Sunday, 23 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 37.50 ਲੱਖ ਦੀ ਲਾਗਤ ਵਾਲੀਆਂ 5 ਨਵੀਂਆਂ ਟਾਟਾ ਏਸ ਗੱਡੀਆਂ ਹਰੀ ਝੰਡੀ ਦਿਖਾ ਕੇ ਰਵਾਨਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ

 

ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਬੰਦੀ ਸਿੰਘ ਰਿਹਾਅ ਨਾ ਕਰਨ ਤੇ ਸਿੱਖ ਤਖਤਾਂ ਦਾ ਪ੍ਰਬੰਧ ਆਰ ਐਸ ਐਸ ਹਵਾਲੇ ਕਰਨ ਦੀ ਕੀਤੀ ਨਿਖੇਧੀ

Sukhbir Singh Badal, Shiromani Akali Dal, SAD, Akali Dal, Lok Sabha Elections 2024, General Elections 2024, Lok Sabha Election, Lok Sabha 2024, Virsa Singh Valtoha

Web Admin

Web Admin

5 Dariya News

ਖੇਮਕਰਨ/ਜ਼ੀਰਾ , 29 May 2024

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੁਝ ਤਾਕਤਾਂ ਪੰਥ ਤੇ ਪੰਥਕ ਸੰਗਠਨਾਂ ਨੂੰ ਕਮਜ਼ੋਰ ਕਰ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਅਜਿਹਾ ਨਹੀਂ ਹੋਣ ਦੇਵੇਗਾ। ਉਹਨਾਂ ਕਿਹਾ ਕਿ ਮੈਂ ਪੰਜਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ ਜੋ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਵਚਨਬੱਧ ਹੈ ਤੇ ਇਸਨੇ ਹਮੇਸ਼ਾ ਵੰਡ ਪਾਊ ਤਾਕਤਾਂ ਖਿਲਾਫ ਡੱਟ ਕੇ ਲੜਾਈ ਲੜੀ ਹੈ।

ਅਕਾਲੀ ਦਲ ਦੇ ਪ੍ਰਧਾਨ, ਜਿਹਨਾਂ ਨੇ ਇਥੇ ਪਾਰਟੀ ਦੇ ਉਮੀਦਵਾਰ ਜਥੇਦਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿਚ ਵਿਸ਼ਾਲ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ, ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਗੱਲ ਸਮਝਣ ਕਿ ਕੁਝ ਏਜੰਸੀਆਂ ਪੰਜਾਬ ਵਿਚ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਖਰਾਬ ਕਰਨ ਲਈ ਉਹੀ ਹਾਲਾਤ ਪੈਦਾ ਕਰਨਾ ਚਾਹੁੰਦੀਆਂ ਹਨ। 

ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਦੀ ਸ਼ਨਾਖ਼ਤ ਕਰਨ ਜੋ ਆਪਣੇ ਆਪ ਨੂੰ ਪੰਥਕ ਦੱਸ ਰਹੇ ਹਨ ਜਦੋਂ ਕਿ ਉਹ ਪੰਥ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਹਮਾਇਤ ਕੀਤੀ ਜਾਵੇ ਜੋ ਪੰਥ ਵਾਸਤੇ ਕੰਮ ਕਰਦੇ ਆ ਰਹੇ ਹਨ ਤੇ ਲੋੜੀਂਦੀਆਂ ਕੁਰਬਾਨੀਆਂ ਵੀ ਦਿੱਤੀਆਂ ਹਨ। ਉਹਨਾ ਕਿਹਾ ਕਿਜੇਕਰ  ਅਸੀਂ ਅਜਿਹਾ ਨਾ ਕੀਤਾ ਤਾਂ ਕੱਲ੍ਹ ਨੂੰ ਸ਼੍ਰੋਮਣੀ ਕਮੇਟੀ ਵੀ ਸੁਰੱਖਿਅਤ ਨਹੀਂ ਰਹੇਗੀ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕੇਂਦਰ ਸਰਕਾਰ ਤੇ ਕਾਂਗਰਸ ਪਾਰਟੀ ਨੂੰ ਵੀ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਾਂ ’ਤੇ ਆਰ ਐਸ ਐਸ ਦਾ ਕਬਜ਼ਾ ਕਰਵਾਇਆ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਦਿੱਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਕੇਂਦਰ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਕੀਤੇ ਵਾਅਦੇ ਤੋਂ ਮੁਕਰ ਗਈ।

ਕਾਂਗਰਸ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸਿੱਖ ਕੌਮ ਕਦੇ ਵੀ ਇਹ ਗੱਲ ਨਹੀਂ ਭੁੱਲ ਸਕਦੀ ਕਿ 1 ਜੂਨ 1984 ਨੂੰ ਇੰਦਰਾ ਗਾਂਧੀ ਨੇ ਟੈਂਕਾਂ ਤੇ ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ ਸੀ। ਉਹਨਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਇਹ ਨਹੀਂ ਭੁੱਲ ਸਕਦੀ ਕਿ ਦਿੱਲੀ ਤੇ ਦੇਸ਼ ਦੇ ਹੋਰ ਸ਼ਹਿਰਾਂ ਵਿਚ ਕਾਂਗਰਸ ਦੀ ਸ਼ਹਿ ’ਤੇ ਮਾਸੂਮ ਸਿੱਖਾਂ ਦਾ ਕਤਲੇਆਮ ਕੀਤਾ ਗਿਆ। ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਪੰਜਾਬੀ ਖਾਸ ਤੌਰ ’ਤੇ ਸਿੱਖ ਅਗਲੇ ਮਹੀਨੇ ਇਸ ਦਿਨ ਵੋਟਾਂ ਪਾਉਣ ਵੇਲੇ ਇਹ ਸਮਾਂ ਭੁੱਲ ਨਹੀਂ ਸਕਣਗੇ।

ਸਰਦਾਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰ ਤੋਂ ਝੂਠੇ ਵਾਅਦਿਆਂ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦੇ ਯਤਨ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਿਚ ਨਾਕਾਮ ਰਹੀ ਹੈ ਤੇ ਉਸਦਾ ਹਰ ਔਰਤ ਪ੍ਰਤੀ 27-27 ਹਜ਼ਾਰ ਰੁਪਏ ਦਾ ਬਕਾਇਆ ਖੜ੍ਹਾ ਹੈ। ਉਹਨਾਂ ਕਿਹਾ ਕਿ ਬਜਾਏ ਔਰਤਾਂ ਨੂੰ ਇਹ ਦੱਸਣ ਦੇ ਕੇ ਸਰਕਾਰ ਇਹ ਰਾਸ਼ੀ ਉਹਨਾਂ ਨੂੰ ਕਿਉਂ ਨਹੀਂ ਦੇ ਸਕੀ, ਹੁਣ ਸਰਕਾਰ 11-11 ਸੌ ਰੁਪਏ ਦੇਣ ਦਾ ਵਾਅਦਾ ਕਰ ਰਹੀ ਹੈ।

ਪਾਰਟੀ ਦੇ ਉਮੀਦਵਾਰ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਇਸ ਦੌਰਾਨ ਕਿਹਾ ਕਿ ਖਡੂਰ ਸਾਹਿਬ ਵਿਚ ਲੜਾਈ ਦਿੱਲੀ ਨਾਲ ਜੁੜੀਆਂ ਤਾਕਤਾਂ ਤੇ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ ਵਾਲੀਆਂ ਤਾਕਤਾਂ ਦੇ ਵਿਚਕਾਰ ਹੈ। ਉਹਨਾਂ ਕਿਹਾ ਕਿ ਦਿੱਲੀ ਦੀਆਂ ਤਾਕਤਾਂ ਬੰਦੀ ਸਿੰਘਾਂ ਨੂੰ ਬੰਦੀ ਹੀ ਬਣਾ ਕੇ ਰੱਖਣਾ ਚਾਹੁੰਦੀਆਂ ਹਨ ਜਦੋਂ ਕਿ ਅਕਾਲੀ ਦਲ ਉਹਨਾਂ ਦੀ ਰਿਹਾਈ ਵਾਸਤੇ ਲੜਾਈ ਲੜ ਰਿਹਾ ਹੈ ਤੇ ਉਹਨਾਂ ਦੇ ਰਿਹਾਅ ਹੋਣ ਤੱਕ ਲੜਾਈ ਲੜਦਾ ਰਹੇਗਾ। 

ਉਹਨਾਂ ਦੱਸਿਆ ਕਿ ਕਿਵੇਂ ਬੀਬੀ ਪਰਮਜੀਤ ਕੌਰ ਖਾਲੜਾ, ਜਿਹਨਾਂ ਨੇ ਇਸ ਹਲਕੇ ਤੋਂ ਚੋਣਾਂ ਲੜੀਆਂ ਸਨ ਨੂੰ ਦੋ ਲੱਖ ਤੋਂ ਵੱਧ ਵੋਟਾਂ ਪਈਆਂ ਸਨ। ਉਹਨਾਂ ਕਿਹਾ ਕਿ ਮੈਂ ਤੁਹਾਡੇ ਵਿਚ ਹੀ ਰਹਿੰਦਾ ਹਾਂ ਤੇ ਹਮੇਸ਼ਾ ਤੁਹਾਡੇ ਵਾਸਤੇ ਲੜਾਈ ਲੜੀ ਹੈ।ਇਸ ਦੌਰਾ ਜ਼ੀਰਾ ਵਿਖੇ ਸਾਬਕਾ ਮੰਤਰੀ ਸਰਦਾਰ ਜਨਮੇਜਾ ਸਿੰਘ ਸੇਖੋਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਨੂੰ ਕਰਾਰਾ ਸਬਕ ਸਿਖਾਇਆ ਜਾਵੇ ਅਤੇ ਕਿਹਾ ਕਿ ਸਮੂਹ ਪੰਜਾਬੀਆਂ ਨਾਲ ਧੋਖਾ ਕਰਨ ਵਾਲੇ ਇਕ ਵੀ ਸੀਟ ਦੇ ਹੱਕਦਾਰ ਨਹੀਂ ਹਨ।

 

Tags: Sukhbir Singh Badal , Shiromani Akali Dal , SAD , Akali Dal , Lok Sabha Elections 2024 , General Elections 2024 , Lok Sabha Election , Lok Sabha 2024 , Virsa Singh Valtoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD