Monday, 01 July 2024

 

 

ਖ਼ਾਸ ਖਬਰਾਂ 'ਆਪ' ਨੇ ਭਾਜਪਾ ਦੇ ਜਲੰਧਰ ਪੱਛਮੀ ਤੋਂ ਉਮੀਦਵਾਰ ਸ਼ੀਤਲ ਅੰਗੁਰਲ ਦੇ ਜਬਰੀ ਵਸੂਲੀ ਦੇ ਮਾਮਲੇ ਦਾ ਕੀਤਾ ਪਰਦਾਫਾਸ਼ ਰਾਕੇਸ਼ ਯਾਦਵ ਨੂੰ ਭਾਵਭਿੰਨੀ ਸ਼ਰਧਾਂਜਲੀ 12 ਨਵੇਂ ਨਗਰ ਵਣ/ਵਾਟੀਕਾ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਅਮਨ ਅਰੋੜਾ ਨੇ ਸ਼ਰਾਬ ਦੀ ਆੜ ਵਿੱਚ ਜ਼ਹਿਰ ਵੇਚਣ ਵਾਲਿਆਂ ਕਾਰਨ ਜਾਨਾਂ ਗੁਆਉਣ ਵਾਲੇ 9 ਮ੍ਰਿਤਕਾਂ ਦੇ ਪਰਿਵਾਰਾਂ ਨੂੰ 45 ਲੱਖ ਦੀ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ ਲਾਲਜੀਤ ਸਿੰਘ ਭੁੱਲਰ ਵੱਲੋਂ ਜਨਤਕ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਵਾਉਣ ਅਤੇ ਸਰਕਾਰੀ ਇਮਾਰਤਾਂ ਦੀ ਸੁਚੱਜੀ ਸਾਂਭ-ਸੰਭਾਲ ਦੇ ਨਿਰਦੇਸ਼ ਪੰਜਾਬ 'ਚ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਢਹਿ-ਢੇਰੀ ਹੋ ਗਿਆ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3200 ਬੱਚਿਆਂ ਨੇ ਕੀਤੀ ਸ਼ਮੂਲੀਅਤ ਯੂਥ ਅਕਾਲੀ ਦੀ ਸਮੁੱਚੀ ਲੀਡਰਸ਼ਿਪ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ’ਚ ਪੂਰਨ ਭਰੋਸਾ ਪ੍ਰਗਟਾਇਆ Netflix ਦਾ ਵਾਇਲਡ ਵਾਇਲਡ ਪੰਜਾਬ ਚੰਡੀਗੜ੍ਹ ਵਿੱਚ ਹਲਚਲ ਮਚਾਉਣ ਆਇਆ ਹੈ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਵਿਧਾਇਕ ਸਵਨਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਸਹਿਰ ਦੇ ਸੀਵਰੇਜ਼ ਦੀ ਸਫਾਈ ਨੂੰ ਲੈ ਕੇ ਕੀਤੀ ਅਹਿਮ ਬੈਠਕ ਲਾਇਨਜ਼ ਕਲੱਬ ਖਰੜ ਦੇ ਨਵੇਂ ਪ੍ਰਧਾਨ ਦੀ ਹੋਈ ਚੋਣ ਪੰਜਾਬ ਵੱਲੋਂ ਪੀਕ ਪਾਵਰ ਡਿਮਾਂਡ ਨੂੰ ਪੂਰਾ ਕਰਨ ਵਿੱਚ ਨਵਾਂ ਰਿਕਾਰਡ ਸਥਾਪਤ : ਹਰਭਜਨ ਸਿੰਘ ਈ.ਟੀ.ਓ ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ 'ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗੁਰਜੀਤ ਸਿੰਘ ਔਜਲਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਮਾਲ ਅਫ਼ਸਰਾਂ ਦੀ ਕਾਰਜ-ਕੁਸ਼ਲਤਾ ਵਿੱਚ ਸੁਧਾਰ ਲਈ ਅਨੁਸ਼ਾਸਨੀ ਸੈੱਲ ਦਾ ਗਠਨ ਕੀਤਾ ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ 'ਆਪ' ਆਗੂਆਂ ਨੇ ਜਲੰਧਰ 'ਚ ਕੀਤਾ ਵੱਡਾ ਪ੍ਰਦਰਸ਼ਨ ਮਹਾਂਨਗਰਾਂ ਦੀ ਤਰਜ਼ ’ਤੇ ਸੁਨਾਮ ਸ਼ਹਿਰ ਵਿੱਚ ਵੀ ਹੋਵੇਗੀ ਅਤਿ ਆਧੁਨਿਕ ਮਸ਼ੀਨ ਨਾਲ ਸਫ਼ਾਈ ਆਪ ਚੰਡੀਗੜ੍ਹ ਨੇ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ ਕਿਸਾਨਾਂ ਨੂੰ ਰਵਾਇਤੀ ਫ਼ਸਲੀ ਚੱਕਰ 'ਚੋਂ ਕੱਢਣ ਲਈ ਚੇਤਨ ਸਿੰਘ ਜੌੜਾਮਾਜਰਾ ਦੀ ਅਗਵਾਈ ਹੇਠ ਅਗਾਂਹਵਧੂ ਕਿਸਾਨਾਂ ਵੱਲੋਂ ਜੰਮੂ-ਕਸ਼ਮੀਰ ਦਾ ਦੌਰਾ

 

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਆਪ ਦੀ ਸਰਕਾਰ ਆਪ ਦੇ ਦੁਆਰ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਭਾਂਖਰਪੁਰ ਵਿਖੇ ਲਗਾਇਆ ਗਿਆ ਵਿਸੇਸ਼ ਸੁਵਿਧਾ ਕੈਂਪ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਡੇਰਾਬੱਸੀ , 28 Jun 2024

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ”ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬਸੀ ਦੇ ਪਿੰਡ ਭਾਂਖਰਪੁਰ ਵਿਖੇ ਵਿਸ਼ੇਸ਼ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ  ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਨੇ  ਪਿੰਡ ਭਾਂਖਰਪੁਰ ਦੇ ਨਿਵਾਸੀਆਂ ਦੀਆਂ ਸਮੱਸਿਆਵਾਂ/ਮੁਸ਼ਿਕਲਾਂ ਦੇ ਹੱਲ ਲਈ ਲੱਗੇ ਵਿਸੇਸ਼ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਲੋਕਾਂ ਦੀਆਂ ਮੁਸ਼ਿਕਲਾਂ ਸੁਣੀਆਂ ਅਤੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ।

ਇਸ ਮੌਕੇ  ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਂਪ ਸਬੰਧੀ ਉਨ੍ਹਾਂ ਦੀ ਪ੍ਰਤੀਕਿਰਿਆ ਵੀ ਹਾਸਲ ਕੀਤੀ। ਉਨ੍ਹਾਂ ਨੇ ਇਸ ਗੱਲ 'ਤੇ ਖੁਸ਼ੀ ਜ਼ਾਹਰ ਕੀਤੀ ਕਿ ਲੋਕਾਂ ਵੱਲੋਂ ਸਰਕਾਰ ਦੇ ਇਸ ਉਪਰਾਲੇ ਨੂੰ ਸਲਾਹੁਣ ਦੇ ਨਾਲ-ਨਾਲ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮਾਨ ਸਰਕਾਰ ਲੋਕਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। 

ਉਨ੍ਹਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੇ ਅਜਿਹੇ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਸਰਕਾਰ ਨਾਲ ਸਬੰਧਤ ਆਪਣੇ ਕੰਮ ਮੁਕੰਮਲ ਕਰਵਾ ਲੈਣ। ਉਨ੍ਹਾਂ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਵੀ ਦੱਸਿਆ ਤਾਂ ਜੋ ਸਾਰੇ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਲਾਭ ਉਠਾ ਸਕਣ।  ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 

ਉਨ੍ਹਾਂ ਨੇ ਇਸ ਮੌਕੇ ਪਿੰਡ ਵਿੱਚ ਮੌਜੂਦ 35 ਲੱਖ ਰੁਪਏ ਦੀ ਧਰਮਸ਼ਾਲਾ ਲਈ ਉਪਲਬਧ ਗਰਾਂਟ ਨੂੰ ਸਮੇਂ ਸਿਰ ਵਰਤਣ ਲਈ ਆਖਿਆ। ਇਸ ਮੌਕੇ ਐਸ.ਡੀ.ਐਮ. ਡੇਰਾਬਸੀ ਹਿਮਾਂਸ਼ੂ ਗੁਪਤਾ ਅਤੇ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। 

ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ 'ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ 'ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD