Wednesday, 26 June 2024

 

 

ਖ਼ਾਸ ਖਬਰਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ ਆਉਣ ਵਾਲੇ ਬਰਸਾਤੀ ਸੀਜਨ ਤੋਂ ਪਹਿਲਾਂ ਜ਼ਿਲੇ ਦੀਆਂ ਡਰੇਨਾਂ ਦੀ ਸਫਾਈ ਕਰਵਾਉਣੀ ਯਕੀਨੀ ਬਣਾਈ ਜਾਵੇ : ਪਰਨੀਤ ਸ਼ੇਰਗਿੱਲ ਖੇਡਾਂ ਨਾਲ ਜੁੜ ਕੇ ਰਾਜ ਸਰਕਾਰ ਦੀ ਨਵੀਂ ਖੇਡ ਪਾਲਿਸੀ ਦਾ ਲਾਹਾ ਲੈਣ ਨੌਜਵਾਨ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ "ਆਪ" ਸੰਸਦ ਮੈਂਬਰਾਂ ਦੇ ਸਹੁੰ ਚੁੱਕ ਸਮਾਗਮ 'ਚ ਪਹੁੰਚੇ ਭਗਵੰਤ ਮਾਨ, ਮੁਲਾਕਾਤ ਕਰਕੇ ਤਿੰਨਾਂ ਸਾਂਸਦਾਂ ਦੀ ਕੀਤੀ ਹੌਸਲਾ-ਅਫ਼ਜ਼ਾਈ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਬੈਠਕ ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ਿਆਂ ਖਿਲਾਫ ਮੁਹਿੰਮ ਭਖਾਉਣ ਲਈ ਰਣਨੀਤੀ ਉਲੀਕੀ : ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਸਖਤੀ ਨਾਲ ਕਰੇ ਕਾਰਵਾਈ : ਡਿਪਟੀ ਕਮਿਸ਼ਨ ਨਵਜੋਤ ਪਾਲ ਸਿੰਘ ਰੰਧਾਵਾ

 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਕੱਢੀ ਸਾਈਕਲ ਰੈਲ਼ੀ

Judiciary, District Legal Services Authority, District Legal Services Authority Rupnagar, Ropar

Web Admin

Web Admin

5 Dariya News

ਰੂਪਨਗਰ , 05 Jun 2024

ਵਿਸ਼ਵ ਵਾਤਾਵਰਨ ਦਿਵਸ ਦੇ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਨੇ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ, ਜਿਸਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ ਤੇ ਸੀਨੀਅਰ ਕਪਤਾਨ ਪੁਲੀਸ ਗੁਲਨੀਤ ਸਿੰਘ ਖੁਰਾਣਾ ਨੇ ਹਰੀ ਝ਼ੰਡੀ ਦੇ ਕੇ ਏ.ਡੀ.ਆਰ ਸੈਂਟਰ ਤੋਂ ਰਵਾਨਾ ਕੀਤਾ। ਇਸ ਰੈਲੀ ਦੇ ਵਿੱਚ ਸਪੈਸ਼ਲ ਸਕੱਤਰ ਇਰੀਗੇਸ਼ਨ ਅਤੇ ਜਲ ਸਰੋਤ ਵਿਭਾਗ ਉੱਤਰ ਪ੍ਰਦੇਸ਼ ਸ਼੍ਰੀ ਹੀਰਾ ਲਾਲ ਪਟੇਲ ਆਈ.ਏ.ਐਸ ਅਫਸਰ ਅਤੇ ਯੂ.ਆਈ.ਐਲ.ਐਸ ਪੰਜਾਬ ਪ੍ਰੋਫੈਸਰ ਰਤਨ ਸਿੰਘ ਨੇ ਖਾਸ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਹ ਰੈਲੀ ਏ.ਡੀ.ਆਰ ਸੈਂਟਰ ਤੋਂ ਸ਼ੁਰੂ ਹੋ ਕੇ ਬੱਚਤ ਚੌਂਕ ਤੋਂ ਹੁੰਦੀ ਹੋਈ ਬੇਲਾ ਚੌਂਕ ਅਤੇ ਫੇਰ ਕੋਰਟ ਕੰਪਲੈਕਸ ਦੇ ਅੱਗੋਂ ਹੁੰਦੇ ਹੋਏ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਸਮਾਪਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਹੀਰਾ ਲਾਲ ਪਟੇਲ ਨੇ ਕਿਹਾ ਕਿ ਹਰ ਸਾਲ 5 ਜੂਨ ਨੂੰ ਮਨਾਏ ਜਾਂਦੇ ਵਿਸ਼ਵ ਵਾਤਾਵਰਨ ਦਿਵਸ ਦਾ ਇਸ ਸਾਲ ਦਾ ਖਾਸ ਮੰਤਵ ਵੱਧ ਤੋਂ ਵੱਧ ਰੁੱਖ ਲਗਾਉਣਾ ਅਤੇ ਵੱਧ ਰਹੀ ਜੰਗਲਾਂ ਦੀ ਕਟਾਈ ਨੂੰ ਘਟਾਉਣਾ ਹੈ। 

ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸਾਂਭ ਸੰਭਾਲ ਸਾਡੀ ਸਾਰਿਆਂ ਦੀ ਅਹਿਮ ਜ਼ਿੰਮੇਵਾਰੀ ਹੈ, ਹਰ ਨਾਗਰਿਕ ਨੂੰ ਪੌਦੇ ਲਗਾਉਣ ਅਤੇ ਇਨ੍ਹਾਂ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਬੱਚਿਆ ਨੂੰ ਪੌਦਿਆਂ ਦੀ ਮਨੁੱਖੀ ਜੀਵਨ ਵਿੱਚ ਅਹਿਮੀਅਤ ਬਾਰੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ ਅਤੇ ਹਰੇਕ ਖ਼ੁਸ਼ੀ ਅਤੇ ਗ਼ਮੀ ਦੇ ਮੌਕੇ ’ਤੇ ਪੌਦੇ ਲਗਾਉਣ ਦੀ ਪਿਰਤ ਨੂੰ ਪ੍ਰਫੁੱਲਤ ਕਰਨਾ ਚਾਹੀਦਾ ਹੈ। 

ਸੀਨੀਅਰ ਪੁਲੀਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸਮੱਸਿਆ ਦਿਨੋਂ ਦਿਨ ਗੰਭੀਰ ਰੁਖ ਅਖਤਿਆਰ ਕਰਦੀ ਜਾ ਰਹੀ ਹੈ, ਜਿਸ ਲਈ ਸਾਰਿਆਂ ਨੂੰ ਸੁਚੇਤ ਹੋਣ ਦੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਤ੍ਰਾਸਦੀ ਇਹ ਹੈ ਕਿ ਮਨੁੱਖ ਕੋਲ ਰਹਿਣ ਲਈ ਸਿਰਫ ਇੱਕ ਧਰਤੀ ਹੈ ਪਰ ਮਨੁੱਖ ਦੇ ਵਾਤਾਵਰਨ ਪ੍ਰਤੀ ਗੈਰ ਜਿੰਮੇਵਾਰਨਾ ਰੁਖ਼ ਕਾਰਨ ਕੁਦਰਤ ਦੀਆਂ ਜੀਵਨ ਜਿਉਣ ਲਈ ਬੁਨਿਆਦੀ ਨਿਆਂਮਤਾਂ ਜਿਵੇਂ ਪਾਣੀ, ਹਵਾ ਤੇ ਮਿੱਟੀ, ਪਲੀਤ ਅਤੇ ਗੰਦਲੀਆਂ ਹੁੰਦੀਆਂ ਜਾ ਰਹੀਆਂ ਹਨ, ਜਿਸ ਨੂੰ ਬਚਾਉਣ ਦੀ ਸਖਤ ਲੋੜ ਹੈ। 

ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀਮਤੀ ਰਮੇਸ਼ ਕੁਮਾਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਸਾਫ ਬਣਾਏ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਵਾਤਾਵਰਨ ਨੂੰ ਵੇਖਦੇ ਹੋਏ ਜੰਗਲਾਂ ਦੀ ਕਟਾਈ ਦੇ ਸੰਕਟ ਨੂੰ ਹੱਲ ਕਰਨਾ ਲਾਜਮੀ ਹੈ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਇਸ ਸੰਕਟ ਨੂੰ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਦਾ ਸੰਕਲਪ ਲੈਣ ਨੂੰ ਕਿਹਾ। 

ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਹਿਮਾਂਸ਼ੀ ਗਲਹੋਤਰਾ ਨੇ ਦੱਸਿਆ ਕਿ ਇਸ ਖਾਸ ਰੈਲੀ ਦਾ ਆਯੋਜਨ ਜਲਵਾਯੂ ਤਬਦੀਲੀ, ਗਲੋਬਲ ਵਾਰਮਿੰਗ, ਜੰਗਲਾਂ ਦੀ ਕਟਾਈ ਅਤੇ ਜੈਵ ਵਿਭਿੰਨਤਾ ਦੇ ਨੁਕਸਾਨ ਬਾਰੇ ਜਾਣਕਾਰੀ ਦੇਣ ਲਈ ਇੱਕ ਯਤਨ ਹੈ। ਇਸ ਉਪਰੰਤ ਮਹਾਰਾਜਾ ਰਣਜੀਤ ਸਿੰਘ ਪਾਰਕ ਵਿੱਚ ਸ਼੍ਰੀਮਤੀ ਰਮੇਸ਼ ਕੁਮਾਰੀ ਦੇ ਨਾਲ-ਨਾਲ ਡਾ. ਹੀਰਾ ਲਾਲ ਪਟੇਲ ਅਤੇ ਸੀਨੀਅਰ ਪੁਲਿਸ ਕਪਤਾਨ ਸ. ਗੁਲਨੀਤ ਸਿੰਘ ਖੁਰਾਣਾ ਨੇ ਬੋਹੜ, ਪਿੱਪਲ ਅਤੇ ਨਿੰਮ ਦੇ ਬੂਟੇ (ਤ੍ਰਿਵੈਣੀ) ਲਗਾਏ। ਇਸ ਦੇ ਨਾਲ-ਨਾਲ ਬਾਕੀ ਮੌਜੂਦ ਅਫਸਰਾਂ ਨੇ ਵੀ ਪਾਰਕ ਵਿੱਚ ਬੂਟੇ ਲਗਾ ਕੇ ਸਭਨਾਂ ਨੂੰ ਹੋਰ ਰੁੱਖ ਲਗਾਉਣ ਦਾ ਸੰਦੇਸ਼ ਦਿੱਤਾ। 

ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਸ਼ਾਮ ਲਾਲ, ਸੀ.ਜੇ.ਐਮ. ਸ਼੍ਰੀ ਅਸ਼ੀਸ਼ ਠਠਈ, ਜੇ.ਐਮ.ਆਈ.ਸੀ. ਰੂਪਨਗਰ ਡਾ. ਸੀਮਾ ਅਗਨੀਹੋਤਰੀ, ਡੀ ਪੀ ਆਰ ਓ ਕਰਨ ਮਹਿਤਾ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਮਨਦੀਪ ਮੋਦਗਿੱਲ, ਚੀਫ ਐਲ.ਏ.ਡੀ.ਸੀ. ਸ. ਰਾਜਬੀਰ ਸਿੰਘ ਰਾਏ, ਸਹਾਇਕ ਐਲ.ਏ.ਡੀ.ਸੀ. ਸ਼੍ਰੀ ਅਸ਼ੀਸ਼ ਕੁਮਾਰ, ਜ਼ਿਲ੍ਹਾ ਜੰਗਲਾਤ ਅਫਸਰ ਸ. ਹਰਜਿੰਦਰ ਸਿੰਘ, ਜ਼ਿਲ੍ਹਾ ਖੇਡ ਅਫਸਰ ਸ਼੍ਰੀ ਕੁਲਦੀਪ ਚੁੱਘ, ਰੋਟਰੀ ਕਲੱਬ ਤੋਂ ਡਾ. ਨਮਰਤਾ ਪਰਮਾਰ ਦੇ ਨਾਲ-ਨਾਲ ਬਾਰ ਐਸੋਸੀਏਸ਼ਨ ਦੇ ਬਾਕੀ ਵਕੀਲ ਸਾਹਿਬਾਨ, ਸਾਂਝ ਕੇਂਦਰ ਤੋਂ ਸਟਾਫ਼, ਰੈੱਡ ਕਰਾਸ ਦਾ ਸਟਾਫ਼, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਮੂਹ ਸਟਾਫ ਅਤੇ ਸ਼ਹਿਰ ਦੇ ਬਾਕੀ ਲੋਕਾਂ ਨੇ  ਵੱਧ ਚੜ੍ਹ ਕੇ ਹਿੱਸਾ ਲਿਆ।

 

Tags: Judiciary , District Legal Services Authority , District Legal Services Authority Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD