Monday, 01 July 2024

 

 

ਖ਼ਾਸ ਖਬਰਾਂ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ ਸੋਹਾਣਾ ਹਸਪਤਾਲ ਵੱਲੋਂ ਕੈਂਸਰ ਦੇ ਮਰੀਜ਼ਾਂ ਦਾ ਸਨਮਾਨ ਕਰਕੇ ਰਾਸ਼ਟਰੀ ਕੈਂਸਰ ਸਰਵਾਈਵਰ ਮਹੀਨਾ ਮਨਾਇਆ ਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ 'ਤੇ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੱਲੋਂ ਰੂ-ਅਰਬਨ ਮਿਸ਼ਨ ਸਕੀਮ ਤਹਿਤ ਚੱਲ ਰਹੇ ਕੰਮਾਂ ਦਾ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ 1 ਜਨਵਰੀ 2024 ਤੋਂ 28 ਜੂਨ 2024 ਤੱਕ "ਇਜ਼ੀ ਵੀਜ਼ਾ" ਨੇ 3400+ ਵੀਜ਼ਿਆਂ ਦੀ ਸਫਲਤਾ ਦੇ ਨਾਲ ਕੈਨੇਡਾ ਦਿਵਸ ਦਾ ਜਸ਼ਨ ਮਨਾਇਆ!! ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ ਸ਼੍ਰੀ ਦਰਬਾਰ ਸਾਹਿਬ ਜੀ ਦੇ ਪੂਰਵ ਹਜੂਰੀ ਰਾਗੀ, ਪੰਥਕ ਮੁਖੀ ਅਤੇ ਪ੍ਰਸਿੱਧ ਕੀਰਤਨੀਏ ਜਥੇਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਰਾਜਨੀਤੀ 'ਚ ਕਦਮ ਰੱਖਿਆ ਜ਼ਿਲ੍ਹਾ ਐਸ.ਏ.ਐਸ ਨਗਰ ਪੁਲਿਸ ਵੱਲੋਂ ਕਾਰਾਂ ਲੁੱਟਾ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਭਗਵੰਤ ਮਾਨ ਸਰਕਾਰ ਪੰਜਾਬ ਵਿੱਚ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਲੁਧਿਆਣੇ ਦੇ ਸਿਵਲ ਹਸਪਤਾਲ ਵਿਖੇ ਸਥਾਪਿਤ ਕੀਤਾ ਜਾਵੇਗਾ ਮਰੀਜ਼ ਸੁਵਿਧਾ ਕੇਂਦਰ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਸਿੰਜਿਆ: 'ਸੁੱਕੀਆਂ' ਜ਼ਮੀਨਾਂ ਤੱਕ ਪਹੁੰਚਾਇਆ ਨਹਿਰੀ ਪਾਣੀ

 

ਤੀਸਰਾ ਸੁਵਿਧਾ ਕੈਂਪ : ਪਾਣੀ, ਬਿਜਲੀ, ਸੜਕਾਂ ਅਤੇ ਨਿੱਜੀ ਮੁਸ਼ਿਕਲਾਂ ਦਾ ਕੀਤਾ ਮੌਕੇ ਤੇ ਹੱਲ

ਪਿੰਡ ਖਾਰਾ ਵਿਖੇ ਸਪੀਕਰ ਸੰਧਵਾਂ ਤੇ ਡੀ.ਸੀ. ਰਹੇ ਵਿਸ਼ੇਸ਼ ਤੌਰ ਤੇ ਹਾਜ਼ਰ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Vineet Kumar, DC Faridkot, Deputy Commissioner Faridkot, Faridkot, Bhagwant Mann Sarkar Tuhade Dwar

Web Admin

Web Admin

5 Dariya News

ਖਾਰਾ (ਕੋਟਕਪੂਰਾ) , 28 Jun 2024

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਖਾਰਾ ਵਿਖੇ ਤੀਸਰੇ ਗੇੜ ਦੇ ਸੁਵਿਧਾ ਕੈਂਪ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਇਸ ਪਿੰਡ ਅਤੇ ਆਸ ਪਾਸ ਦੇ 3 ਹੋਰ ਪਿੰਡਾਂ ਦੇ ਕਈ ਸਾਂਝੇ ਅਤੇ ਨਿੱਜੀ ਮਸਲੇ ਹੱਲ ਕੀਤੇ। ਖਾਰਾ ਤੋਂ ਇਲਾਵਾ ਵਾੜਾਦਰਾਕਾ, ਮੌੜ ਅਤੇ ਠਾੜ੍ਹ  ਪਿੰਡਾਂ ਦੇ ਲੋਕਾਂ ਨੇ ਵੀ ਸਰਕਾਰ ਦੇ ਇਸ ਉਪਰਾਲੇ ਦਾ ਫਾਇਦਾ ਚੱਕਿਆ। 

ਇਨ੍ਹਾਂ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ ਆਮ ਵਸਨੀਕਾਂ ਤੋਂ ਇਲਾਵਾ ਪੰਚਾਇਤਾਂ ਅਤੇ ਸਰਪੰਚਾਂ ਨੇ ਵੀ ਕੈਂਪ ਵਿੱਚ ਸ਼ਮੂਲੀਅਤ ਕੀਤੀ। ਲੋਕਾਂ ਦੀ ਖੱਜਲ ਖੁਆਰੀ ਘਟਾਉਣ ਦੀ ਇਸ ਮੁਹਿੰਮ ਦੀ ਸਲਾਘਾ ਕਰਦਿਆਂ ਲੋਕਾਂ ਨੇ ਮੁੱਢਲੀਆਂ ਸਹੂਲਤਾਂ, ਨਿੱਜੀ ਦਰਖਾਸਤਾਂ, ਜਮੀਨਾਂ ਦੇ ਝਗੜੇ, ਥਾਣਿਆਂ ਦੇ ਰੌਲੇ, ਨੋਜਵਾਨਾਂ ਲਈ ਖੇਡਾਂ ਦੀ ਮੰਗ ਅਤੇ ਮੁੱਖ ਤੌਰ ਤੇ ਲੋਕਾਂ ਵੱਲੋਂ ਬਿਜਲੀ ਦੀਆਂ ਤਾਰਾਂ ਅਤੇ ਬਿਜਲੀ ਮੀਟਰ ਨਾਲ ਸਬੰਧਤ ਮਸਲੇ ਸਪੀਕਰ ਵਿਧਾਨ ਸਭਾ ਅਤੇ ਡਿਪਟੀ ਕਮਿਸ਼ਨਰ ਦੇ ਧਿਆਨ ਹਿੱਤ ਲਿਆਂਦੇ।

ਸਪੀਕਰ ਸੰਧਵਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਵੱਲੋਂ ਇਸ ਪਿੰਡ ਪਹੁੰਚ ਕੇ ਤੜਕਸਾਰ ਹੀ ਕਾਊਂਟਰ ਲਗਾ ਕੇ ਲੋਕਾਂ ਦੀਆਂ ਦਰਖਾਸਤਾਂ ਤੇ ਨਿੱਜੀ ਤੌਰ ਤੇ ਦਿਲਚਸਪੀ ਲੈ ਕੇ ਤੱਸਲੀਬਖਸ਼ ਨਿਪਟਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਅਤੇ ਸਰਕਾਰ ਦੇ ਨੁਮਾਇੰਦਿਆਂ ਵੱਲੋਂ ਗਰਮੀ ਦੀ ਪ੍ਰਵਾਹ ਕੀਤੇ ਬਿਨ੍ਹਾਂ ਹਰ ਪਹੁੰਚਣ ਵਾਲੇ ਫਰਿਆਦੀ ਦੀ ਤਸੱਲੀਬਖਸ਼ ਸੁਣਵਾਈ ਹੋਈ ਹੈ। 

ਉਨ੍ਹਾਂ ਦੱਸਿਆ ਕਿ ਜਿਆਦਾਤਰ ਦਰਖਾਸਤਾਂ ਦਾ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਹਿ ਗਈਆਂ ਅਰਜੀਆਂ ਤੇ ਵੀ ਡਿਪਟੀ ਕਮਿਸ਼ਨਰ ਨੇ ਨੋਟਿੰਗ ਲਗਾ ਕੇ ਸਬੰਧਤ ਮਹਿਕਮੇ ਨੂੰ ਪਹਿਲ ਦੇ ਅਧਾਰ ਤੇ ਨਬੇੜਣ ਲਈ ਲਿੱਖ ਦਿੱਤਾ ਗਿਆ ਹੈ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਦੇ ਕੈਂਪ ਦੌਰਾਨ ਕੁੱਲ 148 ਸ਼ਿਕਾਇਤਾਂ ਪ੍ਰਾਪਤ ਹੋਈਆਂ । 

ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਨਾਲ ਸਬੰਧਤ 20 ਵਿੱਚੋਂ 20 ਅਰਜੀਆਂ, ਸਿਹਤ ਵਿਭਾਗ ਦੀਆਂ 5 ਵਿੱਚੋਂ 4 ਅਰਜੀਆਂ, ਲੇਬਰ ਵਿਭਾਗ ਦੀਆਂ 17 ਵਿੱਚੋਂ 17 ਅਰਜੀਆਂ, ਸਮਾਜਿਕ ਸੁਰਖਿਆਂ ਤੇ ਨਿਆਂਕਾਰਤਾ ਵਿਭਾਗ ਦੀਆਂ 8 ਵਿੱਚੋਂ 8 ਅਰਜੀਆਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਹਿੰਦੀਆਂ ਅਰਜੀਆਂ ਤੇ ਵੀ ਕਾਰਵਾਈ ਕਰਕੇ ਜਲਦੀ ਹੀ ਹੱਲ ਕਰ ਦਿੱਤਾ ਜਾਵੇਗਾ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Vineet Kumar , DC Faridkot , Deputy Commissioner Faridkot , Faridkot , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD