Friday, 21 June 2024

 

 

ਖ਼ਾਸ ਖਬਰਾਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਮੀਤ ਹੇਅਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦਾ ਪੋਸਟਰ ਜਾਰੀ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਮਐਸਪੀ 'ਤੇ ਆਮ ਆਦਮੀ ਪਾਰਟੀ ਨੇ ਕਿਹਾ - ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਨਾਲੰਦਾ ਦੇ ਖੰਡਰਾਂ ਨੂੰ ਦੇਖਿਆ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਪਟਵਾਰਖਾਨੇ ਦਾ ਅਚਾਨਕ ਦੌਰਾ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸਹੂਲਤਾਂ ਵਿੱਚ ਆਈ ਕ੍ਰਾਂਤੀ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਬੋਹਰ-ਬੱਲੂਆਣਾ ਹਲਕਿਆਂ ਦੇ 122 ਪਿੰਡਾਂ ਦੀ ਪੌਣੇ ਪੰਜ ਲੱਖ ਆਬਾਦੀ ਨੂੰ ਮਿਲੇਗਾ ਸਾਫ ਪੀਣ ਦਾ ਪਾਣੀ ਦਿਵਿਆਂਗ ਯੂ.ਡੀ.ਆਈ.ਡੀ. ਕਾਰਡ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੰਬਿਤ ਯੂ.ਡੀ.ਆਈ.ਡੀ. ਕਾਰਡਾਂ ਦੀ ਸਥਿਤੀ ਦੀ ਸਮੀਖਿਆ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮਿ੍ਰਤਸਰ ਸ਼ਹਿਰ ਦੀ ਹਾਲਤ ਸੁਧਾਰਨ ਲਈ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹੇ ਦੇ ਪਿੰਡਾਂ ਵਿੱਚ 525.8 ਕਰੋੜ ਦੀ ਲਾਗਤ ਨਾਲ 52 ਖੇਡ ਮੈਦਾਨ ਤਿਆਰ : ਸੋਨਮ ਚੌਧਰੀ 24 ਲੱਖ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਹੈ, ਨੀਟ ਪ੍ਰੀਖਿਆ ਦੇ ਮਾਮਲੇ 'ਤੇ ਐਨਟੀਏ ਦੀ ਚੁੱਪ ਬਰਦਾਸ਼ਤ ਨਹੀਂ, ਐਨਟੀਏ ਨੂੰ ਸੱਚ ਦੱਸਣਾ ਚਾਹੀਦਾ ਹੈ : ਆਪ ਬਿਮਾਰ ਪਸ਼ੂ-ਪੰਛੀਆਂ ਦੀ ਦੇਖਭਾਲ ਲਈ ਲੋੜੀਂਦੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ : ਏ ਡੀ ਸੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਜ਼ਿਲ੍ਹੇ ਦੀ ਸਲਾਨਾਂ ਕਰਜ਼ਾ ਯੋਜਨਾ ਕੀਤੀ ਜਾਰੀ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਬਟਾਲਾ ਦਾ ਵਿਕਾਸ ਪੱਖੋਂ ਨਕਸ਼ਾ ਬਦਲਿਆ ਜਾਵੇਗਾ - ਵਿਧਾਇਕ ਸ਼ੈਰੀ ਕਲਸੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ ਬਰਸਾਤੀ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਪਾਣੀ ਦੇ ਖੜੋਤ ਵਾਲੇ ਸਾਰੇ ਸੰਭਾਵਿਤ ਸਥਾਨਾਂ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ

 

ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਵਿੱਚ 431200 ਨਾਗਰਿਕਾਂ ਦਾ ਮੁਫਤ ਇਲਾਜ ਤੇ 60709 ਲੈਬ ਟੈਸਟ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਸਿਹਤ ਬੀਮਾ ਯੋਜਨਾ ਤਹਿਤ 36570 ਕੇਸਾਂ ਵਿੱਚ 16 ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਦਿੱਤੀ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 14 Jun 2024

ਪੰਜਾਬ ਸਰਕਾਰ ਵੱਲੋਂ ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਤਰਜ਼ੀਹੀ ਖੇਤਰ ਮੰਨਦੇ ਹੋਏ ਆਮ ਲੋਕਾਂ ਨੂੰ ਵੱਡੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਹੇਠਲੇ ਪੱਧਰ ਤੱਕ ਲਾਭ ਪਹੁੰਚਾਉਣ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਅੰਦਰ ਹੁਣ ਤੱਕ 04 ਲੱਖ 31 ਹਜ਼ਾਰ 200 ਵਿਅਕਤੀਆਂ ਦਾ ਮੁਫਤ ਇਲਾਜ ਕੀਤਾ ਗਿਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 60709 ਲੈਬ ਟੈਸਟ ਵੀ ਮੁਫਤ ਕੀਤੇ ਗਏ ਹਨ। ਉਨ੍ਹਾਂ ਹੋਰ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਅੰਦਰ ਲੋਕਾਂ ਨੂੰ ਮੁਫਤ ਦਵਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ। 

ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਆਮ ਆਦਮੀ ਕਲੀਨਿਕਾਂ ਅੰਦਰ ਇਲਾਜ ਕਰਵਾਉਣ ਲਈ ਆਉਣ ਵਾਲੇ ਲੋਕਾਂ ਨਾਲ ਦੋਸਤਾਨਾ ਵਿਵਹਾਰ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਜ਼ਿਲ੍ਹੇ ਅੰਦਰ 90622 ਪਰਿਵਾਰਾਂ ਨੂੰ ਕਵਰ ਕੀਤਾ ਗਿਆ ਹੈ ਅਤੇ ਇਸ ਸਕੀਮ ਤਹਿਤ 225691 ਲਾਭਪਾਤਰੀਆਂ ਨੂੰ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹੁਣ ਤੱਕ 36570 ਨਾਗਰਿਕਾਂ ਨੂੰ 16 ਕਰੋੜ 84 ਲੱਖ 78 ਹਜਾਰ 100 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਸਿਵਲ ਸਰਜਨ ਨੂੰ ਕਿਹਾ ਕਿ ਸਿਹਤ ਬੀਮਾ ਯੋਜਨਾ ਅਧੀਨ ਯੋਗ ਲਾਭਪਾਤਰਾਂ ਤੱਕ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨੂੰ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇ ਤਾਂ ਜੋ ਹਸਪਤਾਲਾਂ ਅੰਦਰ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲਾਂ ਦੇ ਡਾਕਟਰਾਂ ਤੇ ਹੋਰ ਸਟਾਫ ਨੂੰ ਵੀ ਹਦਾਇਤ ਕੀਤੀ ਜਾਵੇ ਕਿ ਡਿਊਟੀ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਿਖਾਈ ਜਾਵੇ। 

ਉਨ੍ਹਾਂ ਇਹ ਵੀ ਕਿਹਾ ਕਿ ਬਰਸਾਤਾਂ ਦੌਰਾਨ ਨਾਗਰਿਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਵਾਸਤੇ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਵੀ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੇ ਪਿਛਲੇ ਮਹੀਨੇ ਦੌਰਾਨ 18 ਦੁਕਾਨਾਂ ਤੋਂ ਖਾਣ ਪੀਣ ਦੀਆਂ ਵਸਤਾਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ ਸਰਹਿੰਦ ਦੀ ਵਿਸ਼ਨੂੰ ਬੇਕਰੀ ਦੇ ਕੇਕ ਦਾ ਸੈਂਪਲ, ਬਡਾਲੀ ਆਲਾ ਸਿੰਘ ਦੀ ਬਲਵਿੰਦਰ ਡੇਅਰੀ ਦੇ ਦੁੱਧ ਦਾ ਸੈਂਪਲ, ਮੰਡੀ ਗੋਬਿੰਦਗੜ੍ਹ ਦੀ ਹੈਵਨ ਆਇਸ ਕਰੀਮ ਦੀ ਕੁਲਫੀ ਅਤੇ ਸਰਹਿੰਦ ਦੇ ਸਿੰਘ ਬੇਕਰ ਦੇ ਕੇਕ ਦਾ ਸੈਂਪਲ ਸਬ ਸਟੈਂਡਰਡ ਪਾਇਆ ਗਿਆ ਹੈ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਮ ਲੋਕਾਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਖਿਲਵਾੜ ਨਾ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਜਿਹੜੀਆਂ ਦੁਕਾਨਾਂ ਦੇ ਸੈਂਪਲ ਤੈਅ ਮਿਆਰ ਤੋਂ ਘੱਟ ਪਾਏ ਗਏ ਹਨ ਉਨ੍ਹਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। 

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸੁਰਿੰਦਰ ਸਿੰਘ ਧਾਲੀਵਾਲ, ਸਹਾਇਕ ਸਿਵਲ ਸਰਜਨ ਡਾ: ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਰਾਜੇਸ਼ ਕੁਮਾਰ, ਜ਼ਿਲ੍ਹਾ ਐਪੀਡਿਮੋਲੋਜਿਸਟ ਡਾ: ਗੁਰਪ੍ਰੀਤ ਕੌਰ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰ ਅਧਿਕਾਰੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD