Friday, 28 June 2024

 

 

ਖ਼ਾਸ ਖਬਰਾਂ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ

 

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀ ਫਿਲਮ ਸਹੀ ਫੈਸਲਾ ਦਾ ਪੋਸਟਰ ਕੀਤਾ ਜਾਰੀ

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 21 Jun 2024

ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀ ਫਿਲਮ ‘’ਸਹੀ ਫੈਸਲਾ’’ ਦਾ ਪੋਸਟਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜਾਰੀ ਕੀਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਸਿੰਘ ਮਾਨ, ਕਹਾਣੀਕਾਰ ਤੇ ਨਿਰਮਾਤਾ ਸੁਰਜੀਤ ਮਝੂਰ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ ਅਤੇ ਜਸਬੀਰ ਸਿੰਘ ਪੀ.ਏ. ਟੂ ਡੀ.ਸੀ. ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਯੂ ਟਿਊਬ ਚੈਨਲ ਮਝੂਰ ਦੋਆਬਾ ਫਿਲਮਜ਼  ਵੱਲੋਂ ‘’ਸਹੀ ਫੈਸਲਾ’’ ਪੋਸਟਰ ਜਾਰੀ ਕੀਤਾ ਗਿਆ ਹੈ, ਜੋ ਕਿ ਸਮਾਜ ਨੂੰ ਸਹੀ ਸੇਧ ਦੇਵਾਗਾ। ਉਨ੍ਹਾਂ ਦੱਸਿਆ ਕਿ ਇਸ ਸ਼ਾਰਟ ਫਿਲਮ ਵਿੱਚ ਮਾਂ-ਬਾਪ ਦੀ ਭੂਮਿਕਾ ਨੂੰ ਦਰਸਾਇਆ ਗਿਆ ਹੈ, ਮਾਂ ਅਤੇ ਬਾਪ ਵੱਲੋਂ ਆਪਣੇ ਪਰਿਵਾਰ ਲਈ ਕੀਤੇ ਜਾਂਦੇ ਸੰਘਰਸ਼ ਨੂੰ ਬਾਖੂਬੀ ਵਿਆਨ ਕੀਤਾ ਗਿਆ ਹੈ। ਉਨ੍ਹਾਂ ਨੇ ਕਹਾਣੀਕਾਰ ਤੇ ਨਿਰਮਾਤਾ ਸੁਰਜੀਤ ਮਝੂਰ ਨੂੰ ਵਧਾਈ ਦਿੱਤੀ। 

ਉਨ੍ਹਾਂ ਦੱਸਿਆ ਕਿ ਦੋਆਬੇ ਦਾ ਸ਼ਾਰਟ ਫਿਲਮ ਪ੍ਰੋਡਕਸ਼ਨ ਦਾ ਇਹ ਚੈਨਲ ਪਰਿਵਾਰਿਕ ਵਿਸ਼ਿਆਂ ‘ਤੇ ਕਾਫ਼ੀ ਫਿਲਮਾਂ ਬਣਾ ਕੇ ਆਪਣੀ ਪਹਿਚਾਣ ਬਣਾਈ ਹੈ ਅਸੀ ਇਸ ਚੈਨਲ ਤੋਂ ਹੋਰ ਵੀ ਸਮਾਜਿਕ ਸੇਧ ਦਿੰਦੀਆ ਫਿਲਮਾਂ ਦੀ ਆਸ ਕਰਦੇ ਹਾਂ।  ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਦੀ ਨਵੀਂ ਫਿਲਮ ਸਹੀ ਫੈਸਲਾ ਲਈ ਵਧਾਈ ਦਿੰਦਿਆ ਕਿਹਾ ਕਿ ਉਹ ਸਮਾਜ ਵਿੱਚ ਭਾਈਚਾਰਕ ਸਾਂਝ, ਪਰਿਵਾਰਿਕ ਰਿਸ਼ਤਿਆਰ ਨੂੰ ਮਜਬੂਤ ਕਰਨ ਲਈ ਹੋਰ ਵੀ ਸ਼ਾਰਟ ਫਿਲਮ ਦਾ ਨਿਰਮਾਣ ਕਰਨ ਅਤੇ ਲੋਕਾਂ ਨੂੰ ਚੰਗੀ ਸੋਚ, ਨੌਜਵਾਨਾਂ ਨੂੰ ਨਸ਼ਿਆਂ ਦੇ ਦੂਰ ਪ੍ਰਭਾਵ ਅਤੇ ਖੇਡ ਵੱਲ ਪ੍ਰੇਰਿਤ ਕਰਨ ਲਈ ਜਾਗਰੂਕ ਕਰਨ।

ਇਸ ਮੌਕੇ ‘ਤੇ ਕਹਾਣੀਕਾਰ ਤੇ ਨਿਰਮਾਤਾ ਸੁਰਜੀਤ ਮਝੂਰ ਨੇ ਕਿਹਾ ਕਿ ਮਾਂ-ਬਾਪ ਆਪ ਗਲਤ ਹੋ ਸਕਦੇ ਹਨ ਪਰ ਬੱਚਿਆਂ ਲਈ ਕਦੇ ਮਾੜੇ ਨਹੀਂ ਹੋ ਸਕਦੇ ਮਝੂਰ ਦੋਆਬਾ ਫਿਲਮ ਪ੍ਰੋਡਕਸ਼ਨ ਵੱਲੋਂ ਹਾਲ ਹੀ ਵਿੱਚ ਸਮਾਜਿਕ ਪਰਿਵਾਰਿਕ ਮਹੱਤਵ ਵਾਲੀ ਫਿਲਮ ‘’ਸਹੀ ਫੈਸਲਾ’’ ਅਸਲ ਵਿੱਚ ਹਕੀਕਤ ਹੋ ਨਿਬੜੀ ਹੈ, ਜਿਸ ਦਾ ਪੋਸਟਰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਹ ਫਿਲਮ ਯੂ ਟਿਊਬ ਚੈਨਲ ਮਝੂਰ ਦੋਆਬਾ ਫਿਲਮਜ਼ ‘ਤੇ ਉਪਲਬੱਧ ਹੋਵੇਗੀ। 

ਉਨ੍ਹਾਂ ਦੱਸਿਆ ਕਿ ਫਿਲਮ ਵਿੱਚ ਪ੍ਰੰਪਰਾਗਤ ਪਰਿਵਾਰਿਕ ਤੌਰ ‘ਤੇ ਮਾਂ ਨੂੰ ਹੀ ਬੱਚਿਆਂ ਦਾ ਸਭ ਕੁਝ ਦਿਖਾਇਆ ਜਾਂਦਾ ਰਿਹਾ ਹੈ ਪਰ ਇਸ ਫਿਲਮ ਵਿੱਚ ਬਾਪ ਦਾ ਵੱਡਾ ਕਿਰਦਾਰ ਪੇਸ਼ ਕਰਕੇ ਇੱਕ ਨਵੀਂ ਪਹਿਲਕਦਮੀ ਕੀਤੀ ਹੈ, ਮਾਂ ਮਮਤਾ ਦੀ ਮੂਰਤ ਹੈ ਅਤੇ ਸਿਰਫ ਆਪਣੇ ਬੱਚਿਆਂ ਲਈ ਹੀ ਮਹੱਤਵਪੂਰਨ ਪਰ ਬਾਪ ਦੂਰ ਦ੍ਰਿਸ਼ਟੀਕੋਣ ਸਮਰੱਥਾ ਰੱਖਦਾ ਹੋਇਆ ਘਰ ਪਰਿਵਾਰ ਉੱਤੇ ਪਏ ਸੰਕਟ ਨੂੰ ਕਿਵੇ ਨਜਿੱਠਦਾ ਹੈ ਇਹ ਫਿਲਮ ਸਮਾਜ ਨੂੰ ਸੇਧ ਦਿੰਦੀ ਹੋਈ ਦਿਖਾਉਣ ਵਿੱਚ ਸਫ਼ਲ ਹੋਵੇਗੀ।  

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD