Friday, 05 July 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਰੈੱਡ ਕਰਾਸ ਤਹਿਤ ਲੋਕ ਭਲਾਈ ਕਾਰਜਾਂ ਨੂੰ ਨਿੰਰਤਰ ਚਲਾਉਣ ਤੇ ਸਮੀਖਿਆ ਲਈ ਮੈਂਬਰਾਂ ਦੀਆਂ ਕਮੇਟੀਆਂ ਬਣਾਈਆਂ ਗਈਆਂ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਬਣਾਇਆ ਜਾਵੇਗਾ ਯਕੀਨੀ - ਸੰਦੀਪ ਕੁਮਾਰ ਸਰਵਜੀਤ ਕੌਰ ਮਾਣੂੰਕੇ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਤਾੜਨਾਂ ਸੰਸਦ ਮੈਂਬਰ ਸੰਜੀਵ ਅਰੋੜਾ ਵੱਲੋਂ ਸਿਵਲ ਹਸਪਤਾਲ ਦੇ ਵਿਕਾਸ ਕਾਰਜਾਂ, ਹਲਵਾਰਾ ਹਵਾਈ ਅੱਡੇ ਦੀ ਸਥਿਤੀ ਅਤੇ ਐਨ.ਐਚ.ਏ.ਆਈ. ਪ੍ਰੋਜੈਕਟਾਂ ਦੀ ਸਮੀਖਿਆ ਸੰਕਲਪ ਦੀ ਜਿੱਤ: ਭਾਰਤੀ ਡੈੱਫ ਕ੍ਰਿਕਟ ਟੀਮ ਨੇ ਇੰਗਲੈਂਡ ਖਿਲਾਫ ਇਤਿਹਾਸ ਰਚ ਦਿੱਤਾ ਹੈ ਕਿਸ਼ਨ ਰੈੱਡੀ ਨੇ ਸ਼ਾਸਤਰੀ ਭਵਨ ਵਿੱਚ ਡੀਐੱਮਐੱਫ ਗੈਲਰੀ ਦਾ ਉਦਘਾਟਨ ਕੀਤਾ ਪਿਛਲੇ 9 ਵਰ੍ਹਿਆਂ ਵਿੱਚ 12 ਕਰੋੜ ਪਖਾਨੇ ਬਣਾਏ ਗਏ, ਜਿਸ ਨਾਲ ਸਾਨੂੰ ਖੁੱਲ੍ਹੇ ਵਿੱਚ ਸ਼ੌਚ ਦੀ ਸਮੱਸਿਆ ਤੋਂ ਮੁਕਤੀ ਮਿਲੀ: ਹਰਦੀਪ ਐੱਸ ਪੁਰੀ ਅਮਿਤ ਸ਼ਾਹ ਨੇ ਦੇਸ਼ ਭਰ ਵਿੱਚ ਅੱਜ ਤੋਂ ਲਾਗੂ ਹੋਏ 3 ਨਵੇਂ ਅਪਰਾਧਿਕ ਕਾਨੂੰਨਾਂ ਨੂੰ ਸਜ਼ਾ ਦੀ ਥਾਂ ਨਿਆਂ ਦੇਣ ਵਾਲਾ ਅਤੇ ਪੀੜਤ-ਕੇਂਦ੍ਰਿਤ ਦੱਸਿਆ ਡਾ. ਜਿਤੇਂਦਰ ਸਿੰਘ ਨੇ ਡੀਓਪੀਪੀਡਬਲਿਊ ਦੁਆਰਾ ਪਰਿਵਾਰਕ ਪੈਨਸ਼ਨ ਸ਼ਿਕਾਇਤਾਂ ਦੇ ਨਿਵਾਰਣ ਲਈ ਵਿਸ਼ੇਸ਼ ਅਭਿਯਾਨ ਦੀ ਸ਼ੁਰੂਆਤ ਕੀਤੀ ਦਸਤ ਰੋਕੂ ਮੁਹਿੰਮ ਅਤੇ ਟੀਕਾਕਰਨ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਸਿਵਲ ਸਰਜਨ ਨੇ ਲਿਆ ਜਾਇਜ਼ਾ ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੌਰਾ ਕਰਕੇ ਲਿਆ ਜਾਇਜ਼ਾ 9 ਜੁਲਾਈ ਨੂੰ ਫਾਜ਼ਿਲਕਾ ਐਸਡੀਐਮ ਦਫਤਰ ਵਿਖੇ ਲੱਗੇਗਾ ਲੋਕ ਸੁਵਿਧਾ ਕੈਂਪ ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ - ਅਮਨਦੀਪ ਸਿੰਘ ਗੋਲਡੀ ਮੁਸਾਫਰ ਡਾ. ਬਲਬੀਰ ਸਿੰਘ ਨੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨਾਲ ਵੱਡੀ ਨਦੀ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ ਹਲਕਾ ਬੱਲੂਆਣਾ ਦੇ ਪਿੰਡ ਗੋਬਿੰਦਗੜ੍ਹ ਵਿਖੇ ਧੌਕਲ ਪੱਤੀ ਵਿਖੇ ਖੜਵਜੇ ਦਾ ਨੀਹ ਪੱਥਰ ਰੱਖਿਆ ਪੀਈਸੀ ਦੇ ਸਾਬਕਾ ਵਿਦਿਆਰਥੀ ਪੁਲਕਿਤ ਸ਼ਰਮਾ ਨੇ ਰੁਪਏ ਦੀ ਵਿਦਿਆਰਥੀ ਸਕਾਲਰਸ਼ਿਪ ਲਈ ਖੁੱਲ੍ਹੇ ਦਿਲ ਨਾਲ 5 ਲੱਖ ਸਾਲਾਨਾ ਦਾ ਯੋਗਦਾਨ ਪਾਇਆ ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ : ਆਸ਼ਿਕਾ ਜੈਨ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਵੱਲੋਂ ਕਰਵਾਇਆ ਗਿਆ ਪਦਮ ਸ੍ਰੀ ਸੁਰਜੀਤ ਪਾਤਰ ਨੂੰ ਸਮਰਪਿਤ ਸ਼ਾਨਦਾਰ ਕਵੀ ਦਰਬਾਰ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਦੀ ਹੋਈ ਸ਼ੁਰੂਆਤ ਸੀ.ਜੀ. ਸੀ ਝੰਜੇੜੀ ਕੈਂਪਸ ਵੱਲੋਂ ਕੌਮਾਂਤਰੀ ਪਲਾਸਟਿਕ ਬੈਗ ਮੁਕਤ ਦਿਵਸ 'ਤੇ ਸਫ਼ਾਈ ਮੁਹਿੰਮ ਦਾ ਆਗਾਜ਼ ਪੀ.ਈ.ਸੀ. ਦੇ ਸਾਬਕਾ ਵਿਦਿਆਰਥੀ ਅਤੇ ਪ੍ਰੋ. ਉਮੇਸ਼ ਦੇ ਫੈਕਲਟੀ ਨੇ 4 ਲੱਖ ਰੁਪਏ ਦਾ ਉਦਾਰ ਸਕਾਲਰਸ਼ਿਪ ਯੋਗਦਾਨ ਦਿੱਤਾ

 

ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ ਤੇ ਸਥਾਪਿਤ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ

ਹੈਲਪ ਡੈਸਕ ਕਮ ਸਹਾਇਤਾ ਕੇਂਦਰ ਵਿਖੇ ਮੌਕੇ *ਤੇ ਹੀ ਸੇਵਾਵਾਂ ਦੇਣਗੇ ਕਰਚਮਾਰੀ –ਡਿਪਟੀ ਕਮਿਸ਼ਨਰ

Senu Duggal, DC Fazilka, Fazilka, Deputy Commissioner Fazilka

5 Dariya News

5 Dariya News

5 Dariya News

ਫਾਜ਼ਿਲਕਾ , 28 Jun 2024

ਜ਼ਿਲੇਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਐਂਟਰੀ ਗੇਟ *ਤੇ ਹੀ ਲੋਕਾਂ ਨੂੰ ਬਿਨਾ ਕਿਸੇ ਖਜਲ-ਖੁਆਰੀ ਦੇ ਸੇਵਾਵਾਂ ਦੇਣ ਦੇ ਮੱਦੇਨਜਰ ਸਥਾਪਿਤ ਕੀਤੇ ਗਏ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਹੈਲਪ ਡੈਸਕ ਵਿਖੇ ਤਾਇਨਾਤ ਕੀਤੇ ਗਏ ਸਟਾਫ ਤੋਂ ਆਉਣ-ਜਾਣ ਵਾਲੇ ਲੋਕਾਂ ਦੀ ਸਮੱਸਿਆਵਾਂ ਸਬੰਧੀ ਰਿਕਾਰਡ ਦੀ ਪੁਛ-ਗਿਛ ਕੀਤੀ। 

ਉਨ੍ਹਾਂ ਸਬੰਧਤ ਸਟਾਫ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਅਕਤੀ ਨੁੰ ਖਜਲ-ਖੁਆਰ ਨਾ ਹੋਣ ਦਿੱਤਾ ਜਾਵੇ ਅਤੇ ਰਜਿਸਟਰ ਲਗਾ ਕੇ ਹਰੇਕ ਵਿਅਕਤੀ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੁੰ ਖਜਲ-ਖੁਆਰੀ ਤੋਂ ਨਿਜਾਤ ਦਿਵਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। 

ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਾਖਲੇ ਗੇਟ *ਤੇ ਹੀ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਸਥਾਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਵਿਖੇ ਲੋਕ ਹਿਤ ਸੇਵਾਵਾਂ ਦੇਣ ਵਾਲੇ ਹਰੇਕ ਵਿਭਾਗ ਦਾ ਕਰਮਚਾਰੀ ਤਾਇਨਾਤ ਕੀਤਾ ਗਿਆ ਹੈ ਜੋ ਕਿ ਮੌਕੇ *ਤੇ ਹੀ ਸਬੰਧਤ ਵਿਅਕਤੀ ਨੂੰ ਸੇਵਾਵਾਂ ਪ੍ਰਦਾਨ ਕਰੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਵਿਖੇ ਮੁਕੰਮਲ ਵੇਰਵਾ ਦਰਜ ਕੀਤਾ ਜਾਵੇ ਕਿ ਕਿਸ ਵਿਭਾਗ ਨਾਲ ਉਸਦਾ ਕੰਮ ਹੈ, ਉਸਦਾ ਕੰਮ ਹੋਇਆ ਜਾਂ ਨਹੀਂ, ਕਿੰਨੇ ਸਮੇ ਵਿਚ ਹੋਇਆ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਦੇ ਕੰਮ ਪਾਰਦਰਸ਼ੀ ਤਰੀਕੇ ਨਾਲ ਹੋਵੇ। 

ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ *ਤੇ ਪੈਨਸ਼ਨ ਨਾਲ ਸਬੰਧਤ ਸੇਵਾਵਾਂ, ਰੋਜਗਾਰ ਦਫਤਰ, ਸ਼ਗਨ ਸਕੀਮ, ਲਾਭਪਾਤਰੀ, ਆਟਾ-ਦਾਲ /ਰਾਸ਼ਨ ਕਾਰਡ ਆਦਿ ਵਿਭਾਗਾਂ ਦੇ ਕਰਮਚਾਰੀ ਮੌਕੇ *ਤੇ ਹੀ ਸੇਵਾਵਾਂ ਦੇਣ ਲਈ ਹੈਲਪ ਡੈਸਕ ਕਮ ਸਹਾਇਤਾ ਕੇਂਦਰ ਵਿਖੇ ਤਾਇਨਾਤ ਰਹਿਣਗੇ।

 

Tags: Senu Duggal , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD