Friday, 28 June 2024

 

 

ਖ਼ਾਸ ਖਬਰਾਂ ਵੰਡਰਸ਼ੈੱਫ ਨੇ ਲਾਂਚ ਕੀਤਾ ਸ਼ੈੱਫ ਮੈਜ਼ਿਕ: ਆਲ-ਇਨ-ਵਨ ਕਿਚਨ ਰੋਬੋਟ ਸੰਸਦ ਦੇ ਬਾਹਰ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ 'ਆਪ' ਸੰਸਦ ਮੈਂਬਰਾਂ ਨੇ ਕੀਤਾ ਪ੍ਰਦਰਸ਼ਨ, ਕਿਹਾ- ਇਹ ਜਾਂਚ ਏਜੰਸੀਆਂ ਦੀ ਸ਼ਰੇਆਮ ਦੁਰਵਰਤੋਂ ਹੈ ਜਲੰਧਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਸੈਂਕੜੇ ਕਾਂਗਰਸੀ-ਭਾਜਪਾ ਆਗੂ ਤੇ ਵਰਕਰ 'ਆਪ' 'ਚ ਹੋਏ ਸ਼ਾਮਲ ਐਮਪੀ ਸੰਜੀਵ ਅਰੋੜਾ ਨੇ ਬੁੱਧਵਾਰ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਕੀਤੀ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਨਵ-ਨਿਯੁਕਤ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਪੰਜਾਬ ਪੁਲਿਸ ਨੇ ਸੂਬੇ ਵਿੱਚ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀਆਂ ਵੱਲੋਂ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਕੀਤਾ ਨਾਕਾਮ; ਤਿੰਨ ਸ਼ੂਟਰ ਗ੍ਰਿਫ਼ਤਾਰ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰ ਕੇ ਇਸਦਾ ਦੋਸ਼ ਸਿੱਖਾਂ ’ਤੇ ਮੜ੍ਹਨ ਦੀ ਖ਼ਤਰਨਾਕ ਸਾਜ਼ਿਸ਼: ਅਕਾਲੀ ਦਲ ਵਰਕਿੰਗ ਕਮੇਟੀ ਜ਼ਿਲ੍ਹੇ ਅੰਦਰ 12 ਲੱਖ ਬੂਟੇ ਲਗਾਉਣ ਦਾ ਮਿਥਿਆ ਗਿਆ ਟੀਚਾ : ਨਵਜੋਤ ਪਾਲ ਸਿੰਘ ਰੰਧਾਵਾ ਅੰਬ ਖਾਓ ਗੁਠਲੀ ਉਗਾਓ : ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਪੀਈਸੀ ਭਾਈਚਾਰੇ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਅਤੇ ਨਾਜਾਇਜ਼ ਤਸਕਰੀ ਵਿਰੁੱਧ ਸਹੁੰ ਚੁੱਕੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਅਬੋਹਰ ਪਟਵਾਰ ਖਾਨੇ ਦਾ ਅਚਾਨਕ ਦੌਰਾ ਖੰਨਾ ਪੁਲਿਸ ਨੇ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮਨਾਇਆ ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ - ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਇੱਕ ਹਫਤੇ ਵਿੱਚ ਅੱਜ ਦੂਜੇ ਸੁਵਿਧਾ ਕੈਂਪ ਵਿੱਚ 4 ਪਿੰਡਾਂ ਦੀਆਂ 54 ਦਰਖਾਸਤਾਂ ਤੇ ਹੋਈ ਕਾਰਵਾਈ ਪੀਐਸਪੀਸੀਐਲ ਦੇ ਸੂਰਜੀ ਊਰਜਾ ਦੀ ਵਰਤੋਂ ਵੱਲ ਵਧਦੇ ਕਦਮ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਫਾਜ਼ਿਲਕਾ ਜ਼ਿਲ੍ਹੇ ਵਿਚ ਪੁੰਘਰੀ ਨਵੀਂ ਸੋਚ, 133 ਪਿੰਡਾਂ ਨੇ ਨਸ਼ੇ ਰੋਕਣ ਦਾ ਲਿਆ ਅਹਿਦ ਕੌਮਾਂਤਰੀ ਨਸ਼ਾ ਵਿਰੋਧੀ ਦਿਵਸ 2024- ਮਿਸ਼ਨ ਨਿਸਚੈ ਡਿਪਟੀ ਕਮਿਸ਼ਨਰ ਵੱਲੋਂ “ਮੇਰਾ ਘਰ, ਮੇਰੇ ਨਾਮ” ਸਕੀਮ ਅਧੀਨ ਨੋਟੀਫਾਈ ਪਿੰਡਾਂ ਵਿੱਚ ਕੰਮ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਐਸ.ਟੀ.ਐਫ. ਨੂੰ ਨਸ਼ਿਆਂ ਦੇ ਵਪਾਰ ਵਿੱਚ ਸ਼ਾਮਲ ਵੱਡੇ ਤਸਕਰਾਂ ਖਿਲਾਫ਼ ਕਾਰਵਾਈ ਹੋਰ ਤੇਜ਼ ਕਰਨ ਦੇ ਨਿਰਦੇਸ਼ ਮੁੱਖ ਮੰਤਰੀ ਨੇ ਲੋਕਾਂ ਨਾਲ ਕੀਤਾ ਇੱਕ ਹੋਰ ਵਾਅਦਾ ਪੁਗਾਇਆ, ਜਲੰਧਰ ਵਿਖੇ ਨਵੀਂ ਰਿਹਾਇਸ਼ 'ਚ ਲਾਏ ਡੇਰੇ

 

ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਅਮਰੀਕਾ ਸਥਿਤ ਸਰਵਣ ਸਿੰਘ ਵੱਲੋਂ ਚਲਾਏ ਜਾ ਰਹੇ ਨਾਰਕੋ-ਸੰਗਠਿਤ ਅਪਰਾਧ ਨੈਕਸੈਸ ਦਾ ਕੀਤਾ ਪਰਦਾਫਾਸ਼

6 ਪਿਸਤੌਲਾਂ, 200 ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ, ਸਰਵਨ ਸਿੰਘ ਨਾਲ ਸਿੱਧੇ ਸੰਪਰਕ ਵਿੱਚ ਸਨ ਦੋਸ਼ੀ ਵਿਅਕਤੀ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Amritsar Police, Amritsar

Web Admin

Web Admin

5 Dariya News

ਅੰਮ੍ਰਿਤਸਰ , 22 Jun 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ  ਤਾਲਮੇਲ ਕਰਦਿਆਂ ,  ਅਜਨਾਲਾ ਤੋਂ ਤਿੰਨ ਕਾਰਕੁੰਨਾਂ ਨੂੰ ਗ੍ਰਿਫਤਕਾਰ ਕਰਕੇ ਅਮਰੀਕਾ ਸਥਿਤ ਤਸਕਰ ਸਰਵਣ ਸਿੰਘ ਉਰਫ਼ ਭੋਲਾ ਹਵੇਲੀਆਂ ਦੀ ਹਮਾਇਤ ਪ੍ਰਾਪਤ ਨਾਰਕੋਟਿਕਸ ਅਤੇ ਸੰਗਠਿਤ ਅਪਰਾਧ ਦੇ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।

ਇਹ ਜਾਣਕਾਰੀ  ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ  ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਵਾਸੀ ਖਾਲੜਾ, ਤਰਨਤਾਰਨ, ਅਕਾਸ਼ ਸੇਠ ਉਰਫ਼ ਰਘੂ ਅਤੇ ਸੁਖਦੀਪ ਸਿੰਘ ਦੋਵੇਂ ਵਾਸੀ ਰਾਜਾ ਸਾਂਸੀ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 6 ਪਿਸਤੌਲਾਂ ਜਿਨ੍ਹਾਂ ਚੋਂ ਪੰਜ * .30 ਬੋਰ ਸਟਾਰ ਪਿਸਤੌਲ ਅਤੇ ਇੱਕ 9ਐਮਐਮ ਗਲਾਕ ਸਮੇਤ ਛੇ ਜਿੰਦਾ ਕਾਰਤੂਸ ਅਤੇ 10 ਮੈਗਜ਼ੀਨ, 200 ਗ੍ਰਾਮ ਹੈਰੋਇਨ ਅਤੇ ਇੱਕ ਵਜ਼ਨ ਤੋਲਣ ਵਾਲੀ ਇਲੈਕਟਰਾਨਿਕ  ਮਸ਼ੀਨ ਵੀ ਬਰਾਮਦ ਕੀਤੀ ਹੈ।

ਜ਼ਿਕਰਯੋਗ ਹੈ ਕਿ ਭੋਲਾ ਹਵੇਲੀਆਂ, ਜਿਸ ਦੀ ਗ੍ਰਿਫਤਾਰੀ ’ਤੇ 2 ਲੱਖ ਰੁਪਏ ਦਾ ਇਨਾਮ ਸੀ, ਕਥਿਤ ਨਸ਼ਾ ਤਸਕਰ ਰਣਜੀਤ ਉਰਫ ਚੀਤਾ ਦਾ ਭਰਾ ਹੈ ਅਤੇ 532 ਕਿਲੋ ਹੈਰੋਇਨ ਦੇ ਮਾਮਲੇ ’ਚ ਲੋੜੀਂਦਾ ਸੀ, ਜਿਸ ਦੇ ਸਬੰਧ ਵਿੱਚ ਉਸਨੂੰ ਮਈ 2020 ’ਚ ਗ੍ਰਿਫਤਾਰ ਕੀਤਾ ਗਿਆ ਸੀ। ਰਣਜੀਤ ਚੀਤਾ ਜੁਲਾਈ 2019 ਵਿੱਚ ਆਈਸੀਪੀ ਅਟਾਰੀ ਵਿਖੇ ਕਸਟਮ ਵਿਭਾਗ ਦੁਆਰਾ ਜ਼ਬਤ ਕੀਤੀ ਗਈ ਹੈਰੋਇਨ ਦੇ 532 ਪੈਕੇਟ ਦੀ ਤਸਕਰੀ ਦੇ ਕੇਸ ਵਿੱਚ ਮਾਸਟਰਮਾਈਂਡ ਸੀ, ਜਿਸ ਕੇਸ ਦੀ ਜਾਂਚ ਐਨਆਈਏ ਦੁਆਰਾ ਕੀਤੀ ਜਾ ਰਹੀ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਖਤਾ ਇਤਲਾਹ ਮਿਲੀ  ਸੀ ਕਿ ਸਰਵਣ ਸਿੰਘ ਦੇ ਸਾਥੀਆਂ ਨੇ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਕਿਸੇ ਹੋਰ ਨੂੰ ਸੌਂਪਣ ਜਾ ਰਿਹਾ ਹੈ । ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਸੀਆਈਏ ਸਟਾਫ਼ ਦੀਆਂ ਪੁਲਿਸ ਟੀਮਾਂ ਨੇ ਅਜਨਾਲਾ ਦੇ ਅਧਿਕਾਰ ਖੇਤਰ ਵਿੱਚ ਵਿਸ਼ੇਸ਼ ਪੁਲਿਸ ਚੈਕਿੰਗ ਕੀਤੀ ਅਤੇ ਤਿੰਨਾਂ ਮੁਲਜ਼ਮਾਂ ਨੂੰ 6 ਪਿਸਤੌਲਾਂ , 10 ਮੈਗਜ਼ੀਨ ਸਮੇਤ  ਗ੍ਰਿਫਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਅਕਾਸ਼ ਉਰਫ਼ ਰਘੂ ਦੇ ਖੁਲਾਸੇ ’ਤੇ ਪੁਲਿਸ ਟੀਮਾਂ ਨੇ ਉਸ ਵੱਲੋਂ ਦੱਸੇ ਟਿਕਾਣੇ ਤੋਂ 200 ਗ੍ਰਾਮ ਹੈਰੋਇਨ, ਛੇ ਜਿੰਦਾ ਕਾਰਤੂਸ ਅਤੇ ਵਜਨ ਤੋਲਣ ਵਾਲੀ ਇੱਕ ਇਲੈਕਟਰਾਨਿਕ ਮਸ਼ੀਨ ਵੀ ਬਰਾਮਦ ਕੀਤੀ ਹੈ। ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ  ਤੋਂ ਪਤਾ ਲਗਾ ਹੈ ਕਿ ਦੋਸ਼ੀ ਵਿਅਕਤੀ ਸਿੱਧੇ ਤੌਰ ’ਤੇ ਅਮਰੀਕਾ ਸਥਿਤ ਤਸਕਰ ਸਰਵਣ ਸਿੰਘ ਦੇ ਸੰਪਰਕ ਵਿੱਚ ਸੀ ਅਤੇ ਹਥਿਆਰ ਅਤੇ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧਾਂ ਨੂੰ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਹੋਰ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ, ਐਸਐਸਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਆਕਾਸ਼ ਉਰਫ਼ ਰਘੂ ਦੇ ਚਚੇਰੇ ਭਰਾ ਸੰਜਮ ਉਰਫ਼ ਮੈਥੀ ਵਾਸੀ ਅਜਨਾਲਾ- ਜੋ ਕਿ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਹੈ, ਨੇ ਉਸ ਦੀ ਭੋਲਾ ਹਵੇਲੀਆਂ ਨਾਲ ਜਾਣ-ਪਛਾਣ ਕਰਵਾਈ ਸੀ। ਉਨ੍ਹਾਂ ਕਿਹਾ, ‘‘ਅਸੀਂ ਸੰਜਮ ਨੂੰ ਹੋਰ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਲਿਆਵਾਂਗੇ’’।

ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਸਮੁੱਚੇ  ਗਠਜੋੜ ਦਾ ਪਰਦਾਫਾਸ਼ ਕਰਨ ਲਈ ਮੁਲਜ਼ਮਾਂ ਦੇ ਵਿੱਤੀ ਟਰੇਲਾਂ ਦਾ ਪਤਾ ਲਗਾ ਰਹੀਆਂ ਹਨ ਅਤੇ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਦੀ ਉਮੀਦ ਹੈ। ਇਸ ਸਬੰਧ ਵਿੱਚ ਐਫਆਈਆਰ ਨੰ. 122 ਮਿਤੀ 22-6-2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਕੇਸ ਦਰਜ ਕੀਤਾ ਗਿਆ  ਹੈ ਅਤੇ ਥਾਣਾ ਅਜਨਾਲਾ ਵਿਖੇ ਦਰਜ ਬਾਅਦ ਵਿੱਚ ਇਸ ਐਫ.ਆਈ.ਆਰ. ਵਿੱਚ ਐਨਡੀਪੀਐਸ ਦੀ ਧਾਰਾ 21 ਅਤੇ 29 ਵੀ ਜੋੜੀਆਂ ਗਈਆਂ ਹਨ।

पंजाब पुलिस ने केंद्रीय एजेंसियाँ के साथ मिल कर अमरीका स्थित सरवण सिंह द्वारा चलाए जा रहे नार्को- संगठित अपराध नैकसैस का किया पर्दाफाश

6 पिस्तौल, 200 ग्राम हेरोइन सहित तीन काबू, सरवन सिंह के साथ सीधे संपर्क में थे दोषी व्यक्ति: डीजीपी गौरव यादव

अमृतसर

मुख्य मंत्री भगवंत सिंह मान के दिशा- निर्देशों अनुसार पंजाब को सुरक्षित राज्य बनाने के लिए चलाई जा रहे अभियान के अंतर्गत अमृतसर देहाती पुलिस ने केंद्रीय एजेंसियों के साथ तालमेल करते, अजनाला से तीन कारकुन्नों को गिरफ्तार करके अमरीका स्थित तस्कर सरवण सिंह उर्फ भोला हवेलियों की हिमायत अनुसार नारकोटिक्स और संगठित अपराध के गठजोड का पर्दाफाश किया है।

यह जानकारी देते हुए पंजाब के डायरैक्टर जनरल आफ पुलिस ( डीजीपी) गौरव यादव ने शनिवार को यहाँ बताया कि पकड़े गए व्यक्तियों की पहचान करनजीत सिंह निवासी खालड़ा, तरनतारन, आकाश सेठ उर्फ रघू और सुखदीप सिंह दोनों निवासी राजा सांसी, अमृतसर के तौर पर हुई है। पुलिस टीमों ने इनके कब्ज़े में से 6 पिस्तौलें जिनमें से पाँच 30 बोर स्टार पिस्तौल और एक 9 एमएम सहित छह जिंदा कारतूस और 10 मैगज़ीन, 200 ग्राम हेरोइन और एक वज़न तोलने वाली इलेक्ट्रानिक मशीन भी बरामद की है।

ज़िक्रयोग्य है कि भोला हवेलियाँ, जिसकी गिरफ़्तारी पर 2 लाख रुपए का इनाम था, कथित नशा तस्कर रणजीत उर्फ चीता का भाई है और 532 किलो हेरोइन के मामलो में अपेक्षित था, जिसके सम्बन्ध में उसको मई 2020 में गिरफ़्तार किया गया था। रणजीत चीता जुलाई 2019 में आईसीपी अटारी में कस्टम विभाग द्वारा ज़ब्त की गई हेरोइन के 532 पैकेट की तस्करी केस में मास्टरमाईंड था, जिस केस की जांच एनआईए द्वारा की जा रही है।

डीजीपी गौरव यादव ने बताया कि पुख़्ता सूचना मिली थी कि सरवण सिंह के साथियों ने हथियारों की खेप बरामद की है और वह इस खेप को किसी और को सौंपने जा रहा है। जिस पर तुरंत कार्यवाही करते सीआईए स्टाफ की पुलिस टीमों ने अजनाला के अधिकार क्षेत्र में विशेष पुलिस चैकिंग की और तीनों मुलजिमों को 6 पिस्तौल, 10 मैगज़ीन सहित गिरफ़्तार किया। 

उन्होंने बताया कि बाद में आकाश उर्फ रघू के खुलासे पर पुलिस टीमों ने उसके बताए टिकाने से 200 ग्राम हेरोइन, छह जिंदा कारतूस और वज़न तोलने वाली एक इलैक्ट्रानिक मशीन भी बरामद की है।डीजीपी ने बताया कि प्राथमिक जांच से पता लगा है कि दोषी व्यक्ति सीधे तौर पर अमरीका स्थित तस्कर सरवन सिंह के संपर्क में था और हथियार और हेरोइन की स्पलाई कर रहा था। 

उन्होंने कहा कि इस मामलो में अगले-पिछले संबंधों को स्थापित करने के लिए और जांच जारी है। अन्य विवरनों को सांझा करते हुए, एसएसपी अमृतसर देहाती सतीन्द्र सिंह ने बताया कि जांच में यह भी सामने आया है कि आकाश उर्फ रघू के चचेरे भाई संयम उर्फ मैथी निवासी अजनाला- जोकि मौजूदा समय में अमृतसर जेल में बंद है, ने उसकी भोला हवेलियों के साथ जान- पहचान करवाई थी। 

उन्होंने कहा, ‘‘ हम संयम को और पूछताछ के लिए प्रोडक्शन वारंट पर लाएंगे’ ’।उन्होंने कहा कि पुलिस टीमें सभी गठजोड का पर्दाफाश करने के लिए मुलजिमों के वित्तीय ट्रेलों का पता लगा रही है और इस मामलो में और गिरफ़्तारियों की उम्मीद है।इस सम्बन्ध में एफआईआर नं. 122 तारीख़ 22- 6 2024 को हथियार एक्ट की धारा 25 अधीन केस दर्ज किया गया है और थाना अजनाला में दर्ज बाद में इस एफ. आई. आर. में एनडीपीएस की धारा 21 और 29 भी लगाई गई है।

Punjab Police Jointly With Central Agencies Bust Narco-Organised Crime Nexus Being Operated By USA-Based Sarwan Singh

Three Held With 6 Pistols, 200grams Heroin, Accused Persons Were Directly In Touch With Sarwan Singh: DGP Gaurav Yadav

Amritsar

Amidst the ongoing drive to make Punjab a safe and secure state as per the directions of Chief Minister Bhagwant Singh Mann, Amritsar Rural Police in a close coordination with Central Agencies have busted Narcotics and Organised Crime nexus backed by USA-based smuggler Sarwan Singh alias Bhola Havelian with the arrest of its three operatives from Ajnala, said Director General of Police (DGP) Punjab Gaurav Yadav here on Saturday. 

Those arrested have been identified as Karanjit Singh of Khalra in Tarn Taran, Akash Seth alias Raghu and Sukhdeep Singh, both residents of Raja Sansi in Amritsar. Police teams have also recovered six pistols including five .30 bore Star pistols and one 9mm Glock  along with six live cartridges and 10 magazines, 200 grams heroin and one electronic weighing machine from their possession.

Notably, Bhola Havelian, who is carrying Rs 2 lakh reward on his arrest, is a brother of infamous drug smuggler Ranjeet alias Cheeta and is wanted in a 532-kg Heroin haul case, in which the latter was arrested in May 2020. Ranjit Cheeta was the mastermind behind the smuggling of 532 packets of heroin which were seized by Customs department at ICP Attari in July 2019 and is being investigated by the NIA.

DGP Gaurav Yadav said following intel inputs that associates of Sarwan Singh have retrieved the weapon consignment and they are going to deliver it to someone, Police teams from CIA Staff conducted a special police checking in the jurisdiction of Ajnala, and arrested trio accused persons and recovered six pistols along with 10 magazines from their possession.

Later, Police teams on the disclosure of Akash alias Raghu has also recovered 200 grams heroin, six live cartridges and electronic weighing machine from the location pinpointed by him, he added. The DGP said that as per preliminary investigations, the accused person was directly in touch with USA-based smuggler Sarwan Singh and was supplying weapons and heroin. Further investigations are going on to establish backward and forward linkages in this case, he added.

Sharing more details, SSP Amritsar Rural Satinder Singh probe has also revealed that Akash alias Raghu’s cousin Sanjam alias Mathi of Ajnala presently lodged in Amritsar Jail introduced him introduced with Bhola Havelian. “We will bring Sanjam on production warrant for further revelations,” he added. 

He said that Police teams are tracing the financial trails of the accused persons to unravel the entire nexus and more arrests are expected in this case. A case FIR no. 122 dated 22-6-2024 has been registered under section 25 of the Arms Act and sections 21 and 29 also added in the FIR, registered at Police Station Ajnala.

 

Tags: Crime News Punjab , Punjab Police , Police , Crime News , Amritsar Police , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD