Saturday, 29 June 2024

 

 

ਖ਼ਾਸ ਖਬਰਾਂ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ ਸਤਿੰਦਰ ਸਰਤਾਜ ਨੇ ਹੁਣ ਪਾਈਆਂ ਅਮਰੀਕਨ ਚੈਨਲਾ ਤੇ ਧਮਾਲਾਂ ਐਮਪੀ ਸੰਜੀਵ ਅਰੋੜਾ : ਗਡਕਰੀ ਨੇ ਦੱਖਣੀ ਬਾਈਪਾਸ ਲਈ ਟੈਂਡਰ ਦੁਬਾਰਾ ਜਾਰੀ ਕਰਨ ਅਤੇ ਐਲੀਵੇਟਿਡ ਰੋਡ ਦੇ ਨਾਲ ਪਾਰਕਿੰਗ ਥਾਵਾਂ ਦੀ ਮਨਜ਼ੂਰੀ ਦੇ ਦਿੱਤੇ ਆਦੇਸ਼ ਵਾਤਾਵਰਨ ਨੂੰ ਬਚਾਉਣ ਲਈ ਇੱਕ ਮੰਚ 'ਤੇ ਇਕੱਠੇ ਹੋਇਆੰ ਸੰਸਥਾਵਾਂ ਇੰਜੀਨੀਅਰ-ਇਨ-ਚੀਫ਼ ਸ. ਗੁਰਦੀਪ ਸਿੰਘ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਐਮਪੀ ਸੰਜੀਵ ਅਰੋੜਾ ਨੇ ਅਸ਼ਵਨੀ ਵੈਸ਼ਨਵ ਨੂੰ ਦਿੱਲੀ-ਲੁਧਿਆਣਾ ਦਰਮਿਆਨ ਅਡੀਸ਼ਨਲ ਰੇਲ ਗੱਡੀ ਚਲਾਉਣ ਦੀ ਕੀਤੀ ਬੇਨਤੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸ਼ਹਿਰ ਵਿਖੇ ਸਫਾਈ ਵਿਵਸਥਾ ਦਾ ਲਿਆ ਜਾਇਜਾ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਵੱਲੋਂ ਦਸਤ ਰੋਕੂ ਮੁਹਿੰਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਸੀ ਜੀ ਸੀ ਝੰਜੇੜੀ ਕੈਂਪਸ ਅਤੇ ਮੈਨਟੋਰੈਕਸ ਵਿਚ ਕਰਾਰ ਵਿਧਾਇਕ ਨਰਿੰਦਰ ਕੌਰ ਭਰਾਜ ਨੇ 18 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਨਵੀਨੀਕਰਨ ਤੋਂ ਬਾਅਦ ਨਮਾਦਾਂ ਰਜਬਾਹੇ ਦਾ ਕੀਤਾ ਉਦਘਾਟਨ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਦਿੱਤਾ ਜਾਵੇਗਾ ਲਾਭ : ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜ਼ਿਲਕਾ ਘੰਟਾਘਰ ਚੌਂਕ ਵਿਖੇ ਲਗਾਇਆ ਗਿਆ ਬੂਟਿਆਂ ਦਾ ਵਿਸ਼ਾਲ ਲੰਗਰ ਦਸਤ ਰੋਕੂ ਮੁਹਿੰਮ 1 ਜੁਲਾਈ ਤੋਂ 31 ਅਗਸਤ ਤੱਕ ਸਿਹਤ ਵਿਭਾਗ ਵਲੋਂ ਚਲਾਈ ਜਾਵੇਗੀ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਕਰਨ ਵਿਚ ਦੇਰੀ ਬਰਦਾਸ਼ਤ ਨਹੀਂ: ਡੀ.ਸੀ. ਸੰਦੀਪ ਕੁਮਾਰ ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜੈ ਇੰਦਰ ਕੌਰ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦਾ ਦੌਰਾ ਕੀਤਾ, ਮਾਨਸੂਨ ਦੀ ਤਿਆਰੀ ਦੀ ਕਮੀ 'ਤੇ ਚਿੰਤਾ ਪ੍ਰਗਟਾਈ ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਤਹਿਤ ਸੰਪੂਰਨਤਾ ਅਭਿਆਨ ਦੀਆਂ ਗਤੀਵਿਧੀਆਂ 8 ਜੁਲਾਈ ਤੋਂ 30 ਸਤੰਬਰ ਤੱਕ ਚੱਲਣਗੀਆਂ ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ

 

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ/ਸੰਭਾਲ ਲਈ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼

Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 26 Jun 2024

ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ ਅਥਾਰਟੀ (ਪੀ.ਡਬਲਯੂ.ਆਰ.ਡੀ.ਏ) ਨੇ ਪੰਜਾਬ ਗਰਾਊਂਡ ਵਾਟਰ ਐਕਸਟਰੈਕਸ਼ਨ ਐਂਡ ਕੰਜ਼ਰਵੇਸ਼ਨ ਡਾਇਰੈਕਸ਼ਨ, 2023 ਜਾਰੀ ਕੀਤਾ ਹੈ ਜੋ 01.02.2023 ਤੋਂ ਲਾਗੂ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਇਮਪਲੀਮੈਂਟਿੰਗ ਕਮੇਟੀ ਫਾਰ ਵਾਟਰ ਰੈਗੂਲੇਸ਼ਨ ਐਂਡ ਡਿਵੈਲਪਮੈਂਟ (DICWRD) ਦੀ ਪ੍ਰਧਾਨਗੀ ਕਰਦਿਆਂ ਦਿੱਤੀ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੇ ਉਕਤ ਨਿਰਦੇਸ਼ਾਂ ਤਹਿਤ ਅਥਾਰਟੀ ਦੀ ਇਜਾਜ਼ਤ ਤੋਂ ਬਿਨਾਂ, ਧਰਤੀ ਹੇਠਲੇ ਪਾਣੀ ਦੀ ਖੋਜ ਲਈ ਜਾਂ ਰਾਜ ਵਿੱਚ ਕਿਸੇ ਵੀ ਜ਼ਮੀਨੀ ਪਾਣੀ ਕੱਢਣ ਵਾਲੇ ਢਾਂਚੇ ਨੂੰ ਸਥਾਪਿਤ ਕਰਨ, ਸੋਧਣ, ਵਧਾਉਣ ਜਾਂ ਸੁਧਾਰਨ ਲਈ ਕੋਈ ਪਾਵਰ-ਸੰਚਾਲਿਤ ਡਰਿਲਿੰਗ ਰਿਗ ਨਹੀਂ ਚਲਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪਾਵਰ ਦੁਆਰਾ ਸੰਚਾਲਿਤ ਡ੍ਰਿਲਿੰਗ ਰਿਗ ਨੂੰ ਚਲਾਉਣ ਦੀ ਇਜਾਜ਼ਤ ਲਈ ਅਥਾਰਟੀ ਨੂੰ ਅਰਜ਼ੀ ਦੇਣ ਦੀ ਆਖਰੀ ਮਿਤੀ 31.12.2023 ਸੀ ਜੋ ਕਿ 30.06.2024 ਤੱਕ ਵਧਾ ਦਿੱਤੀ ਗਈ ਹੈ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਿਲ੍ਹੇ ਅੰਦਰ DICWRD ਰਾਹੀਂ ਇਹ ਯਕੀਨੀ ਬਣਾਉਣ ਕਿ ਪੀ.ਡਲਬਯੂ.ਆਰ.ਡੀ.ਏ. ਦੀ ਇਜ਼ਾਜਤ ਤੋਂ ਬਿਨ੍ਹਾਂ ਖਾਸ ਕਰਕੇ 30 ਜੂਨ 2024 ਤੋਂ ਬਾਅਦ ਕੋਈ ਵੀ ਪਾਵਰ-ਆਪਰੇਟਿਡ ਡ੍ਰਿਲੰਗ ਰਿਗ ਨਾ ਚਲਾਉਣ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਜ਼ਿਲ੍ਹੇ ਅੰਦਰ ਵੱਧ ਵੱਧ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। 

ਉਨ੍ਹਾਂ ਸਬੰਧਤ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿੱਚ ਜਮੀਨੀ ਪਾਣੀ ਕੱਢਣ ਵਾਲੇ ਯੂਨਿਟਾਂ ਦਾ ਨਿਰੀਖਣ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਅੰਦਰ ਜ਼ਿਲ੍ਹੇ ਵਿੱਚ ਸਰਵੇ ਕਰਕੇ ਆਪਣੀ ਰਿਪੋਰਟ ਦੇਣ। ਉਨ੍ਹਾਂ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਵੀ ਕਿਹਾ ਕਿ ਉਹ ਜ਼ਿਲ੍ਹੇ ਦੇ ਵੱਖ-ਵੱਖ ਯੂਨਿਟਾਂ ਦਾ ਮੁਆਇਨਾ ਕਰਕੇ ਪ੍ਰਦੂਸ਼ਨ ਨੂੰ ਰੋਕਣ ਲਈ ਕਾਰਵਾਈ ਕਰਨ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐਸ.ਡੀ.ਐਮ. ਨਵਾਂਸ਼ਹਿਰ, ਐਸ.ਡੀ.ਐਮ. ਨਵਾਂਸ਼ਹਿਰ ਅਕਸ਼ਿਤਾ ਗੁਪਤਾ, ਐਸ.ਡੀ.ਐਮ. ਬੰਗਾ ਵਿਕਰਮਜੀਤ ਸਿੰਘ ਪੰਥੇ, ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਇਸ ਤੋਂ ਪਹਿਲਾਂ ਸਿਹਤ ਵਿਭਾਗ ਵੱਲੋਂ ਆਯੋਜਿਤ ਕੀਤੀ ਗਈ ਮੀਟਿੰਗ ਰੋਗੀ ਕਲਿਆਣ ਸਮਤੀ ਦੀ ਪ੍ਰਧਾਨਗੀ ਕੀਤੀ ਅਤੇ ਸਿਹਤ ਵਿਭਾਗ ਤੋਂ ਹਸਪਤਾਲਾਂ ਦੇ ਸਾਜੋ-ਸਮਾਨ, ਮਰੀਜ਼ਾਂ ਆਦਿ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ. ਜਸਪ੍ਰੀਤ ਕੌਰ, ਗੂੱਡ ਗਵਰਨਸ ਫੈਲੋ ਅਸ਼ਮੀਤਾ ਪਰਮਾਰ ਆਦਿ ਹਾਜਰ ਸਨ।

 

Tags: Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD