Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਮੁਹਾਲੀ ਸਤਿਸੰਗ ਭਵਨ `ਚ ਹੋਇਆ ਨਿਰੰਕਾਰੀ ਬਾਲ ਸਮਾਗਮ

Nirankari, Satguru Mata Sudiksha ji Maharaj, Sant Nirankari charitable Foundation, Sant Nirankari Mission, Mohali

Web Admin

Web Admin

5 Dariya News

ਮੋਹਾਲੀ , 11 Jun 2024

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਆਸ਼ੀਰਵਾਦ ਸਦਕਾ ਸੰਤ ਨਿਰੰਕਾਰੀ ਸਤਿਸੰਗ ਭਵਨ ਮੋਹਾਲੀ ਵਿਖੇ ਵਿਸ਼ਾਲ ਨਿਰੰਕਾਰੀ ਬਾਲ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਮੁਹਾਲੀ ਫੇਜ਼-6, ਟੀਡੀਆਈ ਸਿਟੀ, ਸੈਦਪੁਰ, ਖਰੜ, ਕੁਰਾਲੀ, ਬਨੂੜ ਦੀਆਂ ਸਾਧ ਸੰਗਤ ਦੇ ਬੱਚਿਆਂ ਨੇ ਭਾਗ ਲਿਆ। ਪ੍ਰੋਗਰਾਮ ਵਿੱਚ ਬੱਚਿਆਂ ਦੁਆਰਾ ਅਧਿਆਤਮਿਕ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਭਜਨ, ਕਵਿਤਾ, ਪ੍ਰੇਰਨਾਦਾਇਕ ਕੱਵਾਲੀ, ਸਕਿੱਟਾਂ ਅਤੇ ਵਿਚਾਰ ਪੇਸ਼ ਕੀਤੇ ਗਏ। 

ਇਨ੍ਹਾਂ ਸਾਰੀਆਂ ਪੇਸ਼ਕਾਰੀਆਂ ਦਾ ਅਰਥ ਇਹ ਸੀ ਕਿ ਬੱਚਿਆਂ ਦਾ ਜੀਵਨ ਸੁੰਦਰ ਢੰਗ ਨਾਲ ਵਿਕਸਿਤ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਸਕਰਾਤਮਕ ਰਵੱਈਆ ਰੱਖਣਾ ਚਾਹੀਦਾ ਹੈ। ਇਸ ਮੌਕੇ ਚੰਡੀਗੜ੍ਹ ਜ਼ੋਨ ਦੇ ਜ਼ੋਨਲ ਇੰਚਾਰਜ ਸ੍ਰੀ ਓ.ਪੀ. ਨਿਰੰਕਾਰੀ ਜੀ ਨੇ ਬੱਚਿਆਂ ਵੱਲੋਂ ਦਿੱਤੀਆਂ ਗਈਆਂ ਪੇਸ਼ਕਾਰੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਜੋ ਬੱਚੇ ਬਚਪਨ ਵਿੱਚ ਸਕਰਾਤਮਕ ਜੀਵਨ ਬਤੀਤ ਕਰਦੇ ਹਨ ਅਤੇ ਆਪਣੀ ਪੜ੍ਹਾਈ 'ਤੇ ਵਿਸ਼ੇਸ਼ ਧਿਆਨ ਦਿੰਦੇ ਹਨ, ਉਹ ਖੇਡਾਂ ਅਤੇ ਸਰਗਰਮ ਗਤੀਵਿਧੀਆਂ ਲਈ ਵੀ ਜ਼ਰੂਰੀ ਸਮਾਂ ਕੱਢਦੇ ਹਨ ਉਹ ਭਵਿੱਖ ਵਿੱਚ ਸਮਾਜ ਲਈ ਉਪਯੋਗੀ ਸਿੱਧ ਹੁੰਦੇ ਹਨ ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪੜ੍ਹਾਈ ਦੇ ਵਿਸ਼ਿਆਂ ਵਿੱਚ ਰੁਚੀ ਬਣਾਈ ਰੱਖੀ ਜਾਵੇ ਤਾਂ ਕੋਈ ਵੀ ਵਿਸ਼ਾ ਮੁਸ਼ਕਲ ਨਹੀਂ ਹੁੰਦਾ। 

ਇਸ ਦੇ ਨਾਲ-ਨਾਲ ਜੋ ਬੱਚੇ ਅਧਿਆਤਮਿਕਤਾ ਨਾਲ ਜੁੜਦੇ ਹਨ | ਉਹ ਸੰਸਕਾਰ ਨਾਲ ਭਰਪੂਰ ਅਤੇ ਸੁੰਦਰ ਸਮਾਜ ਦੀ ਸਿਰਜਣਾ ਵਿੱਚ ਵੱਡਾ ਯੋਗਦਾਨ ਪਾ ਸਕਦੇ ਹਨ। ਅਜਿਹੇ ਸਮਾਗਮਾਂ ਵਿੱਚ ਭਾਗ ਲੈ ਕੇ ਬੱਚੇ ਅਨੁਸ਼ਾਸਨ, ਸਨਮਾਨ ਅਤੇ ਇੱਕ ਦੂਜੇ ਦੀ ਮਦਦ ਕਰਨ ਦੀਆਂ ਭਾਵਨਾਵਾਂ ਵੀ ਸਿੱਖਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਪਣੇ ਮਾਤਾ-ਪਿਤਾ ਅਤੇ ਬਜ਼ੁਰਗਾਂ ਦੀ ਸੇਵਾ ਕਰਨਾ ਆਪਣੇ ਜੀਵਨ ਦਾ ਉਦੇਸ਼ ਬਣਾਓ। ਜਿਹੜੇ ਬੱਚੇ ਆਪਣੇ ਮਾਤਾ-ਪਿਤਾ ਦੀ ਸੇਵਾ ਕਰਦੇ ਹਨ ਜਾਂ ਆਪਣੇ ਬਜ਼ੁਰਗਾਂ ਦਾ ਆਦਰ ਕਰਦੇ ਹਨ | ਉਹ ਜੀਵਨ ਵਿੱਚ ਹਮੇਸ਼ਾ ਤਰੱਕੀ ਕਰਦੇ ਹਨ।

ਇਸ ਮੌਕੇ ਮੁਹਾਲੀ ਸ਼ਾਖਾ ਦੇ ਸੰਜੋਯਕ ਡਾ: ਜੇ. ਕੇ . ਚੀਮਾ ਜੀ ਨੇ ਜ਼ੋਨਲ ਇੰਚਾਰਜ ਸ਼੍ਰੀ ਓ. ਪੀ., ਨਿਰੰਕਾਰੀ ਜੀ ਅਤੇ ਸਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸਤਿਗੁਰੂ ਦੇ ਬਚਨਾਂ ਨੂੰ ਕੇਵਲ ਸੁਣਨਾ ਹੀ ਨਹੀਂ ਚਾਹੀਦਾ ਬਲਕਿ ਇਨ੍ਹਾਂ ਸ਼ਬਦਾਂ ਨੂੰ ਜੀਵਨ ਵਿੱਚ ਅਪਨਾਉਣਾ ਚਾਹੀਦਾ ਹੈ। ਸਤਿਗੁਰੂ ਮਾਤਾ ਜੀ ਵੀ ਇਹੀ ਸੰਦੇਸ਼ ਦੇ ਰਹੇ ਹਨ ਕਿ ਸਾਨੂੰ ਸੁਖੀ ਜੀਵਨ ਜਿਊਣ ਲਈ ਉਸਾਰੂ ਜੀਵਨ ਜਿਊਣਾ ਚਾਹੀਦਾ ਹੈ।

मोहाली सत्संग भवन में निरंकारी बाल समागम का आयोजन

मोहाली

सत्गुरू माता सुदीक्षा जी महाराज के आर्शीवाद से मोहाली स्थित सन्त निरंकारी सत्संग भवन, में एक विशाल निरंकारी बाल समागम का आयोजन किया गया। इस समागम में मोहाली फेज-6, टीडीआई सिटी, सैदपुर, खरड़, कुराली, और बनूर की साधसंगत के बच्चों ने भाग लिया । इस कार्यक्रम में बच्चों द्वारा आध्यात्मिक एवं सांस्कृतिक प्रस्तुतियाँ; भजन, कविता, प्रेरणादायक कव्वाली, स्किट एवं विचार रखे गये। 

इन सब प्रस्तुतियों का भाव यह था कि बच्चों के जीवन का सुंदर विकास हो एवं वे अपने माता-पिता एवं अध्यापकों का सत्कार करें तथा सकारात्मक भाव रखें। इस अवसर पर चंडीगढ़ जोन के जोनल इंचार्ज श्री ओ. पी. निरंकारी जी ने बच्चों द्वारा दी गई प्रस्तुतियों की प्रशंसा करते हुए कहा कि जो बच्चे बचपन में ही सकारात्मक जीवन जीते हैं तथा अपनी पड़ाई -लिखाई के विषयों की ओर विशेष ध्यान देतें हैं, खेल कूद के लिए भी आवश्यक समय निकालते हैं तथा क्रियात्मक कार्य करते हैं वे भविष्य में समाज के लिए उपयोगी सिद्ध होते हैं। 

उन्होंने आगे कहा कि यदि पड़ाई के विषयों में रुचि रखी जाये तो कोई भी विषय कठिन नहीं होता। इसके साथ साथ जो बच्चे आध्यात्मिकता से भी जुड़ जाते हैं तो वे संस्कार युक्त, सुंदर समाज बनाने में बहुत बड़ा योगदान दे सकते हैं। इस प्रकार के समागमों में भाग लेने से बच्चे अनुशासन, मर्यादा व एक दूसरे की सहायता करने की भावनाओं को भी सीखते हैं। उन्होंने आगे कहा कि माता पिता व अपने बुर्जर्गों की सेवा करने को अपने जीवन का ध्येय बनाएं। जो बच्चे अपने माता पिता की सेवा करते हैं या बड़ों का आदर सम्मान करते हैं, वे जीवन में सदैव आगे बढ़ते हैं। 

इस अवसर पर मोहाली ब्रांच की संयोजक डॉ जे. के. चीमा जी ने जोनल इंचार्ज श्री ओ. पी. निरंकारी जी व सभी बच्चों व उनके अभिभावकों का अभिवादन किया व कहा कि सत्गुरू के वचनों को केवल सुनना नहीं है अपितु इन वचनों को जीवन में अपनाना है। सतगुरू माता जी भी यही संदेश दे रहे है कि सहज सुखी जीवन जीने के लिए हम सकारात्मक जीवन जियें।

 

Tags: Nirankari , Satguru Mata Sudiksha ji Maharaj , Sant Nirankari charitable Foundation , Sant Nirankari Mission , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD