Thursday, 27 June 2024

 

 

ਖ਼ਾਸ ਖਬਰਾਂ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ ਖਤਰਨਾਕ ਕੀਟਨਾਸ਼ਕਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਦਾ ਸਮਾਂ ਆਇਆ : ਕੁਲਤਾਰ ਸਿੰਘ ਸੰਧਵਾਂ

 

ਰੈਡ ਕ੍ਰਾਸ ਵਿਖੇ ਅਲੀਮਕੋ ਵੱਲੋਂ 23 ਲੱਖ ਦੇ ਬਣਾਉਟੀ ਅੰਗ ਤੇ ਟ੍ਰਾਈਸਾਈਕਲਾਂ ਦੀ ਦਿਵਿਆਂਗਜਨਾਂ ਨੂੰ ਵੰਡ

ਦਿਵਿਆਂਗ ਲੋਕਾਂ ਦੇ ਜੀਵਨ ਵਿਚ ਆਵੇਗਾ ਵੱਡਾ ਬਦਲਾਅ-ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 20 Jun 2024

ਪਿੰਡ ਸਾਬੂਆਣਾ ਦਾ ਰਮੇਸ਼ ਜੋ ਕਿ ਪੈਰਾਂ ਤੋਂ ਦਿਵਿਆਂਗ ਹੈ, ਅਤੇ ਉਹ ਕਪੜੇ ਸਿਊਣ ਦਾ ਕੰਮ ਕਰਦਾ ਹੈ| ਘਰ ਤੋਂ ਦੁਕਾਨ ਤੱਕ ਜਾਣ ਲਈ ਔਖਾ ਹੋਣਾ ਪੈਂਦਾ ਸੀ, ਕਿਸੇ ਪਰਿਵਾਰਕ ਮੇਂਬਰ ਦਾ ਸਹਾਰਾ ਲੈਣਾ ਪੈਂਦਾ ਸੀ | ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਅੱਜ ਉਸਨੂੰ ਮੋਟਰਰਾਈਜ਼ਡ ਟਰਾਈਸਾਈਕਲ ਦਿੱਤੀ ਗਈ ਹੈ। ਇਸ ਮੌਕੇ ਉਸਦੀਆਂ ਅੱਖਾਂ ਵਿਚ ਆਈ ਚਮਕ ਦੱਸ ਰਹੀ ਸੀ ਕਿ ਹੁਣ ਉਸਦੀ ਜਿੰਦਗੀ ਵਿਚ ਨਵਾਂ ਬਦਲਾਅ ਆ ਸਕੇਗਾ। 

ਉਹ ਬਿਨ੍ਹਾਂ ਕਿਸੇ ਦੀ ਮਦਦ ਦੇ ਆ ਜਾ ਸਕੇਗਾ ਅਤੇ ਆਪਣਾ ਕੰਮ ਬਿਤਹਰ ਤਰੀਕੇ ਨਾਲ ਕਰ ਸਕੇਗਾ। ਰਮੇਸ ਵਰਗੀਆਂ ਹੀ ਕਿੰਨੀਆਂ ਕਹਾਣੀਆਂ ਅੱਜ ਰੈਡ ਕ੍ਰਾਸ ਦੇ ਵਿਹੜੇ ਜੁੜੀਆਂ ਸਨ। ਸਮਾਂ ਸੀ ਜ਼ਿਲ੍ਹਾ ਰੈਡ ਕ੍ਰਾਸ ਸੁਸਾਇਟੀ ਵੱਲੋਂ ਅਲੀਮਕੋ ਦੀ ਮਦਦ ਨਾਲ ਦਿਵਿਆਂਗਜਨਾਂ ਨੂੰ ਟ੍ਰਾਈਸਾਈਕਲ ਤੇ ਬਣਾਉਟੀ ਅੰਗ ਵੰਡਣ ਦਾ। 

ਇਸ ਮੌਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਇੱਥੇ ਪਹੁੰਚ ਕੇ ਇਹ ਵੰਡ ਸ਼ੁਰੂ ਕਰਵਾਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਵਯਾਂਗਜਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਵੱਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਦੇ ਲਈ ਕੰਮ ਕੀਤੇ ਜਾ ਰਹੇ ਹਨ। 

ਇਸੇ ਲੜੀ ਵਿੱਚ ਫਾਜ਼ਿਲਕਾ ਜਿਲ੍ਹੇ ਦੇ ਦਫਤਰ ਜਿਲ੍ਹਾ ਰੈਡ ਕਰਾਸ ਸੋਸਾਇਟੀ, ਵਿਖੇ ਮੁਫਤ ਦਿਵਯਾਂਗਜਨ ਉਪਕਰਣ ਵੰਡ ਸਮਾਰੋਹ ਕੀਤਾ ਗਿਆ। ਸਮਾਜਿਕ ਨਿਆਂ ਅਤੇ ਅਧਿਕਾਰੀਤਾ ਮੰਤਰਾਲੇ ਭਾਰਤ ਸਰਕਾਰ ਦੇ ਦਿਵਯਾਂਗਜਨ ਸਸ਼ਕਤੀਕਰਨ ਵਿਭਾਗ ਦੇ ਅਧੀਨ ਕੰਮ ਕਰ ਰਹੇ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕੋ) ਅਤੇ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੀ ਭਾਗੀਦਾਰੀ ਨਾਲ ਇਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਅੱਜ ਇਸ ਸਮਾਰੋਹ ਵਿੱਚ ਲਗਭਗ 107 ਦਿਵਯਾਂਗਜਨਾਂ ਨੂੰ ਭਾਰਤ ਸਰਕਾਰ ਦੀ ਅਡਿੱਪ ਯੋਜਨਾ ਦੇ ਅੰਤਰਗਤ ਲਗਭਗ 23.17 ਲੱਖ ਦੀ ਲਾਗਤ ਦੇ ਸਹਾਇਕ ਉਪਕਰਣ ਵੱਡੇ ਗਏ। ਲਾਭਪਾਤਰੀਆਂ ਨੂੰ ਜਿਲ੍ਹੇ ਵਿੱਚ ਪਹਿਲਾਂ ਪਰੀਖਣ ਸਮਾਰੋਹ ਵਿੱਚ ਨਿਸ਼ਾਨਬੰਧ ਕੀਤਾ ਗਿਆ ਸੀ । ਲਾਭਪਾਤਰੀਆਂ ਨੂੰ ਸਰਕਾਰ ਦੀ ਯੋਜਨਾ ਦੇ ਅੰਤਰਗਤ ਅਲਿਮਕੋ ਵੱਲੋਂ ਨਿਰਮਿਤ ਕੁੱਲ 169 ਉਪਕਰਣ ਵੰਡੇ ਗਏ। ਜਿਸ ਵਿੱਚ 35 ਮੋਟਰਾਈਜਡ ਟਰਾਈਸਾਈਕਲ, 21 ਟਰਾਈਸਾਈਕਲ, 20 ਵਹੀਲ ਚੇਅਰ, 36 ਵਿਸਾਖੀਆਂ, 02 ਛੜੀਆਂ, 03 ਰੋਲੇਟਰ, 28 ਕੰਨਾਂ ਦੀਆਂ ਮਸ਼ੀਨਾਂ, 01 ਸੁਗਮਿਆ ਕੈਨ. 01 ਸੀ.ਪੀ.ਚੇਅਰ ਅਤੇ 22 ਨਕਲੀ ਅੰਗ ਅਤੇ ਕੈਲਿਪਰਸ ਮੌਜੂਦ ਸਨ। 

ਸਮਾਰੋਹ ਵਿੱਚ ਭਾਰਤੀਯ ਕ੍ਰਿਤਰਮ ਅੰਗ ਨਿਰਮਾਣ ਨਿਗਮ (ਅਲਿਮਕ) ਦੇ ਕਰਮਚਾਰੀ ਅਤੇ ਜਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਦੇ ਅਧਿਕਾਰੀ ਅਤੇ ਜਿਲ੍ਹਾ ਰੈਡ ਕਰਾਸ ਫਾਜ਼ਿਲਕਾ ਦੇ ਕਰਮਚਾਰੀ ਮੌਜੂਦ ਰਹੇ । ਇਸ ਮੌਕੇ ਸ੍ਰੀ ਪ੍ਰਦੀਪ ਰੱਖੜ, ਸਕੱਤਰ ਜਿਲ੍ਹਾ ਰੈਡ ਕਰਾਸ ਸੋਸਾਇਟੀ ਫਾਜ਼ਿਲਕਾ ਵੀ ਮੌਜੂਦ ਸਨ ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD