Thursday, 27 June 2024

 

 

ਖ਼ਾਸ ਖਬਰਾਂ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ : ਕੁਲਤਾਰ ਸਿੰਘ ਸੰਧਵਾਂ

 

ਜ਼ਿਲ੍ਹੇ ਦੇ ਪਿੰਡਾਂ ਵਿੱਚ 525.8 ਕਰੋੜ ਦੀ ਲਾਗਤ ਨਾਲ 52 ਖੇਡ ਮੈਦਾਨ ਤਿਆਰ : ਸੋਨਮ ਚੌਧਰੀ

ਸਕੂਲ ਆਫ ਐਮੀਨੈਂਸ, ਖਰੜ ਤੇ ਡੇਰਾਬੱਸੀ ਦਾ ਕੰਮ ਜੰਗੀ ਪੱਧਰ 'ਤੇ ਜਾਰੀ

Sonam Chaudhary,Additional Deputy Commissioner Mohali,S.A.S. Nagar,S.A.S. Nagar Mohali,Mohali,Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 20 Jun 2024

ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਨਾਉਣ ਦੇ ਮਕਸਦ ਨਾਲ ਜ਼ਿਲ੍ਹੇ ਦੇ ਪਿੰਡਾਂ ਵਿੱਚ 151 ਖੇਡ ਮੈਦਾਨ ਬਣਾਏ ਜਾਣੇ ਹਨ, ਜਿਨ੍ਹਾਂ ਵਿੱਚੋਂ 52 ਬਣ ਗਏ ਹਨ ਤੇ 85 ਸਬੰਧੀ ਕੰਮ ਜਾਰੀ ਹੈ। ਇਹਨਾਂ ਕਾਰਜਾਂ ਉੱਤੇ ਹੁਣ ਤੱਕ ਕਰੀਬ 525.8 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ। ਇਸ ਦੇ ਨਾਲ ਨਾਲ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ ਤਹਿਤ ਫੇਜ਼ 11, ਮੋਹਾਲੀ ਵਿਖੇ ਸਕੂਲ ਆਫ ਐਮੀਨੈਂਸ ਸ਼ੁਰੂ ਹੋ ਚੁੱਕਿਆ ਹੈ। 

ਖਰੜ ਤੇ ਡੇਰਾਬੱਸੀ ਵਿਖੇ ਬਣਨ ਵਾਲੇ ਸਕੂਲ ਆਫ ਐਮੀਨੈਂਸ ਦਾ ਕੰਮ ਵੀ ਜੰਗੀ ਪੱਧਰ ਉੱਤੇ ਜਾਰੀ ਹੈ, ਜਿਹੜੇ ਕਿ ਜਲਦ ਹੀ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ ਨੇ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ। 

ਉਹਨਾਂ ਨੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆਂ ਜ਼ਿਲ੍ਹੇ ਵਿਚ ਚੱਲ ਰਹੇ ਵੱਖ ਵੱਖ ਪ੍ਰੋਜੈਕਟਾਂ ਨੂੰ ਨਿਰਧਾਰਤ ਸਮੇਂ ’ਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਹਨਾਂ ਕਿਹਾ ਕਿ ਸਰਕਾਰੀ ਪ੍ਰੋਜੈਕਟਾਂ ਦੇ ਚੱਲ ਰਹੇ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਂਝਾ ਜੱਲ ਤਲਾਬ ਪ੍ਰੋਜੈਕਟ ਤਹਿਤ ਜ਼ਿਲ੍ਹੇ ਵਿੱਚ 82 ਤਲਾਬ ਬਣਨੇ ਹਨ, ਜਿਨ੍ਹਾਂ ਵਿਚੋਂ 63 ਤਲਾਬ ਬਣ ਗਏ ਹਨ। ਉਹਨਾਂ ਨੇ ਸੋਕ ਪਿਟਸ ਤੇ ਰੇਨ ਵਾਟਰ ਹਾਰਵੈਸਟਿੰਗ ਦੇ ਕਾਰਜ ਤੇਜ਼ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਸ਼੍ਰੀਮਤੀ ਚੌਧਰੀ ਨੇ ਦੱਸਿਆ ਕਿ ਐਗਰੋਫੌਰੈਸਟਰੀ ਤਹਿਤ ਡੇਰਾਬਸੀ ਦੇ ਪਿੰਡ ਕੁਰਨਵਾਲਾ ਵਿਖੇ 05 ਏਕੜ, ਖਰੜ ਦੇ ਨਬੀਪੁਰ ਵਿੱਚ 2.5 ਏਕੜ ਤੇ ਭਜਹੇੜੀ ਵਿੱਚ 17 ਏਕੜ,  ਮਾਜਰੀ ਦੇ ਪਿੰਡ ਮਾਜਰਾ ਵਿੱਚ 2.5 ਏਕੜ ਅਤੇ ਮੋਹਾਲੀ ਦੇ ਪਿੰਡ ਦੈੜੀ ਵਿੱਚ 05 ਏਕੜ ਵਿੱਚ ਐਗਰੋਫੌਰੈਸਟਰੀ ਕਰਨ ਸਬੰਧੀ ਕਾਰਵਾਈ ਜਾਰੀ ਹੈ।

ਵਧੀਕ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ ਤੇ ਪੀ. ਡਬਲਿਊ.ਡੀ. ਦੇ ਅਧਿਕਾਰੀਆਂ ਨੂੰ ਸੜਕਾਂ ਸਬੰਧੀ ਬਕਾਇਆ ਕੰਮ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਸ਼੍ਰੀਮਤੀ ਚੌਧਰੀ ਨੇ ਛਪੜਾਂ ਦੀ ਸਾਫ-ਸਫਾਈ, ਪੀਣ ਵਾਲੇ ਪਾਣੀ ਦੇ ਪ੍ਰੋਜੈਕਟਾਂ, ਨਜ਼ਾਇਜ ਕਬਜ਼ਿਆਂ ਨੂੰ ਛੁਡਵਾਉਣ, ਪਿੰਡਾਂ ਦੀ ਦਿੱਖ ਨੂੰ ਸੁਧਾਰਨ ਹਿੱਤ ਕੀਤੇ ਜਾਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।

ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਤਮਾ ਗਾਂਧੀ ਦਿਹਾਤੀ ਰੋਜ਼ਗਾਰ ਗਾਰੰਟੀ ਕਾਨੂੰਨ (ਮਗਨਰੇਗਾ) ਹੇਠ ਮਗਨਰੇਗਾ ਵਰਕਰਾਂ ਤੋਂ ਵੱਧ ਤੋਂ ਵੱਧ ਵੱਖ ਵੱਖ ਕਾਰਜ ਕਰਵਾਏ ਜਾਣ। ਸ਼੍ਰੀਮਤੀ ਚੌਧਰੀ ਨੇ ਕਿਹਾ ਕਿ ਮਗਨਰੇਗਾ ਦਿਹਾਤੀ ਖੇਤਰਾਂ ਵਿਚ ਨਾ ਕੇਵਲ ਲੋਕਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਂਦਾ ਹੈ ਸਗੋਂ ਇਸ ਨਾਲ ਦਿਹਾਤੀ ਖੇਤਰਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਨਾਲ-ਨਾਲ ਲੋਕਾਂ ਦਾ ਆਰਥਿਕ ਪੱਧਰ ਵੀ ਉਚਾ ਹੋ ਰਿਹਾ ਹੈ। 

ਉਹਨਾਂ ਨੇ ਮਗਨਰੇਗਾ ਤਹਿਤ ਪਿੰਡਾਂ ਵਿਚ ਮਿੰਨੀ ਜੰਗਲ ਵਿਕਸਤ ਕਰਨ, ਸਾਂਝਾ ਜਲ ਤਾਲਾਬ ਸਕੀਮ ਤਹਿਤ ਹੋਰ ਤਾਲਾਬ ਬਣਾਉਣ, ਸਕੂਲਾਂ ਵਿਚ ਮੀਂਹ ਦੇ ਪਾਣੀ ਦੀ ਸੰਭਾਲ ਲਈ ਢਾਂਚਾ ਵਿਕਸਤ ਕਰਨ, ਛਪੜਾਂ ਨੂੰ ਸਾਫ਼ ਕਰਨ ਤੇ ਗਾਰ ਕੱਢਣ ਲਈ ਮਗਨਰੇਗਾ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਕਾਸ ਕਾਰਜਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਖੁਦ ਫੀਲਡ ਵਿਚ ਜਾ ਕੇ ਪ੍ਰੋਜ਼ੈਕਟਾਂ ਦੀ  ਨਿਗਰਾਨੀ ਕਰਨ। 

ਪਿੰਡਾਂ ਦੀ ਸਾਫ ਸਫਾਈ ਅਹਿਮ ਮਕਸਦ ਹੈ, ਜਿਸ ਵਾਸਤੇ ਜ਼ਿਲ੍ਹੇ ਦੇ ਬੀ.ਡੀ.ਓਜ਼ ਖੁਦ ਨਿਰੀਖਣ ਕਰਨ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਦੇ ਰੂਪ ਵਿਚ ਬਦਲਿਆ ਜਾ ਸਕੇ। ਇਸ ਮੌਕੇ ਐਸ.ਡੀ.ਐਮ.ਮੋਹਾਲੀ ਸ਼੍ਰੀ ਦੀਪਾਂਕਰ ਗਰਗ, ਐੱਸ.ਡੀ.ਐਮ. ਡੇਰਾਬਸੀ ਸ਼੍ਰੀ ਹਿਮਾਂਸ਼ੂ ਗੁਪਤਾ ਅਤੇ ਐੱਸ.ਡੀ.ਐਮ. ਖਰੜ ਸ. ਗੁਰਮੰਦਰ ਸਿੰਘ ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ADC Sonam Chaudhary Development Orders the MCs to set up enclosures required for the care of sick animals at the Infirmary immediately

SHOs to be designated as Cruelty Inspectors

S.A.S Nagar

ADC (Development) Sonam Chaudhary today asked the Municipal Committees and Corporation of the district to set up the required enclosures needed at the Infirmary being built up at Magra village under Lalru MC. The infirmary will cater to the sick animals who will be kept in separate enclosures.

Reviewing the progress of the Society for Prevention of Cruelty Against Animals (SPCA) in a meeting held at the local District Administrative Complex, SAS Nagar, Mohali,

Additional Deputy Commissioner (Rural Development) further directed the urban local bodies to submit the certificates of having ambulances for taking care of stray animals to rush them to the infirmary.

The Additional Deputy Commissioner also instructed to designate the Station House Officers of the respective areas to designate Cruelty Inspectors in their areas. A report in this regard should be given within 24 hours by following the instructions of designating them a Cruelty Inspector, added Mrs Chaudhry.

She also instructed the Urban Local Bodies (Macs) of the district to implement the Animal Birth Control Program without further delay. She also directed the officials related to Laldu MC to complete the pending process of allocating the land of village Magra falling under the MC jurisdiction to the society for establishing "Infirmary" as soon as possible.

The Additional Deputy Commissioner said that anti-rabies camps will be organized by the Society for Prevention of Cruelty Against Animals (SPCA) in collaboration with the Animal Husbandry Department soon and no laxity will be tolerated in this regard. She asked all the stakeholders to make aware the people of the schedule in well advance.

In the meeting, Deputy Director Animal Husbandry Department-cum-Secretary SPCA Dr Shivkant Gupta, Civil Surgeon Dr Devinder Kumar Puri and Officials of various departments were present.

 

Tags: Sonam Chaudhary , Additional Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD