Wednesday, 26 June 2024

 

 

ਖ਼ਾਸ ਖਬਰਾਂ ਮਗਨਰੇਗਾ ਅਧੀਨ ਟੀਚੇ ਪੂਰੇ ਨਾ ਕਰਨ ਵਾਲੇ ਕਰਮਚਾਰੀਆਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ - ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਪੀ.ਐਸ.ਪੀ.ਸੀ.ਐਲ ਵੱਲੋਂ ਵਿਲੱਖਣ ਪਹਿਲਕਦਮੀ; 35 ਕਿਲੋਵਾਟ ਸਮਰੱਥਾ ਦੇ ਸੱਤ ਸੋਲਰ ਰੁੱਖ ਲਗਾਏ ਬਰਸਾਤੀ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 2.50 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਪਰਨੀਤ ਸ਼ੇਰਗਿੱਲ ਨਸ਼ੇ ਦਾ ਖਾਤਮਾ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਅਧਿਕਾਰੀ ਤੈਅ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਣ : ਵਧੀਕ ਡਿਪਟੀ ਕਮਿਸ਼ਨਰ ਐਲਨ ਚੰਡੀਗੜ੍ਹ ਨੇ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ 50 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟ ਚਾਲੂ ਹੋਣ ਨਾਲ ਪੀ.ਐਸ.ਪੀ.ਸੀ.ਐਲ ਵੱਲੋਂ ਨਵਿਆਉਣਯੋਗ ਊਰਜਾ ਸਮਰੱਥਾ ਵਿੱਚ ਵਾਧਾ 18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੰਬੋਧਨ ਕੀਤਾ ਜ਼ਿਲ੍ਹਾ ਜਥੇਦਾਰਾਂ, ਹਲਕਾ ਇੰਚਾਰਜਾਂ ਨੇ ਪੰਥ ਤੇ ਪੰਜਾਬ ਨੂੰ ਆਗੂ ਵਿਹੂਣਾ ਬਣਾਉਣ ਦੀਆਂ ਸਾਜ਼ਿਸ਼ਾਂ ਦੀ ਜ਼ੋਰਦਾਰ ਨਿਖੇਧੀ 25 ਜੂਨ 1974 ਦਾ ਕਾਲਾ ਦਿਨ ਨਾ ਭੁੱਲਣ ਵਾਲਾ ਦਿਨ : ਅਵਿਨਾਸ਼ ਰਾਏ ਖੰਨਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਹਰਦਿਆਲੇਆਣਾ ਵਿਖੇ ਵਿਕਾਸ ਕਾਰਜ ਕਰਵਾਏ ਸ਼ੁਰੂ ‘ਰਾਸ਼ਟਰੀ ਦਸਤ ਰੋਕੂ ਅਭਿਆਨ’ ਨੂੰ ਅਸਰਦਾਰ ਢੰਗ ਨਾਲ ਚਲਾਇਆ ਜਾਵੇ: ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਤੰਬਾਕੂ ਦੀ ਮਾੜੀ ਤੇ ਜਾਨਲੇਵਾ ਆਦਤ ਤੋਂ ਆਪਣੀ ਨਵੀਂ ਪੀੜ੍ਹੀ ਨੂੰ ਬਚਾਉਣਾ ਬਹੁਤ ਜ਼ਰੂਰੀ : ਡੀ.ਸੀ. ਨਵਜੋਤ ਪਾਲ ਸਿੰਘ ਰੰਧਾਵਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਲਗਾਏ ਜਾਣਗੇ 10 ਲੱਖ ਨਵੇਂ ਪੌਦੇ –ਡਾ: ਸੇਨੂ ਦੁੱਗਲ ਵਿਧਾਇਕ ਡਾ. ਚਰਨਜੀਤ ਸਿੰਘ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬੰਨ੍ਹਾਂ ਦਾ ਕੀਤਾ ਦੌਰਾ ਮੀਤ ਹੇਅਰ ਨੇ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਸਿਹਤ ਵਿਭਾਗ ਵੱਲੋਂ 01 ਜੁਲਾਈ ਤੋਂ 31 ਅਗਸਤ ਤੱਕ ਚਲਾਈ ਜਾਵੇਗੀ ‘ਦਸਤ ਰੋਕੂ ਮੁਹਿੰਮ’ ਬੀ ਫਾਰਮ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਰੈਡ ਕਰਾਸ ਨੇ ਮੀਰਾਂਕੋਟ ਚੋਂਕ ਵਿੱਚ ਸੜ੍ਹੇ ਖੋਖਿਆਂ ਲਈ ਮੁਆਵਜਾ ਰਾਸ਼ੀ ਵੰਡੀ ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ ਡਿਪਟੀ ਕਮਿਸ਼ਨਰ ਦਫਤਰ ਆਉਣ ਵਾਲੇ ਲੋਕਾਂ ਲਈ ਸਵਾਗਤ ਤੇ ਸਹਾਇਤਾ ਕੇਂਦਰ ਬਣਾਇਆ

 

ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ 34 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

2 ਮਾਸੂਮ ਬੱਚਿਆਂ ਦੇ ਪਿਤਾ ਸੁਖਵਿੰਦਰ ਸਿੰਘ ਦੀ 1 ਜੂਨ ਨੂੰ ਦੁਬਈ 'ਚ ਹੋ ਗਈ ਸੀ ਮੌਤ, ਡਾ.ਓਬਰਾਏ ਨੇ ਹੁਣ ਤੱਕ 357 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਵਾਰਸਾਂ ਤੱਕ ਪਹੁੰਚਾਏ

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, S P Singh Oberoi, DR. S. P. Singh Oberoi

Web Admin

Web Admin

5 Dariya News

ਅੰਮ੍ਰਿਤਸਰ , 16 Jun 2024

ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਨਾਮਵਰ ਸ਼ਹਿਰ ਮੰਡੀ ਗੋਬਿੰਦਗੜ੍ਹ ਨੇੜਲੇ ਪਿੰਡ ਦਰਹੇੜੀ ਨਾਲ ਸਬੰਧਿਤ 34 ਸਾਲਾ ਸੁਖਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਦੋ ਮਸੂਮ ਬੱਚਿਆਂ ਦਾ ਪਿਤਾ ਸੁਖਵਿੰਦਰ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਬਿਹਤਰ ਭਵਿੱਖ ਦੇ ਸੁਪਨੇ ਲੈ ਕੇ ਕਰੀਬ ਦੋ ਸਾਲ ਪਹਿਲਾਂ ਦੁਬਈ ਆਇਆ ਸੀ ਬੀਤੀ 1 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਡਾ.ਓਬਰਾਏ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਸਬੰਧੀ ਮ੍ਰਿਤਕ ਦੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਨੇ ਟਰੱਸਟ ਦੇ ਨੌਰਥ ਇੰਡੀਆ ਦੇ ਪ੍ਰਧਾਨ ਜੱਸਾ ਸਿੰਘ ਸੰਧੂ ਰਹੀਂ ਉਨ੍ਹਾਂ ਨੂੰ ਪਟਿਆਲਾ ਦਫ਼ਤਰ ਵਿਖੇ ਮਿਲ ਕੇ ਸੁਖਵਿੰਦਰ ਸਿੰਘ ਦੇ ਮ੍ਰਿਤਕ ਸਰੀਰ ਨੂੰ ਭਾਰਤ ਭੇਜਣ ਲਈ ਕਿਹਾ ਸੀ। 

ਜਿਸ ਉਪਰੰਤ ਉਨ੍ਹਾਂ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ 'ਚ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਆਇਆ ਖਰਚ ਭਾਰਤੀ ਦੂਤਾਵਾਸ ਵੱਲੋਂ ਕੀਤਾ ਗਿਆ ਹੈ ।

ਸੁਖਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਲੈਣ ਪਹੁੰਚੇ ਉਸ ਦੇ ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ, ਪਿਤਾ ਹਰਨੇਕ ਸਿੰਘ,ਭਰਾ ਹਰਪ੍ਰੀਤ ਸਿੰਘ ਤੇ ਹੋਰਨਾਂ ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਦੱਸਿਆ ਕਿ ਸੁਖਵਿੰਦਰ ਸਿੰਘ ਆਪਣੇ ਘਰ ਦੀ ਗੁਰਬਤ ਨੂੰ ਦੂਰ ਕਰਨ ਲਈ ਕਰੀਬ ਦੋ ਸਾਲ ਪਹਿਲਾਂ ਮਜ਼ਦੂਰੀ ਕਰਨ ਲਈ ਦੁਬਈ ਗਿਆ ਸੀ ਕਿ ਅਚਾਨਕ ਬੀਤੀ 1 ਜੂਨ ਨੂੰ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। 

ਉਨ੍ਹਾਂ ਦੱਸਿਆ ਕਿ ਪਰਿਵਾਰ ਨੂੰ ਜਦੋਂ ਅਚਾਨਕ ਉਸ ਦੀ ਮੌਤ ਦੀ ਖ਼ਬਰ ਮਿਲੀ ਤਾਂ ਉਨ੍ਹਾਂ ਦੇ ਪੈਰਾਂ ਥੱਲਿਓਂ ਜ਼ਮੀਨ ਨਿਕਲ ਗਈ। ਸੁਖਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਡਾ.ਐੱਸ.ਪੀ. ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਦੀ ਬਦੌਲਤ ਹੀ ਪਰਿਵਾਰ ਨੂੰ ਸੁਖਵਿੰਦਰ ਦੇ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

ਪੀਡ਼ਤ ਪਰਿਵਾਰ ਨਾਲ ਹਵਾਈ ਅੱਡੇ 'ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਟੀਮ ਵੱਲੋਂ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਜ਼ਿਲ੍ਹਾ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਚਮਿਆਰੀ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 357 ਦੇ ਕਰੀਬ ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , S P Singh Oberoi , DR. S. P. Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD