Monday, 24 June 2024

 

 

ਖ਼ਾਸ ਖਬਰਾਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਯੋਜਨਾ ਕਮੇਟੀ ਦਫ਼ਤਰ ਵਿੱਚ ਲੋਕ ਮਿਲਣੀ ਤਹਿਤ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਣ ਲਈ ਵੱਖ-ਵੱਖ ਨੋਡਲ ਅਫਸਰਾਂ ਅਤੇ ਕਰਮਚਾਰੀਆਂ ਦਾ ਸਨਮਾਨ ਜ਼ਿਲਾ ਤਰਨਤਾਰਨ ਵਿੱਚ ਹੁਣ ਤੱਕ 2398 ਏਕੜ ਰਕਬੇ ਵਿੱਚ ਹੋ ਚੁੱਕੀ ਹੈ ਝੋਨੇ ਦੀ ਸਿੱਧੀ ਬਿਜਾਈ - ਸੰਦੀਪ ਕੁਮਾਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿੰਡਾਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਨੂੰ ਬਰਸਾਤੀ ਪਾਣੀ ਤੋਂ ਬਚਾਉਣ ਲਈ ਅੱਗੇ ਹੋ ਕੇ ਬੀੜਾ ਚੁੱਕਿਆ ਰਾਸ਼ਟਰੀ ਏਕਤਾ ਦਾ ਸੰਕਲਪ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਲਾਜ਼ਮੀ : ਬਨਵਾਰੀ ਲਾਲ ਪ੍ਰੋਹਿਤ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਮੈਡੀਕਲ ਚੈਕ ਅਪ ਅਤੇ ਸਿਹਤ ਸਬੰਧੀ ਕੀਤਾ ਜਾਗਰੂਕ ਪੀਐਸਪੀਸੀਐਲ ਨੇ ਹਰੀ ਊਰਜਾ ਨੂੰ ਦਿੱਤਾ ਹੁਲਾਰਾ ਐਲਪੀਯੂ ਨੇ ਤਕਨੀਕੀ ਤਰੱਕੀ ਦੇ ਸਮਾਜਿਕ ਪ੍ਰਭਾਵ ਦੀ ਪੜਚੋਲ ਕਰਨ ਲਈ ਐਸਯੂਟੀਏਕੇਐਸ ਦਾ ਆਯੋਜਨ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਮ ਲੋਕਾਂ ਦੇ ਹੋਏ ਰੂਬਰੂ, ਸੁਣੀਆਂ ਮੁਸ਼ਕਿਲਾਂ ਐਮਪੀ ਸੰਜੀਵ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ ਵਿੱਚ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦੀ ਕੀਤੀ ਮੰਗ ਮੋਹਾਲੀ ਹੋਇਆ ਹਾਲੋਂ ਬੇਹਾਲ ਅਫਸਰਸ਼ਾਹੀ ਦੀ ਨਲਾਇਕੀ ਦਾ ਨਤੀਜਾ ਭੁਗਤ ਰਹੇ ਸ਼ਹਿਰਵਾਸੀ ਅਪਰਾਧੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ : ਬ੍ਰਮ ਸ਼ੰਕਰ ਜਿੰਪਾ ਨਸ਼ਿਆਂ ਵਿਰੁੱਧ ਫੈਸਲਾਕੁਨ ਜੰਗ: ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਹਾਕੀ ਖਿਡਾਰੀਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਬਾਜਵਾ ਖੁਦ 12 ਪੌੜੀਆਂ ਚੜ੍ਹ ਕੇ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ : 'ਆਪ' ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾ : ਭਗਵੰਤ ਸਿੰਘ ਮਾਨ ਡਾ. ਬਲਜੀਤ ਕੌਰ ਵੱਲੋਂ ਫ਼ਰੀਦਕੋਟ ਆਬਜ਼ਰਵੇਸ਼ਨ ਹੋਮ ਦਾ ਦੌਰਾ ਸਤਿਗੁਰੂ ਕਬੀਰ ਜੀ ਮਹਾਰਾਜ ਦੀਆਂ ਸਿੱਖਿਆਵਾਂ ਮਨੁੱਖਤਾ ਲਈ ਵਰਦਾਨ : ਡਾ ਸੁਭਾਸ਼ ਸ਼ਰਮਾ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼ ਪੰਜਾਬ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਅਤੇ ਜਾਗਰੂਕਤਾ ਮੁਹਿੰਮਾਂ ਚਲਾਉਣਾ ਪੰਜਾਬ ਪੁਲਿਸ ਦੀ ਮੁੱਖ ਤਰਜੀਹ

 

ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਮਿਲ ਕੇ ਹਰ ਹੰਭਲਾ ਮਾਰਨ ਦੀ ਲੋੜ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 11 Jun 2024

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਰਾਸ਼ਟਰੀ ਵੈਕਟਰ ਬੌਰਨ ਡਿਜੀਜ਼ ਕੰਟਰੋਲ ਪ੍ਰੋਗਰਾਮ ਅਧੀਨ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਹੋਰ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਅੱਜ ਇੰਟਰ ਸੈਕਟੋਰਲ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਸਿਹਤ ਵਿਭਾਗ ਤੋਂ ਇਲਾਵਾ ਸਿੱਖਿਆ ਵਿਭਾਗ, ਨਗਰ ਕੌਂਸਲ, ਪੰਚਾਇਤ ਰਾਜ ਵਿਭਾਗ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।  

ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮੀਟਿੰਗ ਵਿਚ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਨੂੰ ਹਦਾਇਤ ਕਰਦੇ ਹੋਏ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਦਾ ਕੋਈ ਕੇਸ ਰਿਪੋਰਟ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਮਿਲ ਕੇ ਹਰ ਹੰਭਲਾ ਮਾਰਨ ਦੀ ਲੋੜ ਹੈ। ਅਗਲੇ ਮਹੀਨੇ ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਸਮੇਤ ਸਮੂਹ ਭਾਈਵਾਲ ਵਿਭਾਗਾਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ। 

ਉਨ੍ਹਾਂ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਵਿਚ ਨਿਰੰਤਰ ਸਰਵੇਖਣ, ਜਾਂਚ ਤੇ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾਣ। ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮਨਾਇਆ ਜਾਵੇ, ਜਿਸ ਤਹਿਤ ਡੇਂਗੂ ਤੋਂ ਬਚਾਅ ਲਈ ਹਫ਼ਤੇ ਵਿਚ ਇਕ ਵਾਰ ਕੂਲਰਾਂ, ਫਰਿੱਜ਼ ਦੀ ਟਰੇਅ ਤੇ ਗਮਲਿਆਂ ਦੀ ਸਫਾਈ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਮੱਛਰ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ। 

ਇਸ ਤੋਂ ਇਲਾਵਾ ਘਰਾਂ ਦੀਆਂ ਛੱਤਾਂ 'ਤੇ ਪਏ ਕਬਾੜ ਦੇ ਸਮਾਨ, ਪੁਰਾਣੇ ਟਾਇਰਾਂ, ਡਿਸਪੋਜੇਬਲ ਕੱਪ, ਗਲਾਸ, ਪਲੇਟਾਂ ਆਦਿ ਵਿਚ ਪਾਣੀ ਇਕੱਤਰ ਨਾ ਹੋਣ ਦਿੱਤਾ ਜਾਵੇ, ਕਿਉਂਕਿ ਡੇਂਗੂ ਦਾ ਮੱਛਰ ਥੋੜ੍ਹੇ ਜਿਹੇ ਪਾਣੀ ਵਿਚ ਵੀ ਪਲ਼ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦੇ ਮੱਦੇਨਜ਼ਰ ਅਗਲੇ ਮਹੀਨੇ ਬਹੁਤ ਮਹੱਤਵਪੂਰਨ ਹਨ, ਇਸ ਲਈ ਘਰ-ਘਰ ਜਾ ਕੇ ਲਾਰਵਾ ਚੈੱਕ ਕੀਤਾ ਜਾਵੇ। 

ਸ਼ਹਿਰਾਂ ਤੇ ਪਿੰਡਾਂ ਵਿਚ ਛੱਪੜਾਂ ਵਿਚ ਗੰਬੂਜੀਆ ਮੱਛੀਆਂ ਛੱਡੀਆਂ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਵੈਕਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਧ ਤੋਂ ਵੱਧ ਜਾਗਰੂਕ ਅਭਿਆਨ ਚਲਾਏ ਜਾਣ ਨੂੰ ਯਕੀਨੀ ਬਣਾਇਆ ਜਾਵੇ।ਸ. ਰੰਧਾਵਾ ਨੇ ਮਿਊਂਸੀਪਲ ਕਮੇਟੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਜਿਹੜੇ ਘਰਾਂ/ਅਦਾਰਿਆਂ ਵਿਚੋਂ ਇਕ ਤੋਂ ਵੱਧ ਵਾਰ ਲਾਰਵਾ ਮਿਲਦਾ ਹੈ, ਉਨ੍ਹਾਂ ਨੂੰ ਜੁਰਮਾਨਾ ਕੀਤਾ ਜਾਵੇ।

ਇਸ ਮੌਕੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਵਿਭਾਗ ਨੇ ਜ਼ਿਲ੍ਹੇ ਵਿਚ ਡੇਂਗੂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਲਈ ਗਤੀਵਿਧੀਆਂ ਚਲਾ ਰਿਹਾ ਹੈ। ਸਿਵਲ ਸਰਜਨ ਨੇ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਡੇਂਗੂ ਜਾਗਰੂਕਤਾ ਮੁਹਿੰਮ ਤਹਿਤ ਘਰ-ਘਰ ਸਰਵੇ ਸਮੇਂ ਸਿਹਤ ਮਹਿਕਮੇ ਦੀਆਂ ਟੀਮਾਂ ਨੂੰ ਸਹਿਯੋਗ ਦੇਣ। 

ਉਨ੍ਹਾਂ ਲੋਕਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਹਰੇਕ ਹਫਤੇ ਕੂਲਰਾਂ, ਫਰਿੱਜਾਂ ਦੀਆਂ ਟਰੇਆਂ ਵਿਚੋਂ ਪਾਣੀ ਕੱਢਣ ਉਪਰੰਤ ਸੁੱਕਾ ਕੇ ਵਰਤੋਂ ਵਿਚ ਲਿਆਉਣ ਤੇ ਗਮਲਿਆਂ ਸਮੇਤ ਪੁਰਾਣੇ ਪਏ ਕਬਾੜ, ਟਾਇਰ ਆਦਿ ਅਤੇ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਤਰ ਨਾ ਹੋਣ ਦੇਣ ਤਾਂ ਜੋ ਡੇਂਗੂ ਦਾ ਮੱਛਰ ਨਾ ਪਣਪ ਸਕੇ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਨੇ ਡੇਂਗੂ ਪ੍ਰਤੀ ਜਾਗਰੂਕਤਾ, ਰੋਕਥਾਮ, ਇਲਾਜ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। 

ਉਨ੍ਹਾਂ ਨੇ ਦੱਸਿਆ ਕਿ ਮੌਸਮ ਵਿੱਚ ਤਬਦੀਲੀ ਹੋਣ ਨਾਲ ਡੇਂਗੂ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ, ਜਿਸ ਤੋਂ ਬਚਾਅ ਲਈ ਸਾਵਧਾਨੀਆਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਕਿ ਅਜਿਹੇ ਕੱਪੜੇ ਪਾਉਣੇ ਚਾਹੀਦੇ ਹਨ, ਜਿਨ੍ਹਾਂ ਨਾਲ ਪੂਰਾ ਸਰੀਰ ਢੱਕਿਆ ਹੋਵੇ ਤਾਂ ਜੋ ਮੱਛਰ ਨਾ ਕੱਟ ਸਕੇ।

ਮੀਟਿੰਗ ਦੇ ਅੰਤ ਵਿਚ ਡਿਪਟੀ ਕਮਿਸ਼ਨਰ ਸ. ਨਵਜੋਤ ਪਾਲ ਸਿੰਘ ਰੰਧਾਵਾ ਤੇ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਸਮੇਤ ਹੋਰ ਅਧਿਕਾਰੀਆਂ ਨੇ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਪੋਸਟਰ ਵੀ ਰਿਲੀਜ਼ ਕੀਤਾ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ ਤੇ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। 

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD