Friday, 21 June 2024

 

 

ਖ਼ਾਸ ਖਬਰਾਂ ਵੋਲਟਾਸ ਨੇ ਚੰਡੀਗੜ੍ਹ ਵਿਚ ਆਪਣਾ ਪਹਿਲਾ 'ਕੰਪਨੀ ਓਨਡ ਅਤੇ ਕੰਪਨੀ ਓਪ੍ਰੇਟਡ (ਸੀਓਸੀਓ)' ਬ੍ਰਾਂਡ ਸਟੋਰ ਖੋਲਿਆ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਮੀਤ ਹੇਅਰ ਵਲੋਂ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ਦਾ ਪੋਸਟਰ ਜਾਰੀ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਐਮਐਸਪੀ 'ਤੇ ਆਮ ਆਦਮੀ ਪਾਰਟੀ ਨੇ ਕਿਹਾ - ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਰਾਜਗੀਰ ਵਿੱਚ ਨਾਲੰਦਾ ਯੂਨੀਵਰਸਿਟੀ ਕੈਂਪਸ ਦਾ ਉਦਘਾਟਨ ਕੀਤਾ ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਨਾਲੰਦਾ ਦੇ ਖੰਡਰਾਂ ਨੂੰ ਦੇਖਿਆ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਪਟਵਾਰਖਾਨੇ ਦਾ ਅਚਾਨਕ ਦੌਰਾ ਆਮ ਆਦਮੀ ਕਲੀਨਿਕਾਂ ਰਾਹੀਂ ਮਿਆਰੀ ਸਿਹਤ ਸਹੂਲਤਾਂ ਵਿੱਚ ਆਈ ਕ੍ਰਾਂਤੀ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਅਬੋਹਰ-ਬੱਲੂਆਣਾ ਹਲਕਿਆਂ ਦੇ 122 ਪਿੰਡਾਂ ਦੀ ਪੌਣੇ ਪੰਜ ਲੱਖ ਆਬਾਦੀ ਨੂੰ ਮਿਲੇਗਾ ਸਾਫ ਪੀਣ ਦਾ ਪਾਣੀ ਦਿਵਿਆਂਗ ਯੂ.ਡੀ.ਆਈ.ਡੀ. ਕਾਰਡ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਲੰਬਿਤ ਯੂ.ਡੀ.ਆਈ.ਡੀ. ਕਾਰਡਾਂ ਦੀ ਸਥਿਤੀ ਦੀ ਸਮੀਖਿਆ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੰਮਿ੍ਰਤਸਰ ਸ਼ਹਿਰ ਦੀ ਹਾਲਤ ਸੁਧਾਰਨ ਲਈ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹੇ ਦੇ ਪਿੰਡਾਂ ਵਿੱਚ 525.8 ਕਰੋੜ ਦੀ ਲਾਗਤ ਨਾਲ 52 ਖੇਡ ਮੈਦਾਨ ਤਿਆਰ : ਸੋਨਮ ਚੌਧਰੀ 24 ਲੱਖ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਹੈ, ਨੀਟ ਪ੍ਰੀਖਿਆ ਦੇ ਮਾਮਲੇ 'ਤੇ ਐਨਟੀਏ ਦੀ ਚੁੱਪ ਬਰਦਾਸ਼ਤ ਨਹੀਂ, ਐਨਟੀਏ ਨੂੰ ਸੱਚ ਦੱਸਣਾ ਚਾਹੀਦਾ ਹੈ : ਆਪ ਬਿਮਾਰ ਪਸ਼ੂ-ਪੰਛੀਆਂ ਦੀ ਦੇਖਭਾਲ ਲਈ ਲੋੜੀਂਦੇ ਐਨਕਲੋਜ਼ਰਜ ਫੌਰੀ ਤਿਆਰ ਕੀਤੇ ਜਾਣ : ਏ ਡੀ ਸੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਜ਼ਿਲ੍ਹੇ ਦੀ ਸਲਾਨਾਂ ਕਰਜ਼ਾ ਯੋਜਨਾ ਕੀਤੀ ਜਾਰੀ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਕੀਮ ਸਬੰਧੀ ਡਿਸਟ੍ਰਿਕਟ ਇੰਪਲੀਮੈਨਟੇਸ਼ਨ ਕਮੇਟੀ ਦੀ ਮੀਟਿੰਗ ਬਟਾਲਾ ਦਾ ਵਿਕਾਸ ਪੱਖੋਂ ਨਕਸ਼ਾ ਬਦਲਿਆ ਜਾਵੇਗਾ - ਵਿਧਾਇਕ ਸ਼ੈਰੀ ਕਲਸੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਅਤੇ ਖਡੂਰ ਸਾਹਿਬ ਲੋਕ ਸਭਾ ਹਲਕਿਆਂ ਦੇ 'ਆਪ' ਆਗੂਆਂ ਨਾਲ ਕੀਤੀ ਮੀਟਿੰਗ

 

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Maharaja Ranjit Singh Armed Forces Preparatory Institute, AFPI

Web Admin

Web Admin

5 Dariya News

ਚੰਡੀਗੜ੍ਹ , 15 Jun 2024

ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ ਸੈਨਾ ਵਿੱਚ  ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਦੋਵੇਂ ਕੈਡਿਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿੱਚ ਹੋਈ ਕੰਬਾਈਂਡ ਗ੍ਰੈਜੂਏਸ਼ਨ ਪਰੇਡ (ਸੀਜੀਪੀ) ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। 

ਦੱਸਣਯੋਗ ਹੈ ਕਿ ਇਸ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਮ., ਏ.ਡੀ.ਸੀ. ਵੱਲੋਂ ਕੀਤਾ ਗਿਆ। ਤਰਨ ਤਾਰਨ ਵਾਸੀ ਫਲਾਇੰਗ ਅਫ਼ਸਰ ਕੰਵਰਨੂਰ ਸਿੰਘ ਫਾਈਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿੱਚ ਸ਼ਾਮਲ ਹੋਣਗੇ, ਜਦੋਂਕਿ ਅੰਮ੍ਰਿਤਸਰ ਵਾਸੀ ਫਲਾਇੰਗ ਅਫ਼ਸਰ ਅਨੀਸ਼ ਪਾਂਡੇ ਹੈਲੀਕਾਪਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿਚ ਸ਼ਾਮਲ ਹੋਣਗੇ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਬਣਨ 'ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ 160 ਸਾਬਕਾ ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਵੱਖ-ਵੱਖ ਵਿੰਗਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚ 21 ਅਫ਼ਸਰ ਭਾਰਤੀ ਹਵਾਈ ਸੈਨਾ, 121 ਅਫ਼ਸਰ ਭਾਰਤੀ ਫੌਜ ਅਤੇ 18 ਅਫ਼ਸਰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਹਨ। 

ਇਸ ਤੋਂ ਇਲਾਵਾ 69 ਸਾਬਕਾ ਕੈਡਿਟ ਤਿੰਨਾਂ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਲੈ ਰਹੇ ਹਨ। ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਜਨਰਲ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. ਨੇ ਕੈਡਿਟਾਂ ਨੂੰ ਕਮਿਸ਼ਨਡ ਅਫਸਰ ਬਣਨ 'ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੰਸਥਾ ਦੇ ਸੱਚੇ ਪ੍ਰਤੀਨਿਧ ਅਤੇ ਪੰਜਾਬ ਦੇ ਸਪੂਤ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ।

पंजाब के महाराजा रणजीत सिंह प्रिपरेटरी इंस्टीट्यूट के दो कैडिटों ने छूआ आसमान

तरन तारन का कंवरनूर सिंह और अमृतसर का अनीश पांडे भारतीय वायु सेना के कमिशन्ड अफ़सर बने

चंडीगढ़

पंजाब सरकार द्वारा चलाए जा रहे महाराजा रणजीत सिंह आर्म्ड फोर्सिज़ प्रिपरेटरी इंस्टीट्यूट (ए.एफ.पी.आई.) के 8वें कोर्स के दो कैडिटों ने भारतीय वायु सेना में कमिशन्ड अफ़सर के तौर पर शामिल होकर प्रदेश का नाम रौशन किया है। इन दोनों कैडिटों को आज एयर फोर्स अकेडमी, डुंडीगल (हैदराबाद) में हुई कम्बाइंड ग्रेजुएशन परेड (सीजीपी) उपरांत भारतीय वायु सेना में अफ़सर के तौर पर कमीशन दिया गया है। 

उल्लेखनीय है कि इस परेड का निरीक्षण एयर चीफ़ मार्शल वी. आर. चौधरी, पी.वी.एस.एम., ए.वी.एस.एम., वी.एम., ए.डी.सी. द्वारा किया गया। तरन तारन निवासी फ्लाईंग अफ़सर कंवरनूर सिंह फाइटर पायलट के तौर पर फ्लाईंग ब्रांच में शामिल होंगे, जबकि अमृतसर निवासी फ्लाईंग अफ़सर अनीश पांडे हेलीकॉप्टर पायलट के तौर पर फ्लाईंग ब्रांच में शामिल होंगे।

पंजाब के रोज़गार सृजन, कौशल विकास और प्रशिक्षण मंत्री श्री अमन अरोड़ा ने दोनों कैडिटों को भारतीय वायु सेना के अधिकारी बनने पर बधाई दी और उनको सुनहरी भविष्य के लिए शुभकामनाएं दीं।  उन्होंने बताया कि इन कैडिटों के कमिशन्ड अफ़सर बनने से महाराजा रणजीत सिंह ए.एफ.पी.आई. के 160 पूर्व कैडिट भारतीय सशस्त्र सेनाओं के अलग-अलग विंगों में कमिशन्ड अफ़सर के तौर पर शामिल हो चुके हैं, जिनमें 21 अफ़सर भारतीय वायु सेना, 121 अफ़सर भारतीय थल सेना और 18 अफ़सर भारतीय नौसेना में शामिल हुए हैं। 

इसके अलावा 69 पूर्व कैडिट तीनों सेवाओं में कमिशन्ड अफ़सर बनने के लिए प्रशिक्षण ले रहे हैं। महाराजा रणजीत सिंह ए.एफ.पी.आई. के डायरेक्टर जनरल, मेजर जनरल अजय एच. चौहान, वी.एस.एम. ने कैडिटों को कमिशन्ड अफ़सर बनने पर बधाई देते हुए उनको संस्था के निष्ठावान प्रतिनिधि और पंजाब के सपूत के तौर पर देश की सेवा करने के लिए प्रेरित किया।

Wings Of Courage: Two Cadets Of Punjab’s Maharaja Ranjit Singh AFPI Touch SKY

Tarn Taran’s Kanwarnoor Singh and Amritsar’s Anish Pandey to join Indian Air Force as commissioned officers

Chandigarh

Two cadets of the Government of Punjab run Maharaja Ranjit Singh Armed Forces Preparatory Institute (AFPI) of the 8th Course brought laurels to the state after they successfully made it to the Indian Air Force as Commissioned Officers. Both the cadets of the AFPI were commissioned as officers in the Indian Air Force after the Combined Graduation Parade (CGP) held at Air Force Academy, Dundigal in Hyderbad, on Saturday. 

The Parade was reviewed by Air Chief Marshal VR Chaudhari, PVSM, AVSM, VM, ADC. Flying Officer Kanwarnoor Singh, who hails from Tarn Taran, will be joining the Flying Branch as a Fighter Pilot, while Flying Officer Anish Pandey, who belongs to Amritsar, will be joining the Flying Branch as a helicopter Pilot.

Punjab Employment Generation, Skill Development and Training Minister Mr Aman Arora congratulated both the Cadets on becoming Officers in the Indian Air Force and wished them the best in service. With the commissioning of these cadets, he further informed, as many as 160 Alumni of the prestigious Maharaja Ranjit Singh AFPI, have been commissioned in various wings of the Armed Forces of India to include 21 officers in Indian Air Force, 121 officers in Indian Army and 18 officer in Indian Navy. In addition to this, 69 Alumni are undergoing training for commissioning in the three services, he added.

Congratulating the cadets on their commissioning, Major General Ajay H. Chauhan, VSM, Director General of Maharaja Ranjit Singh AFPI called upon them to be true representatives of the Institute and make the Nation proud as true sons of the State of Punjab.

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Maharaja Ranjit Singh Armed Forces Preparatory Institute , AFPI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD