Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਘੁਗਿਆਣਾ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ

ਲੋਕਾਂ ਦੀ ਸਹੂਲਤ ਲਈ 9 ਵਿਭਾਗਾਂ ਵੱਲੋਂ ਲਗਾਏ ਗਏ ਸਨ ਕਾਊਂਟਰ

Gurdit Singh Sekhon, AAP, Aam Aadmi Party, Aam Aadmi Party Punjab, AAP Punjab, Vineet Kumar, DC Faridkot, Deputy Commissioner Faridkot, Faridkot

Web Admin

Web Admin

5 Dariya News

ਫਰੀਦਕੋਟ , 21 Jun 2024

9 ਵਿਭਾਗਾਂ ਵੱਲੋਂ ਪਿੰਡ ਘੁਗਿਆਣਾ ਵਿਖੇ ਲਗਾਇਆ ਕੈਂਪ ਪਿੰਡ ਵਾਸੀਆਂ ਲਈ ਉਦੋਂ ਸਹਾਈ ਸਿੱਧ ਹੋਇਆ ਜਦੋਂ ਲੋਕਾਂ ਵੱਲੋਂ ਪੇਸ਼ ਦਰਖਾਸਤਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ। ਅੱਜ ਇਸ ਕੈਂਪ ਦੌਰਾਨ ਐਮ.ਐਲ.ਏ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਉਚੇਚੇ ਤੌਰ ਤੇ ਹਾਜ਼ਰ ਰਹੇ।

ਇਸ ਮੌਕੇ ਬੋਲਦਿਆਂ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਜਿਸ ਵਿੱਚ ਕਿਸੇ ਵੀ ਵਰਗ ਦੇ ਵਿਅਕਤੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮੁੱਖ ਮੰਤਵ ਲੋਕਾਂ ਨੂੰ ਘਰ ਬੈਠੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਦਿਵਾਉਣਾ ਹੈ। ਵਿਧਾਇਕ ਸੇਖੋਂ ਨੇ ਇਹ ਗੱਲ ਜ਼ੋਰ ਦੇ ਕੇ ਆਖੀ ਕਿ ਸਰਕਾਰ ਵੱਲੋਂ ਲੋਕਾਂ ਨੂੰ ਸੇਵਾਵਾਂ ਦੇਣ ਵਿੱਚ ਕਿਸੇ ਕਿਸਮ ਦੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅੱਜ ਮੁੱਖ ਤੌਰ ਤੇ ਲੋਕਾਂ ਵੱਲੋਂ ਛੱਪੜਾਂ ਦੀ ਸਫਾਈ, ਨਵਾਂ ਟਰਾਂਸਫਾਰਮਰ ਲਗਾਉਣ, ਮਕਾਨ ਦੇ ਨੁਕਸਾਨ ਸਬੰਧੀ, ਸਬਜ਼ੀ ਬੀਜ ਤੇ ਸਬਸਿਡੀ, ਪੈਨਸ਼ਨ ਸਬੰਧੀ, ਟਰਾਈ ਸਾਈਕਲ ਲੈਣ ਸਬੰਧੀ, ਬਿਜਲੀ ਦੇ ਖੰਭਿਆਂ ਸਬੰਧੀ ਆਦਿ ਦਰਖਾਸਤਾਂ ਪੇਸ਼ ਕੀਤੀਆਂ ਗਈਆਂ ਅਤੇ ਕਈ ਦਰਖਾਸਤਾਂ ਅਜਿਹੀਆਂ ਵੀ ਸਨ, ਜਿੰਨਾਂ ਦਾ ਮੌਕੇ ਤੇ ਨਿਪਟਾਰਾ ਨਹੀਂ ਹੋ ਸਕਿਆ। 

ਉਨ੍ਹਾਂ ਕਿਹਾ ਕਿ ਇਨ੍ਹਾਂ ਦਰਖਾਸਤਾਂ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ,ਤਾਂ ਜੋ ਇਸ ਕੰਮ ਦੌਰਾਨ ਪ੍ਰਾਪਤ ਹੋਰ ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਕੈਪ ਦੌਰਾਨ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ, ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਜਿਲ੍ਹਾ ਭਲਾਈ ਅਫਸਰ, ਭਾਰਤੀ ਰੈੱਡ ਕਰਾਸ ਸੁਸਾਇਟੀ, ਜਲ ਸਪਲਾਈ ਵਿਭਾਗ, ਮੰਡੀ ਬੋਰਡ, ਕਿਰਤ ਵਿਭਾਗ, ਸਿਹਤ ਵਿਭਾਗ, ਪੰਜਾਬ ਸਟੇਟ ਫੂਡ ਕਾਰਪੋਰੇਸ਼ਨ ਆਦਿ ਵਿਭਾਗਾਂ ਵੱਲੋਂ ਕਾਊਂਟਰ ਲਗਾਏ ਗਏ ਸਨ।

ਇਸ ਮੌਕੇ ਜੀ.ਏ. ਮੈਡਮ ਤੁਸ਼ਿਤਾ ਗੁਲਾਈ, ਡੀ.ਪੀ.ਆਰ.ਓ ਸ. ਗੁਰਦੀਪ ਸਿੰਘ ਮਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

 

Tags: Gurdit Singh Sekhon , AAP , Aam Aadmi Party , Aam Aadmi Party Punjab , AAP Punjab , Vineet Kumar , DC Faridkot , Deputy Commissioner Faridkot , Faridkot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD