Sunday, 23 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 37.50 ਲੱਖ ਦੀ ਲਾਗਤ ਵਾਲੀਆਂ 5 ਨਵੀਂਆਂ ਟਾਟਾ ਏਸ ਗੱਡੀਆਂ ਹਰੀ ਝੰਡੀ ਦਿਖਾ ਕੇ ਰਵਾਨਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ

 

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਜੂਨ 1984 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ

ਕੌਮੀ ਹੱਕਾਂ ਲਈ ਦਿੱਲੀ ਵੱਲ ਹੱਥ ਅੱਡਣ ਦੀ ਥਾਂ ਖਾਲਸਈ ਹਲੇਮੀ ਰਾਜ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ- ਗਿਆਨੀ ਰਘਬੀਰ ਸਿੰਘ

SGPC, Religious, Dharmik, Shiromani Gurdwara Parbandhak Committee, Harjinder Singh Dhami

Web Admin

Web Admin

5 Dariya News

ਅੰਮ੍ਰਿਤਸਰ , 06 Jun 2024

ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫੌਜੀ ਹਮਲੇ (ਘੱਲੂਘਾਰੇ) ਦੀ 40ਵੀਂ ਸਾਲਾਨਾ ਯਾਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਮਨਾਈ ਗਈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

 ਇਸ ਮੌਕੇ ਸਿੱਖ ਕੌਮ ਨੂੰ ਸੰਦੇਸ਼ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸ਼ੁਬੇਗ ਸਿੰਘ, ਭਾਈ ਠਾਰਾ ਸਿੰਘ ਸਮੇਤ ਸਮੂਹ ਸ਼ਹੀਦਾਂ ਪ੍ਰਤੀ ਕੌਮੀ ਭਾਵਨਾ ਦਾ ਪ੍ਰਗਟਾਵਾ ਕੀਤਾ ਅਤੇ ਸਿੱਖ ਪੰਥ ਨੂੰ ਇਸ ਘੱਲੂਘਾਰੇ ਦੇ ਜ਼ਖ਼ਮਾਂ ਨੂੰ ਸ਼ਕਤੀ ਬਣਾ ਕੇ ਅੱਗੇ ਤੁਰਨ ਦਾ ਸੱਦਾ ਦਿੱਤਾ। 

ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਅਤੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ 40 ਸਾਲਾਂ ਬਾਅਦ ਵੀ ਸਜ਼ਾਵਾਂ ਨਾ ਦੇਣਾ ਭਾਰਤੀ ਹਕੂਮਤ ਦਾ ਸਿੱਖਾਂ ਨਾਲ ਅਨਿਆਂਪੂਰਨ ਵਤੀਰਾ ਹੈ। ਇਸ ਲਈ ਪੰਥ ਅਤੇ ਪੰਜਾਬ ਦੇ ਰਾਜਨੀਤਕ, ਭੂਗੋਲਿਕ ਅਤੇ ਆਰਥਿਕ ਹੱਕਾਂ ਵਾਸਤੇ ਦਿੱਲੀ ਵੱਲ ਵਾਰ-ਵਾਰ ਹੱਥ ਅੱਡਣ ਦੀ ਬਜਾਏ ਅੱਜ ਖਾਲਸਈ ਹਲੇਮੀ ਰਾਜ ਦੇ ਸੰਕਲਪ ਨੂੰ ਪ੍ਰਣਾਈ ਸਿੱਖ ਰਾਜਨੀਤੀ ਨੂੰ ਪ੍ਰਫੁਲਤ ਕਰਨ ਦੀ ਲੋੜ ਹੈ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਇਤਿਹਾਸ ਦਾ ਹਵਾਲਾ ਦਿੰਦਿਆਂ ਆਖਿਆ ਕਿ ਅੰਗਰੇਜ਼ਾਂ ਨਾਲ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਸਿੱਖਾਂ ਨੇ ਮੋਹਰੀ ਰੋਲ ਨਿਭਾਇਆ, ਪਰ ਆਪਣੇ ਹੀ ਦੇਸ਼ ਦੇ ਆਗੂਆਂ ਵੱਲੋਂ ਕੀਤੇ ਗਏ ਵਾਅਦੇ ਅਜ਼ਾਦੀ ਮਗਰੋਂ ਭੁਲਾ ਦਿੱਤੇ ਗਏ। ਇੱਥੋਂ ਤੱਕ ਕਿ ਸਿੱਖਾਂ ਨੂੰ ਜ਼ਰਾਇਮ ਪੇਸ਼ਾ ਤੱਕ ਆਖ ਕੇ ਸਰਕਾਰੀ ਅਧਿਕਾਰੀਆਂ ਨੂੰ ਇਨ੍ਹਾਂ ’ਤੇ ਸ਼ੱਕੀ ਨਿਗਾਹਾਂ ਰੱਖਣ ਦੇ ਫਰਮਾਨ ਜਾਰੀ ਕਰ ਦਿੱਤੇ ਗਏ।

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਕਰੜੇ ਸੰਘਰਸ਼ ਮਗਰੋਂ ਸਿੱਖਾਂ ਨੂੰ ਪੰਜਾਬੀ ਸੂਬਾ ਤਾਂ ਮਿਲਿਆ, ਪਰ ਪੰਜਾਬ ਨੂੰ ਦਰਿਆਈ ਪਾਣੀਆਂ, ਰਾਜਧਾਨੀ ਚੰਡੀਗੜ੍ਹ ਅਤੇ ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਵਿਰਵਾ ਰੱਖਿਆ ਗਿਆ। ਪੰਜਾਬ ਦੇ ਇਨ੍ਹਾਂ ਮਸਲਿਆਂ ਅਤੇ ਸੂਬਾਈ ਖ਼ੁਦਮੁਖ਼ਤਿਆਰੀ ਵਾਲੇ ਸ੍ਰੀ ਅਨੰਦਪੁਰ ਸਾਹਿਬ ਦੇ ਮਤੇ ਨੂੰ ਲੈ ਕੇ ਸਿੱਖਾਂ ਨੂੰ ਧਰਮ ਯੁੱਧ ਮੋਰਚਾ ਲਗਾਉਣ ਲਈ ਮਜਬੂਰ ਹੋਣਾ ਪਿਆ।

ਜਿਸ ਨੂੰ ਜਬਰ ਦੀ ਨੀਤੀ ਨਾਲ ਕੁਚਲਣ ਅਤੇ ਐਮਰਜੈਂਸੀ ਸਮੇਂ ਅਕਾਲੀ ਦਲ ਵੱਲੋਂ ਕੀਤੇ ਵਿਰੋਧ ਦਾ ਬਦਲਾ ਲੈਣ ਲਈ ਹੰਕਾਰੀ ਤੇ ਜਾਬਰ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ 1 ਜੂਨ 1984 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਫੌਜ ਵਾੜ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਣ ਆਈਆਂ ਸੰਗਤਾਂ ’ਤੇ ਗੋਲੀਆਂ ਚਲਾ ਕੇ ਸਿੰਘ-ਸਿੰਘਣੀਆਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਬੇਰਹਿਮੀ ਦੇ ਨਾਲ ਸ਼ਹੀਦ ਕਰ ਦਿੱਤਾ ਗਿਆ। 

ਉਨ੍ਹਾਂ ਕਿਹਾ ਕਿ ਜੂਨ 1984 ਦਾ ਇਹ ਹਮਲਾ ਸਿੱਖ ਕੌਮ ਲਈ ਤੀਜਾ ਘੱਲੂਘਾਰਾ ਹੈ, ਜਿਸ ਦਾ ਦਰਦ ਅਤੇ ਜ਼ਖ਼ਮ ਸਿੱਖ ਅਵਚੇਤਨ ਵਿੱਚੋਂ ਕਦੇ ਵੀ ਮਨਫੀ ਨਹੀਂ ਹੋ ਸਕਣਗੇ।  ਗਿਆਨੀ ਰਘਬੀਰ ਸਿੰਘ ਨੇ ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਅਤੇ ਬੈਰਕਾਂ ਛੱਡਣ ਵਾਲੇ ਧਰਮੀ ਫੌਜੀਆਂ ਦੇ ਤਿਆਗ ਅਤੇ ਕੁਰਬਾਨੀਆਂ ਨੂੰ ਵੀ ਯਾਦ ਕੀਤਾ। ਉਨ੍ਹਾਂ ਆਖਿਆ ਕਿ ਧਰਮੀ ਫੌਜੀਆਂ ਦੀ ਬਗਾਵਤ ਸਦਕਾ ਹੀ ਇੰਦਰਾ ਗਾਂਧੀ ਦੀ ‘ਅਪਰੇਸ਼ਨ ਵੁੱਡਰੋਜ਼’ ਤਹਿਤ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਲਈ ਗੁਪਤ ਯੋਜਨਾ ਕਾਮਯਾਬ ਨਾ ਹੋ ਸਕੀ।

ਉਨ੍ਹਾਂ ਸਿੱਖ ਕੌਮ ਦੇ ਮੌਜੂਦਾ ਸੰਕਟਾਂ ਦੀ ਨਿਸ਼ਾਨਦੇਹੀ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ-ਕਲਿਆਣਕਾਰੀ ਫ਼ਲਸਫ਼ੇ `ਤੇ ਆਧਾਰਿਤ ਕੌਮੀ ਏਜੰਡਾ ਤੈਅ ਕਰਨ ਦੀ ਲੋੜ ’ਤੇ ਜੋਰ ਦਿੱਤਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖਾਂ ਦੀ ਜਨਮ ਅਤੇ ਕਰਮ ਭੂਮੀ ਪੰਜਾਬ ਵਿਚੋਂ ਗੁਆਚ ਰਹੀਆਂ ਸਿੱਖ ਕਦਰਾਂ-ਕੀਮਤਾਂ, ਵਾਤਾਵਰਨ, ਸਿਹਤ, ਮਾਂ-ਬੋਲੀ ਅਤੇ ਸਿੱਖਿਆ ਦੇ ਗੰਭੀਰ ਸੰਕਟ ਦੇ ਨਾਲ-ਨਾਲ ਕਿਰਤ ਸੱਭਿਆਚਾਰ ਅਤੇ ਧਰਮ ਦੀਆਂ ਸੱਚੀਆਂ ਕਦਰਾਂ-ਕੀਮਤਾਂ ਤੋਂ ਟੁੱਟੀ ਰਾਜਨੀਤੀ ਨੂੰ ਨਰੋਈ ਦਿਸ਼ਾ ਦੇਣ ਲਈ ਸਮੂਹਿਕ ਯਤਨ ਕੀਤੇ ਜਾਣ। 

ਉਨ੍ਹਾਂ ਸ਼ਾਨਾਮੱਤੇ ਸਿੱਖ ਇਤਿਹਾਸ ਦੀ ਸੇਧ ਵਿੱਚ ਉੱਚੇ-ਸੁੱਚੇ ਸਿੱਖ ਕਿਰਦਾਰ ਦੇ ਧਾਰਨੀ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਦੀਆਂ ਅਗਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਗੰਭੀਰ ਯਤਨ ਕੀਤੇ ਜਾਣ।ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਈਸ਼ਰ ਸਿੰਘ, ਬੀਬੀ ਸਤਵੰਤ ਕੌਰ, ਭਾਈ ਮਨਜੀਤ ਸਿੰਘ, ਸ. ਬੇਅੰਤ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ ਅਤੇ ਹੋਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਨਿਹੰਗ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਗੁਰਮੀਤ ਸਿੰਘ ਬੂਹ, ਸ. ਹਰਪਾਲ ਸਿੰਘ ਜੱਲਾ, ਸ. ਅਮਰੀਕ ਸਿੰਘ ਵਿਛੋਆ, ਭਾਈ ਅਜਾਇਬ ਸਿੰਘ ਅਭਿਆਸੀ, ਸ. ਅਮਰੀਕ ਸਿੰਘ ਸ਼ਾਹਪੁਰ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਭਾਈ ਜਸਬੀਰ ਸਿੰਘ ਰੋਡੇ, ਗਿਆਨੀ ਕੇਵਲ ਸਿੰਘ, ਸ. ਸਿਮਰਨਜੀਤ ਸਿੰਘ ਮਾਨ, ਬਾਬਾ ਬਲਜੀਤ ਸਿੰਘ ਦਾਦੂਵਾਲ, ਸ. ਜਸਬੀਰ ਸਿੰਘ ਘੁੰਮਣ, ਸ. ਮਨਜੀਤ ਸਿੰਘ ਜੀਕੇ, ਸ. ਅਮਰਬੀਰ ਸਿੰਘ ਢੋਟ, ਸ. ਕੰਵਰਚੜ੍ਹਤ ਸਿੰਘ, ਸ. ਸਰਬਜੀਤ ਸਿੰਘ ਖਾਲਸਾ, ਭਾਈ ਸੁਖਵਿੰਦਰ ਸਿੰਘ ਅਗਵਾਨ, ਮਾਤਾ ਬਲਵਿੰਦਰ ਕੌਰ, ਸ. ਈਮਾਨ ਸਿੰਘ ਮਾਨ, ਸ. ਕੰਵਰਪਾਲ ਸਿੰਘ, ਸ. ਪਰਮਜੀਤ ਸਿੰਘ ਮੰਡ, ਸ. ਬਲਵੰਤ ਸਿੰਘ ਗੋਪਾਲਾ, ਸ. ਤਲਵਿੰਦਰ ਸਿੰਘ ਬੁੱਟਰ, ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਆਦਿ ਮੌਜੂਦ ਸਨ।

ਜੂਨ 1984 ਦਾ ਘੱਲੂਆਰਾ ਭੁੱਲ ਨਹੀਂ ਸਕਦੀ ਸਿੱਖ ਕੌਮ -ਐਡਵੋਕੇਟ ਧਾਮੀ

ਜੂਨ 1984 ਦੇ ਘੱਲੂਘਾਰੇ ਦੇ ਸਾਲਾਨਾ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਾਂਗਰਸ ਹਕੂਮਤ ਵੱਲੋਂ ਸਿੱਖ ਕੌਮ ’ਤੇ 1984 ਦੇ ਜੂਨ ਮਹੀਨੇ ਵਿਚ ਕੀਤਾ ਗਿਆ ਜੁਲਮ ਕਦੇ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਆਖਿਆ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਵਿਰੋਧੀ ਸ਼ਕਤੀਆਂ ਅਤੇ ਜਾਲਮ ਸਰਕਾਰਾਂ ਦੇ ਜੁਲਮ ਦਾ ਸਿੱਖ ਕੌਮ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। 

ਉਨ੍ਹਾਂ ਕਿਹਾ ਕਿ ਜੂਨ 1984 ਦੇ ਸ਼ਹੀਦ ਕੌਮ ਦਾ ਸਰਮਾਇਆ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਭਾਰਤੀ ਸੰਸਦ ਵਿਚ ਕਿਸੇ ਵੀ ਸਰਕਾਰ ਨੇ ਘੱਲੂਘਾਰੇ ਦੀ ਮੁਆਫ਼ੀ ਤਾਂ ਕੀ ਮੰਗਣੀ ਸੀ, ਸਗੋਂ ਕੌਮੀ ਸੰਸਥਾਵਾਂ ਨੂੰ ਕਮਜ਼ੋਰ ਕਰਨ ਲਈ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਸਰਕਾਰਾਂ ਵੱਲੋਂ ਜਾਣਬੁਝ ਕੇ ਸਿੱਖਾਂ ਨੂੰ ਹਮੇਸ਼ਾਂ ਨਿਸ਼ਾਨੇ ’ਤੇ ਲਿਆ ਜਾਂਦਾ ਹੈ, ਜਦਕਿ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖਾਂ ਦਾ ਯੋਗਦਾਨ ਇਤਿਹਾਸ ਦਾ ਹਿੱਸਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੂਨ 1984 ਦੇ ਹਮਲੇ ਅਤੇ ਸਿੱਖ ਨਸਲਕੁਸ਼ੀ ਲਈ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ, ਜਿਸ ਕਾਰਨ ਕੌਮ ਅੰਦਰ ਰੋਸ ਹੈ।

 

Tags: SGPC , Religious , Dharmik , Shiromani Gurdwara Parbandhak Committee , Harjinder Singh Dhami

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD