Thursday, 27 June 2024

 

 

ਖ਼ਾਸ ਖਬਰਾਂ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ : ਕੁਲਤਾਰ ਸਿੰਘ ਸੰਧਵਾਂ

 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਫੈਕਟਰੀਆਂ 'ਚ ਕੰਮ ਕਰਦੇ ਮਜ਼ਦੂਰਾਂ ਨੂੰ ਰਿਹਾਇਸ਼ ਮੁਹੱਈਆ ਕਰਵਾਉਣ ਸਬੰਧੀ ਮੀਟਿੰਗ

ਮੀਟਿੰਗ 'ਚ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਤੇ ਨਗਰ ਨਿਗਮ ਕਮਿਸ਼ਨਰ ਵੀ ਰਹੇ ਮੌਜੂਦ

Sakshi Sawhney, DC Ludhiana, Ludhiana, Deputy Commissioner Ludhiana, Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 18 Jun 2024

ਲੁਧਿਆਣਾ ਦੇ ਵੱਖ-ਵੱਖ ਉਦਯੋਗਿਕ ਘਰਾਣਿਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਮਕਾਨ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਤੋਂ ਇਲਾਵਾ ਰੇਲਵੇ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਧੂਰੀ ਲਾਈਨ ਖੇਤਰ ਨੇੜੇ ਰੇਲਵੇ ਲਾਈਨ ਨੂੰ ਚੌੜਾ ਕਰਨ ਲਈ ਰਾਹ ਵਿੱਚ 31 ਮਕਾਨ ਆ ਰਹੇ ਹਨ। ਮੀਟਿੰਗ ਦੌਰਾਨ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸੁਝਾਅ ਦਿੱਤਾ ਗਿਆ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਗਿਆਸਪੁਰਾ ਅਤੇ ਢੰਡਾਰੀ ਖੇਤਰ ਵਿੱਚ ਉਨ੍ਹਾਂ 31 ਪਰਿਵਾਰਾਂ ਨੂੰ ਰਿਹਾਇਸ਼ੀ ਫਲੈਟ ਅਲਾਟ ਕੀਤੇ ਜਾਣ ਜਿਨ੍ਹਾਂ ਦੀ ਜ਼ਮੀਨ ਧੂਰੀ ਲਾਈਨ ਖੇਤਰ ਨੇੜੇ ਰੇਲਵੇ ਲਾਈਨ ਚੌੜੀ ਕਰਨ ਦੇ ਰਾਹ ਵਿੱਚ ਆ ਰਹੀ ਹੈ। 

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਨਗਰ ਨਿਗਮ ਇਸ ਸਬੰਧੀ ਪੰਜਾਬ ਸਰਕਾਰ ਨੂੰ ਪ੍ਰਸਤਾਵ ਸੌਂਪੇਗਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਮੀਟਿੰਗ ਬਹੁਤ ਲਾਭਕਾਰੀ ਰਹੀ। ਉਨ੍ਹਾਂ ਕਿਹਾ ਕਿ ਵਿਧਾਇਕ ਛੀਨਾ ਵੱਲੋਂ ਲੁਧਿਆਣਾ ਦੇ ਵੱਖ-ਵੱਖ ਉਦਯੋਗਿਕ ਘਰਾਣਿਆਂ, ਲੁਧਿਆਣਾ (ਦੱਖਣੀ) ਹਲਕੇ ਅਧੀਨ ਪੈਂਦੇ ਵੱਖ-ਵੱਖ ਖੇਤਰਾਂ ਵਿੱਚ ਸਥਿਤ ਝੁੱਗੀਆਂ-ਝੌਂਪੜੀਆਂ ਅਤੇ ਵੇਹੜਿਆਂ ਵਿੱਚ ਰਹਿ ਰਹੇ ਮਜ਼ਦੂਰਾਂ ਦਾ ਮੁੱਦਾ ਉਠਾਇਆ ਸੀ। 

ਇਹ ਵਿਚਾਰ-ਵਟਾਂਦਰਾ ਵੀ ਕੀਤਾ ਗਿਆ ਕਿ ਵੱਖ-ਵੱਖ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਉਦਯੋਗਿਕ ਇਕਾਈਆਂ ਦੀ ਭਾਈਵਾਲੀ ਨਾਲ ਈ.ਡਬਲਿਊ.ਐਸ. ਪਾਲਿਸੀ ਤਹਿਤ ਮਕਾਨ ਲਏ ਜਾ ਸਕਦੇ ਹਨ ਤਾਂ ਜੋ ਕਿਰਤੀਆਂ ਨੂੰ ਸਨਮਾਨ ਨਾਲ ਸਹੂਲਤਾਂ ਅਤੇ ਰਿਹਾਇਸ਼ ਪ੍ਰਦਾਨ ਕੀਤੀ ਜਾ ਸਕੇ। ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਬਹੁਤ ਹੀ ਸਾਰਥਕ ਢੰਗ ਨਾਲ ਹੋਈ ਅਤੇ ਉਨ੍ਹਾਂ ਦੇ ਹਲਕੇ ਵਿੱਚ ਰਹਿੰਦੇ ਮਜ਼ਦੂਰਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਵਧੀਆ ਨਾਗਰਿਕ ਸਹੂਲਤਾਂ ਦੇਣ ਲਈ ਵਚਨਬੱਧ ਹੈ।


DC Sakshi Sawhney holds meeting regarding providing housing for labour working in industries

Meeting also attended by MLA Rajinderpal Kaur Chhina, MC Commissioner

Ludhiana 

For providing housing to labour working in different industrial houses of Ludhiana, a meeting was held in the Deputy Commissioner office. The meeting was attended by MLA Rajinderpal Kaur Chhina, Deputy Commissioner Sakshi Sawhney, MC Commissioner Sandeep Rishi, besides other senior officers from Railways etc.

It is pertinent to mention that for the widening of Railway Line near Dhuri line area, 31 houses are coming in way. During the meeting, it was suggested by MLA Rajinderpal Kaur Chhina that MC Ludhiana should allot residential flats located in Giaspura and Dhandari areas to the 31 families whose land is coming in way of widening of railway line near Dhuri line area. 

During the meeting, it was decided that MC would submit a proposal in this regard to the Punjab government. DC Sakshi Sawhney said that the meeting was very productive. She said that the MLA had raised the issue of  labour working in different industrial houses of Ludhiana, is residing in  slums and vehras located in various areas falling under Ludhiana (South) constituency. 

It was deliberated that housing for labour working with various industries could be taken up under the EWS housing policy in partnership with the industries where they worked so that labour could be provided amenities and housing with dignity. MLA Rajinderpal Kaur Chhina said that today’s meeting was held in a very productive manner and several issues pertaining to labour residing in her constituency were discussed. 

She said that the Bhagwant Singh Mann-led Punjab government is committed for providing best civic amenities to the residents.

 

Tags: Sakshi Sawhney , DC Ludhiana , Ludhiana , Deputy Commissioner Ludhiana , Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD