Monday, 24 June 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਲਈ ਵੱਖ-ਵੱਖ ਨੋਡਲ ਅਫਸਰਾਂ ਅਤੇ ਕਰਮਚਾਰੀਆਂ ਦਾ ਸਨਮਾਨ ਜ਼ਿਲਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ ਵਿੱਚ ਹੋ ਚੁੱਕੀ ਹੈ ਝੋਨੇ ਦੀ ਸਿੱਧੀ ਬਿਜਾਈ - ਸੰਦੀਪ ਕੁਮਾਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ ਰਾਸ਼ਟਰੀ ਏਕਤਾ ਦਾ ਸੰਕਲਪ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਲਾਜ਼ਮੀ : ਬਨਵਾਰੀ ਲਾਲ ਪ੍ਰੋਹਿਤ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਮੈਡੀਕਲ ਚੈਕ ਅਪ ਅਤੇ ਸਿਹਤ ਸਬੰਧੀ ਕੀਤਾ ਜਾਗਰੂਕ ਪੀਐਸਪੀਸੀਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ ਐਲਪੀਯੂ ਨੇ ਤਕਨੀਕੀ ਤਰੱਕੀ ਦੇ ਸਮਾਜਿਕ ਪ੍ਰਭਾਵ ਦੀ ਪੜਚੋਲ ਕਰਨ ਲਈ ਐਸਯੂਟੀਏਕੇਐਸ ਦਾ ਆਯੋਜਨ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ ਐਮਪੀ ਸੰਜੀਵ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ ਵਿੱਚ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦੀ ਕੀਤੀ ਮੰਗ ਮੋਹਾਲੀ ਹੋਇਆ ਹਾਲੋਂ ਬੇਹਾਲ ਅਫਸਰਸ਼ਾਹੀ ਦੀ ਨਲਾਇਕੀ ਦਾ ਨਤੀਜਾ ਭੁਗਤ ਰਹੇ ਸ਼ਹਿਰਵਾਸੀ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ : ਬ੍ਰਮ ਸ਼ੰਕਰ ਜਿੰਪਾ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ : 'ਆਪ' ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ : ਭਗਵੰਤ ਸਿੰਘ ਮਾਨ ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ ਸਤਿਗੁਰੂ ਕਬੀਰ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਵਰਦਾਨ : ਡਾ ਸੁਭਾਸ਼ ਸ਼ਰਮਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ

 

ਜ਼ਿਲ੍ਹਾ ਚੋਣ ਅਫ਼ਸਰ ਪਰਨੀਤ ਸ਼ੇਰਗਿੱਲ ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਆਮ ਖਾਸ ਬਾਗ ਤਕ ਕੱਢੀ ਗਈ ਰੈਲੀ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 30 May 2024

ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਆਮ ਖਾਸ ਬਾਗ ਤਕ ਕੱਢੀ ਗਈ। ਇਸ ਮੌਕੇ ਜਿੱਥੇ ਰੈਲੀ ਵਿੱਚ ਸ਼ਾਮਲ ਨੌਜਵਾਨਾਂ ਵੱਲੋਂ ਵੋਟਰ ਪ੍ਰਣ ਬੋਰਡ ਉੱਤੇ ਦਸਤਖਤ ਕਰ ਕੇ ਵੋਟ ਪਾਉਣ ਦਾ ਅਹਿਦ ਲਿਆ ਗਿਆ ਉਥੇ ਰੈਲੀ ਵਿੱਚ ਵੀ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ। 

ਇਸ ਦੌਰਾਨ ਸ਼੍ਰੀਮਤੀ ਸ਼ੇਰਗਿੱਲ ਵੱਲੋਂ ਨੌਜਵਾਨਾਂ ਦੀਆਂ ਟੀ ਸ਼ਰਟਾਂ 'ਤੇ ਵੋਟਰ ਜਾਗਰੂਕਤਾ ਸਟਿੱਕਰ ਲਾਏ ਗਏ ਤੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਸ਼੍ਰੀਮਤੀ ਸ਼ੇਰਗਿੱਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਦਿੱਤੇ " ਇਸ ਵਾਰ 70 ਪਾਰ " ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ ਦੇ ਮੰਤਵ ਨਾਲ ਸਵੀਪ ਪ੍ਰੋਗਰਾਮ ਅਧੀਨ ਜ਼ਿਲ੍ਹੇ ਅੰਦਰ ਜੰਗੀ ਪੱਧਰ 'ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। 

ਉਸੇ ਤਹਿਤ ਵਿਸ਼ੇਸ ਤੌਰ ਉੱਤੇ ਨੌਜਵਾਨਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਵਾਸਤੇ ਇਹ ਰੈਲੀ ਕੱਢੀ ਗਈ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਵੀਪ ਟੀਮਾਂ ਘਰ-ਘਰ ਜਾ ਕੇ ਵੋਟਰਾਂ ਨੂੰ 01 ਜੂਨ ਨੂੰ ਹੋਣ ਵਾਲੀਆਂ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰ ਰਹੀਆਂ ਹਨ। ਵੋਟਾਂ ਪਾਉਣ ਦਾ ਸਮਾਂ ਸਵੇਰੇ 07:00 ਵਜੇ ਤੋਂ ਲੈਕੇ ਸ਼ਾਮ 06:00 ਵਜੇ ਤਕ ਹੈ।

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਸਵੀਪ ਟੀਮਾਂ ਵੱਲੋਂ ਸ਼ਹਿਰਾਂ ਦੇ ਮੁਹੱਲਿਆਂ ਅਤੇ ਪਿੰਡਾਂ ਵਿੱਚ ਜਾ ਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਵੋਟਰ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਸਿਬਿਨ ਸੀ ਵੱਲੋਂ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ 'ਵੋਟਰ ਕਿਊ ਇਨਫੋਰਮੇਸ਼ਨ ਸਿਸਟਮ' ਸ਼ੁਰੂ ਕੀਤਾ ਗਿਆ ਹੈ। 

ਇਹ ਸਿਸਟਮ ਐਨਆਈਸੀ ਪੰਜਾਬ ਅਤੇ ਮੈਟਾ ਨਾਲ ਮਿਲ ਕੇ ਤਿਆਰ ਕੀਤਾ ਗਿਆ ਹੈ। ਵੋਟਰ ਕਿਊ ਇਨਫੋਰਮੇਸ਼ਨ ਸਿਸਟਮ ਨੂੰ ਵਰਤਣ ਲਈ ਵੋਟਰਾਂ ਨੂੰ ਇਕ ਵਟਸਐਪ ਨੰਬਰ 7447447217 ਉੱਤੇ ‘ਵੋਟ’ ਟਾਇਪ ਕਰਕੇ ਮੈਸੇਜ ਭੇਜਣਾ ਹੋਵੇਗਾ। ਇਸ ਤੋਂ ਬਾਅਦ ਇਕ ਲਿੰਕ ਪ੍ਰਾਪਤ ਹੋਵੇਗਾ ਜਿਸ ਉੱਤੇ ਕਲਿੱਕ ਕਰਨ ਮਗਰੋਂ 2 ਆਪਸ਼ਨ ; (1) ਲੋਕੇਸ਼ਨ ਵਾਈਜ਼ (2) ਬੂਥ ਵਾਈਜ਼ ਸਕਰੀਨ ਉੱਤੇ ਆਉਣਗੇ।

ਲੋਕੇਸ਼ਨ ਵਾਈਜ਼ ਆਪਸ਼ਨ ਨੂੰ ਚੁਣਨ ਮਗਰੋਂ ਵੋਟਰ ਨੂੰ ਆਪਣੀ ਲੋਕੇਸ਼ਨ ਸ਼ੇਅਰ ਕਰਨੀ ਹੋਵੇਗੀ, ਜਿਸ ਤੋਂ ਬਾਅਦ ਮੋਬਾਇਲ ਦੀ ਸਕਰੀਨ ਉੱਤੇ ਵੋਟਰ ਦੇ ਘਰ ਨੇੜਲੇ ਪੋਲਿੰਗ ਬੂਥਾਂ ਦੀ ਸੂਚੀ ਆ ਜਾਵੇਗੀ। ਇਸ ਤੋਂ ਬਾਅਦ ਵੋਟਰ ਨੂੰ ਬੂਥ ਨੰਬਰ ਲਿਖ ਕੇ ਭੇਜਣਾ ਹੋਵੇਗਾ ਅਤੇ ਤੁਰੰਤ ਮੋਬਾਇਲ ਦੀ ਸਕਰੀਨ ਉੱਤੇ ਇਹ ਜਾਣਕਾਰੀ ਆ ਜਾਵੇਗੀ ਕਿ ਓਸ ਬੂਥ ਉੱਤੇ ਵੋਟ ਪਾਉਣ ਲਈ ਕਿੰਨੇ ਵੋਟਰ ਕਤਾਰ ਵਿੱਚ ਖੜ੍ਹੇ ਹਨ।

ਜੇਕਰ ਵੋਟਰ ਦੂਜਾ ਆਪਸ਼ਨ ਬੂਥ ਵਾਈਜ਼ ਚੁਣਦਾ ਹੈ ਤਾਂ ਉਸ ਨੂੰ ਪੰਜਾਬ ਸੂਬਾ ਚੁਣਨ ਤੋਂ ਬਾਅਦ ਆਪਣੇ ਜ਼ਿਲ੍ਹੇ ਨੂੰ ਚੁਣਨਾ ਹੋਵੇਗਾ ਅਤੇ ਉਸ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕੇ ਸਕਰੀਨ ਉੱਤੇ ਆ ਜਾਣਗੇ। ਆਪਣਾ ਵਿਧਾਨ ਸਭਾ ਹਲਕਾ ਚੁਣਨ ਤੋਂ ਬਾਅਦ ਸਬੰਧਤ ਬੂਥ ਨੰਬਰ ਭਰਨਾ ਹੋਵੇਗਾ, ਜਿਸ ਨਾਲ ਵੋਟਰ ਆਪਣੇ ਬੂਥ ਉੱਤੇ ਵੋਟ ਦੇਣ ਲਈ ਖੜ੍ਹੇ ਵੋਟਰਾਂ ਦੀ ਗਿਣਤੀ ਜਾਣ ਸਕੇਗਾ।

ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਜਿੱਥੇ ਇਕ ਪਾਸੇ 1 ਜੂਨ ਨੂੰ ਵੋਟਿੰਗ ਵਾਲੇ ਦਿਨ ਵੋਟਰਾਂ ਨੂੰ ਗਰਮੀ ਤੋਂ ਬਚਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ, ਉੱਥੇ ਹੀ ਇਸ ਵੋਟਿੰਗ ਕਿਊ ਸਿਸਟਮ ਜ਼ਰੀਏ  ਵੋਟਰ ਆਪਣੇ ਹਿਸਾਬ ਨਾਲ ਉਸ ਸਮੇਂ ਪੋਲਿੰਗ ਬੂਥ ਉੱਤੇ ਜਾ ਕੇ ਵੋਟ ਪਾ ਸਕੇਗਾ ਜਦੋਂ ਬੂਥ ਉੱਤੇ ਜ਼ਿਆਦਾ ਭੀੜ ਨਹੀਂ ਹੋਵੇਗੀ। ਇਸ ਨਾਲ ਵੋਟਰ ਗਰਮੀ ਤੋਂ ਵੀ ਬਚੇਗਾ ਅਤੇ ਉਸ ਦੇ ਸਮੇਂ ਦੀ ਵੀ ਬੱਚਤ ਹੋਵੇਗੀ। ਇਸ ਲਈ ਇਸ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਸ ਮੌਕੇ ਐਸ.ਡੀ.ਐਮ.ਖਮਾਣੋਂ ਮਨਰੀਤ ਰਾਣਾ, ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀਮਤੀ ਗੁਰਦੀਪ ਕੌਰ, ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਸ਼੍ਰੀਮਤੀ ਜੋਬਨ ਗਿੱਲ, ਸਹਾਇਕ ਡਾਇਰੈਕਟਰ ਯੂਥ ਸਰਵਿਸਜ਼ ਮਨਤੇਜ ਸਿੰਘ, ਸੀਨੀਅਰ ਬਾਸਕਟਬਾਲ ਕੋਚ ਰਾਹੁਲਦੀਪ ਸਿੰਘ, ਸੁਖਦੀਪ ਸਿੰਘ, ਰਮਣੀਕ ਸਿੰਘ, ਕੁਲਵਿੰਦਰ ਸਿੰਘ, ਯਾਦਵਿੰਦਰ ਸਿੰਘ, ਮਨੋਜ ਕੁਮਾਰ, ਮਨਜੀਤ ਸਿੰਘ, ਮਨੀਸ਼ ਕੁਮਾਰ, ਮਨਵੀਰ ਕੌਰ, ਵੀਰਾਂ ਦੇਵੀ (ਸਾਰੇ ਕੋਚ), ਰੂਪਪ੍ਰੀਤ ਕੌਰ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਨੌਜਵਾਨ ਤੇ ਸ਼ਹਿਰ ਵਾਸੀ ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD