Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਮੋਰਿੰਡਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ : ਖੇਤੀਬਾੜੀ ਵਿਭਾਗ ਰੂਪਨਗਰ

Agriculture, Dr. Gurbachan Singh, Chief Agricultural Officer Rupnagar, Morinda

Web Admin

Web Admin

5 Dariya News

ਮੋਰਿੰਡਾ , 06 Jun 2024

ਸਾਉਣੀ ਦੀਆਂ ਫਸਲਾਂ ਦੀ ਕਾਸ਼ਤ, ਫਸਲਾਂ  ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਾਣੀ ਦੀ ਸੁਚੱਜੀ ਵਰਤੋਂ ਲਈ ਜਿ਼ਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਡਾ ਗੁਰਬਚਨ ਸਿੰਘ, ਮੁੱਖ ਖੇਤੀਬਾੜੀ ਅਫਸਰ, ਰੂਪਨਗਰ ਅਗਵਾਈ ਅਤੇ  ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ਼੍ਰੀ ਜ਼ਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰੰਗੀ ਪੈਲਸ ਮੋਰਿੰਡਾ ਵਿਖੇ ਲਗਾਇਆ ਗਿਆ। ਕੈਂਪ ਦਾ ਉਤਘਾਟਨ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਲੋਂ ਕੀਤਾ ਗਿਆ। 

ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਅਤੇ ਕੰਪਨੀਆਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਜਿਸ ਦਾ ਕਿਸਾਨਾਂ ਵੱਲੋਂ ਭਰਪੂਰ ਲਾਹਾ ਲਿਆ ਗਿਆ। ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫਸਰ, ਰੂਪਨਗਰ ਨੇ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਗਏ ਕੰਮਾਂ ਦੀ ਕਾਰਗੁਜ਼ਾਰੀ ਅਤੇ ਸਾਉਣੀ ਦੀਆਂ ਫਸਲਾਂ ਲਈ ਐਕਸ਼ਨ ਪਲਾਨ ਸਮੂਹ ਕਿਸਾਨਾਂ ਨਾਲ ਸਾਂਝਾ ਕੀਤਾ। 

ਸੰਯਕਤ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਇੰਜੀ) ਸ਼਼੍ਰੀ ਜਗਦੀਸ਼ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਹੁੰਦੇ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਦੀ ਸਾਂਭ ਸੰਭਾਲ ਲਈ ਸਰਕਾਰ ਵੱਲੋਂ ਇਸ ਵਾਰ ਵੱਖ-ਵੱਖ ਖੇਤੀ ਮਸ਼ੀਨਾਂ ਨਿੱਜੀ ਕਿਸਾਨਾਂ ਨੂੰ 50 ਪ੍ਰਤੀਸ਼ਤ ਅਤੇ  ਕੋਆਪ੍ਰੇਟਿਵ ਸੁਸਾਇਟੀ, ਗ੍ਰਾਮ ਪੰਚਾਇਤਾਂ, ਗਰੁੱਪਾਂ ਨੁੰ 80 ਪ੍ਰਤੀਸ਼ਤ ਸਬਸਿਡੀ ਤੇ ਮੁਹੱਈਆ ਕਰਵਾਈ ਜਾਵੇਗੀ। ਬਿਨੈਕਾਰ ਮਸ਼ੀਨਾਂ ਲਈ ਆਨਲਾਈਨ ਪੋਰਟਲ ਤੇ 20 ਜੂਨ ਤੱਕ ਅਪਲਾਈ ਕਰ ਸਕਦੇ ਹਨ। ਇਸ ਵਾਰ ਟਰੈਕਟਰ ਵੀ ਕੋਆਪ੍ਰੇਟਿਵ ਸੁਸਾਇਟੀ, ਗ੍ਰਾਮ ਪੰਚਾਇਤਾਂ ਅਤੇ ਗਰੁੱਪਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਇਆ ਜਾਵੇਗਾ। 

ਡਾ. ਰਾਜੇਸ਼ ਕੁਮਾਰ ਸਹਾਇਕ ਡਾਇਰੈਕਟਰ ਬਾਗਬਾਨੀ ਵਿਭਾਗ ਰੂਪਨਗਰ ਨੇ ਕਿਸਾਨਾਂ ਨੂੰ ਪੋਲੀ ਹਾਊਸ, ਨੈਟ ਹਾਊਸ, ਸਪਰੇਅ ਪੰਪ, ਛੋਟੇ ਟਰੈਕਟਰ, ਕਿਚਨ ਗਾਰਡਨ ਟੂਲ ਅਤੇ ਖੁੰਭਾਂ ਤੇ ਵਿਭਾਗ ਦਿੱਤੀ ਜਾ ਰਹੀ ਸਬਸਿਡੀ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ।  ਡਾ. ਸਤਬੀਰ ਸਿੰਘ ਡਿਪਟੀ ਡਾਇਰੈਕਟਰ ਕੇ.ਵੀ.ਕੇ ਰੂਪਨਗਰ ਵੱਲੋਂ ਆਪਣੀ ਸੰਸਥਾ ਦੀ ਮਹੱਤਤਾ ਸਬੰਧੀ ਕਿਸਾਨਾਂ ਨੂੰ ਰੁਬਰੂ ਕਰਵਾਇਆ। 

ਡਾ. ਉਰਵੀ ਸ਼ਰਮਾ ਨੇ ਸਰਵਪੱਖੀ ਕੀਟ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਡਾ. ਅਪਰਨਾ ਵੱਲੋਂ ਦੁਧਾਰੂ ਪਸ਼ੂਆਂ ਵਿੱਚ ਮੂੰਹਖੋਰ ਅਤੇ ਗਲਘੋਟੂ ਬਿਮਾਰੀਆਂ ਦੇ ਟੀਕਾਕਰਨ ਸਬੰਧੀ ਦੱਸਿਆ ਗਿਆ। ਡਾ. ਜਗਮੋਹਨ ਸਿੰਘ ਸਹਾਇਕ ਪ੍ਰੋਫੈਸਰ ਵੱਲੋਂ ਮਿੱਟੀ ਅਤੇ ਪਾਣੀ ਪਰਖ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। 

ਡਾ. ਅੰਕੁਰਦੀਪ ਸਹਾਇਕ ਪ੍ਰੋਫੈਸਰ ਵੱਲੋਂ ਖੇਤੀ ਵਿੱਚ ਪਾਪੂਲਰ ਦੀ ਖੇਤੀ ਦੇ ਪ੍ਰਬੰਧਨ ਬਾਰੇ ਜਾਣੂ ਕਰਵਾਇਆ ਗਿਆ। ਡਾ. ਰਵਿੰਦਰ ਸਿੰਘ ਘੁੰਮਣ ਸਹਾਇਕ ਪ੍ਰੋਫੈਸਰ ਵੱਲੋਂ ਖਾਦਾਂ ਅਤੇ ਪਾਣੀ ਪ੍ਰਬੰਧਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਸੰਜੀਵ ਕੁਮਾਰ ਅਹੂਜਾ ਨੇ ਫਲਾਂ ਅਤੇ ਫੁੱਲਾਂ ਦੀ ਕਾਸ਼ਤ ਬਾਰੇ ਕਿਸਾਨਾਂ ਨੂੰ ਉਤਸ਼ਹਿਤ ਕੀਤਾ ਗਿਆ। 

ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਦੱਸਿਆ ਗਿਆ ਕਿ ਇਸ ਸਮੇਂ ਪੰਜਾਬ ਵਿੱਚ ਪਰਾਲੀ ਪ੍ਰਬੰਧਨ ਲਈ ਲਗਭਗ 1,25,000 ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਜਾ ਚੁੱਕੀ ਹੈ। ਕਿਸਾਨਾਂ ਨੂੰ ਇਸ ਮਸ਼ੀਨਰੀ ਦੀ ਸੁਚੱਜੀ ਵਰਤੋ ਤੇ ਜ਼ੋਰ ਦੇਣ ਦੀ ਜ਼ਰੂਰਤ ਹੈ ਤਾਂ ਜ਼ੋ ਮਸ਼ੀਨਾਂ ਦੀ ਕਾਰਗੁਜਾਰੀ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਵੱਲੋਂ ਪਾਣੀ ਦੇ ਡਿੱਗਦੇ ਪੱਧਰ ਨੂੰ ਨਜਿੱਠਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਤੇ ਜ਼ੋਰ ਦਿੱਤਾ ਗਿਆ। 

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ।ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਉਪ ਮੰਡਲ ਮੈਜਿਸਟ੍ਰੇਟ ਮੋਰਿੰਡਾ ਸ਼੍ਰੀ ਸੁਖਪਾਲ ਸਿੰਘ ਅਤੇ ਤਹਿਸੀਲਦਾਰ ਸ੍ਰੀ ਪ੍ਰਵੀਨ ਬੰਸਲ ਵੱਲੋਂ ਕੈਂਪ ਵਿੱਚ ਸਿ਼ਰਕਤ ਕੀਤੀ ਗਈ। ਉਪ ਮੰਡਲ ਮੈਜਿਸਟ੍ਰੇਟ ਵੱਲੋਂ ਵੀ ਕਿਸਾਨਾਂ ਨੂੰ ਪਾਣੀ ਦੀ ਬੱਚਤ ਕਰਨ ਲਈ ਹੋਰ ਫਸਲਾਂ ਵੱਲ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਵਾਰ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਕਾਫੀ ਵਾਧਾ ਵੇਖਿਆ ਗਿਆ ਹੈ। 

ਕਿਸਾਨਾਂ ਨੁੰ ਇਸ ਸਬੰਧੀ ਆਪਣੀ ਨੈਤਿਕ ਜਿ਼ੰਮੇਵਾਰੀ ਸਮਝਣੀ ਚਾਹੀਦੀ ਹੈ ਤਾਂ ਜ਼ੋ ਵਾਤਾਵਰਨ ਸਾਫ ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਨੇ ਕਿਸਾਨਾਂ ਨੂੰ  ਖੇਤੀ ਸਬੰਧੀ ਵੱਖ ਵੱਖ ਤਕਨੀਕੀ ਜਾਣਕਾਰੀ ਲੈਣ ਲਈ ਸਮੇਂ-ਸਮੇਂ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਤਾਂ ਜ਼ੋ ਕਿਸਾਨਾਂ ਨੂੰ ਖੇਤੀ ਤਕਨੀਕਾਂ ਸਬੰਧੀ ਜਾਣਕਾਰੀ ਮਿਲਦੀ ਰਹੇ।

ਉਨ੍ਹਾਂ ਦੱਸਿਆ ਕਿ ਝੋਨੇ ਦੀ  ਪੂਸਾ 44 ਕਿਸਮ ਦੀ ਕਾਸ਼ਤ ਨੂੰ ਸਰਕਾਰ ਵੱਲੋਂ ਬੈਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਘੱਟ ਪਾਣੀ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਤੇ ਜ਼ੋਰ ਦੇਣ ਲਈ ਕਿਹਾ ਗਿਆ ਤਾਂ ਜ਼ੋ ਪਰਾਲੀ ਪ੍ਰਬੰਧਨ ਅਤੇ ਡਿੱਗਦੇ ਪਾਣੀ ਦੀ ਸਮੱਸਿਆ ਤੇ ਕਾਬੂ ਪਾਇਆ ਜਾ ਸਕੇ। ਕਣਕ ਅਤੇ ਝੋਨੇ ਦੇ ਬਦਲ ਲਈ ਜਿ਼ਲ੍ਹੇ ਵਿੱਚ ਪਾਪੂਲਰ ਨਰਸਰੀ ਸਥਾਪਤ ਕਰਨ  ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਸਾਲ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਸਬਸਿਡੀ ਤੇ ਜਲਦੀ ਹੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜ਼ੋ ਕਿਸਾਨ ਵੀਰ ਸਮੇਂ ਸਿਰ ਪਰਾਲੀ ਪ੍ਰਬੰਧਨ ਕਰ ਸਕਣ। 

ਉਨ੍ਹਾਂ ਨੇ ਕਿਸਾਨਾਂ ਨੂੰ ਦੱਸਿਆ ਕਿ ਇਸ ਸੀਜ਼ਨ ਦੌਰਾਨ ਖਾਦ ਅਤੇ ਬੀਜ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਕੈਂਪ ਦੌਰਾਨ ਕਿਸਾਨ ਜਥੇਬੰਦੀ ਅਤੇ ਡੀਲਰ ਐਸੋਸੀਏਸ਼ਨ ਮੋਰਿੰਡਾ ਵੱਲੋ ਡਾਇਰੈਕਟਰ ਖੇਤੀਬਾੜੀ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਧੀਆ ਕਾਰਗੁ਼ਜਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੁੰ ਪ੍ਰਸੰਸਾ ਪੱਤਰ ਦਿੱਤੇ ਗਏ। ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਜਿ਼ਲ੍ਹੇ ਦੇ ਕਿਸਾਨਾਂ ਵੱਲੋਂ ਭਾਗ ਲਿਆ ਗਿਆ।

 

Tags: Agriculture , Dr. Gurbachan Singh , Chief Agricultural Officer Rupnagar , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD