Wednesday, 26 June 2024

 

 

ਖ਼ਾਸ ਖਬਰਾਂ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ ਕਿਸਾਨਾਂ ਨੂੰ ਮਿਆਰੀ ਖਾਦਾਂ ਦੀ ਉਪਲੱਬਧਤਾ ਯਕੀਨੀ ਬਨਾਉਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਅਤੇ ਸੈਂਪਲਿੰਗ ਜਰੂਰੀ : ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਕਾਰਗੁਜ਼ਾਰੀ ਦਾ ਲਿਆ ਜਾਇਜ਼ਾ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ ਤੇ ਵਿਕਾਸ ਕਾਰਜਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਤਿੰਨ ਹਫ਼ਤੇ 'ਚ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕਰਨ, ਲੋਕਾਂ ਦੀਆਂ ਮੁਸ਼ਕਿਲਾਂ ਤੁਰੰਤ ਹੱਲ ਕਰਨ ਤੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਨਿਪਟਾਉਣ ਦੇ ਨਿਰਦੇਸ਼

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 13 Jun 2024

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਤੇ ਸਥਾਨਕ ਵਸਨੀਕਾਂ ਦੇ ਨੁਮਾਇੰਦਿਆਂ ਨਾਲ ਇੱਕ ਸਾਂਝੀ ਬੈਠਕ ਕਰਕੇ ਪਟਿਆਲਾ ਦਿਹਾਤੀ ਹਲਕੇ 'ਚ ਹੜ੍ਹਾਂ ਤੋਂ ਬਚਾਅ ਪ੍ਰਬੰਧਾਂ, ਵਿਕਾਸ ਕਾਰਜਾਂ ਤੇ ਸਥਾਨਕ ਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਜਾਇਜ਼ਾ ਲਿਆ। ਮੀਟਿੰਗ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਤੇ ਹੋਰ ਅਧਿਕਾਰੀਆਂ ਸਮੇਤ ਹਲਕੇ ਦੇ ਪਤਵੰਤੇ ਵੀ ਵੱਡੀ ਗਿਣਤੀ 'ਚ ਮੌਜੂਦ ਰਹੇ। 

ਸਿਹਤ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਕੰਮਾਂ ਬਾਰੇ ਉਹ ਖ਼ੁਦ ਹਰ ਹਫ਼ਤੇ ਅਧਿਕਾਰੀਆਂ ਤੋਂ ਜਾਣਕਾਰੀ ਲੈਕੇ ਲਗਾਤਾਰ ਜਾਇਜ਼ਾ ਲੈ ਰਹੇ ਹਨ ਇਸ ਬਾਰੇ ਆਪਣੇ ਲੋਕਾਂ ਨੂੰ ਵੀ ਅਪਡੇਟ ਕਰਨਗੇ। ਮੀਟਿੰਗ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਸਮੇਤ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮਿੱਥੇ ਸਮੇਂ ਦੇ ਅੰਦਰ-ਅੰਦਰ ਹੱਲ ਕਰਵਾਉਣ ਲਈ ਦ੍ਰਿੜ ਸੰਕਲਪ ਹੈ। 

ਸਿਹਤ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਕੰਮ ਜੰਗੀ ਪੱਧਰ 'ਤੇ ਮਿੱਥੇ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਨੇ ਇਸ ਦੌਰਾਂਨ ਪੁੱਜੇ ਸਥਾਨਕ ਨੁਮਾਇੰਦਿਆਂ ਵੱਲੋਂ ਉਠਾਏ ਮਸਲੇ ਤੁਰੰਤ ਹੱਲ ਕਰਨ ਲਈ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਦਿੱਤੇ। ਡਾ. ਬਲਬੀਰ ਸਿੰਘ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਲੰਘੇ ਵਰ੍ਹੇ ਆਏ ਹੜ੍ਹਾਂ ਕਰਕੇ ਪਟਿਆਲਾ ਤੇ ਨੇੜਲੇ ਇਲਾਕਿਆਂ ਵਿੱਚ ਕਾਫ਼ੀ ਨੁਕਸਾਨ ਹੋਇਆ ਸੀ, ਇਸ ਲਈ ਵੱਡੀ ਨਦੀ ਦੇ ਬੰਨ੍ਹ (ਖਾਸ ਕਰਕੇ ਚੜ੍ਹਦੇ ਪਾਸੇ ਵਾਲੇ ਕਿਨਾਰੇ) ਅਗਲੇ ਤਿੰਨ ਹਫ਼ਤਿਆਂ ਦੇ ਅੰਦਰ-ਅੰਦਰ ਮਜ਼ਬੂਤ ਕੀਤੇ ਜਾਣ। 

ਉਨ੍ਹਾਂ ਨੇ ਪਿੰਡਾਂ ਵਿੱਚ ਜਿਥੇ ਕਿਤੇ ਡਰੇਨਾਂ ਤੇ ਸਾਇਫਨਾਂ ਦੀ ਸਫਾਈ ਦੀ ਲੋੜ ਹੈ ਬਾਰੇ ਵੀ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਡਰੇਨਾਂ ਨੂੰ ਹੋਰ ਡੂੰਘਾ ਕੀਤਾ ਜਾਵੇ ਤੇ ਇਨ੍ਹਾਂ ਦੁਆਲਿਉਂ ਨਾਜਾਇਜ਼ ਕਬਜ਼ੇ ਛੁਡਵਾ ਕੇ ਦਰਖ਼ਤ ਲਗਾਏ ਜਾਣ। ਸਿਹਤ ਮੰਤਰੀ ਨੇ ਕਿਹਾ ਕਿ ਵੱਡੀ ਨਦੀ ਵਿੱਚ ਪਾਣੀ ਲਿਜਾਣ ਦੀ ਸਮਰੱਥਾ ਵਧਾਈ ਜਾਣ ਸਮੇਤ ਘੱਟ ਸਮੇਂ 'ਚ ਹੰਗਾਮੀ ਹਾਲਤ ਵਿੱਚ ਕੀਤੇ ਜਾਣ ਵਾਲੇ ਕੰਮਾਂ ਤੇ ਲੰਬੇ ਸਮੇਂ ਦੇ ਹੱਲ ਕੱਢਣ ਵੱਲ ਤਵੱਜੋ ਦਿੱਤੀ ਜਾਵੇ, ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਮੁਤਾਬਕ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ, ਇਸ ਲਈ ਕੰਮਾਂ ਵਿੱਚ ਜਾਣ ਬੁੱਝਕੇ ਦੇਰੀ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਪਿੰਡ ਲੌਟ, ਨੰਦਪੁਰ ਕੇਸ਼ੋ, ਸਿੰਬੜੋ, ਬਾਰਨ ਤੇ ਹੋਰ ਪਿੰਡਾਂ 'ਚ ਛੱਪੜਾਂ ਦੇ ਮਸਲੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਬੈਠਕ ਦੌਰਾਨ ਕਈ ਕਲੋਨੀਆਂ, ਫੈਕਟਰੀ ਏਰੀਆ, ਰਾਮ ਬਾਗ ਆਦਿ ਵਿੱਚ ਪਾਣੀ ਦੀ ਨਿਕਾਸੀ, ਪੀਣ ਵਾਲੇ ਦੀ ਸਮੱਸਿਆ ਸਮੇਤ ਅਵਾਰਾ ਕੁੱਤਿਆਂ ਦੀਆਂ ਸਾਹਮਣੇ ਆਈਆਂ ਸ਼ਿਕਾਇਤਾਂ ਬਾਬਤ ਸਿਹਤ ਮੰਤਰੀ ਨੇ ਨਗਰ ਨਿਗਮ ਨੂੰ ਲੋੜੀਂਦੇ ਕਦਮ ਤੁਰੰਤ ਉਠਾਉਣ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਦੱਸਿਆ ਕਿ ਫੂਲਕੀਆਂ ਇਨਕਲੇਵ-ਪੁਲਿਸ ਲਾਈਨ ਸਮੇਤ ਫੈਕਟਰੀ ਏਰੀਆ, ਮਨਜੀਤ ਨਗਰ ਤੇ ਡੀ.ਐਲ.ਐਫ਼ ਕਲੋਨੀ ਵਿਖੇ ਬਰਸਾਤ ਦੇ ਖੜ੍ਹੇ ਹੁੰਦੇ ਪਾਣੀ ਦੀ ਸਮੱਸਿਆ ਦਾ ਵੀ ਸਥਾਈ ਹੱਲ ਕਰਨ ਲਈ ਸਟਰੌਮ ਵਾਟਰ ਚੈਨਲ ਪਾਉਣ ਦਾ ਕੰਮ ਮੁਕੰਮਲ ਹੋਣ ਨੇੜੇ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫੁਲਕੀਆਂ ਇਨਕਲੇਵ ਤੋਂ ਅਨੰਦ ਨਗਰ-ਰਣਜੀਤ ਨਗਰ ਤੱਕ ਪਈ ਪਾਈਪ ਕਰਕੇ ਖਰਾਬ ਹੋਈ ਸੜਕ ਦੀ ਮੁਰੰਮਤ ਦਾ ਕੰਮ ਤੁਰੰਤ ਨਿਪਟਾਇਆ ਜਾਵੇ।

ਇਸੇ ਦੌਰਾਨ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਕਰਨ ਸਮੇਤ ਸਾਰੇ ਪਿੰਡਾਂ ਦੀ ਨੁਹਾਰ ਬਦਲੀ ਜਾਵੇਗੀ। ਇਕ ਮੌਕੇ ਏ.ਡੀ.ਸੀ. (ਜ) ਕੰਚਨ, ਪੀ.ਡੀ.ਏ. ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ, ਕਰਨਲ ਜੇ.ਵੀ ਸਿੰਘ, ਬਲਵਿੰਦਰ ਸੈਣੀ, ਜ਼ਿਲ੍ਹਾ ਮਾਲ ਅਫ਼ਸਰ ਗੁਰਲੀਨ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਨਦੀਪ ਕੌਰ, ਡਾ. ਭੀਮਇੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸੂਬਾ ਆਗੂ ਜਗਦੀਪ ਸਿੰਘ ਜੱਗਾ, ਜਸਬੀਰ ਸਿੰਘ ਗਾਂਧੀ, ਚਰਨਜੀਤ ਸਿੰਘ ਐਸ.ਕੇ, ਲਾਲ ਸਿੰਘ, ਮਨਦੀਪ ਸਿੰਘ ਵਿਰਦੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD