Wednesday, 03 July 2024

 

 

ਖ਼ਾਸ ਖਬਰਾਂ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਅਮਰਪੁਰਾ ਵਿੱਚ ਵਿਕਾਸ ਕਾਰਜਾਂ ਦਾ ਨੀਹ ਪੱਥਰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਮਿਹਨਤ ਸਦਕਾ ਮਿਲਿਆ ਬੈਸਟ ਪਰਫੋਰਮਿੰਗ ਡਿਸਟਰਿਕਟ ਦਾ ਅਵਾਰਡ ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਕਾਬੂ ‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਲਾਂਡਰਾਂ ਵਿਖੇ ਸੁਵਿਧਾ ਕੈਂਪ EIC PEC ਨੇ NITTTR ਨਾਲ ਸਹਿਯੋਗ ਵਿੱਚ ਸਟਾਰਟਅੱਪਸ ਦੇ ਡਿਜ਼ਾਈਨ ਅਤੇ ਇਨੋਵੇਸ਼ਨ 'ਤੇ FDP ਦਾ ਆਯੋਜਨ ਕੀਤਾ ਜਲੰਧਰ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ 'ਆਪ' ਨੂੰ ਮਿਲਿਆ ਵੱਡਾ ਹੁਲਾਰਾ, ਅਕਾਲੀ ਉਮੀਦਵਾਰ ਸੁਰਜੀਤ ਕੌਰ 'ਆਪ' 'ਚ ਸ਼ਾਮਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵੱਲੋਂ ਰਾਈਟ ਟੂ ਬਿਜ਼ਨਸ ਐਕਟ ਤਹਿਤ ਦਿੱਤੀਆਂ 2 ਹੋਰ ਸਿਧਾਂਤਿਕ ਪ੍ਰਵਾਨਗੀਆਂ ਈਸ਼ਾ ਕਲੋਆ ਨੇ ਜ਼ੀ ਪੰਜਾਬੀ ਦੇ "ਹੀਰ ਤੇ ਟੇਢੀ ਖੀਰ" ਲਈ ਫਿਟਨੈਸ ਅਤੇ ਸ਼ੂਟਿੰਗ ਨੂੰ ਸੰਤੁਲਿਤ ਕੀਤਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਅਚਨਚੇਤ ਦੌਰਾ ਗੁਰਜੀਤ ਸਿੰਘ ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਕਿੰਜਰਾਪੂ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕੀਤੀ ਸਿਵਲ ਸਰਜਨ ਬਰਨਾਲਾ ਵੱਲੋਂ ਦਸਤ ਰੋਕੂ ਮੁਹਿੰਮ ਦੀ ਸਿਵਲ ਹਸਪਤਾਲ ਤੋਂ ਸ਼ੁਰੂਆਤ ਨਵਜੋਤ ਪਾਲ ਸਿੰਘ ਰੰਧਾਵਾ ਨੇ “ਖਟਕੜ ਕਲਾਂ ਅਜਾਇਬ ਘਰ ਅਤੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ” ਸਬੰਧੀ ਬ੍ਰੋਸ਼ਰ ਅਤੇ ਪੋਟਰੇਟ ਕੀਤਾ ਜਾਰੀ “ਸਰਕਾਰ, ਤੁਹਾਡੇ ਦੁਆਰ” ਮੁਹਿੰਮ ਤਹਿਤ ਪਿੰਡ ਨੌਰੰਗਾਬਾਦ ਵਿਖੇ ਲਗਾਇਆ ਗਿਆ ਵਿਸ਼ੇਸ ਸੁਵਿਧਾ ਕੈਂਪ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਹੜ੍ਹਾਂ ਦੀ ਰੋਕਥਾਮ ਸਬੰਧੀ ਕੀਤੇ ਜਾਣੇ ਵਾਲੇ ਜਰੂਰੀ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ 'ਸਰਕਾਰ ਤੁਹਾਡੇ ਦੁਆਰ' ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ ਜਤਿੰਦਰ ਜੋਰਵਾਲ ਅਤੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਵੱਲੋਂ 'ਲੋਕ ਸੁਵਿਧਾ ਕੈਂਪ ' ਦੌਰਾਨ ਲੋਕਾਂ ਦੀਆਂ ਸਿ਼ਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਜ਼ਮੀਨੀ ਪੱਧਰ ‘ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਖਿਡਾਰੀਆਂ ਨੂੰ ਹੁਲਾਰਾ ਦੇਣਾ ਸਾਡੇ ਸੱਭਿਆਚਾਰ ਦਾ ਹਿੱਸਾ : ਹਰਦੀਪ ਸਿੰਘ ਪੁਰੀ ਪ੍ਰਧਾਨ ਮੰਤਰੀ ਨੇ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੇ ਜੀਵਨ ਅਤੇ ਜੀਵਨ-ਯਾਤਰਾ ‘ਤੇ ਤਿੰਨ ਪੁਸਤਕਾਂ ਜਾਰੀ ਕੀਤੀਆਂ ਡਾ. ਮਨਸੁਖ ਮਾਂਡਵੀਆ ਨੇ ਐੱਨਆਈਐੱਸ ਪਟਿਆਲਾ ਦਾ ਦੌਰਾ ਕੀਤਾ ਅਤੇ ਪੈਰਿਸ ਓਲੰਪਿਕਸ ਜਾਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਹਰਿਆਣਾ ਸਰਕਾਰ ਅਤੇ NFSU ਗਾਂਧੀਨਗਰ ਦੇ ਦਰਮਿਆਨ ਇੱਕ ਸਹਿਮਤੀ ਪੱਤਰ ‘ਤੇ ਹਸਤਾਖਰ ਕੀਤੇ ਗਏ ਕੇਂਦਰੀ ਟੈਕਸਟਾਈਲ ਮੰਤਰੀ, ਸ਼੍ਰੀ ਗਿਰੀਰਾਜ ਸਿੰਘ ਨੇ 71ਵੇਂ ਐਡੀਸ਼ਨ ਆਫ ਇੰਡੀਆ ਇੰਟਰਨੈਸ਼ਨਲ ਗਾਰਮੈਂਟ ਫੇਅਰ (IIGF) ਦਾ ਉਦਘਾਟਨ ਕੀਤਾ

 

ਮਹਿਲਾ ਬੰਦੀਆਂ ਨੂੰ ਮਿਆਰੀ ਤੇ ਬੁਨਿਆਦੀ ਸਹੂਲਤਾਂ ਯਕੀਨੀ ਤੌਰ ‘ਤੇ ਮੁਹੱਈਆ ਹੋਣ : ਰਾਜ ਲਾਲੀ ਗਿੱਲ

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਬੰਦੀਆਂ ਦੀਆਂ ਮੁਲ਼ਕਿਲਾਂ ਦੇ ਹੱਲ ਲਈ ਜ਼ਿਲ੍ਹਾ ਜੇਲ੍ਹ ਰੂਪਨਗਰ ਦੌਰਾ

Raj Lali Gill, AAP, Aam Aadmi Party, Aam Aadmi Party Punjab, AAP Punjab, Rupnagar

Web Admin

Web Admin

5 Dariya News

ਰੂਪਨਗਰ , 25 Jun 2024

ਚੇਅਰਪਰਸਨ, ਪੰਜਾਬ ਰਾਜ ਮਹਿਲਾ ਕਮਿਸ਼ਨ ਸ਼੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਜ਼ਿਲ੍ਹਾ ਜੇਲ੍ਹ ਰੂਪਨਗਰ ਵਿਖੇ ਮਹਿਲਾ ਬੰਦੀਆਂ ਨੂੰ ਮਿਆਰੀ ਤੇ ਬੁਨਿਆਦੀ ਸਹੂਲਤਾਂ ਯਕੀਨੀ ਤੌਰ ਉਤੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਦੌਰਾ ਕੀਤਾ ਗਿਆ ਅਤੇ ਇਸ ਮੌਕੇ ਉਨ੍ਹਾਂ ਵਲੋਂ ਬੰਦੀਆਂ ਦੀਆਂ ਡੂੰਘਾਈ ਨਾਲ ਉਨ੍ਹਾਂ ਦੀਆਂ ਸਮੱਸਿਆ ਨੂੰ ਸੁਣਿਆ ਗਿਆ। ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦੌਰਾਨ ਉਨ੍ਹਾਂ ਮਹਿਲਾ ਬੰਦੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਇਹ ਟੀਚਾ ਹੈ ਕਿ ਮਹਿਲਾ ਬੰਦੀਆਂ ਨੂੰ ਕਾਨੂੰਨੀ, ਡਾਕਟਰੀ ਤੇ ਸਿੱਖਿਆ ਆਦਿ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਮਿਲ ਰਹੀਆਂ ਸਹੂਲਤਾਂ ਦਾ ਨਿਰੀਖਣ ਕਰਕੇ ਉਨ੍ਹਾਂ ਨੂੰ ਬਿਹਤਰ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਹਰ ਕੋਈ ਇਥੇ ਜ਼ਿੰਦਗੀ ਦੇ ਹਲਾਤਾਂ ਵਿਚੋਂ ਗੁਜਰਦੇ ਹੋਏ ਕਈਆਂ ਗਲਤੀਆਂ ਕਰਕੇ ਇਥੇ ਆਏ ਹਾਂ, ਇਥੇ ਜਿੰਨਾ ਵੀ ਸਮਾਂ ਬੀਤਦਾ ਹੈ ਉਸ ਤੋਂ ਸਿੱਖਦੇ ਹੋਏ ਜਦੋਂ ਵੀ ਇਥੋਂ ਜਾਂਦੇ ਹੋ, ਆਪਣੀ ਜ਼ਿੰਦਗੀ ਨੂੰ ਨਵੇਂ ਤਰੀਕੇ ਤੋਂ ਇਕ ਚੰਗੇ ਨਾਗਰਿਕ ਦੀ ਤਰ੍ਹਾਂ ਸ਼ੁਰੂ ਕਰੀਏ ਅਤੇ ਇਹ ਕਮਿਸ਼ਨ ਦਾ ਫਰਜ਼ ਬਣਦਾ ਹੈ ਕਿ ਤੁਹਾਡੀਆਂ ਮੁਸ਼ਕਿਲਾਂ ਨੂੰ ਸੁਣਿਆ ਜਾਵੇ ਅਤੇ ਤੁਹਾਨੂੰ ਪੇਸ਼ ਆ ਰਹੀ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ਉਤੇ ਹੱਲ ਕੀਤਾ ਜਾ ਸਕੇ। ਇਸ ਉਪਰੰਤ ਉਨ੍ਹਾਂ ਜੇਲ੍ਹ ਵਿਖੇ ਮੌਜੂਦ ਹਸਪਤਾਲ, ਰਸੋਈ, ਲਾਇਬ੍ਰੇਰੀ ਅਤੇ ਵੱਖ-ਵੱਖ ਬੈਰਕਾਂ ਦਾ ਦੌਰਾ ਕਰਕੇ ਉਨ੍ਹਾਂ ਦੀ ਸਮੀਖਿਆ ਕੀਤੀ ਅਤੇ ਲੰਗਰ ਹਾਲ ਵਿਚ ਕੈਦੀਆਂ ਲਈ ਬਣੇ ਹੋਏ ਭੋਜਨ ਨੂੰ ਖਾ ਕੇ ਉਸ ਦੀ ਸਮੀਖਿਆ ਵੀ ਕੀਤੀ ਅਤੇ ਸੰਤੁਸ਼ਟੀ ਪ੍ਰਗਟਾਈ।

ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾ ਦੇ ਦੌਰੇ ਦਾ ਮੁੱਖ ਉਦੇਸ਼ ਜੇਲ੍ਹ ਵਿਚ ਮਹਿਲਾਂ ਕੈਦੀਆਂ ਨੂੰ ਮਿਲ ਰਹੀਆਂ ਮੁੱਢਲੀਆਂ ਸਹੂਲਤਾਂ ਦਾ ਨਿਰੀਖਣ ਕਰਨਾ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਸਾਫ ਸਫਾਈ, ਭੋਜਨ ਦੇ ਪੁੱਖਤਾ ਪ੍ਰਬੰਧ ਪਾਏ ਗਏ। ਉਨ੍ਹਾਂ ਕਿਹਾ ਕਿ ਕਈ ਮਹਿਲਾਵਾਂ ਨੇ ਆਪਣੀ ਨਿੱਜੀ ਸਮੱਸਿਆ ਨੂੰ ਦੱਸਿਆ ਜਿਸ ਨੂੰ ਯਕੀਨਨ ਤੌਰ ਉਤੇ ਹੱਲ ਕੀਤਾ ਜਾਵੇਗਾ।

ਸ਼੍ਰੀਮਤੀ ਰਾਜ ਲਾਲੀ ਗਿੱਲ ਜੇਲ੍ਹ ਵਿਚ ਕਈ ਮਹਿਲਾਵਾਂ ਦੇ ਕੇਸ ਬਹੁਤ ਛੋਟੇ ਪੱਧਰ ਦੇ ਕਰੀਮਨਲ ਕੇਸ ਕਰਕੇ ਇਥੇ ਨੇ ਅਤੇ ਕੁਝ ਅੰਡਰ ਟਰਾਇਲ ਨੇ ਜਿਸ ਲਈ ਇਨ੍ਹਾਂ ਬੰਦੀਆਂ ਨੂੰ ਹਾਂ-ਪੱਖੀ ਵਾਤਾਵਰਨ ਦੇਣ ਯਕੀਨੀ ਕਰਨਾ ਹੈ ਤਾਂ ਜੋ ਇਨ੍ਹਾਂ ਮਹਿਲਾਵਾਂ ਨੂੰ ਆਪਣੀ ਜ਼ਿੰਦਗੀ ਚੰਗੇ ਤਰੀਕੇ ਨਾਲ ਜਿਉਣ ਦਾ ਮੌਕਾ ਮਿਲ ਸਕੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿਖੇ ਮੌਜੂਦ ਹਸਪਤਾਲ ਵਿਚ ਕੁਝ ਮਸ਼ੀਨਰੀਆਂ ਦੀ ਘਾਟ ਪਾਈ ਗਈ ਜਿਸ ਉਤੇ ਉਨ੍ਹਾਂ ਸਬੰਧਿਤ ਅਧਿਕਾਰੀ ਨੂੰ ਇਸ ਨੂੰ ਪੂਰਾ ਕਰਨ ਦੇ ਆਦੇਸ਼ ਦਿੱਤੇ।

ਇਸ ਮੌਕੇ ਮਹਿਲਾ ਬੰਦੀਆਂ ਵਲੋਂ ਗਿੱਧਾ ਅਤੇ ਸੱਭਿਆਚਰਾਕ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਅਤੇ ਹੈੱਡ ਮੈਰਟਨ ਸ਼੍ਰੀਮਤੀ ਰਜਵੰਤ ਕੌਰ ਵਲੋਂ ਕਵਿਤਾ ਵੀ ਸੁਣਾਈ ਗਈ। ਮਹਿਲਾ ਬੰਦੀਆਂ ਵਲੋਂ ਇਹ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਦਿਨ ਦੀ ਸ਼ੁਰੂਆਤ ਯੋਗਾ ਅਤੇ ਕਸਰਤ ਨਾਲ ਕੀਤੀ ਜਾਂਦੀ ਹੈ ਅਤੇ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕਿੱਤਾ ਮੁੱਖੀ ਪ੍ਰੋਗਰਾਮ ਵੀ ਚਲਾਇਆ ਜਾਂਦਾ ਹੈ। ਇਸ ਦੇ ਨਾਲ ਹੀ ਔਰਤਾਂ ਨੂੰ ਸਿੱਖਿਆ ਪ੍ਰਾਪਤ ਕਰਨ ਦੇ ਮੌਕੇ ਵੀ ਪ੍ਰਦਾਨ ਕੀਤੀ ਜਾਂਦੇ ਹਨ।

ਇਸ ਮੌਕੇ ਡਿਪਟੀ ਡਾਇਰੈਕਟਰ ਸਮਾਜਿਕ ਸੁਰੱਖਿਆ ਰੁਪਿੰਦਰ ਕੌਰ, ਜੇਲ੍ਹ ਸੁਪਰਡੈਂਟ ਸ੍ਰੀ ਗੁਰਨਾਮ ਲਾਲ, ਡੀ.ਐਸ.ਪੀ ਹਰਪਿੰਦਰ ਕੌਰ ਗਿੱਲ, ਮੈਡੀਕਲ ਅਫਸਰ ਸੰਜੀਵ ਕੁਮਾਰ, ਡਿਪਟੀ ਜੇਲ੍ਹ ਸੁਪਰਡੈਂਟ ਸ੍ਰੀ ਬਲਵਿੰਦਰ ਸਿੰਘ, ਸਹਾਇਕ ਸੁਪਰਡੈਂਟ ਰਵਨੀਤ ਕੌਰ, ਡੀ.ਪੀ.ਆਰ.ਓ ਕਰਨ ਮਹਿਤਾ ਅਤੇ ਹੋਰ ਜੇਲ੍ਹ ਸਟਾਫ ਮੈਂਬਰ ਹਾਜ਼ਰ ਰਹੇ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD