Monday, 01 July 2024

 

 

ਖ਼ਾਸ ਖਬਰਾਂ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ 12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਅਮਨ ਅਰੋੜਾ ਨੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਕਾਰਨ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਪੰਜਾਬ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ Netflix ਦਾ ਵਾਇਲਡ ਵਾਇਲਡ ਪੰਜਾਬ ਚੰਡੀਗੜ੍ਹ ਵਿੱਚ ਹਲਚਲ ਮਚਾਉਣ ਆਇਆ ਹੈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

 

ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਨੂੰ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦਿੱਤੀ ਹਰੀ ਝੰਡੀ

ਵੋਟ ਪਾਉਣ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਲਬੀਰ ਸਕੂਲ ਤੱਕ ਕੱਢੀ ਗਈ ਰੈਲੀ

Vineet Kumar, DC Faridkot, Deputy Commissioner Faridkot, Faridkot , ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫਰੀਦਕੋਟ , 30 May 2024

ਨੋਜਵਾਨਾਂ ਨੂੰ ਆਪਣੀ ਵੋਟ ਦੀ ਵਰਤੋਂ ਕਰਨ ਅਤੇ ਲੋਕ ਸਭਾ ਚੋਣਾਂ ਲਈ ਦਿੱਤੇ " ਇਸ ਵਾਰ 70 ਪਾਰ " ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ ਦੇ ਮੰਤਵ ਨਾਲ ਸਵੀਪ ਪ੍ਰੋਗਰਾਮ ਦੇ ਨਾਲ ਨਾਲ ਅੱਜ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਬਲਬੀਰ ਸਕੂਲ ਤੱਕ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਇਹ ਪੈਦਲ ਮਾਰਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਰੀਦਕੋਟ ਤੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਘੰਟਾ ਘਰ ਚੌਂਕ ਤੋਂ ਹੁੱਕੀ ਚੌਂਕ ਰਾਹੀਂ ਹੁੰਦਾ ਹੋਇਆ ਲੋਕਾਂ ਨੂੰ ਵੋਟਾਂ ਪਾਉਣ ਦੀ ਮਹੱਤਤਾ ਸਬੰਧੀ ਜਾਣੂ ਕਰਵਾਉਂਦਾ ਹੋਇਆ ਬਲਬੀਰ ਸਕੂਲ ਵਿਖੇ ਸਮਾਪਤ ਹੋਇਆ। ਇਸ ਮੌਕੇ ਜਿੱਥੇ ਰੈਲੀ ਵਿੱਚ ਸ਼ਾਮਲ ਨੌਜਵਾਨਾਂ ਵੱਲੋਂ ਵੋਟਰ ਪ੍ਰਣ ਬੋਰਡ ਉੱਤੇ ਦਸਤਖਤ ਕਰ ਕੇ ਵੋਟ ਪਾਉਣ ਦਾ ਅਹਿਦ ਲਿਆ ਗਿਆ ਉਥੇ ਰੈਲੀ ਵਿੱਚ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ।

ਜਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਦਿੱਤੇ " ਇਸ ਵਾਰ 70 ਪਾਰ " ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ ਲਈ ਜਿੱਥੇ ਲਗਾਤਾਰ ਸਵੀਪ ਪ੍ਰੋਗਰਾਮ ਅਧੀਨ ਨੋਜਵਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਆਮ ਲੋਕਾਂ ਨੂੰ ਵੀ ਜਾਗਰੂਕ ਕਰਨ ਦੇ ਮਕਸਦ ਨਾਲ ਇਹ ਪੈਦਲ ਮਾਰਚ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪੈਦਲ ਮਾਰਚ ਨੂੰ ਕੱਢਣ ਦਾ ਮੁੱਖ ਮਕਸਦ ਲੋਕਾਂ ਨੂੰ ਲੋਕਤੰਤਰ ਨਾਲ ਜੁੜ ਕੇ ਆਪਣੀ ਵੋਟ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕਰਨਾ ਹੈ। 

ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਚੋਣ ਬੂਥਾਂ ਤੇ ਛਾਂ, ਪੀਣ ਵਾਲੇ ਪਾਣੀ, ਕੂਲਰ ਆਦਿ ਦਾ ਪ੍ਰਬੰਧ ਕੀਤਾ ਹੋਇਆ ਹੈ।ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ ਵੱਲੋਂ ਸ਼ੁਰੂ  ਕੀਤੇ ਗਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਨੂੰ ਵਰਤਣ ਤਾਂ ਜੋ ਉਹ ਆਪਣੇ ਬੂਥ ਤੇ ਲੱਗੀ ਕਤਾਰ ਬਾਰੇ ਜਾਣ ਸਕਣ ਅਤੇ ਉਨ੍ਹਾਂ ਦੇ ਸਮੇਂ ਦੀ ਬੱਚਤ ਦੇ ਨਾਲ ਨਾਲ ਉਹ ਆਪਣੇ ਵੋਟ ਦੇ ਅਧਿਕਾਰ ਦੀ ਵੀ ਵਰਤੋਂ ਕਰ ਸਕਣ। 

ਉਨ੍ਹਾਂ ਕਿਹਾ ਕਿ ਇਸ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ। 

ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ । ਉਨ੍ਹਾਂ ਕਿਹਾ ਕਿ ਵੋਟਾਂ ਪਾਉਣ ਦਾ ਸਮਾਂ ਸਵੇਰੇ 07:00 ਵਜੇ ਤੋਂ ਲੈਕੇ ਸ਼ਾਮ 06:00 ਵਜੇ ਤਕ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ,ਐਸ. ਡੀ. ਐਮ. ਫਰੀਦਕੋਟ ਸ੍ਰੀ ਵਰੁਣ ਕੁਮਾਰ, ਉੱਪ ਜਿਲ੍ਹਾ ਸਿੱਖਿਆ ਅਫਸਰ ਸ੍ਰੀ ਪ੍ਰਦੀਪ ਦਿਓੜਾ, ਜ਼ਿਲਾ ਨੋਡਲ ਅਫ਼ਸਰ ਸਵੀਪ-ਕਮ-ਜ਼ਿਲਾ ਗਾਈਡੈਂਸ ਕਾਊਂਸਲਰ ਜਸਬੀਰ ਸਿੰਘ ਜੱਸੀ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਨੌਜਵਾਨ, ਸਕੂਲੀ ਵਿਦਿਆਰਥੀ ਤੇ ਅਧਿਆਪਕ ਹਾਜ਼ਰ ਸਨ।

 

Tags: Vineet Kumar , DC Faridkot , Deputy Commissioner Faridkot , Faridkot , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD