Saturday, 29 June 2024

 

 

ਖ਼ਾਸ ਖਬਰਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ ਕੁਲਤਾਰ ਸਿੰਘ ਸੰਧਵਾਂ ਵਲੋਂ ਜਵਾਹਰ ਨਵੋਦਿਆ ਸਕੂਲ ਲਈ ਕਾਮਯਾਬ ਹੋਏ 54 ਬੱਚਿਆਂ ਅਤੇ ਤਿਆਰੀ ਕਰਾਉਣ ਵਾਲੇ ਅਧਿਆਪਕਾ ਦਾ ਸਨਮਾਨ ਸਰਕਾਰ ਤੁਹਾਡੇ ਦੁਆਰ ਕੈਂਪ ਛਾਪਾ ਵਿਖੇ ਆਯੋਜਿਤ, ਚਾਰ ਪਿੰਡਾਂ ਦੇ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਿਆ ਲਾਹਾ, ਕੈਂਪ ਦੌਰਾਨ ਕੀਤਾ ਵੱਖ ਵੱਖ ਸੇਵਾਵਾਂ ਲਈ ਅਪਲਾਈ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

 

ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਵਿੱਚ ਫੂਕਿਆ ਅਫਸਰ ਸ਼ਾਹੀ ਦਾ ਪੁਤਲਾ

ਕੂੜੇ ਦਾ ਪ੍ਰਬੰਧ ਨਾ ਹੋਇਆ ਤਾਂ ਆਉਂਦੇ ਦਿਨਾਂ ਵਿੱਚ ਭੁੱਖ ਹੜਤਾਲ ਤੇ ਬੈਠਾਂਗੇ : ਕੁਲਜੀਤ ਸਿੰਘ ਬੇਦੀ

Kuljit Singh Bedi, Protest, S.A.S.Nagar, Mohali, S.A.S. Nagar Mohali, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 26 Jun 2024

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਅੱਜ ਫੇਜ਼ 3-5 ਦੀਆਂ ਟਰੈਫਿਕ ਲਾਈਟਾਂ ਉੱਤੇ ਅਫਸਰ ਸ਼ਾਹੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਦੇ ਪਤਵੰਤੇ ਆਗੂ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਕੂੜੇ ਦੇ ਪ੍ਰਬੰਧ ਦੇ ਮਾਮਲੇ ਵਿੱਚ ਅਫਸਰਸ਼ਾਹੀ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। 

ਉਹਨਾਂ ਕਿਹਾ ਕਿ ਹਾਲਾਤ ਇਹ ਹੋ ਗਏ ਹਨ ਕਿ ਕੂੜੇ ਨੂੰ ਡੰਪਿੰਗ ਗਰਾਊਂਡ ਵਿੱਚ ਸੁੱਟਣ ਤੋਂ ਰੋਕਣ ਨਾਲ ਪੂਰਾ ਮੋਹਾਲੀ ਕੂੜੇ ਦੇ ਢੇਰਾਂ ਨਾਲ ਭਰ ਗਿਆ ਹੈ। ਪੂਰੇ ਸ਼ਹਿਰ ਵਿੱਚ ਕੂੜੇ ਨਾਲ ਭਰੀਆਂ ਟਰਾਲੀਆਂ ਖੜੀਆਂ ਹਨ ਅਤੇ ਸਾਰੇ ਆਰਐਮਸੀ ਸੈਂਟਰਾਂ ਦੇ ਬਾਹਰ ਤੱਕ ਕੂੜਾ ਖਿਲਰਿਆ ਪਿਆ ਹੈ। ਉਹਨਾਂ ਕਿਹਾ ਕਿ ਇਹੀ ਹਾਲਾਤ ਰਹੇ ਤਾਂ ਇਹ ਕੂੜਾ ਰੋਡ ਗਲੀਆਂ ਨੂੰ ਵੀ ਜਾਮ ਕਰ ਦੇਵੇਗਾ ਅਤੇ ਅੱਗੇ ਬਰਸਾਤ ਦਾ ਮੌਸਮ ਹੈ। ਕੂੜਾ ਸੜਨ ਦੇ ਨਾਲ ਮੋਹਾਲੀ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਫੈਲ ਸਕਦੀਆਂ ਹਨ।

ਉਹਨਾਂ ਕਿਹਾ ਕਿ ਉਹਨਾਂ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਪੰਜਾਬ, ਡਿਪਟੀ ਕਮਿਸ਼ਨਰ ਮੋਹਾਲੀ ਅਤੇ ਗਮਾਡਾ ਦੇ ਉੱਚ ਅਧਿਕਾਰੀਆਂ ਨੂੰ ਵੀ ਪੱਤਰ ਲਿਖੇ ਪਰ ਜਦੋਂ ਕੋਈ ਕਾਰਵਾਈ ਨਾ ਹੋਈ ਤਾਂ ਮਜਬੂਰ ਹੋ ਕੇ ਉਹਨਾਂ ਨੂੰ ਸੰਘਰਸ਼ ਦਾ ਇਹ ਰਸਤਾ ਅਖਤਿਆਰ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਸ ਵਿੱਚ ਕਿਸੇ ਦਾ ਕੋਈ ਸਿਆਸੀ ਮੁਫਾਦ ਨਹੀਂ ਸਗੋਂ ਸ਼ਹਿਰ ਵਾਸੀਆਂ ਦੀ ਸਿਹਤ ਦਾ ਮਾਮਲਾ ਸਭ ਤੋਂ ਉੱਪਰ ਹੈ ਜਿਸ ਦੀ ਅਣਦੇਖੀ ਤਮਾਮ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਉਹਨਾਂ ਨੂੰ ਕਹਿੰਦੇ ਹਨ ਕਿ ਸਥਾਨਕ ਸਰਕਾਰ ਵਿਭਾਗ ਦੇ ਇੱਕ ਉੱਚ ਅਧਿਕਾਰੀ ਵੱਲੋਂ ਜੁਬਾਨੀ ਹਦਾਇਤਾਂ ਤਹਿਤ ਕੂੜਾ ਡੰਪਿੰਗ ਗਰਾਊਂਡ ਵਿੱਚ ਸੁੱਟਣਾ ਬੰਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਇਸ ਦੇ ਲਿਖਤੀ ਆਰਡਰ ਮੰਗੇ ਤਾਂ ਨਿਗਮ ਅਧਿਕਾਰੀਆਂ ਕੋਲ ਇਸ ਤਰ੍ਹਾਂ ਦੇ ਕੋਈ ਲਿਖਤੀ ਆਰਡਰ ਨਹੀਂ ਹਨ ਤਾਂ ਫਿਰ ਕੂੜੇ ਦੇ ਪ੍ਰਬੰਧ ਦਾ ਕੋਈ ਬਦਲ ਲੱਭਣ ਤੋਂ ਪਹਿਲਾਂ ਇਸ ਤਰ੍ਹਾਂ ਡੰਪਿੰਗ ਗਰਾਊਂਡ ਵਿੱਚ ਕੂੜਾ ਸੁੱਟਣਾ ਬੰਦ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ।

ਉਹਨਾਂ ਕਿਹਾ ਕਿ ਅੱਜ ਉਹਨਾਂ ਨੇ ਜੋ ਅਫਸਰਸ਼ਾਹੀ ਦਾ ਪੁਤਲਾ ਸਾੜਿਆ ਹੈ ਇਹ ਸਿਰਫ ਟਰੇਲਰ ਹੈ ਤੇ ਜੇਕਰ ਸਰਕਾਰ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਫੌਰੀ ਤੌਰ ਤੇ ਮੋਹਾਲੀ ਦੇ ਕੂੜੇ ਦੇ ਪ੍ਰਬੰਧ ਲਈ ਕੋਈ ਕਦਮ ਨਾ ਚੁੱਕੇ ਤਾਂ ਉਹ ਰੋਸ ਪ੍ਰਦਰਸ਼ਨ, ਧਰਨਿਆਂ ਤੋਂ ਇਲਾਵਾ ਭੁੱਖ ਹੜਤਾਲ ਤੇ ਵੀ ਬੈਠਣਗੇ। ਉਹਨਾਂ ਕਿਹਾ ਕਿ ਉਹ ਪਹਿਲਾਂ ਵੀ ਮੋਹਾਲੀ ਵਾਸੀਆਂ ਦੇ ਹੱਕਾਂ ਲਈ ਲੜਦੇ ਰਹੇ ਹਨ ਅਤੇ ਇਸੇ ਤਰ੍ਹਾਂ ਲੜਦੇ ਰਹਿਣਗੇ।

ਇਸ ਮੌਕੇ ਹਾਜ਼ਰ ਮੋਹਾਲੀ ਨਗਰ ਨਿਗਮ ਦੇ ਕੌਂਸਲਰ ਅਤੇ ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਕਿਹਾ ਕਿ ਜਦੋਂ ਸਾਰੇ ਰਾਹ ਮੁੱਕ ਜਾਂਦੇ ਹਨ ਤਾਂ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਹੀ ਪੈਂਦਾ ਹੈ। ਉਹਨਾਂ ਕਿਹਾ ਕਿ ਅਫਸਰ ਸ਼ਾਹੀ ਨੂੰ ਫੌਰੀ ਤੌਰ ਤੇ ਕੁੰਭਕਰਨੀ ਨੀਂਦ ਤਿਆਗ ਕੇ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਨਹੀਂ ਤਾਂ ਸਾਰਾ ਸ਼ਹਿਰ ਸੜਕਾਂ ਤੇ ਆ ਜਾਵੇਗਾ।

ਮੋਹਾਲੀ ਨਗਰ ਨਿਗਮ ਦੇ ਕੌਂਸਲਰ ਪ੍ਰਮੋਦ ਮਿੱਤਰਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਅਧਿਕਾਰੀਆਂ ਨੇ ਸ਼ਹਿਰ ਦਾ ਬੇੜਾ ਗਰਕ ਕਰਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਥਾਂ ਥਾਂ ਕੂੜੇ ਦੇ ਢੇਰ ਲੱਗਣ ਨਾਲ ਵਾਤਾਵਰਣ ਦਾ ਵੀ ਬਹੁਤ ਨੁਕਸਾਨ ਹੋ ਰਿਹਾ ਹੈ ਤੇ ਪ੍ਰਦੂਸ਼ਣ ਫੈਲ ਰਿਹਾ ਹੈ ਇਸ ਲਈ ਅਧਿਕਾਰੀ ਤੁਰੰਤ ਕਾਰਵਾਈ ਕਰਨ ਤੇ ਇਸ ਮਸਲੇ ਦਾ ਹੱਲ ਕਰਵਾਉਣ। ਰਾਮਗੜੀਆ ਸਭਾ ਮੋਹਾਲੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਕਰਮ ਸਿੰਘ ਬਬਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮੋਹਾਲੀ ਵਿੱਚ ਕੂੜੇ ਦੇ ਪ੍ਰਬੰਧ ਵਿੱਚ ਨਾਕਾਮ ਰਹਿਣ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਕੂੜੇ ਦੇ ਪ੍ਰਬੰਧ ਤੇ ਤੁਰੰਤ ਇੰਤਜ਼ਾਮ ਕਰਵਾਇਆ ਜਾਣ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਐਮਪੀ ਸੀਏ ਦੇ ਪ੍ਰਧਾਨ ਹਰਜਿੰਦਰ ਸਿੰਘ ਧਵਨ, ਸਾਬਕਾ ਐਮਸੀ ਮਨਮੋਹਨ ਸਿੰਘ ਲੰਗ, ਗੁਰਮੀਤ ਸਿੰਘ ਫੇਜ਼ ਪੰਜ, ਜਤਿੰਦਰ ਕੌਰ, ਸੀਮਾ ਸਿੰਗਲਾ, ਆਰ ਪੀ ਵਿੱਜ, ਪਿੰਕੀ ਔਲਖ ਸੁਰਿੰਦਰ ਧਾਲੀਵਾਲ ਜਗਜੀਤ ਕੌਰ ਰਾਜਵਿੰਦਰ ਕੌਰ ਗਿੱਲ ਕਮਲਜੀਤ ਕੌਰ ਰਮਨ ਕੁਲਦੀਪ ਕੌਰ ਦਪਿੰਦਰ ਸਿੰਘ ਜਤਿੰਦਰ ਸਿੰਘ ਭੱਟੀ ਸੁਖਬੀਰ ਸਿੰਘ, ਕਸ਼ਿਤਿਜ ਸ਼ਾਰਦਾ, ਅਮਨਦੀਪ ਗੁਲਾਟੀ, ਰਣਜੋਤ ਸਿੰਘ ਵੈਲਫੇਅਰ ਐਸੋਸੀਏਸ਼ਨ ਤੋਂ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਕਰਮਵੀਰ ਗਿੱਲ, ਆਰ ਐਸ ਔਲਖ, ਨਾਹਰ ਸਿੰਘ ਧਾਲੀਵਾਲ, ਕਮਲਪ੍ਰੀਤ ਸਿੰਘ ਬੈਣੀਪਾਲ, ਤਨਵੀਰ ਸਿੰਘ, ਗੁਰਦੇਵ ਸਿੰਘ ਚੌਹਾਨ, ਹਰਜੀਤ ਸਿੰਘ ਪ੍ਰਧਾਨ ਵੈਲਫੇਅਰ ਐਸੋਸੀਏਸ਼ਨ ਫੇਜ 3ਬੀ1, ਵਿਜ ਇੰਦਰ ਸਿੰਘ ਚਾਵਲਾ ਤੇ ਬਲਵਿੰਦਰ ਬੰਸਲ ਸਮੇਤ ਵੱਖ ਵੱਖ ਸ਼ਹਿਰ ਦੇ ਪਤਵੰਤੇ ਹਾਜ਼ਰ ਸਨ।

 

Tags: Kuljit Singh Bedi , Protest , S.A.S.Nagar , Mohali , S.A.S. Nagar Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD