Tuesday, 02 July 2024

 

 

ਖ਼ਾਸ ਖਬਰਾਂ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਦਿੱਤਾ ਆਪਣਾ ਪਹਿਲਾ ਭਾਸ਼ਣ ਅੰਮ੍ਰਿਤਸਰ ਲੁੱਟ ਕੇਸ: ਪੀੜਤ ਦੇ ਡਰਾਈਵਰ ਦੀ ਧੀ, ਉਸਦੇ ਮੰਗੇਤਰ ਸਮੇਤ 7 ਗ੍ਰਿਫਤਾਰ; 41.40 ਲੱਖ ਰੁਪਏ ਦੀ ਨਕਦੀ, 800 ਗ੍ਰਾਮ ਸੋਨਾ ਕੀਤਾ ਬਰਾਮਦ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ ਮਾਨਸੂਨ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਸ.ਡੀ.ਐਮ ਨੂੰ ਬਰਸਾਤੀ ਨਦੀਆਂ ਤੇ ਖੱਡਾਂ ਦੇ ਦੌਰੇ ਕਰਨ ਦੇ ਆਦੇਸ਼ ਦਿੱਤੇ ਕਿਸਾਨ ਜਥੇਬੰਦੀਆਂ ਨੇ ਬੀਜੇਪੀ ਨੇਤਾ ਸੁਖਵਿੰਦਰ ਸਿੰਘ ਬਿੰਦਰਾ ਦੇ ਘਰ ਦੇ ਬਾਹਰ ਲਗਾਇਆ ਧਰਨਾ ਡਿਪਟੀ ਕਮਿਸ਼ਨਰ ਫਾਜ਼ਿਲਕਾ ਸੇਨੂ ਦੁੱਗਲ ਅਤੇ ਸਿਵਲ ਸਰਜਨ ਨੇ ਲਾਂਚ ਕੀਤੀ ਸਟਾਪ ਡਾਇਰੀਆ ਮੁਹਿੰਮ ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ ਜ਼ਿਲ੍ਹੇ ’ਚ ਸਾਡਿਲ ਵੇਸਟ ਮੈਨੇਜਮੈਂਟ ਦਾ ਕੰਮ ਜਲਦ ਕਰਵਾਇਆ ਜਾਵੇ ਮੁਕੰਮਲ : ਕੋਮਲ ਮਿੱਤਲ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਜਲੰਧਰ 'ਚ ਨਸ਼ੇ ਖਿਲਾਫ ਕਾਰਵਾਈ ਦੀ ਕੀਤਾ ਮੰਗ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੇ ਜਾਇਜੇ ਲਈ ਬੈਠਕ 'ਆਪ' ਉਮੀਦਵਾਰ ਮੋਹਿੰਦਰ ਭਗਤ ਪੜ੍ਹੇ-ਲਿਖੇ ਅਤੇ ਸੂਝਵਾਨ ਵਿਅਕਤੀ - ਹਰਚੰਦ ਸਿੰਘ ਬਰਸਟ ਐਲਪੀਯੂ ਲਾਅ ਸਕੂਲ ਭਾਰਤ ਵਿੱਚ 16ਵੇਂ ਸਥਾਨ 'ਤੇ ਹੈ, ਜਿੱਥੇ ਵਿਦਿਆਰਥੀ ਅਸਲ-ਸੰਸਾਰ ਕਾਨੂੰਨੀ ਚੁਣੌਤੀਆਂ ਨਾਲ ਵਿਹਾਰਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਦੀ ਸ਼ੂਰੂਆਤ ਦਸਤ ਰੋਕੂ ਮੁਹਿੰਮ ਤਹਿਤ ਆਸ਼ਾ ਵਰਕਰਾਂ ਵੱਲੋਂ ਘਰ ਘਰ ਓ.ਆਰ.ਐਸ. ਅਤੇ ਜ਼ਿੰਕ ਦੀਆਂ ਗੋਲੀਆਂ ਵੰਡੀਆਂ ਜਾਣਗੀਆਂ ਅੰਤਰਰਾਸ਼ਟਰੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰਾਂ ਨੂੰ ਸਿਵਲ ਸਰਜਨ ਨੇ ਕੀਤਾ ਸਨਮਾਨਿਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬ-ਤਹਿਸੀਲ ਚੋਹਲਾ ਸਾਹਿਬ ਅਤੇ ਤਹਿਸੀਲ ਤਰਨ ਤਾਰਨ ਨਾਲ ਸਬੰਧਿਤ ਮਾਲ ਵਿਭਾਗ ਦੇ ਲੰਬਿਤ ਪਏ ਕੰਮਾਂ ਦਾ ਜਾਇਜ਼ਾ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ ਸਿਹਤ ਵਿਭਾਗ ਵੱਲੋ ਦਸਤ ਰੋਕੂ ਜਾਗਰੁਕਤਾ ਮੁਹਿੰਮ ਦੀ ਸ਼ੁਰੂਆਤ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਚੱਲ ਰਹੇ ਪ੍ਰੋਜੈਕਟ ਜਲਦੀ ਹੋਣਗੇ ਪੂਰੇ : ਡਾ. ਬਲਜੀਤ ਕੌਰ ਦਸਤ ਰੋਗ ਨੂੰ ਬਿਲਕੁਲ ਵੀ ਨਜ਼ਰ ਅੰਦਾਜ਼ ਨਾ ਕਰਨ ਬੱਚਿਆਂ ਦੇ ਮਾਪੇ : ਡਾਕਟਰ ਭਾਰਤ ਭੂਸ਼ਣ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼

 

ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ ਅਧਿਕਾਰੀ - ਸੰਦੀਪ ਕੁਮਾਰ

ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 20 Jun 2024

ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਲੰਬਿਤ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਨਵਕੀਰਤ ਸਿੰਘ, ਜ਼ਿਲ੍ਹਾ ਸਿਸਟਮ ਮੈਨੇਜਰ ਰਮਨ ਮਲਹੋਤਰਾ ਅਤੇ ਸਦਰ ਕਾਨੂੰਨਗੋ ਸ੍ਰੀ ਰਮਨ ਕੁਮਾਰ ਤੋਂ ਇਲਾਵਾ ਤਹਿਸੀਲਦਾਰ ਤਰਨਤਾਰਨ, ਤਹਿਸੀਲਦਾਰ ਖਡੂਰ ਸਾਹਿਬ, ਨਾਇਬ ਤਹਿਸੀਲਦਾਰ ਪੱਟੀ, ਨਾਇਬ ਤਹਿਸੀਲਦਾਰ ਖਡੂਰ ਸਾਹਿਬ, ਨਾਇਬ ਤਹਿਸੀਲਦਾਰ ਹਰੀਕੇ, ਤਹਿਸੀਲ ਪੱਟੀ ਅਤੇ ਖਡੂਰ ਸਾਹਿਬ ਨਾਲ ਸਬੰਧਿਤ ਪਟਵਾਰੀ ਅਤੇ ਕਾਨੂੰਨਗੋ ਵੀ ਹਾਜ਼ਰ ਸਨ। 

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਲੰਮੇ ਸਮੇਂ ਤੋਂ ਲੰਬਿਤ ਪਈਆਂ ਜਮ੍ਹਾਂਬੰਦੀਆਂ ਨੂੰ ਕੰਨਜਾਇਨ ਅਤੇ ਲਾਈਵ ਕਰਨ ਦੇ ਨਿਰਦੇਸ਼ ਵੀ ਦਿੱਤੇ ਅਤੇ ਪੈਡਿੰਗ ਪਏ ਇੰਤਕਾਲਾਂ ਦੇ ਤੁਰੰਤ ਨਿਪਟਾਰੇ ਲਈ ਸਮੂਹ ਅਧਿਕਾਰੀਆ ਨੂੰ ਆਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ “ਮੇਰਾ ਘਰ, ਮੇਰਾ ਨਾਮ” ਸਕੀਮ ਦੇ ਨਕਸ਼ਾ-1 ਦੀ ਗਰਾਊਂਡ ਟਰੁੱਥਿੰਗ ਦਾ ਕੰਮ ਮੁਕੰਮਲ ਕੀਤਾ ਜਾਵੇ ਅਤੇ ਮੁਸਾਵੀਆ ਦੇ ਡਿਜ਼ੀਟਲ ਕੰਮਾਂ ਵਿੱਚ ਤੇਜ਼ੀ ਲਿਆਦੀ ਜਾਵੇ।

ਉਹਨਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਰੈਵੀਨਿਊ ਰਿਕਾਰਡ ਵਿੱਚੋ ਟੈਕਸਟ ਐਂਟਰੀ ਨੂੰ ਖਤਮ ਕੀਤਾ ਜਾਵੇ।ਉਹਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਸਮੇਂ-ਸਿਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।    

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD