Friday, 21 June 2024

 

 

ਖ਼ਾਸ ਖਬਰਾਂ ਵੋਲਟਾਸ ਨੇ ਚੰਡੀਗੜ੍ਹ ਵਿਚ ਆਪਣਾ ਪਹਿਲਾ 'ਕੰਪਨੀ ਓਨਡ ਅਤੇ ਕੰਪਨੀ ਓਪ੍ਰੇਟਡ (ਸੀਓਸੀਓ)' ਬ੍ਰਾਂਡ ਸਟੋਰ ਖੋਲਿਆ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਮੀਤ ਹੇਅਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦਾ ਪੋਸਟਰ ਜਾਰੀ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਮਐਸਪੀ 'ਤੇ ਆਮ ਆਦਮੀ ਪਾਰਟੀ ਨੇ ਕਿਹਾ - ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਨਾਲੰਦਾ ਦੇ ਖੰਡਰਾਂ ਨੂੰ ਦੇਖਿਆ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਪਟਵਾਰਖਾਨੇ ਦਾ ਅਚਾਨਕ ਦੌਰਾ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸਹੂਲਤਾਂ ਵਿੱਚ ਆਈ ਕ੍ਰਾਂਤੀ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਬੋਹਰ-ਬੱਲੂਆਣਾ ਹਲਕਿਆਂ ਦੇ 122 ਪਿੰਡਾਂ ਦੀ ਪੌਣੇ ਪੰਜ ਲੱਖ ਆਬਾਦੀ ਨੂੰ ਮਿਲੇਗਾ ਸਾਫ ਪੀਣ ਦਾ ਪਾਣੀ ਦਿਵਿਆਂਗ ਯੂ.ਡੀ.ਆਈ.ਡੀ. ਕਾਰਡ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੰਬਿਤ ਯੂ.ਡੀ.ਆਈ.ਡੀ. ਕਾਰਡਾਂ ਦੀ ਸਥਿਤੀ ਦੀ ਸਮੀਖਿਆ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮਿ੍ਰਤਸਰ ਸ਼ਹਿਰ ਦੀ ਹਾਲਤ ਸੁਧਾਰਨ ਲਈ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹੇ ਦੇ ਪਿੰਡਾਂ ਵਿੱਚ 525.8 ਕਰੋੜ ਦੀ ਲਾਗਤ ਨਾਲ 52 ਖੇਡ ਮੈਦਾਨ ਤਿਆਰ : ਸੋਨਮ ਚੌਧਰੀ 24 ਲੱਖ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਹੈ, ਨੀਟ ਪ੍ਰੀਖਿਆ ਦੇ ਮਾਮਲੇ 'ਤੇ ਐਨਟੀਏ ਦੀ ਚੁੱਪ ਬਰਦਾਸ਼ਤ ਨਹੀਂ, ਐਨਟੀਏ ਨੂੰ ਸੱਚ ਦੱਸਣਾ ਚਾਹੀਦਾ ਹੈ : ਆਪ ਬਿਮਾਰ ਪਸ਼ੂ-ਪੰਛੀਆਂ ਦੀ ਦੇਖਭਾਲ ਲਈ ਲੋੜੀਂਦੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ : ਏ ਡੀ ਸੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਜ਼ਿਲ੍ਹੇ ਦੀ ਸਲਾਨਾਂ ਕਰਜ਼ਾ ਯੋਜਨਾ ਕੀਤੀ ਜਾਰੀ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਬਟਾਲਾ ਦਾ ਵਿਕਾਸ ਪੱਖੋਂ ਨਕਸ਼ਾ ਬਦਲਿਆ ਜਾਵੇਗਾ - ਵਿਧਾਇਕ ਸ਼ੈਰੀ ਕਲਸੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ

 

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਤਰ੍ਹਾਂ ਤਿਆਰ : ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੌਂਪੀ ਜ਼ਿੰਮੇਵਾਰੀ

Komal Mittal, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Jun 2024

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਬਰਸਾਤਾਂ ਦੌਰਾਨ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਚੁੱਕੀਆਂ ਹਨ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ, ਐਸ.ਡੀ.ਐਮ ਗੜ੍ਹਸ਼ੰੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਅਤੇ ਡੀ.ਆਰ.ਓ ਅਰਵਿੰਦ ਪ੍ਰਕਾਸ਼ ਵਰਮਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਜੂਨ ਤੋਂ ਸਤੰਬਰ ਤੱਕ ਭਾਰੀ ਬਾਰਿਸ਼ ਕਾਰਨ ਹੜ੍ਹ ਦੀ ਸਥਿਤੀ ਬਣੇ ਰਹਿਣ ਦੀ ਸੰਭਾਵਨਾ ਹੁੰਦੀ ਹੈ, ਇਸ ਲਈ ਇਸ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧ ਬਹੁਤ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨ ਲਈ ਇਕਜੁੱਟਤਾ ਅਤੇ ਤਾਲਮੇਲ ਨਾਲ ਕੰਮ ਕਰਨ ਦੀ ਲੋੜ ਹੈ।

ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਸਬ-ਡਵੀਜ਼ਨ ਪੱਧਰ ’ਤੇ ਸੈਕਟਰ ਪਲਾਨ ਬਣਾਉਣ ਦੇ ਨਾਲ-ਨਾਲ ਪੁਲਿਸ ਦੇ ਤਾਲਮੇਲ ਨਾਲ ਸੈਕਟਰ ਅਫ਼ਸਰ ਨਿਯੁਕਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਤਜ਼ਰਬੇਕਾਰ ਗੋਤਾਖੋਰਾਂ ਅਤੇ ਤੈਰਾਕਾਂ ਨੂੰ ਵੀ ਪਹਿਲਾਂ ਤੋਂ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋੜ ਪੈਣ ’ਤੇ ਇਨ੍ਹਾਂ ਦਾ ਸਹਿਯੋਗ ਲਿਆ ਜਾ ਸਕੇ। 

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸੰਭਾਵੀ ਹੜ੍ਹਾਂ ਵਾਲੇ ਇਲਾਕਿਆਂ ਵਿਚ ਲੋਕਾਂ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਅਗੇਤੇ ਪ੍ਰਬੰਧ ਕੀਤੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਸੌਂਪੀ ਡਿਊਟੀ ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ, ਤਾਂ ਜੋ ਹੜ੍ਹ ਵਰਗੇ ਹਾਲਾਤ ਨਾਲ ਨਜਿੱਠਣ ਲਈ ਕੋਈ ਮੁਸ਼ਕਿਲ ਨਾ ਆ ਸਕੇ। 

ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜਨ ਦੌਰਾਨ ਜੂਨ ਤੋਂ ਸਤੰਬਰ ਤੱਕ ਕਿਸੇ ਵੀ ਅਧਿਕਾਰੀ ਦਾ ਮੋਬਾਇਲ ਫੋਲ ਬੰਦ ਨਹੀਂ ਹੋਣਾ ਚਾਹੀਦਾ, ਬਲਕਿ 24 ਘੰਟੇ ਚਾਲੂ ਰਹਿਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਮਨਜ਼ੂਰੀ ਬਿਨਾਂ ਕੋਈ ਵੀ ਅਧਿਕਾਰੀ ਹੜ੍ਹ ਦੇ ਇਸ ਸੀਜ਼ਨ ਵਿਚ ਛੁੱਟੀ ਨਹੀਂ ਕਰੇਗਾ ਅਤੇ ਨਾ ਹੀ ਆਪਣਾ ਸਟੇਸ਼ਨ ਛੱਡੇਗਾ। 

ਇਸ ਦੌਰਾਨ ਉਨ੍ਹਾਂ ਟਾਂਡਾ, ਦਸੂਹਾ ਅਤੇ ਮੁਕੇਰੀਆਂ ਸਬ-ਡਵੀਜ਼ਨ ਤਹਿਤ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਲਈ ਐਸ.ਡੀ.ਐਮ ਟਾਂਡਾ, ਦਸੂਹਾ ਅਤੇ ਐਸ.ਡੀ.ਐਮ ਮੁਕੇਰੀਆਂ ਨੂੰ ਸਾਂਝੇ ਤੌਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਚੋਆਂ ਨੇੜੇ ਬੱਚੇ ਨਹਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਸੀਜ਼ਨ ਦੌਰਾਨ ਬੱਚਿਆਂ ਦਾ ਚੋਆਂ ਵਿਚ ਨਹਾਉਣਾ ਬਹੁਤ ਖ਼ਤਰਨਾਕ ਸਾਬਤ ਹੋ ਸਕਦਾ ਹੈ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਅਗੇਤੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਬਰਸਾਤਾਂ ਵਿਚ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਦੇ ਜਿਨ੍ਹਾਂ ਸਥਾਨਾਂ ਵਿਚ ਜ਼ਿਆਦਾ ਪਾਣੀ ਆਉਂਦਾ ਹੈ, ਉਥੇ  ਉਸਦੀ ਨਿਕਾਸੀ ਲਈ ਵੀ ਯੋਗ ਪ੍ਰਬੰਧ ਪਹਿਲਾਂ ਤੋਂ ਕਰ ਲਏ ਜਾਣ, ਜਿਸ ਵਿਚ ਨਗਰ ਨਿਗਮ, ਕੌਂਸਲਾਂ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਪੂਰਾ ਸਹਿਯੋਗ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਐਸ.ਡੀ.ਐਮਜ਼ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧੀਨ ਆਉਂਦੇ ਪ੍ਰਭਾਵਿਤ ਪਿੰਡਾਂ ਦੀ ਚੋਣ ਕਰਨ ਦੇ ਨਾਲ-ਨਾਲ ਦਰਿਆਵਾਂ, ਧੁੱਸੀ ਬੰਨ ਦੇ ਕਿਨਾਰਿਆਂ ਨੂੰ ਦਰੁੱਸਤ ਕਰਵਾਉਣ ਤੋਂ ਇਲਾਵਾ ਯੋਗ ਥਾਵਾਂ ਦੀ ਜਲਦੀ ਰਿਪੇਅਰ ਕਰਵਾਉਣ ਲਈ ਵੀ ਯਤਨ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ, ਤਹਿਸੀਲ ਅਤੇ ਸਬ ਤਹਿਸੀਲ ਪੱਧਰ ’ਤੇ ਫਲੱਡ ਕੰਟਰੋਲ ਰੂਮ ਵੀ ਸਥਾਪਿਤ ਕੀਤੇ ਗਏ ਹਨ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਫਲੱਡ ਕੰਟਰੋਲ ਰੂਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤਾ ਜਾਵੇਗਾ, ਜਿਸ ਦਾ ਫੋਨ ਨੰਬਰ 01882-220412 ਹੈ। ਕੋਮਲ ਮਿੱਤਲ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਸੰਭਾਵੀ ਹੜ੍ਹਾਂ ਦੌਰਾਨ ਜਿਥੇ ਡਾਕਟਰਾਂ ਦੀ ਡਿਊਟੀ ਲਗਾਈ ਜਾਵੇ, ਉਥੇ ਦਵਾਈਆਂ ਦਾ ਵੀ ਪ੍ਰਬੰਧ ਯਕੀਨੀ ਬਣਾਇਆ ਜਾਵੇ। 

ਉਨ੍ਹਾਂ ਕਿਹਾ ਕਿ ਬਰਸਾਤਾਂ ਦੌਰਾਨ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਵਿਸ਼ੇਸ਼ ਤੌਰ ’ਤੇ ਚੁਕੰਨਾ ਰਹੇ। ਇਸ ਤੋਂ ਇਲਾਵਾ ਉਨ੍ਹਾਂ ਸਬੰਧਤ ਵਿਭਾਗਾਂ ਨੂੰ ਕਿਸ਼ਤੀਆਂ, ਲਾਈਫ ਜੈਕਟਾਂ ਅਤੇ ਹੜ੍ਹ ਦੀ ਸਥਿਤੀ ਸਬੰਧੀ ਉਪਯੋਗ ਹੋਣ ਵਾਲੀ ਮਸ਼ੀਨਰੀ ਦੇ ਅਗੇਤੇ ਤੌਰ ’ਤੇ ਜਾਂਚ ਕਰਨ ਦੀ ਵੀ ਹਦਾਇਤ ਕੀਤੀ। ਉਨ੍ਹਾਂ ਹੜ੍ਹ ਵਰਗੇ ਹਾਲਾਤ  ਦੌਰਾਨ ਪਸ਼ੂ ਪਾਲਣ ਵਿਭਾਗ ਨੂੰ ਪਸ਼ੂਆਂ ਲਈ ਵੀ ਯੋਗ ਪ੍ਰਬੰਧ ਕਰਨ ਲਈ ਕਿਹਾ। 

ਉਨ੍ਹਾਂ ਐਸ.ਡੀ.ਐਮਜ਼ ਨੂੰ ਸਮਾਜ ਸੇਵੀ ਅਤੇ ਸਮਾਜਿਕ ਸੰਸਥਾਵਾਂ ਦੀ ਚੋਣ ਕਰਨ ਤੋਂ ਇਲਾਵਾ ਪਿੰਡ ਵਿਚ ਮਿਹਨਤੀ ਵਿਅਕਤੀਆਂ ਦੀ ਸ਼ਨਾਖਤ ਕਰਨ ਲਈ ਕਿਹਾ, ਤਾਂ ਜੋ ਇਸ ਤਰ੍ਹਾਂ ਦੇ ਹਾਲਾਤ ਦਾ ਸਾਹਮਣਾ ਕਰਨ ਲਈ ਇਨ੍ਹਾਂ ਦਾ ਸਹਿਯੋਗ ਲਿਆ ਜਾ ਸਕੇ। ਇਸ ਮੌਕੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

संभावित बाढ़ से निपटने के लिए जिला प्रशासन पूरी तरह से तैयार : कोमल मित्तल

डिप्टी कमिश्नर ने संभावित बाढ़ से निपटने के लिए अलग-अलग विभागों के अधिकारियों की लगाई जिम्मेदारी

होशियारपुर

डिप्टी कमिश्नर कोमल मित्तल ने कहा कि बरसातों के कारण संभावित बाढ़ से निपटने के लिए जिला प्रशासन की ओर से मुकम्मल तैयारियां कर ली गई है और अलग-अलग विभागों के अधिकारियों को उनकी जिम्मेदारियां सौंपी जा चुकी है। वे आज जिला प्रशासकीय कांप्लेक्स में संभावित बाढ़ से निपटने के लिए अलग-अलग विभागों के अधिकारियों की बैठक को संबोधित कर रहे थे। 

इस दौरान उनके साथ एस.डी.एम होशियारपुर प्रीतइंदर सिंह बैंस, एस.डी.एम गढ़शंकर शिवराज सिंह बल, एस.डी.एम दसूहा प्रदीप सिंह व डी.आर.ओ अरविंद प्रकाश वर्मा भी मौजूद थे। उन्होंने कहा कि जून से सितंबर तक भारी बारिश के कारण बाढ़ की स्थिति बने रहने की संभावना होती है, इस लिए इस निपटने के लिए अग्रिम प्रबंध बहुत जरुरी है। 

उन्होंने कहा कि ऐसे हालातों का सामना करने के लिए एकजुटता व तालमेल के साथ काम करने की जरुरत है। डिप्टी कमिश्नर ने समूह एस.डी.एम्ज को सब-डिविजन स्तर पर सैक्टर प्लान बनाने के साथ-साथ पुलिस के तालमेल से सैक्टर आफिसर नियुक्त करने के लिए कहा। इसके अलावा उन्होंने ट्रेंड डाइवर व स्वीमर को भी पहले चिन्हित करने के निर्देश दिए ताकि जरुरत पडऩे पर इनका सहयोग लिया जा सके। 

उन्होंने अधिकारियों को निर्देश देते हुए कहा कि संभावित बाढ़ वाले इलाके में लोगों को साफ सुथरा पानी मुहैया करवाने के लिए अग्रिम प्रबंध कर लिए जाएं। उन्होंने अधिकारी को सौंपी गई ड्यूटी को तनदेही व जिम्मेदारी से निभाने के लिए कहा, ताकि बाढ़ जैसे हालात से निपटने के लिए कोई मुश्किल न आ सके। 

उन्होंने कहा कि बाढ़ के सीजन के दौरान जून से सितंबर तक किसी भी अधिकारी का मोबाइल फोन बंद नहीं होना चाहिए, बल्कि 24 घंटे के लिए चालू रहना चाहिए। इसके अलावा उनकी बिना आज्ञा के कोई भी अधिकारी बाढ़ के इस सीजन में उनकी बिना मंजूरी के छुट्टी नहीं करेगा और न ही अपना स्टेशन छोड़ेगा।

 इस दौरान उन्होंने टांडा, दसूहा व मुकेरियां सब-डिविजन के अंतर्गत प्रभावित होने वाले गांवों के लिए एस.डी.एम. टांडा, दसूहा व एस.डी.एम. मुकेरियां को संयुक्त तौर पर काम करने के निर्देश दिए। उन्होंने कहा कि बाढ़ के सीजन के दौरान यह भी यकीनी बनाया जाए कि चोअ के नजदीक बच्चे नहाने से गुरेज करें। उन्होंने कहा कि बाढ़ के सीजन के दौरान बच्चों का चोअ में नहाना बहुत खतरनाक साबित हो सकता है। 

उन्होंने संबंधित अधिकारियों को इस संबंधी अग्रणी प्रबंध करने के निर्देश दिए। डिप्टी कमिश्नर कोमल मित्तल ने एस.डी.एम्ज को निर्देश दिए कि बरसातों में शहरी व ग्रामीण इलाकों के जिन स्थानों पर ज्यादा पानी आता है वहां पर उसकी निकासी के भी उचित प्रबंध पहले से कर लिए जाएं, जिसमें नगर निगम, परिषद व ग्रामीण विकास व पंचायत विभाग को पूरा सहयोग करने के निर्देश दिए। 

उन्होंने एस.डी.एम्ज व ड्रेनेज विभाग के अधिकारियों को कहा कि वे अपने-अपने अंतर्गत आते प्रभावित गांवों का चुनाव करने के साथ-साथ दरियाओं, धुस्सी बांध के किनारों को दुरु स्त करवाने के अलावा उचित स्थानों को जल्दी रिपेयर करवाने के लिए प्रयास करें। उन्होंने कहा कि जिला स्तर, तहसील व सब तहसील स्तर पर फ्लड कंट्रोल रुम भी स्थापित कर दिए गए हैं। 

उन्होंने बताया कि जिला स्तर पर फ्लड कंट्रोल रुम जिला प्रशासकीय कांप्लेक्स में स्थापित किया जाएगा, जिसका  फोन नंबर 01882-220412 है। कोमल मित्तल ने ने स्वास्थ्य विभाग के अधिकारियों को हिदायत करते हुए कहा कि संभावित बाढ़ के दौरान जहां डाक्टर की ड्यूटी लगाई जाए, वहीं दवाईयों का भी प्रबंध यकीनी बनाया जाए। 

उन्होंने कहा कि बरसातों के दौरान दूषित पानी से होने वाली बीमारियों की रोकथाम के लिए स्वास्थ्य विभाग खास तौर पर चौकन्ना रहे।  इसके अलावा उन्होंने संबंधित विभाग को नौकाओं, लाइफ जैकेट व बाढ़ की स्थिति संबंधी उपयोग की जाने वाली मशीनरी के अग्रिम तौर पर जांच करने की भी हिदायत की। 

उन्होंने बाढ़ जैसे हालात के दौरान पशु पालन विभाग को पशुओं के लिए भी उचित प्रबंध करने के लिए कहा। उन्होंने एस.डी.एम्ज को समाज सेवी व सामाजिक संस्थाओं का चुनाव करने के अलावा गांव में मेहनती व्यक्तियों की पहचान करने के लिए कहा, ताकि ऐसे हालात का सामना करने के लिए इनका सहयोग लिया जा सके। इस मौके पर अन्य व विभागों के अधिकारी भी उपस्थित थे।

 

Tags: Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD