Friday, 28 June 2024

 

 

ਖ਼ਾਸ ਖਬਰਾਂ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ

ਜ਼ਿਲ੍ਹਾ ਪ੍ਰਸ਼ਾਸਨ ਭਲਕੇ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਕਰਵਾਉਣ ਲਈ ਤਿਆਰ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, Kharar

Web Admin

Web Admin

5 Dariya News

ਖਰੜ (ਐਸ.ਏ.ਐਸ. ਨਗਰ) , 31 May 2024

ਐਸ.ਏ.ਐਸ.ਨਗਰ ਜ਼ਿਲ੍ਹੇ ਵਿੱਚ ਭਲਕੇ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਣ ਵਾਲੇ ਮਤਦਾਨ ਦੀਆਂ ਤਿਆਰੀਆਂ ਜਾਇਜ਼ਾ ਲੈਣ ਲਈ ਲੋਕ ਸਭਾ ਚੋਣਾਂ-2024 ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਭੈਅ ਰਹਿਤ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਸੀਨੀਅਰ ਪੁਲਿਸ ਕਪਤਾਨ ਡਾ. ਸੰਦੀਪ ਗਰਗ ਨੇ ਸਾਂਝੇ ਤੌਰ ’ਤੇ ਵੱਖ-ਵੱਖ ਸ਼੍ਰੇਣੀਆਂ ਅਧੀਨ ਚੁਣੇ ਗਏ ਪੋਲਿੰਗ ਬੂਥਾਂ ਦਾ ਦੌਰਾ ਕੀਤਾ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਜੈਨ ਨੇ ਦੱਸਿਆ ਕਿ ਇਸ ਦੌਰੇ ਦਾ ਮਕਸਦ ਪੋਲਿੰਗ ਪਾਰਟੀਆਂ ਦੇ ਆਉਣ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਜਾਂ ਨਹੀਂ, ਦੀ ਜਾਂਚ ਕਰਨਾ ਸੀ। ਉਨ੍ਹਾਂ ਕਿਹਾ ਕਿ ਹਰ ਬੂਥ ’ਤੇ ਸ਼ੈੱਡ/ਟੈਂਟ, ਪਖਾਨੇ, ਵ੍ਹਹੀਲਚੇਅਰ ਆਦਿ ਤੋਂ ਇਲਾਵਾ ਚੋਣ ਅਮਲੇ ਦੀ ਰਿਹਾਇਸ਼, ਭੋਜਨ, ਪੱਖੇ/ਕੂਲਰ ਦੀ ਉਪਲਬਧਤਾ ਅਤੇ ਮਿੱਠੇ ਅਤੇ ਠੰਡੇ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨਾ ਸਾਡੇ ਫਰਜ਼ ਦਾ ਹਿੱਸਾ ਹੈ।

ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੂਥਾਂ ਦਾ ਦੌਰਾ ਕੀਤਾ ਗਿਆ ਉਨ੍ਹਾਂ ਵਿੱਚ ਸ਼ਿੰਗਾਰੀਵਾਲਾ, ਨਾਡਾ, ਮੁੱਲਾਂਪੁਰ ਗਰੀਬਦਾਸ, ਸਿਸਵਾਂ ਅਤੇ ਕੁਰਾਲੀ ਸ਼ਾਮਲ ਹਨ ਅਤੇ ਸਾਰੇ ਪ੍ਰਬੰਧ ਪੁਖਤਾ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਬੂਥ ਲੈਵਲ ਅਫ਼ਸਰ ਸੈਕਟਰ ਸੁਪਰਵਾਈਜ਼ਰਾਂ ਦੇ ਸਹਿਯੋਗ ਨਾਲ ਬੂਥਾਂ ’ਤੇ ਸਾਰੇ ਪ੍ਰਬੰਧ ਮੁਕੰਮਲ ਕਰਨ ਲਈ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਕਰ ਰਹੇ ਹਨ।

ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਤੋਂ ਰਵਾਨਾ ਹੋਣ ਤੋਂ ਪਹਿਲਾਂ ਪੋਲਿੰਗ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਚੋਣ ਪ੍ਰਕਿਰਿਆ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਦੀ ਡਿਊਟੀ ਸਭ ਤੋਂ ਵੱਧ ਚੁਣੌਤੀਪੂਰਨ ਡਿਊਟੀ ਹੁੰਦੀ ਹੈ ਜੋ ਬੂਥ ਸਥਾਪਤ ਕਰਨ, ਮੌਕ ਪੋਲ ਅਤੇ ਅਸਲ ਪੋਲ ਸ਼ੁਰੂ ਹੋਣ ਤੋਂ ਲੈ ਕੇ ਪੋਲ ਖ਼ਤਮ ਹੋਣ ਤੱਕ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ ਅਤੇ ਅਸੀਂ ਇਸ ਲੋਕਤੰਤਰ ਦੇ ਮਾਣਮੱਤੇ ਵੋਟਰ ਹਾਂ ਅਤੇ ਵੋਟਰ ਇਸ ਦੇ ਦੂਤ ਹਨ। ਇਸ ਲਈ, ਲੋਕਤੰਤਰ ਪ੍ਰਤੀ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥਾਂ ’ਤੇ ਇਕੱਠੇ ਹੋ ਕੇ ਵੋਟ ਦੇ ਤਿਉਹਾਰ ਦਾ ਹਿੱਸਾ ਬਣੀਏ। ਐਸ.ਐਸ.ਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਦੇ ਨਾਲ-ਨਾਲ ਵੋਟਰਾਂ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਆਪਣੀ ਵੋਟ ਦਾ ਇਸਤੇਮਾਲ ਕਰਨ ਦਾ ਵਿਸ਼ਵਾਸ਼ ਪੈਦਾ ਕਰਨ ਲਈ ਵਚਨਬੱਧ ਹੈ। 

ਇਸ ਦੇ ਲਈ ਜ਼ਿਲ੍ਹੇ ਅਤੇ ਅੰਤਰਰਾਜੀ ਸਰਹੱਦਾਂ ’ਤੇ 60 ਦੇ ਕਰੀਬ ਪੁਲਿਸ ਨਾਕੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸੁਤੰਤਰ ਅਤੇ ਨਿਰਪੱਖ ਮਤਦਾਨ ਵਿੱਚ ਰੁਕਾਵਟ ਪੈਦਾ ਕਰਨ ਵਾਲੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਜ਼ਿਲ੍ਹਾ ਪੁਲਿਸ ਦੇ ਨਾਲ-ਨਾਲ ਸੂਬਾਈ ਹਥਿਆਰਬੰਦ ਪੁਲਿਸ ਅਤੇ ਪੈਰਾ ਮਿਲਟਰੀ ਪੁਲਿਸ ਹਮੇਸ਼ਾ ਚੌਕਸ ਰਹੇਗੀ। ਇਸ ਮੌਕੇ ਏਡੀਸੀ (ਯੂ ਡੀ) ਦਮਨਜੀਤ ਸਿੰਘ, ਐਸਪੀ (ਆਈ) ਜੋਤੀ ਯਾਦਵ, ਏਆਰਓ-ਕਮ-ਐਸਡੀਐਮ ਖਰੜ ਗੁਰਮੰਦਰ ਸਿੰਘ ਵੀ ਹਾਜ਼ਰ ਸਨ।

Deputy Commissioner Aashika Jain and SSP Dr Sandip Garg jointly visit the polling booths in Kharar Constituency

District Administration is ready to conduct free, fair and transparent polling tomorrow

Kharar (S.A.S Nagar)

To conduct a free, fair, transparent and inducement-free Lok Sabha Election-2024 in SAS Nagar District, the District Election Officer-cum-Deputy Commissioner Aashika Jain and Senior Superintendent of Police Dr Sandip Garg jointly visited the polling booths identified under various categories to check preparedness about polling, which is happening to be tomorrow from 7:00 am to 6:00 pm.

Divulging the details, the Deputy Commissioner Mrs Jain said that the purpose of the visit was to check whether all arrangements have been done or not before the arrival of polling parties. She said that the arrangement of accommodation, food, availability of fans/coolers and arrangement of Sweet and Cold drinking water apart from sheds/tents, toilets, wheelchairs etc. is part of our duty to make available on every booth.

She said that the booths visited included Shinagriwala, Nada, Mullanpur Garibdass, Siswan and Kurali and all the arrangements were found in place. She said that Booth Level Officers are dedicatedly doing their duty to complete all the arrangements at booths with the help of sector supervisors.

Interacting with the polling personnel before they departed from Government Polytechnic Khooni Majra, She said that they are the backbone of the electoral process. Their duty is most of the challenging duty starting from setting up the booth, mock poll, and actual poll till the closing of the poll. 

She said that our country is the largest democracy of the world and we are the proud voters of this democracy and the voters are the messengers of it. So, it is our duty towards our democracy to be part of the festivity of voting by thronging to the polling booths to cast our votes.

SSP Dr Sandip Garg said that the district police are committed to maintaining law and order besides building confidence among the voters to exercise their franchise without any fear. For this, about 60 police nakas have been installed in the district and interstate borders. 

He said that the district police along with state armed police and para-military police will always remain on alert to thwart any untoward incident that can hamper the free and fair polling in the district. ADC (UD) Damanjit Singh, SP (I) Jyoti Yadav, ARO-cum-SDM Kharar Gurmander Singh were also present on the occasion.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , Kharar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD