Sunday, 23 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 37.50 ਲੱਖ ਦੀ ਲਾਗਤ ਵਾਲੀਆਂ 5 ਨਵੀਂਆਂ ਟਾਟਾ ਏਸ ਗੱਡੀਆਂ ਹਰੀ ਝੰਡੀ ਦਿਖਾ ਕੇ ਰਵਾਨਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ

 

ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ, ਗਿਣਤੀ 4 ਜੂਨ ਨੂੰ - ਡਿਪਟੀ ਕਮਿਸ਼ਨਰ ਕੁਲਵੰਤ ਸਿੰਘ

ਤਿੰਨ ਧਾਰੀ ਸੁਰੱਖਿਆ ਛੱਤਰੀ ਵਿੱਚ ਹੋਵੇਗੀ ਗਿਣਤੀ - ਜ਼ਿਲ੍ਹਾ ਪੁਲਿਸ ਮੁਖੀ

Kulwant Singh, DC Moga, Deputy Commissioner Moga, Moga,ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਮੋਗਾ , 03 Jun 2024

ਲੋਕ ਸਭਾ ਚੋਣਾਂ-2024 ਤਹਿਤ ਹਲਕਾ ਫਰੀਦਕੋਟ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਦੇ ਚਾਰੇ ਵਿਧਾਨ ਸਭਾ ਹਲਕਿਆਂ ਲਈ ਵੋਟਾਂ ਦੀ ਗਿਣਤੀ ਮਿਤੀ 4 ਜੂਨ ਦਿਨ ਮੰਗਲਵਾਰ ਨੂੰ ਸਥਾਨਕ ਆਈ ਟੀ ਆਈ, ਮੋਗਾ ਵਿਖੇ ਕੀਤੀ ਜਾਣੀ ਹੈ। ਗਿਣਤੀ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। 

ਇਸ ਤੋਂ ਪਹਿਲਾਂ ਸਵੇਰੇ ਸਮੂਹ ਉਮੀਦਵਾਰਾਂ ਜਾਂ ਉਹਨਾਂ ਦੇ ਅਧਿਕਾਰਿਤ ਚੋਣ ਏਜੰਟਾਂ ਦੀ ਹਾਜ਼ਰੀ ਵਿੱਚ ਸਟਰਾਂਗ ਰੂਮ ਖੋਲ੍ਹੇ ਜਾਣਗੇ। ਸਭ ਤੋਂ ਪਹਿਲਾਂ ਪੋਸਟਲ ਬੈਲਟ ਪੇਪਰਾਂ ਦੀ ਗਿਣਤੀ ਹੋਵੇਗੀ। ਉਸ ਤੋਂ ਬਾਅਦ ਬਿਜਲਈ ਵੋਟਿੰਗ ਮਸ਼ੀਨਾਂ ਦੀ ਗਿਣਤੀ ਹੋਵੇਗੀ। ਉਹਨਾਂ ਕਿਹਾ ਕਿ ਸਾਰੇ ਨਤੀਜੇ ਦੁਪਹਿਰ 12 ਵਜੇ ਤੱਕ ਸਪੱਸ਼ਟ ਹੋ ਜਾਣ ਦੀ ਸੰਭਾਵਨਾ ਹੈ।

ਉਹਨਾਂ ਕਿਹਾ ਕਿ ਸਾਰੇ 4 ਹਲਕਿਆਂ ਲਈ ਪ੍ਰਤੀ ਹਲਕਾ 51 ਦੇ ਹਿਸਾਬ ਨਾਲ ਕੁੱਲ 204 ਗਿਣਤੀ ਸਟਾਫ ਦਿੱਤਾ ਗਿਆ ਹੈ। ਹਰੇਕ ਹਲਕੇ ਵਿੱਚ 14-14 ਗਿਣਤੀ ਟੀਮਾਂ ਲਗਾਈਆਂ ਗਈਆਂ ਹਨ, ਜਦਕਿ 3-3 ਵਾਧੂ ਰਿਜ਼ਰਵ ਟੀਮਾਂ ਦਿੱਤੀਆਂ ਗਈਆਂ ਹਨ। ਇੱਕ ਟੀਮ ਵਿੱਚ ਇੱਕ ਮਾਈਕਰੋ ਆਬਜ਼ਰਵਰ, ਇੱਕ ਕਾਊਂਟਿੰਗ ਸੁਪਰਵਾਈਜ਼ਰ, ਇੱਕ ਸਹਾਇਕ ਕਾਊਂਟਿੰਗ ਸੁਪਰਵਾਈਜ਼ਰ ਲਗਾਏ ਗਏ ਹਨ।

ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਐਂਟਰੀ ਲਈ ਸਿਰਫ ਮੁੱਖ ਗੇਟ ਦੀ ਹੀ ਵਰਤੋਂ ਕੀਤੀ ਜਾ ਸਕੇਗੀ। ਮੀਡੀਆ ਕਰਮੀਆਂ ਦੀ ਸਹੂਲਤ ਲਈ ਮੀਡੀਆ ਸੈਂਟਰ ਸਥਾਪਤ ਕੀਤਾ ਗਿਆ ਹੈ। ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਆਮ ਵਿਅਕਤੀ ਦੀ ਐਂਟਰੀ ਨਹੀਂ ਹੋ ਸਕਦੀ। ਉਥੇ ਸਿਰਫ਼ ਗਿਣਤੀ ਕਰਨ ਵਾਲਾ ਸਟਾਫ਼, ਸੁਰੱਖਿਆ ਕਰਮੀ, ਚੋਣ ਅਫ਼ਸਰ, ਆਬਜ਼ਰਵਰ, ਮੀਡੀਆ ਕਰਮੀ, ਉਮੀਦਵਾਰ, ਪੋਲਿੰਗ ਏਜੰਟ ਹੀ ਜਾ ਸਕਦੇ ਹਨ, ਜਿਹਨਾਂ ਲਈ ਵੀ ਆਪਣਾ ਐਂਟਰੀ ਪਾਸ ਦਿਖਾਉਣਾ ਬਹੁਤ ਜ਼ਰੂਰੀ ਹੋਵੇਗਾ।

ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਹ ਗਿਣਤੀ ਤਿੰਨ ਧਾਰੀ ਸੁਰੱਖਿਆ ਛੱਤਰੀ ਵਿੱਚ ਹੋਵੇਗੀ। ਪੁਲਿਸ ਪ੍ਰਸਾਸ਼ਨ ਇਸ ਗਿਣਤੀ ਨੂੰ ਅਮਨ ਅਮਾਨ ਅਤੇ ਪਾਰਦਰਸ਼ਤਾ ਨਾਲ ਕਰਾਉਣ ਲਈ ਦ੍ਰਿੜ ਸੰਕਲਪ ਹੈ। ਉਹਨਾਂ ਕਿਹਾ ਕਿ ਪੁਲਿਸ ਪ੍ਰਬੰਧਾਂ ਵਿੱਚ ਪੁਲਿਸ ਪ੍ਰਸਾਸ਼ਨ ਵੱਲੋਂ 2 ਐੱਸ. ਪੀ. ਪੱਧਰ ਦੇ ਅਫ਼ਸਰ, 11 ਡੀ. ਐੱਸ. ਪੀ. ਪੱਧਰ ਦੇ ਅਫ਼ਸਰ, ਇਸ ਤੋਂ ਇਲਾਵਾ ਹੇਠਲੇ ਪੱਧਰ ਦੀ ਕੁੱਲ 460 ਨਫਰੀ ਤਾਇਨਾਤ ਕੀਤੀ ਗਈ ਹੈ। 

ਉਹਨਾਂ ਕਿਹਾ ਕਿ ਸ਼ਹਿਰ ਵਿਚ 8 ਨਾਕੇ ਲਗਾਏ ਜਾਣਗੇ ਜਦਕਿ 6 ਪਟਰੋਲਿੰਗ ਪਾਰਟੀਆਂ ਲਗਾਤਾਰ ਗਸ਼ਤ ਕਰਦੀਆਂ ਰਹਿਣਗੀਆਂ। ਇਸ ਤੋਂ ਇਲਾਵਾ 5 ਰਿਜ਼ਰਵ ਫੋਰਸ ਟੀਮਾਂ ਵੀ ਰੱਖੀਆਂ ਗਈਆਂ ਹਨ। ਉਹਨਾਂ ਕਿਹਾ ਕਿ ਆਮ ਲੋਕਾਂ ਲਈ ਕੋਟਕਪੂਰਾ ਬਾਈਪਾਸ ਅਤੇ ਰੈਸਟ ਹਾਊਸ ਵਿਖੇ ਪਾਰਕਿੰਗ ਹੋਵੇਗੀ ਜਦਕਿ ਮੀਡੀਆ ਦੀ ਪਾਰਕਿੰਗ ਆਈ ਟੀ ਆਈ ਦੇ ਅੰਦਰ ਹੀ ਰੱਖੀ ਗਈ ਹੈ।

ਇਸ ਤੋਂ ਪਹਿਲਾਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਕੀਰਤ ਕੌਰ ਚਾਨੇ, ਵਧੀਕ ਡਿਪਟੀ ਕਮਿਸ਼ਨਰ (ਡੀ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਸਮੂਹ ਰਿਟਰਨਿੰਗ ਅਫ਼ਸਰ, ਚੋਣ ਨੋਡਲ ਅਫ਼ਸਰ ਅਤੇ ਸਹਾਇਕ ਸਟਾਫ ਹਾਜ਼ਰ ਸੀ।

 

Tags: Kulwant Singh , DC Moga , Deputy Commissioner Moga , Moga , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD