Sunday, 23 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 37.50 ਲੱਖ ਦੀ ਲਾਗਤ ਵਾਲੀਆਂ 5 ਨਵੀਂਆਂ ਟਾਟਾ ਏਸ ਗੱਡੀਆਂ ਹਰੀ ਝੰਡੀ ਦਿਖਾ ਕੇ ਰਵਾਨਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਐਸ.ਡੀ.ਐਮਜ਼ ਨੂੰ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ

ਲੁਧਿਆਣਾ 'ਚ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਕੀਤੀ ਪ੍ਰਧਾਨਗੀ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 11 Jun 2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਹੜ੍ਹ ਕੰਟਰੋਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟਾਂ (ਐਸ.ਡੀ.ਐਮਜ਼) ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਨ੍ਹਾਂ ਦੇ ਖੇਤਰਾਂ ਵਿੱਚ ਹੜ੍ਹ ਰੋਕੂ ਕੰਮ ਮਹੀਨੇ ਦੇ ਅੰਤ ਤੱਕ ਮੁਕੰਮਲ ਕਰ ਲਏ ਜਾਣ। ਡਿਪਟੀ ਕਮਿਸ਼ਨਰ ਸਾਹਨੀ ਨੇ ਕੰਮਾਂ ਦੀ ਪ੍ਰਗਤੀ ਦੀ ਰੋਜ਼ਾਨਾ ਨਿਗਰਾਨੀ ਅਤੇ ਵਿਸਤ੍ਰਿਤ ਰਿਪੋਰਟਾਂ ਜਮ੍ਹਾ ਕਰਨ 'ਤੇ ਜ਼ੋਰ ਦਿੱਤਾ। 

ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਨੂੰ ਸਮਾਂਬੱਧ ਮੁਕੰਮਲ ਕਰਨ ਦੀ ਅਪੀਲ ਕੀਤੀ। ਅਧਿਕਾਰੀਆਂ ਨੂੰ ਫਲੱਡ ਕੰਟਰੋਲ ਰੂਮ ਵਿੱਚ ਸਟਾਫ ਲਈ ਡਿਊਟੀ ਰੋਸਟਰ ਨੂੰ ਅੰਤਿਮ ਰੂਪ ਦੇਣ ਅਤੇ ਕਮਰੇ ਦੀ ਨਿਗਰਾਨੀ ਲਈ ਰੋਟੇਸ਼ਨ ਦੇ ਆਧਾਰ 'ਤੇ ਸੀਨੀਅਰ ਅਧਿਕਾਰੀਆਂ ਦੀ ਨਿਯੁਕਤੀ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਸਾਹਨੀ ਨੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਖੁਰਾਕ ਅਤੇ ਸਪਲਾਈ, ਸਿੰਚਾਈ, ਬਿਜਲੀ, ਡਰੇਨੇਜ, ਨਗਰ ਨਿਗਮ ਅਤੇ ਪੁਲਿਸ ਸਮੇਤ ਵੱਖ-ਵੱਖ ਵਿਭਾਗਾਂ ਦੁਆਰਾ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ। ਡਰੇਨੇਜ ਵਿਭਾਗ ਨੂੰ ਬੁੱਢੇ ਨਾਲੇ ਦੇ ਉਪਰਲੇ ਅਤੇ ਹੇਠਲੇ ਪਾਸੇ ਦੇ ਨਾਲਿਆਂ ਸਮੇਤ ਸਾਰੀਆਂ ਡਰੇਨਾਂ ਦੀ ਸਫ਼ਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। 

ਇਸ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਤੋਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਬੁੱਢੇ ਨਾਲੇ ਦੇ ਬੰਨ੍ਹਾਂ ਦੀ ਸਫ਼ਾਈ ਅਤੇ ਮਜ਼ਬੂਤੀ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਗਈ ਹੈ। ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ। 

ਅਧਿਕਾਰੀਆਂ ਨੂੰ ਹੜ੍ਹਾਂ ਦੀ ਸਥਿਤੀ ਵਿੱਚ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਹੜ੍ਹਾਂ ਦੀ ਸੰਭਾਵਨਾ ਵਾਲੇ ਸੰਵੇਦਨਸ਼ੀਲ ਖੇਤਰਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਰਸਾਤ ਦੇ ਮੌਸਮ ਸਬੰਧੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ ਅਤੇ ਹਰੇਕ ਵਿਭਾਗ ਵੱਲੋਂ ਪੁੱਖਤਾ ਯੋਜਨਾਵਾਂ ਤਿਆਰ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ, ਹੜ੍ਹ ਦੀ ਸਥਿਤੀ ਵਿਚ ਨਿਕਾਸੀ ਯੋਜਨਾ 'ਤੇ ਵੀ ਚਰਚਾ ਕੀਤੀ ਗਈ ਅਤੇ ਸੰਵੇਦਨਸ਼ੀਲ ਖੇਤਰਾਂ ਦੇ ਨਾਲ-ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਨਿਵਾਸੀਆਂ ਲਈ ਸੁਰੱਖਿਅਤ ਸਥਾਨਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ, ਡੀ.ਐਫ.ਐਸ.ਸੀ. ਸੰਜੇ ਸ਼ਰਮਾ, ਐਸ.ਡੀ.ਓ ਗਗਨਦੀਪ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

DC Sakshi Sawhney directs SDMs to ensure timely completion of flood protection works

Chairs a meeting to review flood control arrangements in Ludhiana

Ludhiana

Deputy Commissioner Sakshi Sawhney on Tuesday chaired a meeting to review flood control arrangements in the district. She asked the Sub Divisional Magistrates (SDMs) to ensure that flood protection works in their areas are completed by the end of the month. Sawhney emphasized daily monitoring of the progress of the works and submission of detailed reports. 

She stated that any delay would not be tolerated and urged a time-bound completion of the work. The officials were also instructed to finalize the duty roster for staff in the flood control room and to appoint senior officers on a rotation basis to monitor the room.

Sawhney reviewed the arrangements made by various departments, including Food & Supply, Irrigation, Power, Drainage, Municipal Corporation and Police, to tackle flood situations. The drainage department was directed to clean all drains, including those upstream and downstream of Buddha Nullah. 

Additionally, a detailed report was sought from the Municipal Corporation Ludhiana regarding the cleaning and strengthening of the embankments of Buddha Nullah under its jurisdiction. The Deputy Commissioner stressed that the officials should remain vigilant to avoid any untoward incidents during the upcoming rainy season. 

Officials were directed to strengthen flood-prone sensitive areas to minimize damage in the event of a flood. She said that the district administration would make adequate arrangements to handle any situation related to the rainy season, and contingency plans had been prepared by every department.

Furthermore, an evacuation plan in case of a flood was also discussed and sensitive areas along with safe relocation places for residents of flood-prone areas were directed to be identified. The District Revenue Officer, Gurjinder Singh, DFSC Sanjay Sharma, SDO Gagandeep Singh, and others were also present at the meeting.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD