Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ

20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਲਗਾਈ ਗਈ ਡਿਊਟੀ

Ghanshyam Thori, DC Amritsar, Amritsar, Deputy Commissioner Amritsar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਅੰਮ੍ਰਿਤਸਰ , 31 May 2024

ਲੋਕਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੋਟਾਂ ਦੀ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਕਰੀਬ 20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਡਿਊਟੀ ਲਗਾਈ ਲਗਾਈ ਹੈ, ਜਿਸ ਵਿੱਚ ਵਲੰਟਰੀਆਂ ਤੋਂ ਇਲਾਵਾ ਆਸ਼ਾ ਵਰਕਰ ਵੀ ਸ਼ਾਮਲ ਹਨ। 

ਉਨਾਂ ਦੱਸਿਆ ਕਿ ਹਰੇਕ ਪੋਲਿੰਗ ਬੂਥ ਤੇ ਹੀਟ ਵੇਵ ਤੋਂ ਬਚਣ ਲਈ ਸ਼ਮੀਆਨੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਪੈਣ ਤੇ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਨਿਪਟਣ ਲਈ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨਾਂ ਦੱਸਿਆ ਕਿ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਲਈ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿਚੋਂ 13 ਕੰਪਨੀਆਂ ਦਿਹਾਤੀ ਖੇਤਰ ਵਿੱਚ ਅਤੇ 12 ਪੁਲਿਸ ਦੀਆਂ ਕੰਪਨੀਆਂ ਸ਼ਹਿਰੀ ਖੇਤਰ ਵਿੱਚ ਤਾਇਨਾਤ ਹਨ। 

ਉਨਾਂ ਦੱਸਿਆ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਵੈਡ ਕਾਸਟਿੰਗ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ। ਜਿੱਥੇ ਬੈਠ ਕੇ 2134 ਬੂਥਾਂ ਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾਵੇਗੀ। ਉਨਾਂ ਦੱਸਿਆ ਕਿ ਹਰੇਕ ਹਲਕੇ ਵਿੱਚ 1-1- ਪਿੰਕ ਬੂਥ ਵੀ ਬਣਾਇਆ ਗਿਆ ਹੈ। ਇਸ ਪਿੰਕ ਬੂਥ ਵਿੱਚ ਸਾਰਾ ਸਟਾਫ ਮਹਿਲਾਵਾਂ ਦਾ ਹੋਵੇਗਾ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 11 ਪਿੰਕ ਬੂਥ ਬਣਾਏ ਗਏ ਹਨ, ਜਿਨਾਂ ਵਿੱਚ ਅਜਨਾਲਾ ਦਾ ਬੂਥ ਨੰਬਰ 081 ਸਰਕਾਰੀ ਐਲੀਮੈਂਟਰੀ ਸਕੂਲ, ਰਾਜਾਸਾਂਸੀ ਦਾ ਬੂਥ ਨੰਬਰ 207 ਸਰਕਾਰੀ ਐਲੀਮੈਂਟਰੀ ਸਕੂਲ ਰਾਜਾਸਾਂਸੀ, ਮਜੀਠਾ ਦਾ ਬੂਥ ਨੰਬਰ 90 ਸਰਕਾਰੀ ਮਿਡਲ ਸਕੂਲ ਕੋਟਲਾ ਸੈਦਾਂ, ਜੰਡਿਆਲਾ ਹਲਕੇ ਦਾ ਬੂਥ ਨੰਬਰ 198 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੰਡਿਆਲਾ ਗੁਰੂ, ਅੰਮ੍ਰਿਤਸਰ ਉੱਤਰੀ ਦਾ ਬੂਥ ਨੰਬਰ 075 ਬੀ.ਬੀ.ਕੇ.ਡੀ.ਏ.ਵੀ. ਕਾਲਜ ਫਾਰ ਵੂਮੈਨ ਅੰਮ੍ਰਿਤਸਰ, ਅੰਮ੍ਰਿਤਸਰ ਪੱਛਮੀ ਦਾ ਬੂਥ ਨੰਬਰ 98 ਖਾਲਸਾ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਕੇਂਦਰੀ ਦਾ ਬੂਥ ਨੰਬਰ 081 ਏ.ਬੀ. ਮਾਡਲ ਸਕੂਲ ਕਿਸ਼ਨ ਕੋਟ, ਅੰਮ੍ਰਿਤਸਰ ਪੂਰਬੀ ਦਾ ਬੂਥ ਨੰਬਰ 121 ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ, ਅੰਮ੍ਰਿਤਸਰ ਦੱਖਣੀ ਦਾ ਬੂਥ ਨੰਬਰ 070 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟ ਬਾਬਾ ਦੀਪ ਸਿੰਘ, ਅਟਾਰੀ ਦਾ ਬੂਥ ਨੰਬਰ 138 ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਗੌਂਸਾਂਬਾਦ ਅਤੇ ਬਾਬਾ ਬਕਾਲਾ ਦਾ ਬੂਥ ਨੰਬਰ 055 ਸ਼ਹੀਦ ਅਮਰਜੀਤ ਸਿੰਘ, ਸਰਕਾਰੀ ਹਾਈ ਸਕੂਲ, ਬਾਬਾ ਬਕਾਲਾ ਵਿਖੇ ਪਿੰਕ ਬੂਥ ਬਣਾਏ ਗਏ ਹਨ। 

ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਇੱਕ ਸੁਪਰ ਮਾਡਲ ਪੋਲਿੰਗ ਬੂਥ ਨੰਬਰ 190, 191, 192 ਭਵਨ ਐਸ.ਐਲ ਪਬਲਿਕ ਸਕੂਲ ਵਿਖੇ ਬਣਾਇਆ ਗਿਆ ਹੈ, ਜਿਥੇ ਵੋਟਰਾਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

 

Tags: Ghanshyam Thori , DC Amritsar , Amritsar , Deputy Commissioner Amritsar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD