Friday, 28 June 2024

 

 

ਖ਼ਾਸ ਖਬਰਾਂ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ

 

ਐਸ ਏ ਐਸ ਨਗਰ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀ ਰਵਾਨਾ

ਜ਼ਿਲ੍ਹੇ ਵਿੱਚ ਭਲਕੇ ਕਰੀਬ 8.12 ਲੱਖ ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਐਸ.ਏ.ਐਸ.ਨਗਰ , 31 May 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ੁੱਕਰਵਾਰ ਸ਼ਾਮ ਦੱਸਿਆ ਕਿ ਲੋਕਤੰਤਰ ਦੇ ਜਿਸ ਤਿਉਹਾਰ ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਢਾਈ ਮਹੀਨਿਆਂ ਤੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਉਸ ਲਈ ਅੱਜ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਤਿੰਨ ਡਿਸਪੈਚ ਸੈਂਟਰਾਂ ਤੋਂ ਲੋਕਤੰਤਰ ਦੇ 3272 ਸਿਪਾਹੀਆਂ ਨੂੰ ਅੱਜ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰ-ਕਮ- ਸਬ ਡਿਵੀਜ਼ਨਲ ਮੈਜਿਸਟ੍ਰੇਟ ਰਵਾਨਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੋਲਿੰਗ ਪਾਰਟੀਆਂ ਪੂਰੇ ਤਿਉਹਾਰੀ ਮੂਡ ਵਿੱਚ ਸਨ ਅਤੇ ਉਹ ਸਪੋਰਟਸ ਕੰਪਲੈਕਸ, 78, ਮੁਹਾਲੀ, ਸਰਕਾਰੀ ਪੋਲੀਟੈਕਨਿਕ ਖੂਨੀ ਮਾਜਰਾ ਅਤੇ ਸਰਕਾਰੀ ਕਾਲਜ ਡੇਰਾਬੱਸੀ ਵਿਖੇ ਬਣਾਏ ਗਏ ਡਿਸਪੈਚ ਸੈਂਟਰਾਂ ਤੋਂ ਬੜੇ ਉਤਸ਼ਾਹ ਨਾਲ ਰਵਾਨਾ ਹੋਈਆਂ। ਡਿਪਟੀ ਕਮਿਸ਼ਨਰ ਨੇ ਸਾਰੇ ਡਿਸਪੈਚ ਸੈਂਟਰਾਂ ਦਾ ਦੌਰਾ ਕਰਦਿਆਂ ਪੋਲਿੰਗ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਮਨੋਬਲ ਵਧਾਇਆ। 

ਉਨ੍ਹਾਂ ਕਿਹਾ ਕਿ ਪੋਲਿੰਗ ਬੂਥਾਂ ’ਤੇ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਬਚਾਉਣ ਲਈ ਰਿਹਾਇਸ਼, ਭੋਜਨ, ਪੱਖੇ/ਕੂਲਰ, ਮਿੱਠੇ ਅਤੇ ਠੰਡੇ ਪਾਣੀ ਆਦਿ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਭਲਕੇ ਕਰੀਬ 8 ਲੱਖ 12 ਹਜ਼ਾਰ 593 ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਢਾਈ ਮਹੀਨੇ ਚੱਲੇ ਵੋਟਰ ਜਾਗਰੂਕਤਾ ਸਵੀਪ ਗਤੀਵਿਧੀਆਂ ਤਹਿਤ 1 ਜੂਨ 2024 ਨੂੰ ਲੋਕਾਂ ਨੂੰ ਬੂਥਾਂ ’ਤੇ ਜਾਣ ਲਈ ਲਾਮਬੰਦ ਕੀਤਾ ਗਿਆ ਹੈ। 

ਊਨ੍ਹਾਂ ਕਿਹਾ ਕਿ ਉਮੀਦ ਹੈ ਕਿ ਜ਼ਿਲ੍ਹਾ 70 ਫੀਸਦੀ ਦਾ ਟੀਚਾ ਆਸਾਨੀ ਨਾਲ ਪਾਰ ਕਰ ਲਵੇਗਾ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ਼ ਅਤੇ ਪੋਲਿੰਗ ਪਾਰਟੀ ਦੇ ਮੁਖੀਆਂ ਵਿੱਚ ਸਭ ਤੋਂ ਵੱਧ ਨਾਰੀ ਸ਼ਕਤੀ ਹੈ, ਕਿਉਂਕਿ ਜ਼ਿਲ੍ਹੇ ਵਿੱਚ ਕਰੀਬ 70 ਫ਼ੀਸਦੀ ਮਹਿਲਾ ਕਰਮਚਾਰੀ ਹਨ ਜਦੋਂਕਿ 30 ਫ਼ੀਸਦੀ ਪੁਰਸ਼ ਹਨ। 

ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੀਆਂ ਪਾਰਟੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਦੋ ਸੁਪਰ ਮਾਡਲ ਬੂਥ, 30 ਮਾਡਲ ਬੂਥ, 3-3 ਪਿੰਕ, ਦਿਵਿਆਂਗ ਅਤੇ ਯੂਥ ਬੂਥ ਹਨ। ਇਸ ਤੋਂ ਇਲਾਵਾ, ਕੁਝ ਹਰੇ ਬੂਥ ਹਨ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਭਲਕੇ ਸਵੇਰੇ 7:00 ਵਜੇ 485 ਥਾਵਾਂ ’ਤੇ ਸਥਾਪਿਤ 818 ਬੂਥਾਂ ’ਤੇ ਪੋਲਿੰਗ ਸ਼ੁਰੂ ਕੀਤੀ ਜਾਵੇਗੀ ਜੋ ਕਿ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

ਜ਼ਿਲ੍ਹੇ ਵਿੱਚ 33 ਸਥਾਨਾਂ ’ਤੇ 89 ਸੰਵੇਦਨਸ਼ੀਲ/ਨਾਜ਼ੁਕ ਬੂਥ ਹਨ ਜਿਨ੍ਹਾਂ ਦੀ ਨਿਗਰਾਨੀ ਪੈਰਾ-ਮਿਲਟਰੀ ਜਵਾਨਾਂ ਦੁਆਰਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰੇ ਅਤੇ ਮਾਈਕਰੋ ਆਬਜ਼ਰਵਰ ਵੀ ਇਨ੍ਹਾਂ ਬੂਥਾਂ ’ਤੇ ਤਿੱਖੀ ਨਜ਼ਰ ਰੱਖਣਗੇ। ਉਨ੍ਹਾਂ ਕਿਹਾ ਕਿ ਸਾਰੇ 818 ਬੂਥਾਂ ਨੂੰ ਕੇਂਦਰੀਕ੍ਰਿਤ ਕੰਟਰੋਲ ਰੂਮ ਨਾਲ ਜੋੜ ਕੇ ਰੀਅਲ ਟਾਈਮ ਪੋਲਿੰਗ ਦੀ ਜਾਂਚ ਕਰਨ ਲਈ ਵੈਬਕਾਸਟਿੰਗ ਸਹੂਲਤ ਨਾਲ ਲੈਸ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਵੋਟਰਾਂ ਅਤੇ ਪੋਲਿੰਗ ਸਟਾਫ਼ ਨੂੰ ਗਰਮੀ ਤੋਂ ਬਚਾਉਣ ਲਈ ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਆਸ਼ਾ ਅਤੇ ਆਂਗਣਵਾੜੀ ਵਰਕਰਾਂ ਨੂੰ ਤਾਇਨਾਤ ਕਰਨ ਤੋਂ ਇਲਾਵਾ ਓ.ਆਰ.ਐਸ. ਪੈਕੇਟ ਅਤੇ ਹੋਰ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗਰਮੀ ਤੋਂ ਪ੍ਰਭਾਵਿਤ ਲੋੜਵੰਦ ਮਰੀਜ਼ਾਂ ਨੂੰ ਜਲਦੀ ਹਸਪਤਾਲ ਪਹੁੰਚਾਉਣ ਲਈ ਸਾਰੇ ਬੂਥਾਂ ਨੂੰ ਨੇੜਲੇ ਸਰਕਾਰੀ ਹਸਪਤਾਲਾਂ ਨਾਲ ਵੀ ਸਬੰਧਤ ਕੀਤਾ ਗਿਆ ਹੈ।

ਐਸ ਐਸ ਪੀ ਡਾ. ਸੰਦੀਪ ਗਰਗ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਕੋਲ 4000 ਦੇ ਕਰੀਬ ਸੁਰੱਖਿਆ ਕਰਮਚਾਰੀ ਹਨ ਜੋ ਕਿ ਜ਼ਿਲ੍ਹੇ ਵਿੱਚ ਬੂਥਾਂ, ਨਾਕਿਆਂ ਅਤੇ ਗਸ਼ਤ ਲਈ 24 ਘੰਟੇ ਚੌਕਸੀ ਲਈ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਭਲਕੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਮਤਦਾਨ ਨੂੰ ਯਕੀਨੀ ਬਣਾਉਣ ਲਈ ਸਾਰੇ ਜੀ.ਓਜ਼ (ਐਸ.ਪੀਜ਼ ਅਤੇ ਡੀ.ਐਸ.ਪੀਜ਼) ਅਤੇ ਪੁਲਿਸ ਸਟੇਸ਼ਨ ਅਤੇ ਚੌਂਕੀ ਇੰਚਾਰਜ ਫੀਲਡ ਵਿੱਚ ਹੋਣਗੇ।

3272 Foot soldiers of Democracy departed from three dispatch centres of S.A.S Nagar

About 8.12 Lakh Voters to use their voting rights tomorrow in the district

S.A.S Nagar

To celebrate the festival of democracy for which the district administration was preparing for the last two and half months, 3272-foot soldiers of democracy departed from the three dispatch centres of the SAS Nagar district, today by the respective Assistant Returning Officers-cum-Sub Divisional Magistrates, said the District Election Officer-cum-Deputy Commissioner Mrs Aashika Jain, here, on Friday evening.

Divulging the details, she said that the polling parties were in the festive mood and with great enthusiasm they departed from the dispatch centres set up at Sports Complex, 78, Mohali, Govt Polytechnic Khooni Majra and Govt College Derabassi. The deputy commissioner while visiting all the dispatch centres interacts with the polling personnel and boosts their morale. 

She said that all the requisite arrangements have been made by the administration at polling booths like accommodation, food, fans/coolers, sweet and cold water etc to save them from the scorching heat. Deputy Commissioner further said that about 8, 12, 593 voters would use their voting rights tomorrow in the district and the district administration during its’ two and half month long voter awareness SVEEP activities has mobilised them to go to the booth on June 1, 2024, and she hopes the district would surpass the target of 70 per cent easily.

She said that most of the polling staff and polling party heads are among the women power because the district has 70 per cent women employees while 30 per cent male. Wishing all the parties the best for completing the electoral process smoothly, she said that the district has two supermodel booths, 30 model booths, 3 each Pink, PwD and Youth booths. Besides, there are some green booths.

The Deputy Commissioner further said that the polling to be started at 7:00 am tomorrow at 818 booths in 485 locations that would continue till 6:00 pm. District has 89 vulnerable/critical booths in 33 locations that would be manned by Para-Military Jawans. 

Apart from that, CCTV Cameras and Micro Observers would also keep a close watch on these booths. She said that all the 818 booths have been equipped with a webcasting facility to check real-time polling at a centralized control room.

She said that to save the voters and polling staff from heat waves, the arrangement of ORS packets and other required medicines has been done besides deputing the specially trained ASHA and Anganwadi Workers. All the booths have been mapped with nearby Govt Hospitals also to rush the heat-affected patients in need, she added.

SSP Dr Sandip Garg added that the district police have manpower of about 4000 security personnel that have been deputed on booths, Nakas and Patrolling in the district for round-the-clock vigil. He said that all the GOs (SPs and DSPs) and Police Station and Chowki Incharges would be in the field to ensure free, fair and transparent polling tomorrow.

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD