Sunday, 23 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 37.50 ਲੱਖ ਦੀ ਲਾਗਤ ਵਾਲੀਆਂ 5 ਨਵੀਂਆਂ ਟਾਟਾ ਏਸ ਗੱਡੀਆਂ ਹਰੀ ਝੰਡੀ ਦਿਖਾ ਕੇ ਰਵਾਨਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ

 

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Vigilance Bureau, Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 06 Jun 2024

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

Vigilance Bureau arrests Lineman for accepting Rs 5,000 bribe

Gurdaspur

The Punjab Vigilance Bureau (VB), during its ongoing campaign against corruption in the state, on Thursday has apprehended Sukhwinder Singh, Lineman, posted at  PSPCL office, Focal Point Batala, Gurdaspur district for demanding and accepting a bribe of Rs 5,000. Disclosing this here today an official spokesperson of the state VB said the above mentioned Lineman has been arrested on a complaint lodged by Balkar Singh, a resident of Faizpura, tehsil Batala.

He further informed that the complainant has approached the VB and alleged that aforementioned Lineman had demanded Rs 5,000 in lieu of forwarding a favorable report for issuing a domestic electricity connection. The spokesperson added after a preliminary enquiry into this complaint a trap was laid by VB and the said accused was caught red handed accepting a bribe of Rs 5,000 in the presence of two official witnesses.

He informed that in this regard a case under prevention of corruption act has been registered against the accused at VB Police Station Amritsar Range. The accused would be produced in the competent court tomorrow and further investigation is under progress, he said.

विजीलैंस ब्यूरो ने बिजली बोर्ड के लाईनमैन को 5,000 रुपए रिश्वत लेते किया काबू

गुरदासपुर

पंजाब विजीलैंस ब्यूरो ने राज्य में भृष्टाचार विरुद्ध चलाए अभियान दौरान वीरवार को पी.एस.पी.सी.एल. दफ्तर, फोकल प्वाईंट बटाला, ज़िला गुरदासपुर में तैनात लाईनमैन सुखविन्दर सिंह को 5,000 रुपए रिश्वत लेते रंगे हाथों गिरफ़्तार किया है। इस सम्बन्धित जानकारी देते हुए विजीलैंस ब्यूरो के सरकारी वक्ता ने बताया कि उपरोक्त लाईनमैन को बलकार सिंह निवासी फैज़पुरा, तहसील बटाला की तरफ से दर्ज करवाई गई शिकायत के आधार पर गिरफ़्तार किया गया है। 

उन्होंने आगे बताया कि शिकायतकर्ता ने विजीलैंस ब्यूरो के पास पहुँच कर दोष लगाया कि उपरोक्त लाईनमैन ने उसके नए लगने वाले घरेलू बिजली कुनैकशन के बारे में ठीक रिपोर्ट भेजने के बदले 5,000 रुपए की माँग की है। वक्ता ने बताया कि इस शिकायत की प्राथमिक जांच के बाद विजीलैंस ब्यूरो ने जाल बिछाया और उक्त आरोपी को दो सरकारी गवाहों की  मौजूदगी में 5,000 रुपए की रिश्वत लेते रंगे हाथों काबू कर लिया।

उन्होंने बताया कि इस सम्बन्धी विजीलैंस ब्यूरो के थाना अमृतसर रेंज में आरोपी ख़िलाफ़ भृष्टाचार निरोधक कानून के अंतर्गत केस दर्ज किया गया है। उन्होंने बताया कि इस मुलजिम को कल अदालत में पेश किया जाएगा और बाकी पूछताछ जारी है।

 

Tags: Vigilance Bureau , Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD