Sunday, 23 June 2024

 

 

ਖ਼ਾਸ ਖਬਰਾਂ ਆਮ ਆਦਮੀ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਪਣੀ ਚੋਣ ਮੁਹਿੰਮ ਕੀਤੀ ਸ਼ੁਰੂ ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ ਸਿਲਾਈ ਮਸ਼ੀਨਾਂ ਦੀ ਮਦਦ ਨਾਲ ਇਨ੍ਹਾਂ ਵਿਧਵਾ ਔਰਤਾਂ ਦੀ ਆਰਥਿਕਤਾ ਵਿੱਚ ਹੋਵੇਗਾ ਸੁਧਾਰ - ਪਰਮਵੀਰ ਸਿੰਘ ਜ਼ਿਲ੍ਹਾ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ ਰਾਜ ਨੂੰ ਹਰਿਆ-ਭਰਿਆ ਬਣਾਉਣ ਲਈ ਇਸ ਸ਼ੀਜਨ ਦੌਰਾਨ ਲਗਾਏ ਜਾਣਗੇ ਲੱਗੱਭਗ 2.50 ਕਰੋੜ ਬੂਟੇ - ਕ੍ਰਿਸ਼ਨ ਕੁਮਾਰ ਨਰਿੰਦਰ ਕੌਰ ਭਰਾਜ ਵੱਲੋਂ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਡਰੇਨਾਂ ਤੇ ਚੋਆਂ ਦੀ ਸਫ਼ਾਈ ਪ੍ਰਕਿਰਿਆ ਮੁਕੰਮਲ ਕਰਨ ਦੇ ਆਦੇਸ਼ ਐਮਪੀ ਸੰਜੀਵ ਅਰੋੜਾ ਨੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਚਿਰਾਗ ਪਾਸਵਾਨ ਨਾਲ ਕੀਤੀ ਮੁਲਾਕਾਤ ਪੀ.ਐਸ.ਪੀ.ਸੀ.ਐਲ ਨੇ 19 ਜੂਨ ਨੂੰ 16,078 ਮੈਗਾਵਾਟ ਦੀ ਸਭ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕੀਤਾ : ਹਰਭਜਨ ਸਿੰਘ ਈ.ਟੀ.ਓ. ਜ਼ਮੀਨ ਦਾ ਇੰਤਕਾਲ ਕਰਨ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅੰਤਰਰਾਸ਼ਟਰੀ ਯੋਗ ਦਿਵਸ 2024 ਦੇ ਅਵਸਰ ‘ਤੇ ਪ੍ਰਧਾਨ ਮੰਤਰੀ ਦਾ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਵਿੱਚ ਸੰਬੋਧਨ” ਸ੍ਰੀਨਗਰ ਵਿੱਚ ਡਲ ਝੀਲ ‘ਤੇ ਇਸ ਵਰ੍ਹੇ ਯੋਗ ਦਿਵਸ ਪ੍ਰੋਗਰਾਮ ਵਿੱਚ ਮਨੋਰਮ ਵਾਤਾਵਰਣ ਦਾ ਅਹਿਸਾਸ ਹੋਇਆ: ਪ੍ਰਧਾਨ ਮੰਤਰੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਕਾਰਗਰ ਅਭਿਆਸ ਹੈ ਯੋਗ: ਮੀਤ ਹੇਅਰ ਸੀਜੀਸੀ ਲਾਂਡਰਾਂ ਨੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਯੋਗ ਨੂੰ ਅਪਣਾ ਕੇ ਤੰਦਰੁਸਤ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ : ਲਖਬੀਰ ਸਿੰਘ ਰਾਏ 01 ਜੁਲਾਈ ਤੋਂ 31 ਅਗਸਤ 2024 ਤੱਕ ਚਲਾਈ ਜਾਵੇਗੀ ਵਿਸ਼ੇਸ਼ ਦਸਤ ਰੋਕੂ ਮੁਹਿੰਮ-ਡਿਪਟੀ ਕਮਿਸ਼ਨਰ ਗਾਂਧੀ ਗਾਰਡਨ ਵਿਖੇ ਮਨਾਇਆ ਗਿਆ 10ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮੋਗਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ 37.50 ਲੱਖ ਦੀ ਲਾਗਤ ਵਾਲੀਆਂ 5 ਨਵੀਂਆਂ ਟਾਟਾ ਏਸ ਗੱਡੀਆਂ ਹਰੀ ਝੰਡੀ ਦਿਖਾ ਕੇ ਰਵਾਨਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਓਪਰੇਸ਼ਨ ਈਗਲ ਦੇ ਤਹਿਤ ਡੀ.ਆਈ.ਜੀ. ਅਤੇ ਐੱਸ.ਐੱਸ.ਪੀ. ਨੇ ਸੰਵੇਦਨਸ਼ੀਲ ਥਾਂਵਾਂ ਤੇ ਘਰਾਂ ਦੀ ਕੀਤੀ ਚੈਕਿੰਗ

 

ਵੇਕ ਅੱਪ ਲੁਧਿਆਣਾ - ਐਨ ਏਜੰਡਾ ਫਾਰ ਐਨਵਾਇਰਨਮੈਂਟ

ਪ੍ਰਸ਼ਾਸ਼ਨ ਵੱਲੋਂ 'ਗਰੀਨ ਹੈਕਾਥਨ' ਮੁਕਾਬਲੇ ਕਰਵਾਉਣ ਦਾ ਐਲਾਨ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 12 Jun 2024

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 'ਵੇਕ ਅੱਪ ਲੁਧਿਆਣਾ - ਐਨ ਏਜੰਡਾ ਫਾਰ ਐਨਵਾਇਰਨਮੈਂਟ' ਪ੍ਰੋਜੈਕਟ ਤਹਿਤ ਵੱਖ-ਵੱਖ ਵਿਭਾਗਾਂ ਅਤੇ ਗੈਰ ਸਰਕਾਰੀ ਸੰਗਠਨਾਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਲੁਧਿਆਣਾ ਵਿੱਚ ਵਾਤਾਵਰਣ ਦੀ ਸਥਿਰਤਾ, ਖਾਸ ਤੌਰ 'ਤੇ ਲੁਧਿਆਣਾ ਦੇ ਹਰਿਆਲੀ ਕਵਰ ਨੂੰ ਵਧਾਉਣ 'ਤੇ ਧਿਆਨ ਕੇਂਦਰਿਤ ਕੀਤਾ ਗਿਆ।

ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਏ.ਸੀ.ਏ. ਗਲਾਡਾ ਓਜਸਵੀ ਅਲੰਕਾਰ ਅਤੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਦੇ ਨਾਲ ਸਮਾਜਿਕ ਭਾਈਵਾਲੀ ਨਾਲ 'ਗਰੀਨ ਹੈਕਾਥਨ' ਮੁਕਾਬਲੇ ਕਰਵਾਉਣ ਦਾ ਐਲਾਨ ਵੀ ਕੀਤਾ। ਭਾਗੀਦਾਰ [email protected] ਰਾਹੀਂ ਜਾਂ ਕਿਊ.ਆਰ ਕੋਡ (ਨੱਥੀ) ਨੂੰ ਸਕੈਨ ਕਰਕੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। 

ਉਹਨਾਂ ਨੂੰ ਆਪਣੇ ਇਲਾਕਿਆਂ ਵਿੱਚ ਵਾਤਾਵਰਣ ਸੰਬੰਧੀ ਮੁੱਦਿਆਂ ਦੀ ਪਛਾਣ ਕਰਨੀ ਹੋਵੇਗੀ ਅਤੇ ਉਹਨਾਂ ਨੂੰ ਹੱਲ ਕਰਨ ਲਈ ਪ੍ਰਭਾਵਸ਼ਾਲੀ ਉਪਾਅ ਪ੍ਰਸਤਾਵਿਤ ਕਰਨੇ ਪੈਣਗੇ। ਜੇਕਰ ਉਨ੍ਹਾਂ ਦੇ ਸੁਝਾਵਾਂ ਨੂੰ ਅਮਲੀ ਅਤੇ ਨਤੀਜਾ-ਮੁਖੀ ਮੰਨਿਆ ਜਾਂਦਾ ਹੈ, ਤਾਂ ਪ੍ਰਸ਼ਾਸਨ ਉਨ੍ਹਾਂ ਦੇ ਵਿਚਾਰਾਂ ਦਾ ਸਨਮਾਨ ਕਰਦਿਆਂ ਲਾਗੂ ਕਰੇਗਾ।

ਡਿਪਟੀ ਕਮਿਸ਼ਨਰ ਸਾਹਨੀ ਨੇ ਜ਼ਿਲ੍ਹੇ ਦੇ ਜੰਗਲਾਤ ਰਕਬੇ ਨੂੰ ਵਧਾਉਣ ਲਈ ਆਗਾਮੀ ਮਾਨਸੂਨ ਸੀਜ਼ਨ ਵਿੱਚ 11 ਲੱਖ ਬੂਟੇ ਲਗਾਉਣ ਦਾ ਵੀ ਜ਼ਿਕਰ ਕੀਤਾ। ਇਹ ਬੂਟੇ ਵੱਖ-ਵੱਖ ਥਾਵਾਂ ਜਿਵੇਂ ਕਿ ਪੰਚਾਇਤੀ ਜ਼ਮੀਨਾਂ, ਪਿੰਡਾਂ ਦੇ ਛੱਪੜਾਂ ਦੇ ਆਲੇ-ਦੁਆਲੇ, ਸੜਕਾਂ ਦੇ ਕਿਨਾਰਿਆਂ, ਵਿਦਿਅਕ ਸੰਸਥਾਵਾਂ, ਸਿਹਤ ਸੰਭਾਲ ਕੇਂਦਰਾਂ ਅਤੇ ਹੋਰ ਵਿਭਾਗੀ ਖਾਲੀ ਪਈਆਂ ਜ਼ਮੀਨਾਂ 'ਤੇ ਲਗਾਏ ਜਾਣਗੇ। ਹਰਿਆ ਭਰਿਆ ਲੁਧਿਆਣਾ ਬਣਾਉਣ ਲਈ ਸਰਗਰਮ ਸਹਿਯੋਗ ਦੀ ਮੰਗ ਦੇ ਨਾਲ, ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਦਾ ਮੁਕਾਬਲਾ ਕਰਨ ਲਈ ਇੱਕ ਮੁੱਖ ਸਾਧਨ ਵਜੋਂ ਭਾਈਚਾਰਕ ਭਾਗੀਦਾਰੀ 'ਤੇ ਜ਼ੋਰ ਦਿੱਤਾ ਗਿਆ।

ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦੇ ਮੁਖੀਆਂ ਨੂੰ ਬੂਟੇ ਲਗਾਉਣ ਅਤੇ ਸਾਂਭ-ਸੰਭਾਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਯਕੀਨੀ ਬਣਾਉਣ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਦੀ ਅਪੀਲ ਕਰਦਿਆਂ ਹਰੇਕ ਵਿਭਾਗ ਨੂੰ ਆਪਣੇ ਨਿਰਧਾਰਤ ਟੀਚਿਆਂ ਨੂੰ ਸਰਗਰਮੀ ਨਾਲ ਪੂਰਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ, ਇੱਕ ਕਮਿਊਨਿਟੀ ਅਭਿਆਸ ਵਜੋਂ ਰੁੱਖ ਲਗਾਉਣ ਨੂੰ ਉਤਸ਼ਾਹਿਤ ਕਰਨ ਲਈ ਮੰਦਿਰਾਂ ਅਤੇ ਗੁਰਦੁਆਰਿਆਂ ਵਿੱਚ ਸ਼ਰਧਾਲੂਆਂ ਨੂੰ ਬੂਟੇ ਵੰਡਣ ਦੀ ਯੋਜਨਾ ਬਣਾਈ ਗਈ ਸੀ।

ਉਨ੍ਹਾਂ ਕਿਹਾ ਕਿ 'ਵੇਕ ਅੱਪ ਲੁਧਿਆਣਾ' ਦਾ ਮੁੱਖ ਟੀਚਾ ਹਰ ਨਾਗਰਿਕ, ਸਰਕਾਰੀ ਦਫ਼ਤਰ, ਵਿਦਿਅਕ ਅਦਾਰੇ, ਉਦਯੋਗ ਅਤੇ ਸਮਾਜਿਕ ਸੰਗਠਨਾਂ ਨੂੰ ਲੁਧਿਆਣਾ ਨੂੰ ਹਰਿਆ ਭਰਿਆ, ਸਥਿਰ ਅਤੇ ਜਲਵਾਯੂ ਅਨੁਕੂਲ ਸ਼ਹਿਰ ਵਿੱਚ ਤਬਦੀਲ ਕਰਨ ਲਈ ਸ਼ਾਮਲ ਕਰਨਾ ਹੈ, ਜਿਸ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਿਹਤਮੰਦ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਇਆ ਜਾ ਸਕੇ।

Wake up Ludhiana - an agenda for environment

Administration to hold 'Green Hackathon' competition

Ludhiana 

Deputy Commissioner Sakshi Sawhney on Wednesday held a meeting with various departments and NGOs as part of the 'Wake up Ludhiana - an agenda for the environment' project. The focus was on enhancing environmental sustainability in Ludhiana, particularly by increasing Ludhiana's green cover.

During the meeting, Sawhney, along with MC Commissioner Sandeep Rishi, GLADA ACA Ojasvi Alankar, and ADC Anmol Singh Dhaliwal, announced the organization of a 'Green Hackathon' competition for community participation. Participants can register through [email protected] or by scanning QR code (attached). 

They will have to identify environmental issues in their localities and propose effective measures to address them. If their suggestions are deemed actionable and result-oriented, the administration will honour and implement their ideas.

Sawhney also mentioned planting 11 lakh saplings in the upcoming monsoon season to expand the district’s forest cover. The saplings will be planted in various locations such as Panchayati lands, around village ponds, along roadsides, and on the premises of educational institutions, healthcare centers, and other departmental vacant lands.

Community participation was emphasized as a key tool in combating the effects of climate change, with a call for active collaboration to create a green Ludhiana. The Deputy Commissioner urged department heads to appoint nodal officers to ensure effective planting and maintenance of the saplings, emphasizing the need for each department to actively pursue its set targets. 

Additionally, plans were made to distribute saplings to devotees at temples and Gurdwaras to encourage tree planting as a community practice. She stated that the overarching goal of 'Wake up Ludhiana' is to engage every citizen, government office, educational institution, industry, and community organization in transforming Ludhiana into a green, sustainable, and climate-resilient city, ensuring a healthier and brighter future for generations to come.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD