ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਮਿੱਥੇ ਗਏ ਇਸ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ। ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਜਿਥੇ ਕਿ 1 ਜੁਲਾਈ ਤੋਂ ਬੂਟੇ ਲਗਾਏ ਜਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਣ ਵਿਭਾਗ ਵੱਲੋਂ ਇਸ ਟੀਚੇ ਦੀ ਪ੍ਰਾਪਤੀ ਲਈ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਨੂੰ ਸਾਰਿਆਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਗਨਰੇਗਾ ਰਾਹੀਂ 1.5 ਲੱਖ ਬੂਟੇ ਲਗਾਏ ਜਾਣਗੇ ਜਦਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਾਲ ਕਿਸਾਨਾਂ, ਸਮਾਜ ਸੇਵੀ ਸੰਗਠਨਾਂ, ਗੈਰ ਸਿਆਸੀ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਯੂਥ ਕਲੱਬਾਂ, ਖੇਡ ਕਲੱਬਾਂ ਨਾਲ ਤਾਲਮੇਲ ਕਰਦੇ ਹੋਏ ਵੀ ਇਸ ਉਦੇਸ਼ ਦੀ ਪੂਰਤੀ ਲਈ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਨਿਵਾਸੀਆਂ ਨੂੰ 1 ਲੱਖ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਲੋਕ ਆਪਣੇ ਆਲੇ ਦੁਆਲੇ ਖਾਲੀ ਪਈਆਂ ਥਾਵਾਂ, ਪਲਾਟਾਂ ਆਦਿ ਵਿੱਚ ਬੂਟੇ ਲਗਾ ਸਕਣ। ਉਨ੍ਹਾਂ ਦੱਸਿਆ ਕਿ ਰਵਾਇਤੀ ਕਿਸਮਾਂ ਦੇ ਬੂਟੇ ਜਿਵੇਂ ਬੋਹੜ, ਪਿੱਪਲ, ਕਿੱਕਰ, ਟਾਹਲੀ, ਨਿੰਮ ਆਦਿ ਦੇ ਨਾਲ ਨਾਲ ਫੁੱਲਾਂ ਦੀਆਂ ਵਿਭਿੰਨ ਕਿਸਮਾਂ, ਛਾਂਦਾਰ ਬੂਟੇ ਵੀ ਵੰਡੇ ਜਾਣਗੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਣ ਵਿਭਾਗ ਦੀਆਂ 6 ਨਰਸਰੀਆਂ ਵਿੱਚ 8 ਲੱਖ ਬੂਟੇ ਤਿਆਰ ਕੀਤੇ ਗਏ ਹਨ ਜਦਕਿ 5 ਨਰਸਰੀਆਂ ਵਿੱਚ ਮਗਨਰੇਗਾ ਸਕੀਮ ਤਹਿਤ ਬੂਟੇ ਵਿਕਸਤ ਕੀਤੇ ਗਏ ਹਨ। ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਰਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ।
संगरूर जिले को हरा-भरा बनाने के लिए 5 लाख पौधे लगाए जाएंगे : जतिंदर जोरवाल
सरकारी विभागों को खाली स्थानों का चयन कर पौधे लगाने के लिए प्रोत्साहित किया
संगरूर
संगरूर डिस्ट्रिक्ट को हरियाली से भरपूर बनाने के निर्धारित लक्ष्य के तहत चालू वित्तीय वर्ष के अंदर 5 लाख पौधे लगाने और उनकी उचित परवरिश करने का लक्ष्य रखा गया है। यह विचार डिप्टी कमिश्नर जतिंदर जोरवाल ने आज जिला प्रशासनिक कांप्लेक्स में विभिन्न विभागों के प्रमुखों के साथ बैठक के दौरान व्यक्त किए।
डिप्टी कमिश्नर ने कहा कि इस वर्ष के लिए निर्धारित इस लक्ष्य को प्राप्त करने के लिए लोगों की सक्रिय भागीदारी की आवश्यकता है क्योंकि यह प्रत्येक नागरिक का नैतिक कर्तव्य है कि वह वातावरण को हरा-भरा बनाने के लिए प्रकृति के साथ अपने रिश्ते को मजबूत करें। डिप्टी कमिश्नर ने विभागीय पदाधिकारियों को प्रत्येक विभाग के अंतर्गत रिक्त स्थानों की लिस्ट उपलब्ध कराने का निर्देश दिया, जहां एक जुलाई से पौधे लगाये जा सकें।
उन्होंने कहा कि पंजाब सरकार के दिशा-निर्देशों के तहत वन विभाग द्वारा इस लक्ष्य को हासिल करने के लिए एक योजना तैयार की गई है, जिसे सभी के सहयोग से पूरा किया जाएगा। डिप्टी कमिश्नर ने कहा कि मगनरेगा के माध्यम से 1.5 लाख पौधे लगाये जायेंगे और सरकारी विभागों के पदाधिकारियों के साथ-साथ किसानों, समाज सेवी संगठनों, गैर राजनीतिक संगठनों, शैक्षणिक संस्थानों, युवा क्लबों, खेल क्लबों के साथ समन्वय स्थापित कर इस उद्देश्य को पूरा किया जाएगा।
इस अवसर पर वन मंडल पदाधिकारी मोनिका देवी यादव ने कहा कि इस अभियान के अंतर्गत जिलेवासियों को 1 लाख पौधे निःशुल्क उपलब्ध कराये जायेंगे ताकि लोग अपने आसपास खाली जगहों, भूखंडों आदि में पौधे लगा सकें. उन्होंने कहा कि बरगद, पीपल, टाहली, नीम आदि पारंपरिक प्रजातियों के पौधों के साथ-साथ विभिन्न प्रकार के फूलों, छायादार पौधों का भी वितरण किया जाएगा।
उन्होंने बताया कि जिले में वन विभाग की 7 नर्सरियों में 8 लाख पौधे तैयार किये गये हैं, जबकि 5 नर्सरियों में मगनरेगा योजना के तहत पौधे विकसित किये गये हैं। बैठक के दौरान एसडीएम संगरूर चरणजोत सिंह वालिया , एसडीएम धूरी अमित गुप्ता, एसडीएम भवानीगढ़ विनीत कुमार, एसडीएम दिड़बा राजेश शर्मा, एसडीएम सुनाम प्रमोद सिंगला, सहायक कमिश्नर उपिंदरजीत कौर बराड़ सहित अन्य विभागों के मुखी भी उपस्थित थे।