Wednesday, 26 June 2024

 

 

ਖ਼ਾਸ ਖਬਰਾਂ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਭੱਟੀਆਂ ਵਿਖੇ ਕੈਂਪ ਲਗਾਇਆ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਵਿਧਾਇਕ ਬੁੱਧ ਰਾਮ

 

ਜੀ-7 ਸਮਿਟ ਵਿੱਚ ਪ੍ਰਧਾਨ ਮੰਤਰੀ ਨਰੇੰਦਰ ਮੋਦੀ ਨੇ ਫਰਾਂਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Apulia, Italy, G7 Summit, Emmanuel Macron

Web Admin

Web Admin

5 Dariya News

ਅਪੁਲੀਆ (ਇਟਲੀ) , 14 Jun 2024

ਇਟਲੀ ਦੇ ਅਪੁਲੀਆ ਵਿੱਚ ਜੀ-7 ਸਮਿਟ ਦੇ ਮੌਕੇ ‘ਤੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੁਅਲ ਮੈਕ੍ਰੋਂ ਨੇ ਦੁਵੱਲੀ ਬੈਠਕ ਕੀਤੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਮੰਤਰੀ ਪਦ ਗ੍ਰਹਿਣ ਕਰਨ ‘ਤੇ ਸ਼ੁਭਕਾਮਨਾਵਾਂ ਲਈ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ ਦਾ ਧੰਨਵਾਦ ਕੀਤਾ। ਦੋਨੋਂ ਨੇਤਾਵਾਂ ਨੇ ‘ਹੌਰੀਜ਼ਨ 2047’ ਰੋਡਮੈਪ ਅਤੇ ਭਾਰਤ-ਪ੍ਰਸ਼ਾਂਤ ਰੋਡਮੈਪ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਭਾਰਤ ਅਤੇ ਫਰਾਂਸ ਦੇ ਦਰਮਿਆਨ ਆਪਸੀ ਸਬੰਧਾਂ ਦੀ ਸਮੀਖਿਆ ਕੀਤੀ। 

ਇਸ ਦੌਰਾਨ ਰੱਖਿਆ, ਪਰਮਾਣੂ, ਪੁਲਾੜ, ਸਿੱਖਿਆ, ਜਲਵਾਯੂ ਕਾਰਵਾਈ, ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਕਨੈਕਟੀਵਿਟੀ ਅਤੇ ਨੈਸ਼ਨਲ ਮਿਊਜ਼ੀਅਮ ਪਾਰਟਨਰਸ਼ਿਪ ਜਿਹੀ ਸੱਭਿਆਚਾਰਕ ਪਹਿਲ ਅਤੇ ਜਨ-ਭਾਗੀਦਾਰੀ ਨੂੰ ਵਧਾਉਣ ਵਿੱਚ ਸਹਿਯੋਗ ‘ਤੇ ਚਰਚਾ ਹੋਈ। ਉਹ ‘ਮੇਕ ਇਨ ਇੰਡੀਆ’ ‘ਤੇ ਧਿਆਨ ਦੇਣ ਦੇ ਨਾਲ ਰਣਨੀਤਕ ਖੇਤਰ ਵਿੱਚ ਰੱਖਿਆ-ਸਹਿਯੋਗ ਨੂੰ ਹੋਰ ਵਧਾਉਣ ‘ਤੇ ਸਹਿਮਤ ਹੋਏ।

ਦੋਨੋਂ ਨੇਤਾ 2025 ਵਿੱਚ ਫਰਾਂਸ ਵਿੱਚ ਆਯੋਜਿਤ ਹੋਣ ਵਾਲੇ ਆਗਾਮੀ ਏਆਈ ਸਮਿਟ ਅਤੇ ਯੂਨਾਈਟਿਡ ਨੇਸ਼ਨਜ਼ ਓਸ਼ਨ ਕਾਨਫਰੰਸ ਦੇ ਸੰਦਰਭ ਵਿੱਚ ਮਿਲ ਕੇ ਕੰਮ ਕਰਦੇ ਹੋਏ ਆਰਟੀਫਿਸ਼ੀਅਲ ਇੰਟੈਲੀਜੈਂਸ, ਮਹੱਤਵਪੂਰਨ ਅਤੇ ਉੱਭਰਦੀਆਂ ਹੋਈਆਂ ਟੈਕਨੋਲੋਜੀਆਂ, ਐਨਰਜੀ ਅਤੇ ਸਪੋਰਟਸ ਦੇ ਖੇਤਰ ਵਿੱਚ ਸਹਿਯੋਗ ਦਾ ਵਿਸਤਾਰ ਕਰਨ ‘ਤੇ ਵੀ ਸਹਿਮਤ ਹੋਏ।ਦੋਨੋਂ ਨੇਤਾਵਾਂ ਨੇ ਪ੍ਰਮੁੱਖ ਗਲੋਬਲ ਅਤੇ ਰਿਜ਼ਨਲ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ। 

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਭਾਰਤ ਅਤੇ ਫਰਾਂਸ ਦਰਮਿਆਨ ਮਜ਼ਬੂਤ ਅਤੇ ਭਰੋਸੇਮੰਦ ਰਣਨੀਤਕ ਸਾਂਝੇਦਾਰੀ ਸਥਿਰ ਅਤੇ ਸਮ੍ਰਿੱਧ ਆਲਮੀ ਵਿਵਸਥਾ ਲਈ ਮਹੱਤਵਪੂਰਨ ਹੈ ਅਤੇ ਇਸ ਨੂੰ ਹੋਰ ਵਧੇਰੇ ਉਚਾਈਆਂ ਤੱਕ ਲਿਜਾਉਣ ਲਈ ਮਿਲ ਕੇ ਕੰਮ ਕਰਨ ‘ਤੇ ਸਹਿਮਤੀ ਵਿਅਕਤੀ ਕੀਤੀ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਗਾਮੀ ਪੈਰਿਸ ਓਲੰਪਿਕ ਅਤੇ ਪੈਰਲੰਪਿਕ ਗੇਮਸ ਲਈ ਰਾਸ਼ਟਰਪਤੀ ਮੈਕ੍ਰੋਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।


जी-7 शिखर सम्मेलन में प्रधानमंत्री नरेन्द्र मोदी ने फ्रांस के राष्ट्रपति से मुलाकात की

अपुलिया (इटली)

इटली के अपुलिया में जी-7 शिखर सम्मेलन के अवसर पर आज प्रधानमंत्री श्री नरेन्द्र मोदी और फ्रांस के राष्ट्रपति महामहिम श्री इमैनुएल मैक्रों ने द्विपक्षीय बैठक की। प्रधानमंत्री नरेन्द्र मोदी ने लगातार तीसरी बार प्रधानमंत्री पद ग्रहण करने पर शुभकामनाओं के लिए फ्रांस के राष्ट्रपति मैक्रों को धन्यवाद दिया।दोनों नेताओं ने 'होराइजन 2047' रोडमैप और भारत-प्रशांत रोडमैप पर ध्यान केंद्रित करते हुए भारत और फ्रांस के बीच आपसी संबंधों की समीक्षा की। 

इस दौरान रक्षा, परमाणु, अंतरिक्ष, शिक्षा, जलवायु कार्रवाई, डिजिटल सार्वजनिक बुनियादी ढांचे, कनेक्टिविटी और राष्ट्रीय संग्रहालय साझेदारी जैसी सांस्कृतिक पहल और जन-भागीदारी को बढ़ाने में सहयोग पर चर्चा हुई। वे 'मेक इन इंडिया' पर अधिक ध्यान देने के साथ रणनीतिक क्षेत्र में रक्षा-सहयोग को और बढ़ाने पर सहमत हुए।

दोनों नेता 2025 में फ्रांस में आयोजित होने वाले आगामी एआई शिखर सम्मेलन और संयुक्त राष्ट्र महासागर सम्मेलन के संदर्भ में मिलकर काम करते हुए आर्टिफिशियल इंटेलिजेंस, महत्वपूर्ण और उभरती प्रौद्योगिकियों, ऊर्जा और खेल के क्षेत्र में सहयोग का विस्तार करने पर भी सहमत हुए।दोनों नेताओं ने प्रमुख वैश्विक और क्षेत्रीय मुद्दों पर भी विचार-विमर्श किया।

उन्होंने इस बात पर बल दिया कि भारत और फ्रांस के बीच सुदृढ़ और भरोसेमंद रणनीतिक साझेदारी स्थिर और समृद्ध वैश्विक व्यवस्था के लिए महत्वपूर्ण है और इसे और अधिक ऊंचाइयों तक ले जाने के लिए मिलकर काम करने पर सहमति व्यक्त की। प्रधानमंत्री नरेन्द्र मोदी ने आगामी पेरिस ओलंपिक और पैरालिंपिक खेलों के लिए राष्ट्रपति मैक्रों को शुभकामनाएं दीं।

Prime Minister’s meeting with President of France on the sidelines of the G7 Summit

Apulia (Italy)

Prime Minister Shri Narendra Modi and President of the French Republic H.E. Mr. Emmanuel Macron, held a bilateral meeting on the sidelines of the G7 Summit in Apulia, Italy, today. PM thanked President Macron for his warm wishes on assuming office for the third consecutive term.

The two leaders reviewed India-France bilateral relations, focusing on the 'Horizon 2047' Roadmap and the Indo-Pacific Roadmap. Discussions included cooperation in defence, nuclear, space, education, climate action, digital public infrastructure, connectivity and cultural initiatives such as the National Museum partnership and enhancing people-to-people ties.

They agreed to further intensify strategic defence cooperation with increased focus on ‘Make in India’. They also agreed to expand cooperation in the realms of AI, critical and emerging technologies, energy and sports, while working closely in context of the forthcoming AI Summit and United Nations Oceans Conference, both to be hosted in France in 2025.

The two leaders also exchanged views on key global and regional issues. They emphasized that a strong and trusted Strategic Partnership between India and France is crucial for a stable and prosperous global order and agreed to work closely to make it scale greater heights. Prime Minister extended his best wishes to President Macron for the forthcoming Paris Olympic and Paralympic Games.

 

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Apulia , Italy , G7 Summit , Emmanuel Macron

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD