Thursday, 04 July 2024

 

 

ਖ਼ਾਸ ਖਬਰਾਂ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ - 'ਅਨੀਮੀਆ ਨੂੰ ਜਾਣੋ-ਅਨੀਮੀਆ ਭਜਾਓ' ਪ੍ਰਾਜੈਕਟ ਸ਼ਕਤੀ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਵਿੱਚ ਕੀਤੀਆਂ ਨੁੱਕੜ ਸਭਾਵਾਂ, ਲੋਕਾਂ ਨੂੰ 'ਆਪ' ਉਮੀਦਵਾਰ ਮੋਹਿੰਦਰ ਭਗਤ ਨੂੰ ਜਿਤਾਉਣ ਦੀ ਕੀਤੀ ਅਪੀਲ ਪੰਜਾਬ ਪੁਲਿਸ ਨੇ ਅਮਰਨਾਥ ਯਾਤਰਾ ਅਤੇ ਘੁਸਪੈਠ ਦੀਆਂ ਤਾਜ਼ਾ ਕੋਸ਼ਿਸਾਂ ਦੇ ਮੱਦੇਨਜ਼ਰ ਪਠਾਨਕੋਟ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਵਧਾਈ ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਪਿੰਡ ਮੋਟੇਮਾਜਰਾ ਨੇੜੇ ਕੌਮੀ ਮਾਰਗ ਦੀ ਉਸਾਰੀ ਕਾਰਨ ਬਰਸਾਤੀ ਪਾਣੀ ਦੇ ਵਹਾਅ ਵਿਚਲਾ ਅੜਿੱਕਾ ਫੌਰੀ ਹਟਾਇਆ ਜਾਵੇ : ਆਸ਼ਿਕਾ ਜੈਨ 4,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਐਲਪੀਯੂ ਨੇ ਉੱਤਰੀ ਖੇਤਰ ਦੀ ਪਹਿਲੀ ਵਰਕ ਇੰਟੀਗ੍ਰੇਟਿਡ ਬੀ.ਟੈਕ ਇੰਨ ਏ.ਆਈ. ਅਤੇ ਡਾਟਾ ਇੰਜੀਨੀਅਰਿੰਗ ਪ੍ਰੋਗਰਾਮ ਸ਼ੁਰੂ ਕੀਤਾ ਗੈਰ-ਕਾਨੂੰਨੀ ਢੰਗ ਨਾਲ ਲੋਕਾਂ ਨੂੰ ਕੰਬੋਡੀਆ ਭੇਜਣ ਵਾਲੇ ਦੋ ਟਰੈਵਲ ਏਜੰਟਾਂ ਨੂੰ ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਕੀਤਾ ਗ੍ਰਿਫਤਾਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆਂ ਕਰਵਾਉਂਣ ਲਈ ਵਚਨਬੱਧ - ਡਾ. ਚਰਨਜੀਤ ਸਿੰਘ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਡੀਸੀ ਦਫਤਰ ਵਿਖੇ ਸਥਾਪਿਤ ਸਹਾਇਤਾ ਕੇਂਦਰ ਦੀ ਅਚਾਨਕ ਜਾਂਚ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 24ਵੀਂ ਬਰਸੀ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਸੀਜੀਸੀ ਲਾਂਡਰਾਂ ਨੂੰ ਰਾਸ਼ਟਰੀ ਰੁਜ਼ਗਾਰਯੋਗਤਾ ਐਵਾਰਡ (ਨੈਸ਼ਨਲ ਇਮਪਲੋਏਬਿਲਟੀ ਐਵਾਰਡ)-2024 ਨਾਲ ਕੀਤਾ ਸਨਮਾਨਿਤ ਸਰਹੱਦੀ ਪਿੰਡਾਂ ਦੇ ਦਰਦਾਂ ਦੀ ਦਾਰੂ ਬਣੇਗਾ ਤੇਜਾ ਰੁਹੇਲਾ ਵਿਖੇ ਸਤਲੁਜ ਤੇ ਬਣ ਰਿਹਾ ਨਵਾਂ ਪੁਲ 'ਆਪ ਦੀ ਸਰਕਾਰ-ਆਪ ਦੇ ਦੁਆਰ '- ਪਿੰਡ ਚੜਿੱਕ ਵਿਖੇ ਲੱਗੇ ਵਿਸ਼ੇਸ਼ ਕੈਂਪ ਵਿੱਚ ਕਰੀਬ 150 ਲੋਕਾਂ ਵੱਲੋਂ ਸ਼ਮੂਲੀਅਤ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ : ਕੋਮਲ ਮਿੱਤਲ ਵਾਤਾਵਰਨ ਦੀ ਸ਼ੁੱਧਤਾ ਬਰਕਰਾਰ ਰੱਖੇ ਜਾਣ ਦੇ ਲਈ ਅਜਿਹੇ ਮੁਹਿੰਮ ਸ਼ੁਰੂ ਕਰਨਾ ਬੇਹੱਦ ਜਰੂਰੀ : ਕੁਲਵੰਤ ਸਿੰਘ ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ - ਵਿਧਾਇਕ ਜਸਵਿੰਦਰ ਸਿੰਘ ਰਮਦਾਸ ਪਵਿੱਤਰ ਬਾਈਬਲ ਦਾ ਸਹਾਰਾ ਲੈ ਕੇ ਲੋਕਾਂ ਵਿੱਚ ਅੰਧਵਿਸ਼ਵਾਸ ਫੈਲਾਉਣ ਵਾਲਿਆਂ 'ਤੇ ਕੜੀ ਕਾਰਵਾਈ ਹੋਣੀ ਚਾਹੀਦੀ ਹੈ : ਸੁਖਜਿੰਦਰ ਗਿੱਲ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ 'ਚ ਕੀਤਾ ਰੋਡ ਸ਼ੋਅ, ਕਿਹਾ- ਜਲੰਧਰ 'ਵੈਸਟ' ਨੂੰ ਜਲੰਧਰ 'ਬੈਸਟ' ਬਣਾਵਾਂਗੇ ਵਿਧਾਇਕ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 95 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

 

ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 50 'ਚ ਦੋ ਕੰਪੈਕਟਰਾਂ ਦਾ ਉਦਘਾਟਨ

ਸਥਾਨਕ ਵਸਨੀਕਾਂ ਵੱਲੋਂ ਵਿਧਾਇਕ ਛੀਨਾ ਦਾ ਵਿਸ਼ੇਸ਼ ਧੰਨਵਾਦ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 19 Jun 2024

ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 50 ਅਧੀਨ ਸਥਾਨਕ ਸ਼ੇਰਪੁਰ ਵਿਖੇ ਦੋ ਕੰਪੈਕਟਰਾਂ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਕਿਹਾ ਕਿ ਇੱਕ ਕੰਪੈਕਟਰ 'ਤੇ ਕਰੀਬ ਡੇਢ ਕਰੋੜ ਰੁਪਏ ਖਰਚ ਕੀਤੇ ਹਨ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ ਤਿੰਨ ਕਰੋੜ ਰੁਪਏ ਦੀ ਲਾਗਤ ਆਈ ਹੈ। 

ਉਨ੍ਹਾਂ ਦੱਸਿਆ ਕਿ ਪਹਿਲਾਂ ਬਦਬੂ ਕਾਰਨ ਸੜਕ ਤੋਂ ਲੰਘਣਾ ਵੀ ਮੁਸ਼ਕਿਲ ਸੀ ਅਤੇ ਸਥਾਨਕ ਲੋਕਾਂ ਵੱਲੋਂ ਕੂੜੇ ਦੇ ਲੱਗੇ ਢੇਰਾਂ ਬਾਰੇ ਅਕਸਰ ਸ਼ਿਕਾਇਤ ਰਹਿੰਦੀ ਸੀ। ਵਿਧਾਇਕ ਛੀਨਾ ਨੇ ਕਿਹਾ ਕਿ ਹਲਕਾ ਦੱਖਣੀ ਵਿੱਚ ਇਸ ਕੰਪੈਕਟਰ ਦੇ ਲੱਗਣ ਨਾਲ ਡੰਪ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਜਾਂ ਉਨ੍ਹਾਂ ਸੜਕਾਂ ਤੋਂ ਰੋਜ਼ਾਨਾ ਲੰਘਣ/ਪੈਦਲ ਚੱਲਣ ਵਾਲਿਆਂ ਨੂੰ ਵੱਡੀ ਰਾਹਤ ਮਿਲੇਗੀ। 

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਕੰਪੈਕਟਰ ਵੀ ਸਥਾਪਿਤ ਕੀਤੇ ਜਾਣਗੇ ਤਾਂ ਜੋ ਵੱਖ-ਵੱਖ ਥਾਵਾਂ 'ਤੇ ਲੱਗੇ ਕੂੜੇ ਦੇ ਢੇਰਾਂ ਨੂੰ ਖਤਮ ਕੀਤਾ ਜਾ ਸਕੇ ਅਤੇ ਨਾਲ ਹੀ ਨਵੀਂ ਤਕਨੀਕ ਦੀ ਵਰਤੋਂ ਕਰਕੇ ਕੂੜਾ ਇਕੱਠਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨਾਲ ਪੂਰਨ ਵਿਕਾਸ ਦਾ ਵਾਅਦਾ ਕੀਤਾ ਸੀ, ਜਿਸ ਤਹਿਤ ਇਹ ਸਾਰੇ ਕੰਮ ਪੂਰੇ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਇਹ ਮੰਗ ਕਈ ਸਾਲਾਂ ਤੋਂ ਚੱਲੀ ਆ ਰਹੀ ਸੀ, ਕਿਉਂਕਿ ਇਸ ਪ੍ਰੋਜੈਕਟ ਦਾ ਆਕਾਰ ਵੱਡਾ ਹੋਣ ਕਾਰਨ ਕਿਸੇ ਵੀ ਸਰਕਾਰ ਨੇ ਇਸ 'ਤੇ ਕੰਮ ਨਹੀਂ ਕੀਤਾ, ਪਰ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਕਾਰਜ਼ ਨੂੰ ਨੇਪਰੇ ਚਾੜ੍ਹਨ ਵਿੱਚ ਸਫਲ ਰਹੀ ਹੈ। ਵਿਧਾਇਕ ਛੀਨਾ ਵੱਲੋਂ ਇਲਾਕੇ ਦੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਗਿੱਲਾ ਅਤੇ ਸੁੱਕਾ ਕੂੜਾ ਵੱਖਰਾ-ਵੱਖਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦੀ ਭਾਈਵਾਲੀ ਨਾਲ ਹੀ ਅਸੀਂ ਲੁਧਿਆਣਾ ਸ਼ਹਿਰ ਨੂੰ ਸਵੱਛ ਅਤੇ ਸੁਥਰਾ ਬਣਾਉਣ ਵਿੱਚ ਸਫ਼ਲ ਹੋਵਾਂਗੇ।

ਨਗਰ ਨਿਗਮ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇਹ ਸਟੈਟਿਕ ਕੰਪੈਕਟਰ ਸਾਰੀਆਂ ਸਮੱਸਿਆਵਾਂ ਦਾ ਹੱਲ ਕਰ ਦੇਣਗੇ। ਇਸ ਨਾਲ ਨਾ ਸਿਰਫ ਕੂੜੇ ਦੇ ਢੇਰਾਂ ਤੋਂ ਛੁਟਕਾਰਾ ਮਿਲੇਗਾ ਸਗੋਂ ਸਗੋਂ ਬਦਬੂ ਅਤੇ ਗੰਦੇ ਪਾਣੀ ਤੋਂ ਵੀ ਰਾਹਤ ਮਿਲੇਗੀ। ਇਸ ਮੌਕੇ ਸਥਾਨਕ ਵਸਨੀਕਾਂ ਵੱਲੋਂ ਇਸ ਵਿਸ਼ੇਸ਼ ਪਹਿਲਕਦਮੀ ਲਈ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ।

ਇਸ ਮੌਕੇ ਨਗਰ ਨਿਗਮ ਅਧਿਕਾਰੀ ਡਾ.ਵਿਪਨ ਮਲਹੋਤਰਾ, ਸੈਨੇਟਰੀ ਇੰਸਪੈਕਟਰ ਸਤਿੰਦਰ ਬਾਵਾ, ਗੁਰਿੰਦਰ ਸਿੰਘ ਸੇਖੋ, ਐਸ.ਸੀ. ਸੰਜੇ ਗਵਾਰ, ਆਮ ਆਦਮੀ ਪਾਰਟੀ ਦੇ ਵਰਕਰ ਚੇਤਨ ਥਾਪਰ, ਡਾ. ਮਨਜੀਤ, ਪ੍ਰਿੰਸ ਅਤੇ ਹੋਰ ਹਾਜ਼ਰ ਸਨ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD