟ ਕੀਤੇ। 

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੈ ਇਸ ਮਸਲੇ ਸੰਬੰਧੀ ਫਾਈਲ ਦੱਬ ਕੇ ਰੱਖੀ ਅਤੇ ਹੱਲ ਕਰਾਉਣ ਦੀ ਥਾਂ ਇਸ ਨੂੰ ਚੁੱਪ ਚੁਪੀਤੇ ਵਧਣ ਦਿੱਤਾ ਗਿਆ ਅਤੇ ਹੁਣ ਮਰਿਆ ਹੋਇਆ ਸੱਪ ਸਰਕਾਰ ਦੇ ਗਲ ਪਾ ਕੇ ਉਲਟਾ ਲੋਕਾਂ ਨੂੰ ਭੜਕਾ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਸਰਕਾਰ ਦੀ ਤਰਜੀਹ ਹੈ। 

ਉਨ੍ਹਾਂ ਕਿਹਾ ਕਿ ਪਹਿਲਾਂ 45 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ, 18000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੰਜਾਬ ‘ਚ ਸਿੱਖਿਆ ਦੀ ਗੁਣਾਤਮਿਕਤਾ ਸੁਧਾਰਨ ਲਈ, ਐਮੀਨੈਂਸ ਸਕੂਲ ਖੋਲ੍ਹਣੇ, ਆਮ ਆਦਮੀ ਕਲੀਨਿਕਾਂ ਤੇ ਸਰਕਾਰੀ ਹਸਪਤਾਲਾਂ ‘ਚ ਲੋਕਾਂ ਦਾ ਮੁਫਤ ਇਲਾਜ, ਪੰਜਾਬ ਦੇ 80 ਫੀਸਦੀ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫਤ ਦੇ ਕੇ ਬਿਲ ਮੁਕਤ ਕਰਨਾ, ਨਹਿਰੀ ਪਾਣੀ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾ ਕੇ ਬਿਜਲੀ ਦੀ ਬੱਚਤ ਕਰਨੀ ਤੇ ਉਸੇ ਬੱਚਤ ਚੋਂ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਿਆ ਦੇਣ ਦੀ ਥਾਂ 1100 ਰੁਪਿਆ ਦੇਣ ਦੀ ਜਲਦੀ ਹੀ ਸ਼ੁਰੂਆਤ ਕਰਨ ਦਾ ਐਲਾਨ ਆਦਿ ਕੀਤਾ ਹੈ। 

ਹੁਣ ਸਰਕਾਰ 76–80 ਸੈਕਟਰ ਦੇ ਅਲਾਟੀਆਂ ਦਾ ਮਸਲਾ ਵੀ ਹੱਲ ਕਰੇਗੀ। ਇਸ ਮੌਕੇ ਬੋਲਦਿਆਂ ਐਂਟੀ ਅਨਹਾਂਸਮੈਂਟ ਕਮੇਟੀ ਸੈਕਟਰ 76–80 ਦੇ ਕਨਵੀਨਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਮਸਲੇ ਦਾ ਹੱਲ ਨਹੀਂ ਕੀਤਾ ਅਤੇ ਗਮਾਡਾ ਨੇ 2013 ‘ਚ ਨਿਸ਼ਚਿਤ ਕੀਤੀ ਕੀਮਤ ਦੀ ਫਾਈਲ ਦੱਬ ਕੇ 2023 ‘ਚ 4 ਗੁਣਾਂ ਰੇਟ ਵਧਾ ਕੇ ਲੋਕਾਂ ਉੱਪਰ ਬੋਝ ਪਾ ਦਿੱਤਾ। 

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਐਂਟੀ ਅਨਹਾਂਸਮੈਂਟ ਕਮੇਟੀ ਨੇ ਮੁੱਖ ਸਕਤਰ ਤੇ ਮੁੱਖ ਮੰਤਰੀ ਨਾਲ ਮੀਟਿੰਗਾਂ ਕਰਕੇ ਮਸਲਾ ਹੱਲ ਕਰਵਾਉਣ ਲਈ ਗੱਲਬਾਤ ਕੀਤੀ ਸੀ, ਪਰ ਚੋਣਾਂ ਕਾਰਨ ਮਸਲੇ ਦੇ ਹੱਲ ਲਈ ਦੇਰੀ ਹੋ ਗਈ ਜਿਸ ਨੂੰ ਹੁਣ ਚੋਣਾਂ ਤੋਂ ਬਾਅਦ ਪਹਿਲ ਦੇ ਆਧਾਰ ‘ਤੇ ਹੱਲ ਕਰਾਵਾਂਗੇ। ਉਨ੍ਹਾਂ ਇੰਨੀ ਵੱਡੀ ਗਿਣਤੀ ‘ਚ ਆਏ ਲੋਕਾਂ ਦਾ ਵੀ ਧੰਨਵਾਦ ਕੀਤਾ। 

ਇਸ ਮੌਕੇ ਐਂਟੀ ਅਨਹਾਂਸਮੈਂਟ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ, ਚਰਨਜੀਤ ਕੌਰ, ਰਾਜੀਵ ਵਸ਼ਿਸ਼ਟ, ਗੁਰਦੇਵ ਸਿੰਘ ਦਿਓਲ, ਸੁਖਚੈਨ ਸਿੰਘ ,ਜਰਨੈਲ ਸਿੰਘ, ਮੇਜਰ ਸਿੰਘ, ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਵੀ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ. ਮਲਵਿੰਦਰ ਸਿੰਘ ਕੰਗ ਨੇ ਵੀ ਫੋਨ ਰਾਹੀਂ ਸਪੀਕਰ ‘ਤੇ ਲੋਕਾਂ ਨਾਲ ਗੱਲ ਸਾਂਝੀ ਕੀਤੀ ਅਤੇ ਸ. ਕੁਲਵੰਤ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦਾ ਬਚਨ ਦਿੱਤਾ। 

ਇਸ ਤੋਂ ਬਾਅਦ ਸਾਰੇ ਹਾਜ਼ਰ ਲੋਕਾਂ ਨੇ ਜ਼ੋਰਦਾਰ ਜੈਕਾਰਿਆਂ ਦੀ ਗੂੰਜ ‘ਚ ਦੋਵੇਂ ਹੱਥ ਖੜ੍ਹੇ ਕਰਕੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾਉਣ ਦਾ ਪ੍ਰਣ ਕੀਤਾ ਅਤੇ ਨਾਲ ਹੀ ਲੋਕਾਂ ਨੇ ਕਿਹਾ ਕਿ ਚੋਣਾਂ ਬਾਅਦ ਆਮ ਆਦਮੀ ਪਾਰਟੀ ਵੀ ਆਪਣਾ ਪ੍ਰਣ ਪੂਰਾ ਕਰੇ। ਇਸ ਮੌਕੇ ਕਮੇਟੀ ਮੈਂਬਰਾਂ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਨੂੰ ਮੁੱਖ ਮੰਤਰੀ ਦੇ ਨਾਂ ‘ਤੇ ਇੱਕ ਮੰਗ ਪੱਤਰ ਵੀ ਦਿੱਤਾ।

ਇਸ ਵੱਡੇ ਇਕੱਠ ਵਿੱਚ ਪਹੁੰਚਣ ਵਾਲਿਆਂ ਵਿੱਚ ਕਮੇਟੀ ਮੈਂਬਰ ਲਾਭ ਸਿੰਘ ਸਿੱਧੂ, ਐਮ ਸੀ ਹਰਜੀਤ ਸਿੰਘ ਭੋਲੂ, ਨਵਜੋਤ ਸਿੰਘ ਵਾਸਲ, ਜਗਜੀਤ ਕੌਰ, ਹਰਬਖਸ਼ ਸਿੰਘ, ਦਿਆਲ ਚੰਦ, ਕੁਲਦੀਪ ਸਿੰਘ, ਆਰ ਪੀ ਸ਼ਰਮਾ, ਅਵਤਾਰ ਸਿੰਘ ਮੌਲੀ, ਡਾ ਕੁਲਦੀਪ ਸਿੰਘ, ਜਸਵੀਰ ਕੌਰ ਅਤਲੀ, ਜਸਪਾਲ ਸਿੰਘ ਬਿੱਲਾ, ਰਣਦੀਪ ਸਿੰਘ ਬੈਦਵਾਨ ਆਦਿ ਹਾਜ਼ਰ ਸਨ।ਇਸ ਵੱਡੇ ਇਕੱਠ ਵਿੱਚ ਪਹੁੰਚਣ ਵਾਲਿਆਂ ਵਿੱਚ ਕਮੇਟੀ ਮੈਂਬਰ ਲਾਭ ਸਿੰਘ ਸਿੱਧੂ, ਐਮ ਸੀ ਹਰਜੀਤ ਸਿੰਘ ਭੋਲੂ, ਨਵਜੋਤ ਸਿੰਘ ਵਾਸਲ, ਜਗਜੀਤ ਕੌਰ, ਹਰਬਖਸ਼ ਸਿੰਘ, ਦਿਆਲ ਚੰਦ, ਕੁਲਦੀਪ ਸਿੰਘ, ਆਰ ਪੀ ਸ਼ਰਮਾ, ਅਵਤਾਰ ਸਿੰਘ ਮੌਲੀ, ਡਾ ਕੁਲਦੀਪ ਸਿੰਘ, ਜਸਵੀਰ ਕੌਰ ਅਤਲੀ, ਜਸਪਾਲ ਸਿੰਘ ਬਿੱਲਾ, ਰਣਦੀਪ ਸਿੰਘ ਬੈਦਵਾਨ ਆਦਿ ਹਾਜ਼ਰ ਸਨ।

 

Tags: Kulwant Singh Mohali , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD