Monday, 01 July 2024

 

 

ਖ਼ਾਸ ਖਬਰਾਂ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ 1 ਜਨਵਰੀ 2024 ਤੋਂ 28 ਜੂਨ 2024 ਤੱਕ "ਇਜ਼ੀ ਵੀਜ਼ਾ" ਨੇ 3400+ ਵੀਜ਼ਿਆਂ ਦੀ ਸਫਲਤਾ ਦੇ ਨਾਲ ਕੈਨੇਡਾ ਦਿਵਸ ਦਾ ਜਸ਼ਨ ਮਨਾਇਆ!! ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੂਰਵ ਹਜੂਰੀ ਰਾਗੀ, ਪੰਥਕ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਜਥੇਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਰਾਜਨੀਤੀ 'ਚ ਕਦਮ ਰੱਖਿਆ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

 

ਪੰਜਾਬ ਪੁਲਿਸ ਵੱਲੋਂ ਦਹਾਕੇ ਦੀ ਸਭ ਤੋਂ ਵੱਡੀ ਅਫੀਮ ਬਰਾਮਦਗੀ; ਫਾਜ਼ਿਲਕਾ ਤੋਂ 66 ਕਿਲੋ ਅਫੀਮ ਸਮੇਤ ਦੋ ਕਾਬੂ

ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ 40 ਹਜ਼ਾਰ ਰੁਪਏ ਦੀ ਡਰੱਗ ਮਨੀ, ਸਵਿਫਟ ਕਾਰ ਅਤੇ ਟਰੈਕਟਰ ਵੀ ਕੀਤੇ ਬਰਾਮਦ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜ਼ਿਲਕਾ , 28 Jun 2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਫਾਜ਼ਿਲਕਾ ਪੁਲਿਸ ਨੇ ਝਾਰਖੰਡ ਤੋਂ ਚੱਲ ਰਹੇ ਅੰਤਰ-ਰਾਜੀ ਅਫੀਮ ਤਸਕਰੀ ਸਿੰਡੀਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਦਹਾਕੇ ਦੀ  ਸਭ ਤੋਂ ਵੱਡੀ ਅਫ਼ੀਮ ਬਰਾਮਦਗੀ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਉਕਤ ਮੁਲਜ਼ਮਾਂ ਪਾਸੋਂ 66 ਕਿਲੋ ਅਫੀਮ ਬਰਾਮਦ ਕੀਤੀ ਗਈ ਹੈ, ਜਿਸ ਨੂੰ ਉਨ੍ਹਾਂ ਨੇ ਆਪਣੀ ਮਾਰੂਤੀ ਸਵਿਫਟ ਕਾਰ ਦੇ ਹੇਠਾਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤੇ ਖਾਨਿਆਂ ਵਿੱਚ ਲੁਕਾ ਕੇ ਰੱਖਿਆ ਹੋਇਆ ਸੀ।

ਫੜੇ ਗਏ ਵਿਅਕਤੀਆਂ ਦੀ ਪਛਾਣ ਸੁਖਯਾਦ ਸਿੰਘ ਉਰਫ ਯਾਦ ਵਾਸੀ ਪਿੰਡ ਦਲਮੀਰ ਖੇੜਾ ਅਤੇ ਜਗਰਾਜ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਅਫੀਮ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ਵਿੱਚੋਂ 40,000 ਰੁਪਏ ਦੀ ਡਰੱਗ ਮਨੀ, 400 ਗ੍ਰਾਮ ਸੋਨਾ, ਸਵਿਫਟ ਕਾਰ (ਪੀਬੀ 05 ਏਸੀ 5015) ਅਤੇ ਇੱਕ ਟਰੈਕਟਰ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਵਿੱਤੀ ਜਾਂਚ ਅਤੇ ਪੈਰਵੀ ਦੇ ਨਤੀਜੇ ਵਜੋਂ 42 ਬੈਂਕ ਖਾਤਿਆਂ ਦਾ ਪਤਾ ਲਗਾਇਆ ਗਿਆ ਹੈ, ਜੋ ਸੰਗਠਿਤ ਅਫੀਮ ਸਿੰਡੀਕੇਟ ਦੁਆਰਾ ਵਿੱਤੀ ਲੈਣ-ਦੇਣ ਲਈ ਵਰਤੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਵਿੱਤੀ ਲੈਣ-ਦੇਣ ਦੀਆਂ ਕੜੀਆਂ ਨੂੰ ਜੋੜਦਿਆਂ ਫਾਜ਼ਿਲਕਾ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸਾਰੇ 42 ਬੈਂਕ ਖਾਤਿਆਂ ਨੂੰ ਫ੍ਰੀਜ਼ ਕਰ ਦਿੱਤਾ ਹੈ, ਜਿਨ੍ਹਾਂ ਵਿੱਚ 1.86 ਕਰੋੜ ਰੁਪਏ ਦੀ ਡਰੱਗ ਮਨੀ ਜਮ੍ਹਾਂ ਸੀ। 

ਡੀਜੀਪੀ ਨੇ ਦੱਸਿਆ ਕਿ ਫਾਜ਼ਿਲਕਾ ਪੁਲਿਸ ਨੇ ਐਨਡੀਪੀਐਸ ਐਕਟ ਦੀ  ਧਾਰਾ 68ਐਫ ਤਹਿਤ ਜਾਇਦਾਦ ਜ਼ਬਤ ਕਰਨ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐਸਐਸਪੀ ਫਾਜ਼ਿਲਕਾ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਬਾਰੇ ਉਨ੍ਹਾਂ ਨੂੰ ਠੋਸ ਸੂਚਨਾ ਮਿਲੀ ਹੈ ਕਿ ਉਹ ਝਾਰਖੰਡ ਤੋਂ ਅਫੀਮ ਦੀ ਢੋਆ-ਢੁਆਈ ਕਰਦੇ ਰਹਿੰਦੇ ਹਨ ਅਤੇ ਉਹ ਆਪਣੀ ਸਵਿਫਟ ਕਾਰ ਵਿੱਚ ਭਾਰੀ ਮਾਤਰਾ ਵਿੱਚ ਅਫੀਮ ਲੈ ਕੇ ਝਾਰਖੰਡ ਤੋਂ ਸ੍ਰੀ ਗੰਗਾਨਗਰ ਦੇ ਰਸਤੇ ਦਲਮੀਰ ਖੇੜਾ ਜਾਣਗੇ।

ਪ੍ਰਾਪਤ ਜਾਣਕਾਰੀ 'ਤੇ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਐਸ.ਐਚ.ਓ ਥਾਣਾ ਖੂਈਆਂ ਸਰਵਰ ਰਮਨ ਕੁਮਾਰ ਵੱਲੋਂ ਡੀ.ਐਸ.ਪੀ ਅਬੋਹਰ ਅਰੁਣ ਮੁੰਡਨ ਦੀ ਦੇਖ-ਰੇਖ ਹੇਠ ਪੁਲਿਸ ਪਾਰਟੀ ਸਮੇਤ ਅਬੋਹਰ-ਗੰਗਾਨਗਰ ਰੋਡ 'ਤੇ ਪਿੰਡ ਸੱਪਾਂ ਵਾਲੀ ਦੇ ਬੱਸ ਅੱਡੇ ਵਿਖੇ ਨਾਕਾਬੰਦੀ ਕੀਤੀ ਗਈ ਅਤੇ ਨਿਰਧਾਰਿਤ ਵਾਹਨ ਨੂੰ ਸਫ਼ਲਤਾਪੂਰਵਕ ਰੋਕ ਲਿਆ। ਉਨ੍ਹਾਂ ਦੱਸਿਆ ਕਿ ਡਰਾਈਵਰ ਵੱਲੋਂ ਭੱਜਣ ਦੀ ਕੋਸ਼ਿਸ਼ ਦੇ ਬਾਵਜੂਦ ਪੁਲਿਸ ਪਾਰਟੀ ਨੇ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 66 ਕਿੱਲੋ ਅਫ਼ੀਮ ਅਤੇ 40 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰ ਲਈ। 

ਉਸ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਦਾ ਪਿੱਛਾ ਕਰਨ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ। ਐਸਐਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਇਸ ਸਿੰਡੀਕੇਟ ਦੇ ਪਿੱਛੇ ਵੱਡੇ ਤਸਕਰ ਦੀ ਵੀ ਸ਼ਨਾਖਤ ਕੀਤੀ ਹੈ, ਜੋ ਪਿਛਲੇ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਤਸਕਰੀ ਕਰ ਰਿਹਾ ਹੈ ਅਤੇ ਆਬਕਾਰੀ ਐਕਟ ਤੇ ਐਨਡੀਪੀਐਸ ਐਕਟ ਤਹਿਤ ਕਤਲ ਦੀ ਕੋਸ਼ਿਸ਼ ਅਤੇ ਚੋਰੀ ਦੇ ਘੱਟੋ-ਘੱਟ 9 ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਦਾ ਨਾਮ ਐਫਆਈਆਰ ਵਿੱਚ ਦਰਜ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਖੂਈਆਂ ਸਰਵਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 18 (ਅਫੀਮ ਦੇ ਡੋਡੇ ਅਤੇ ਅਫੀਮ ਦੇ ਸਬੰਧ ਵਿੱਚ ਉਲੰਘਣਾ ਲਈ ਸਜ਼ਾ), 27ਏ (ਜੋ ਕੋਈ ਵੀ ਨਸ਼ਾ ਤਸਕਰਾਂ ਨੂੰ ਵਿੱਤੀ ਸਹਾਇਤਾ ਜਾਂ ਪਨਾਹ ਦੇਣ ਵਿੱਚ ਸ਼ਾਮਲ ਹੁੰਦਾ ਹੈ) ਅਤੇ 29 (ਉਕਸਾਉਣ ਅਤੇ ਅਪਰਾਧਿਕ ਸਾਜ਼ਿਸ਼ ਲਈ ਸਜ਼ਾ) ਤਹਿਤ ਐਫਆਈਆਰ ਨੰਬਰ 71 ਮਿਤੀ 26.06.2024 ਦਰਜ ਹੈ।

Punjab Police Makes Biggest Opium Recovery Of Decade; Two Held With 66kg Opium From Fazilka

Police Teams Also Recover ₹40k Drug Money, Swift Car And Tractor From Their Possession

Fazilka

In one of the biggest opium seizures of a decade amidst the ongoing war against drugs launched on the directions of Chief Minister Bhagwant Singh Mann, Fazilka Police has busted an Inter-state Opium smuggling syndicate operating from Jharkhand with the arrest of two big drug smugglers after recovering 66kg Opium kept concealed in a specially designed and fabricated compartments fitted underneath their Maruti Swift car, said Director General of Police (DGP) Punjab Gaurav Yadav here on Friday.

Those arrested have been identified as Sukhyad Singh alias Yad of village Dalmir Khera and Jagraj  Singh of village Bhamma Singh Wala in Ferozepur. Apart from recovering big haul of opium, Police teams have also recovered Rs 40000 drug money, 400 grams gold from their possession, besides, impounding their Swift car (PB 05 AC 5015) and a Tractor.

DGP Gaurav Yadav said that further financial investigation and meticulous follow up in this case has resulted in unearthing of 42 bank accounts, which were being used for financial transactions by the organised opium syndicate. “Following a financial trail in less than 24 hours, the Fazilka Police has got freezed all the 42 bank accounts with whooping amount worth Rs 1.86 crore of drug proceeds,” he said.

The DGP said that the Fazilka Police has also initiated the process of property forfeiture under 68F of the NDPS act. Further investigations are on to trace the forward and backward linkages, he added.

Sharing operation details, SSP Fazilka Dr Pragya Jain said that they have received reliable inputs about the arrested accused persons that they are habitual of transporting opium from Jharkhand and would be returning from Jharkhand to Dalmir Khera via Sri Ganganagar in their swift car carrying a substantial quantity of opium.

Acting swiftly on the inputs, a strategic Nakabandi was established by SHO Police Station Khuian Sarvar Raman Kumar along with police party on the Abohar-Ganganagar road at the Bus Stand village Sappan Wali under the supervision of DSP Abohar Arun Mundan and successfully intercepted the specified vehicle, she said.

She said that despite an attempt by the driver to flee, the Police party has successfully apprehended both the accused persons and recovered 66kg opium and Rs 40000 drug money from their possession. During the hot chase, one police personnel also sustained injuries, she added.

SSP Dr Pragya Jain said that the Police teams have also identified the big fish behind this syndicate and the latter has been into smuggling from over two decades and facing at least nine criminal cases pertaining to Attempt to Murder, Theft, under Excise Act and NDPS act. “We have nominated him in the FIR and raids are being conducted to nab him,” she said.

A case FIR No. 71 dated 26.06.2024 has been registered under sections 18 (Punishment for contravention in relation to opium poppy and opium), 27A (Whoever indulges in financing or harbouring Drug peddlers) and 29 (punishment for abetment and criminal conspiracy) of the NDPS Act at Police Station Khuian Sarwar.

पंजाब पुलिस की ओर से दशक की सबसे बड़ी अफीम बरामदगी;  फाजिल्का से 66 किलो अफीम के साथ दो गिरफ्तार

पुलिस टीमों ने उनके कब्जे से 40 हजार रुपए की ड्रग मनी , स्विफ्ट कार और ट्रैक्टर भी किया बरामद

फाजिल्का

पुलिस महानिदेशक (डीजीपी) पंजाब गौरव यादव ने शुक्रवार को बताया कि मुख्य मंत्री भगवंत सिंह मान के निर्देश पर नशे के खिलाफ चल रहे अभियान के बीच एक दशक की सबसे बड़ी अफीम बरामदगी में फाजिल्का पुलिस ने झारखंड से संचालित एक अंतरराज्यीय अफीम तस्करी गिरोह का भंडाफोड़ कर दो बड़े नशा तस्करों को गिरफ्तार किया व उनके पास से 66 किलोग्राम अफीम बरामद की गई है, जिसे उनकी मारुति स्विफ्ट कार के नीचे विशेष रूप से डिजाइन किए गए डिब्बों में छिपाकर रखा गया था।

गिरफ्तार किए गए तस्करों की पहचा सुखयाद सिंह उर्फ याद गांव दलमीर खेड़ा और फिरोजपुर के गांव भम्मा सिंह वाला के जगराज सिंह के रूप में हुई है। पुलिस टीमों ने अफीम की बड़ी खेप बरामद करने के अलावा उनके कब्जे से 40,000 रुपए की ड्रग मनी, 400 ग्राम सोना के साथ उनकी स्विफ्ट कार (पीबी 05 एसी 5015) और एक ट्रैक्टर भी जब्त किया है।  

डीजीपी गौरव यादव ने कहा कि इस मामले में आगे की वित्तीय जांच और सावधानीपूर्वक कार्रवाई के परिणामस्वरूप 42 बैंक खातों का पता चला है, जिनका इस्तेमाल संगठित अफीम सिंडिकेट द्वारा वित्तीय लेनदेन के लिए किया जा रहा था। उन्होंने कहा कि 24 घंटे से भी कम समय में वित्तीय सुराग मिलने के बाद, फाजिल्का पुलिस ने सभी 42 बैंक खातों को फ्रीज कर दिया है, जिसमें 1.86 करोड़ रुपए की भारी मात्रा में ड्रग मनी की आय है।

डीजीपी ने कहा कि फाजिल्का पुलिस ने एनडीपीएस अधिनियम की धारा 68एफ के तहत संपत्ति जब्त करने की प्रक्रिया भी शुरू कर दी है। उन्होंने कहा कि इस मामले में अगले-पिछले संबंधों का पता लगाने के लिए आगे की जांच जारी है। ऑपरेशन विवरण साझा करते हुए एसएसपी फाजिल्का डॉ. प्रज्ञा जैन ने कहा कि उन्हें गिरफ्तार आरोपियों के बारे में विश्वसनीय जानकारी मिली थी कि वे झारखंड से अफीम ले जाने के आदी हैं और अपनी स्विफ्ट कार में भारी मात्रा में अफीम लेकर झारखंड से श्री गंगानगर के रास्ते दलमीर खेड़ा लौट रहे थे। 

उन्होंने बताया कि सूचना पर त्वरित कार्रवाई करते हुए डीएसपी अबोहर अरुण मुंडन के नेतृत्व में एसएचओ पुलिस स्टेशन खुइयां सरवर रमन कुमार ने पुलिस पार्टी के साथ अबोहर-गंगानगर रोड पर बस स्टैंड गांव सप्पन वाली पर एक रणनीतिक नाकाबंदी की और संबंधित वाहन को सफलतापूर्वक रोका। उन्होंने बताया कि चालक द्वारा भागने के प्रयास के बावजूद पुलिस पार्टी ने दोनों आरोपियों को सफलतापूर्वक पकड़ लिया और उनके कब्जे से 66 किलोग्राम अफीम और 40,000 रुपए की ड्रग मनी बरामद की। 

उन्होंने बताया कि पीछा करने के दौरान एक पुलिस कर्मी भी घायल हो गया। एसएसपी डॉ. प्रज्ञा जैन ने बताया कि पुलिस टीमों ने इस गिरोह के पीछे की बड़ी मछली की भी पहचान कर ली है और गिरोह पिछले दो दशकों से तस्करी में लिप्त है और उस पर हत्या के प्रयास, चोरी, आबकारी अधिनियम और एनडीपीएस अधिनियम के अंतर्गत कम से कम नौ आपराधिक मामले दर्ज हैं। उन्होंने बताया कि हमने उनके खिलाफ एफआईआर दर्ज कर ली है और उसे पकड़ने के लिए छापेमारी की जा रही है।

पुलिस स्टेशन खुइयां सरवर में एनडीपीएस अधिनियम की धारा 18 (अफीम पोस्त और अफीम के संबंध में उल्लंघन के लिए सजा), 27ए (जो कोई भी ड्रग पेडलर्स को वित्तपोषण या शरण देने में लिप्त है) और 29 (उकसाने और आपराधिक साजिश के लिए सजा) के तहत एफआईआर नंबर 71 तिथि 26.06.2024 को मामला दर्ज किया गया है।

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD