Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਢੀਂਗਰਾ ਪੈਲੇਸ,ਕੋਟਕਪੂਰਾ ਰੋਡ ਵਿਖੇ ਕਿਸਾਨ ਮੇਲਾ 12 ਜੂਨ ਨੂੰ ਲੱਗੇਗਾ - ਡਾ.ਅਮਰੀਕ ਸਿੰਘ

ਜ਼ਿਲਾ ਪੱਧਰੀ ਕਿਸਾਨ ਮੇਲੇ ਦੀਆ ਤਿਆਰੀਆਂ ਲਈ ਮੁੱਖ ਖੇਤੀਬਾੜੀ ਅਫਸਰ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Agriculture, Dr. Amrik Singh,  Chief Agriculture Officer Faridkot, Faridkot

Web Admin

Web Admin

5 Dariya News

ਫਰੀਦਕੋਟ , 08 Jun 2024

ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਹੋ ਰਹੇ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ.ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲਾ ਫਰੀਦਕੋਟ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਐਗਰੀਕਲਚਰਲ ਟੈਕਨਾਲੋਜੀ ਮੈਨੇਜਮੈਂਟ ਏਜੰਸੀ(ਆਤਮਾ) ਅਤੇ ਆਰ ਜੀ ਆਰ ਸੈੱਲ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਢੀਂਗਰਾ ਪੈਲੇਸ ਕੋਟਕਪੂਰਾ ਰੋਡ ਫਰੀਦਕੋਟ ਵਿਖੇ ਲਗਾਇਆ ਜਾਵੇਗਾ, ਜਿਸ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਖੇ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ।

ਇਸ ਮੌਕੇ ਡਾ.ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫਸਰ, ਡਾ.ਅਵੀਨਿੰਦਰ ਸਿੰਘ ਬਾਹੀਆ, ਡਾ.ਚਰਨਜੀਤ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ,ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਸਮੇਤ ਸਮੂਹ ਅਧਿਕਾਰੀ ਹਾਜ਼ਰ ਸਨ। ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਖਾਸ ਕਰਕੇ ਨਰਮੇ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ ਮਿਤੀ 12 ਜੂਨ 2024 ਦਿਨ ਬੁੱਧਵਾਰ ਨੂੰ ਅਤਿ ਦੀ ਪੈ ਰਹੀ ਗਰਮੀ ਅਤੇ ਕਿਸਾਨਾਂ ਦੀ ਸਹੂਲਤ ਲਈ ਢੀਂਗਰਾ ਪੈਲੇਸ ਕੋਟਕਪੂਰਾ ਫਰੀਦਕੋਟ ਵਿਖੇ ਲਗਾਇਆ ਜਾਵੇਗਾ।

ਉਨਾਂ ਦੱਸਿਆ ਕਿ ਇਸ ਮੇਲੇ ਵਿੱਚ ਸਪੀਕਰ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਹੋਣਗੇ, ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਹਲਕਾ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋਣਗੇ।ਉਨਾਂ ਦੱਸਿਆ ਕਿ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਕਰਨਗੇ ਅਤੇ ਪ੍ਰਧਾਨਗੀ ਸੰਯੁਕਤ ਨਿਰਦੇਸ਼ਕ(ਪੌਦ ਸੁਰੱਖਿਆ) ਡਾ. ਨਰਿੰਦਰਪਾਲ ਸਿੰਘ ਬੈਨੀਪਾਲ ਕਰਨਗੇ।

ਉਨਾਂ ਦੱਸਿਆ ਕਿ ਇਸ ਮੌਕੇ ਇਸ ਮੇਲੇ ਦਾ ਮੁੱਖ ਉਦੇਸ਼ “ਰੱਬੀ ਦਾਤਾਂ ਬਚਾਈਏ,ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਵਾਹੀਏ” ਹੋਵੇਗਾ ਤਾਂ ਜੋ ਸਾਲ 2024 ਦੌਰਾਨ ਜ਼ਿਲਾ ਫਰੀਦਕੋਟ ਨੂੰ ਝੋਨੇ ਦੀ ਪਰਾਲੀ ਨੂੰ ਸਾੜਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲੈ ਕੇ ਆ ਸਕੀਏ। ਉਨਾਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ,ਅਗਾਂਹਵਧੂ ਕਿਸਾਨ, ਕਿਸਾਨਾਂ ਨੂੰ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਅਤੇ ਆਪਣੇ ਤਜ਼ਰਬੇ ਸਾਂਝੇ ਕਰਕੇ ਤਕਨੀਕੀ ਜਾਣਕਾਰੀ ਦੇਣਗੇ।

ਉਨਾਂ ਦੱਸਿਆ ਕਿ ਮੇਲੇ ਦੌਰਾਨ ਖੇਤੀਬਾੜੀ, ਬਾਗਬਾਨੀ,ਪਸ਼ੂ ਪਾਲਣ,ਸਿਹਤ ਵਿਭਾਗ,ਡੇਅਰੀ ਵਿਭਾਗ,ਮੱਛੀ ਪਾਲਣ,ਸਹਿਕਾਰਤਾ ਵਿਭਾਗ,ਬੈਂਕ ,ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ। ਉਨਾਂ ਸਮੂਹ ਖੇਤੀਬਾੜੀ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਮੇਲੇ ਪ੍ਰਤੀ ਜਾਗਰੂਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ।

ਉਨਾਂ ਕਿਸਾਨਾਂ ਖਾਸ ਕਰਕੇ ਨੋਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ।

 

Tags: Agriculture , Dr. Amrik Singh , Chief Agriculture Officer Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD