Tuesday, 02 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਸਮੂਹ ਅਧਿਕਾਰੀਆਂ ਨੂੰ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ ਦੇ ਦਿੱਤੇ ਆਦੇਸ਼

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨਤਾਰਨ , 24 Jun 2024

ਜ਼ਿਲ੍ਹੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ ਅਤੇ ਜ਼ਿਲਾ ਮਾਲ ਅਫ਼ਸਰ ਸ੍ਰੀ ਨਵਕੀਰਤ ਸਿੰਘ ਤੋਂ ਇਲਾਵਾ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹ ਅਧਿਕਾਰੀ ਮਿੱਥੇ ਗਏ ਟੀਚੇ ਅਨੁਸਾਰ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਉਣ।ਉਨਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਕਿਸੇ ਵੀ ਤਰਾਂ ਦੇ ਕੰਮ ਲਈ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਕੋਰਟ ਕੇਸਾਂ ਦੀ ਰਿਪੋਰਟ ਤਿਆਰ ਕਰਕੇ ਇਨ੍ਹਾਂ ਦੇ ਨਿਪਟਾਰੇ ਲਈ ਆਪਸੀ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇ।

ਉਨਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ੍ਹ ਵਿੱਚ ਬਕਾਇਆ ਪਈਆਂ ਜਮ੍ਹਾਂਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਈਆਂ ਜਾਣ।ਇਸ ਮੌਕੇ ਉਨਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਅਤੇ ਝਗੜੇ ਵਾਲੇ ਇੰਤਕਾਲਾਂ, ਜਮ੍ਹਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰਾਂ ਉਨਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD